ਮਃ ੪ ॥
Fourth Mehl:
ਚੋਥੀ ਪਾਤਿਸ਼ਾਹੀ।
ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥
I am in love with the One and Only Lord; the One Lord fills my consciousness.
ਸਿਰਫ਼ ਇਕ ਪਰਮਾਤਮਾ ਨਾਲ ਹੀ ਮੇਰਾ ਸੋਹਣਾ ਪਿਆਰ ਹੈ, ਇਕ ਪਰਮਾਤਮਾ ਹੀ (ਸਦਾ) ਮੇਰੇ ਚਿੱਤ ਵਿਚ ਵੱਸਦਾ ਹੈ। ਇਕਸੁ ਸੇਤੀ = ਇੱਕ ਨਾਲ ਹੀ। ਪਿਰਹੜੀ = ਸੋਹਣਾ ਪਿਆਰ। ਮੇਰੈ ਚਿਤਿ = ਮੇਰੇ ਚਿਤ ਵਿਚ।
ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥
Servant Nanak takes the Support of the One Lord God; through the One, he obtains honor and salvation. ||2||
ਇਕ ਪ੍ਰਭੂ ਹੀ ਦਾਸ ਨਾਨਕ (ਦੀ ਜ਼ਿੰਦਗੀ ਦਾ) ਆਸਰਾ ਹੈ, ਇਕ ਪ੍ਰਭੂ ਤੋਂ ਹੀ ਉੱਚੀ ਆਤਮਕ ਅਵਸਥਾ ਮਿਲਦੀ ਹੈ (ਤੇ ਲੋਕ ਪਰਲੋਕ ਦੀ) ਇੱਜ਼ਤ ਹਾਸਲ ਹੁੰਦੀ ਹੈ ॥੨॥ ਅਧਾਰੁ = ਆਸਰਾ। ਗਤਿ = ਉੱਚੀ ਆਤਮਕ ਅਵਸਥਾ। ਪਤਿ = ਇੱਜ਼ਤ ॥੨॥