ਪਉੜੀ ॥

Pauree:

ਪਉੜੀ।

ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥

Serve the True Guru fearlessly, and your doubt shall be dispelled.

ਜੇ ਸੱਚੇ ਦਿਲੋਂ ਗੁਰੂ ਦਾ ਹੁਕਮ ਮੰਨੀਏ, ਤਾਂ ਭਟਕਣਾ ਦੂਰ ਹੋ ਜਾਂਦੀ ਹੈ। ਨਿਸੰਗੁ = ਝਾਕਾ ਉਤਾਰ ਕੇ, ਸੱਚੇ ਦਿਲੋਂ।

ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥

Do that work which the True Guru asks you to do.

ਉਹੀ ਕੰਮ ਕਰਨਾ ਚਾਹੀਦਾ ਹੈ, ਜੋ ਗੁਰੂ ਕਰਨ ਲਈ ਆਖੇ।

ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥

When the True Guru becomes merciful, we meditate on the Naam.

ਜੇ ਸਤਿਗੁਰੂ ਮਿਹਰ ਕਰੇ, ਤਾਂ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ।

ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥

The profit of devotional worship is excellent. It is obtained by the Gurmukh.

ਗੁਰੂ ਦੇ ਸਨਮੁਖ ਹੋਇਆਂ ਪ੍ਰਭੂ ਦੀ ਬੰਦਗੀ-ਰੂਪ ਸਭ ਤੋਂ ਚੰਗਾ ਲਾਭ ਮਿਲਦਾ ਹੈ। ਲਾਹਾ = ਲਾਭ, ਨਫ਼ਾ। ਸਾਰੁ = ਸ੍ਰੇਸ਼ਟ।

ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥

The self-willed manmukhs are trapped in the darkness of falsehood; they practice nothing but falsehood.

ਪਰ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿਰਾ ਕੂੜ ਨਿਰਾ ਹਨੇਰਾ ਹੀ ਖੱਟਦਾ ਹੈ।

ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥

Go to the Gate of Truth, and speak the Truth.

ਜੇ ਸੱਚੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਸੱਚੇ ਦਾ ਨਾਮ ਜਪੀਏ, ਚਵਾਂਈਐ = ਬੋਲੀਐ।

ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥

The True Lord calls the true ones to the Mansion of His Presence.

ਤਾਂ ਇਸ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦਾ ਹੈ। ਸਚਿ = ਸਚੇ ਦੀ ਰਾਹੀਂ।

ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥

O Nanak, the true ones are forever true; they are absorbed in the True Lord. ||15||

ਹੇ ਨਾਨਕ! (ਜਿਸ ਦੇ ਪੱਲੇ) ਸਦਾ ਸੱਚ ਹੈ ਉਹ ਸੱਚ ਦਾ ਵਪਾਰੀ ਹੈ ਉਹ ਸੱਚ ਵਿਚ ਲੀਨ ਰਹਿੰਦਾ ਹੈ ॥੧੫॥ ਸਚਿਆਰੁ = ਸੱਚ ਦਾ ਵਪਾਰੀ ॥੧੫॥