ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥

One whose mind is a home for the Supreme Lord God

ਜਿਸ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ,

ਤਿਸ ਕਾ ਨਾਮੁ ਸਤਿ ਰਾਮਦਾਸੁ ॥

- his name is truly Ram Das, the Lord's servant.

ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) 'ਰਾਮਦਾਸੁ' (ਪ੍ਰਭੂ ਦਾ ਸੇਵਕ) ਹੈ; ਸਤਿ = {सत्य = true, real, genuine.} ਅਸਲੀ। ਰਾਮਦਾਸੁ = ਰਾਮ ਦਾ ਦਾਸ, ਪ੍ਰਭੂ ਦਾ ਸੇਵਕ।

ਆਤਮ ਰਾਮੁ ਤਿਸੁ ਨਦਰੀ ਆਇਆ ॥

He comes to have the Vision of the Lord, the Supreme Soul.

ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ, ਆਤਮ ਰਾਮੁ = ਸਭ ਵਿਚ ਵਿਆਪਕ ਪ੍ਰਭੂ।

ਦਾਸ ਦਸੰਤਣ ਭਾਇ ਤਿਨਿ ਪਾਇਆ ॥

Deeming himself to be the slave of the Lord's slaves, he obtains it.

ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ। ਭਾਇ = ਭਾਵਨਾ ਨਾਲ, ਸੁਭਾਉ ਦੀ ਰਾਹੀਂ। ਦਾਸ ਦਸੰਤਣ ਭਾਇ = ਦਾਸਾਂ ਦਾ ਦਾਸ ਹੋਣ ਦੀ ਭਾਵਨਾ ਨਾਲ। ਤਿਨਿ = ਉਸ (ਮਨੁੱਖ) ਨੇ।

ਸਦਾ ਨਿਕਟਿ ਨਿਕਟਿ ਹਰਿ ਜਾਨੁ ॥

He knows the Lord to be Ever-present, close at hand.

ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ, ਨਿਕਟਿ = ਨੇੜੇ। ਜਾਨੁ = (ਜੋ) ਜਾਣਦਾ ਹੈ।

ਸੋ ਦਾਸੁ ਦਰਗਹ ਪਰਵਾਨੁ ॥

Such a servant is honored in the Court of the Lord.

ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ।

ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥

To His servant, He Himself shows His Mercy.

ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ,

ਤਿਸੁ ਦਾਸ ਕਉ ਸਭ ਸੋਝੀ ਪਰੈ ॥

Such a servant understands everything.

ਤੇ ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ। ਸੋਝੀ = ਸਮਝ। ਪਰੈ = ਪੜੈ, ਪੈਂਦੀ ਹੈ।

ਸਗਲ ਸੰਗਿ ਆਤਮ ਉਦਾਸੁ ॥

Amidst all, his soul is unattached.

ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ; ਆਤਮ ਉਦਾਸੁ = ਅੰਦਰੋਂ ਨਿਰਮੋਹ।

ਐਸੀ ਜੁਗਤਿ ਨਾਨਕ ਰਾਮਦਾਸੁ ॥੬॥

Such is the way, O Nanak, of the Lord's servant. ||6||

ਹੇ ਨਾਨਕ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) "ਰਾਮਦਾਸ" (ਰਾਮ ਦਾ ਦਾਸ ਬਣ ਜਾਂਦਾ ਹੈ) ॥੬॥