ਸਲੋਕ ਮਹਲਾ

Salok, Third Mehl:

ਗੁਰੂ ਅਮਰਦਾਸ ਜੀ ਦੇ ਸਲੋਕ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਅਭਿਆਗਤ ਏਹ ਆਖੀਅਹਿ ਜਿਨ ਕੈ ਮਨ ਮਹਿ ਭਰਮੁ

Do not call the wandering beggars holy men, if their minds are filled with doubt.

ਇਹੋ ਜਿਹੇ ਬੰਦੇ 'ਸਾਧ-ਸੰਤ' ਨਹੀਂ ਆਖੇ ਜਾ ਸਕਦੇ, ਜਿਨ੍ਹਾਂ ਦੇ ਮਨ ਵਿਚ (ਮਾਇਆ ਆਦਿਕ ਮੰਗਣ ਦੀ ਖ਼ਾਤਰ ਹੀ) ਭਟਕਣਾ ਲੱਗੀ ਪਈ ਹੈ। ਅਭਿਆਗਤ = (गम੍ਹ੍ਹ with अभि and आ = ਨੇੜੇ ਆਉਣਾ, ਪਹੁੰਚਣਾ) ਪਰਾਹੁਣੇ ਵਾਂਗ ਆਇਆ ਹੋਇਆ, ਉਹ ਸਾਧੂ ਜੋ ਆਪਣੇ ਆਪ ਨੂੰ ਜਗਤ ਵਿਚ ਪਰਾਹੁਣੇ ਹੀ ਸਮਝਦੇ ਹਨ, ਸਾਧੂ। ਏਹ = ਇਹੋ ਜਿਹੇ ਬੰਦੇ। ਨ ਆਖੀਅਹਿ = ਨਹੀਂ ਆਖੇ ਜਾ ਸਕਦੇ (ਵਰਤਮਾਨ ਕਾਲ; ਕਰਮ ਵਾਚ। ਆਖਹਿ = ਆਖਦੇ ਹਨ)। ਭਰਮੁ = (ਮਾਇਆ ਦੀ ਖ਼ਾਤਰ) ਭਟਕਣਾ।

ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥

Whoever gives to them, O Nanak, earns the same sort of merit. ||1||

ਹੇ ਨਾਨਕ! ਇਹੋ ਜਿਹੇ ਸਾਧਾਂ ਨੂੰ (ਅੰਨ ਬਸਤ੍ਰ ਮਾਇਆ ਆਦਿਕ) ਦੇਣਾ ਕੋਈ ਧਾਰਮਿਕ ਕੰਮ ਨਹੀਂ ਹੈ ॥੧॥

ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ

One who begs for the supreme status of the Fearless and Immaculate Lord

ਜਿਸ ਪਰਮਾਤਮਾ ਨੂੰ ਕੋਈ ਡਰ ਨਹੀਂ ਪੋਹ ਸਕਦਾ, ਜਿਸ ਪਰਮਾਤਮਾ ਨੂੰ ਮਾਇਆ ਦੇ ਮੋਹ ਕਾਲਖ ਨਹੀਂ ਲੱਗ ਸਕਦੀ, ਉਸ ਦਾ ਮਿਲਾਪ ਸਭ ਤੋਂ ਉੱਚਾ ਆਤਮਕ ਦਰਜਾ ਹੈ। ਜਿਹੜਾ ਮਨੁੱਖ ਉਸ (ਉੱਚੇ ਆਤਮਕ ਦਰਜੇ) ਦਾ ਭਿਖਾਰੀ ਹੈ (ਉਹ ਹੈ ਅਸਲ 'ਸਾਧਸੰਤ')। ਅਭੈ = ਉਹ ਪਰਮਾਤਮਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ। ਨਿਰੰਜਨ = (ਨਿਰ-ਅੰਜਨ) ਜਿਸ ਨੂੰ ਮਾਇਆ ਦੇ ਮੋਹ ਦੀ ਕਾਲਖ ਨਹੀਂ ਪੋਂਹਦੀ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਤਾ ਕਾ = ਉਸ ('ਪਰਮ ਪਦ') ਦਾ। ਭੀਖਕੁ = ਮੰਗਤਾ।

ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥

- how rare are those who have the opportunity, O Nanak, to give food to such a person. ||2||

ਹੇ ਨਾਨਕ! ਇਹੋ ਜਿਹੇ (ਭਿਖਾਰੀ) ਵਾਲਾ (ਨਾਮ-) ਭੋਜਨ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦਾ ਹੈ ॥੨॥ ਤਿਸ ਕਾ = (ਸੰਬੰਧਕ 'ਕਾ' ਦੇ ਕਾਰਨ ਲਫ਼ਜ਼ (ਤਿਸੁ) ਦਾ (ੁ) ਉਡ ਗਿਆ ਹੈ)। ਤਿਸ ਕਾ ਭੋਜਨੁ = ਅਜਿਹੇ ਨਾਮ-ਭਿਖਾਰੀ ਵਾਲਾ (ਆਤਮਕ) ਭੋਜਨ ॥੨॥

ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ

If I were a religious scholar, an astrologer, or one who could recite the four Vedas,

ਜੇ ਮੈਂ (ਮਿਹਨਤ ਨਾਲ ਵਿੱਦਿਆ ਪ੍ਰਾਪਤ ਕਰ ਕੇ) ਜੋਤਸ਼ੀ (ਭੀ) ਬਣ ਜਾਵਾਂ, ਪੰਡਿਤ (ਭੀ) ਬਣ ਜਾਵਾਂ, (ਅਤੇ) ਚਾਰੇ ਵੇਦ (ਆਪਣੇ) ਮੂੰਹੋਂ ਪੜ੍ਹਦਾ ਰਹਾਂ, ਹੋਵਾ = ਹੋਵਾਂ, ਜੇ ਮੈਂ ਬਣ ਜਾਵਾਂ। ਜੋਤਕੀ = ਜੋਤਸ਼ੀ। ਪੜਾ = ਪੜ੍ਹਾਂ, ਜੇ ਮੈਂ ਪੜ੍ਹਦਾ ਰਹਾਂ। ਮੁਖਿ = (ਆਪਣੇ) ਮੂੰਹ ਨਾਲ।

ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥

I could be famous throughout the nine regions of the earth, for my wisdom and thoughtful contemplation. ||3||

ਤਾਂ ਭੀ ਜਗਤ ਵਿਚ ਮੈਂ ਉਹੋ ਜਿਹਾ ਹੀ ਸਮਝਿਆ ਜਾਵਾਂਗਾ, ਜਿਹੋ ਜਿਹੇ ਮੇਰੇ ਕਰਤੱਬ ਹਨ ਤੇ ਮੇਰੇ ਖ਼ਿਆਲ ਹਨ ॥੩॥ ਨਵਾ ਖੰਡਾ ਵਿਚਿ = ਨਵਾਂ ਖੰਡਾਂ ਵਿਚਿ, ਸਾਰੀ ਧਰਤੀ ਉਤੇ, ਸਾਰੇ ਹੀ ਜਗਤ ਵਿਚ। ਜਾਣੀਆ = ਮੈਂ ਜਾਣਿਆ ਜਾਵਾਂਗਾ। ਚਜ = ਚੱਜ, ਕਰਤੱਬ, ਕਰਮ। ਵੀਚਾਰ = ਖ਼ਿਆਲ ॥੩॥

ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ

The four Hindu cardinal sins of murdering a Brahmin, a cow, a female infant, and acceptance of the offerings of an evil person,

ਬ੍ਰਾਹਮਣ ਦੀ ਹੱਤਿਆ, ਗਾਂ ਦੀ ਹੱਤਿਆ, ਧੀ ਦੀ ਹੱਤਿਆ (ਧੀ ਦਾ ਪੈਸਾ), ਕੁਕਰਮੀ ਦਾ ਪੈਸਾ, ਬ੍ਰਹਮਣ ਘਾਤੁ = ਬ੍ਰਾਹਮਣ ਦੀ ਹੱਤਿਆ। ਕੈਲੀ ਘਾਤ = ਗਾਂ ਦੀ ਹੱਤਿਆ। ਕੰਞਕਾ ਘਾਤੁ = ਧੀ ਦੀ ਹੱਤਿਆ (ਧੀ ਦਾ ਪੈਸਾ)। ਅਣਚਾਰੀ = ਕੁਕਰਮੀ, ਪਾਪੀ। ਧਾਨੁ = ਅੰਨ ਆਦਿਕ।

ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ

cursed by the world and diseased by leprosy; he is forever and ever filled with egotistical pride.

(ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ, ਬਦੀਆਂ ਦਾ ਕੋਹੜ, ਹਰ ਵੇਲੇ ਦੀ ਆਕੜ- ਕੋੜੁ ਬਦੀਆ = ਪਾਪਾਂ ਦਾ ਕੋਹੜ। ਫਿਟਕ ਫਿਟਕਾ = (ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ। ਸਦਾ ਸਦਾ ਅਭਿਮਾਨੁ = ਹਰ ਵੇਲੇ ਦੀ ਆਕੜ।

ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ

One who forgets the Naam, O Nanak, is covered by these sins.

ਇਹ ਸਾਰੇ ਹੀ ਐਬ, ਹੇ ਨਾਨਕ! ਉਹ ਮਨੁੱਖ ਖੱਟਦੇ ਰਹਿੰਦੇ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਭੁੱਲਿਆ ਰਹਿੰਦਾ ਹੈ। ਪਾਹਿ = ਪਾ ਲੈਂਦੇ, ਖੱਟਦੇ ਹਨ। ਏਤੇ = ਇਹ ਸਾਰੇ ਹੀ (ਐਬ)।

ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥

Let all wisdom be burnt away, except for the essence of spiritual wisdom. ||4||

ਹੋਰ ਸਾਰੀਆਂ ਹੀ ਸਿਆਣਪਾਂ ਵਿਅਰਥ ਜਾਂਦੀਆਂ ਹਨ, ਸਿਰਫ਼ ਪ੍ਰਭੂ ਦਾ ਨਾਮ ਹੀ ਕਾਇਮ ਰਹਿੰਦਾ ਹੈ। ਇਹ ਨਾਮ ਹੀ ਹੈ ਜੀਵਨ ਦਾ ਨਿਚੋੜ, ਇਹ ਨਾਮ ਹੀ ਹੈ ਅਸਲ ਗਿਆਨ ॥੪॥ ਜਾਲੀਅਹਿ = ਸਾੜੀਆਂ ਜਾਂਦੀਆਂ ਹਨ (ਬਹੁ-ਵਚਨ)। ਸਭ ਬਧੀ = ਸਾਰੀਆਂ ਹੀ ਸਿਆਣਪਾਂ। ਇਕੁ ਰਹੈ = ਸਿਰਫ਼ ਪਰਮਾਤਮਾ ਦਾ ਨਾਮ ਸਦਾ ਕਾਇਮ ਰਹਿੰਦਾ ਹੈ। ਤਤੁ = (ਜੀਵਨ ਦਾ) ਨਿਚੋੜ। ਗਿਆਨੁ = ਆਤਮਕ ਜੀਵਨ ਦੀ ਸੂਝ ॥੪॥

ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਸਕੈ ਕੋਇ

No one can erase that primal destiny written upon one's forehead.

(ਮਨੁੱਖ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ ਲਿਖੇ ਲੇਖ ਨੂੰ ਕੋਈ ਮਨੁੱਖ ਮਿਟਾ ਨਹੀਂ ਸਕਦਾ। ਮਾਥੈ = (ਮਨੁੱਖ ਦੇ) ਮੱਥੇ ਉੱਤੇ। ਧੁਰਿ = ਧੁਰ ਦਰਗਾਹ ਤੋਂ, ਮਨੁੱਖ ਦੇ ਕੀਤੇ ਕਰਮਾਂ ਅਨੁਸਾਰ। ਸੁ = ਉਹ ਲੇਖ।

ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥

O Nanak, whatever is written there, comes to pass. He alone understands, who is blessed by God's Grace. ||5||

ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਵੇ, ਉਹੀ (ਇਸ ਭੇਤ ਨੂੰ) ਸਮਝਦਾ ਹੈ ਕਿ ਧੁਰ ਦਰਗਾਹ ਤੋਂ ਜਿਹੜਾ ਲੇਖ ਲਿਖਿਆ ਜਾਂਦਾ ਹੈ ਉਹ ਵਾਪਰਦਾ ਰਹਿੰਦਾ ਹੈ ॥੫॥ ਵਰਤਦਾ = ਵਾਪਰਦਾ ਹੈ। ਜਿਸ ਨੋ = (ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ)। ਨਦਰਿ = ਮਿਹਰ ਦੀ ਨਿਗਾਹ। ਸੋ = ਉਹ ਮਨੁੱਖ। ਬੂਝੈ = (ਲਿਖੇ ਲੇਖ ਨੂੰ ਮਿਟਾਣ ਦੀ ਬਿਧੀ) ਸਮਝ ਲੈਂਦਾ ਹੈ ॥੫॥

ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ

Those who forget the Naam, the Name of the Lord, and become attached to greed and fraud,

ਨਾਸਵੰਤ ਪਦਾਰਥਾਂ ਦੇ ਲਾਲਚ ਵਿਚ ਫਸ ਕੇ ਜਿਨ੍ਹਾਂ (ਮਨੁੱਖਾਂ) ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ, ਜਿਨੀ = ਜਿਨ੍ਹਾਂ (ਮਨੁੱਖਾਂ) ਨੇ। ਵਿਸਾਰਿਆ = ਭੁਲਾ ਦਿੱਤਾ। ਕੂੜੈ ਲਾਲਚਿ = ਝੂਠੇ ਲਾਲਚ ਵਿਚ, ਨਾਸਵੰਤ ਪਦਾਰਥਾਂ ਦੇ ਲਾਲਚ ਵਿਚ। ਲਗਿ = ਲੱਗ ਕੇ, ਫਸ ਕੇ।

ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ

are engrossed in the entanglements of Maya the enticer, with the fire of desire within them.

ਜੋ ਮਨੁੱਖ ਮਨ ਨੂੰ ਮੋਹ ਲੈਣ ਵਾਲੀ ਮਾਇਆ ਦੀ ਖ਼ਾਤਰ ਹੀ ਦੌੜ-ਭੱਜ ਕਰਦੇ ਰਹੇ, (ਉਹਨਾਂ ਦੇ) ਅੰਦਰ ਤ੍ਰਿਸ਼ਨਾ ਦੀ ਅੱਗ (ਬਲਦੀ ਰਹਿੰਦੀ ਹੈ)। ਧੰਧਾ = ਦੌੜ-ਭੱਜ। ਅੰਤਰਿ = (ਉਹਨਾਂ ਦੇ) ਅੰਦਰ। ਅਗਿ = ਅੱਗ।

ਜਿਨੑਾ ਵੇਲਿ ਤੂੰਬੜੀ ਮਾਇਆ ਠਗੇ ਠਗਿ

Those who, like the pumpkin vine, are too stubborn climb the trellis, are cheated by Maya the cheater.

ਮਾਇਆ ਦੇ (ਮੋਹ-ਰੂਪ) ਠੱਗ ਕੇ ਜਿਨ੍ਹਾਂ ਦੇ ਆਤਮਕ ਸਰਮਾਏ ਨੂੰ ਲੁੱਟ ਲਿਆ, ਉਹ ਮਨੁੱਖ ਉਹਨਾਂ ਵੇਲਾਂ ਵਾਂਗ ਹਨ ਜਿਨ੍ਹਾਂ ਨੂੰ ਕੋਈ ਫਲ ਨਹੀਂ ਪੈਂਦਾ। ਤੂੰਬੜੀ = ਕੱਦੂ ਆਦਿਕ ਫਲ। ਠਗਿ = ਠੱਗ ਦੀ ਰਾਹੀਂ, ਮੋਹ-ਰੂਪ ਠੱਗ ਦੀ ਰਾਹੀਂ। ਮਾਇਆ ਠਗਿ = ਮਾਇਆ ਦੇ ਮੋਹ-ਰੂਪ ਠੱਗ ਦੀ ਰਾਹੀਂ। ਠਗੇ = ਠੱਗੇ, ਲੁੱਟੇ ਗਏ, ਆਤਮਕ ਜੀਵਨ ਲੁਟਾ ਬੈਠੇ।

ਮਨਮੁਖ ਬੰਨੑਿ ਚਲਾਈਅਹਿ ਨਾ ਮਿਲਹੀ ਵਗਿ ਸਗਿ

The self-willed manmukhs are bound and gagged and led away; the dogs do not join the herd of cows.

(ਜਿਵੇਂ ਕੁੱਤੇ ਗਾਈਆਂ ਮਹੀਆਂ ਦੇ) ਵੱਗ ਵਿਚ ਨਹੀਂ ਰਲ ਸਕਦੇ, (ਤਿਵੇਂ) ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਲਾਲਚ ਵਾਲੇ ਸੁਭਾਵ ਦੇ ਕਾਰਨ (ਗੁਰਮੁਖਾਂ ਵਿਚ) ਨਹੀਂ ਮਿਲ ਸਕਦੇ, (ਚੋਰਾਂ ਵਾਂਗ ਉਹ) ਮਨਮੁਖ ਬੰਨ੍ਹ ਕੇ ਅੱਗੇ ਲਾ ਲਏ ਜਾਂਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ। ਬੰਨ੍ਹ੍ਹਿ = ਬੰਨ੍ਹ ਕੇ। ਚਲਾਈਅਹਿ = ਅੱਗੇ ਲਾ ਲਏ ਜਾਂਦੇ ਹਨ। ਮਿਲਹੀ = ਮਿਲਹਿ, ਮਿਲਦੇ ਹਨ। ਵਗਿ = ਵੱਗ ਵਿਚ, (ਗਾਈਆਂ ਮਹੀਆਂ ਆਦਿਕ ਦੁੱਧ ਦੇਣ ਵਾਲੇ ਪਸ਼ੂਆਂ ਦੇ ਇਕੱਠ ਵਿਚ)। ਸਗੁ = ਕੁੱਤਾ। ਸਗ = ਕੁੱਤੇ। ਸਗਿ = ਕੁੱਤੇ (ਵਾਲੇ ਸੁਭਾਵ) ਦੇ ਕਾਰਨ, ਲਾਲਚ ਦੇ ਕਾਰਨ।

ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ

The Lord Himself misleads the misguided ones, and He Himself unites them in His Union.

(ਪਰ, ਜੀਵ ਦੇ ਕੀਹ ਵੱਸ? ਜਦੋਂ ਪਰਮਾਤਮਾ ਜੀਵ ਨੂੰ) ਆਪ ਕੁਰਾਹੇ ਪਾਂਦਾ ਹੈ (ਤਦੋਂ ਹੀ) ਕੁਰਾਹੇ ਪੈ ਜਾਈਦਾ ਹੈ, ਉਹ ਆਪ ਹੀ (ਜੀਵ ਨੂੰ ਗੁਰਮੁਖਾਂ ਦੀ) ਸੰਗਤ ਵਿਚ ਮਿਲਾਂਦਾ ਹੈ। ਭੁਲੀਐ = ਕੁਰਾਹੇ ਪੈ ਜਾਈਦਾ ਹੈ। ਆਪੇ = (ਪ੍ਰਭੂ) ਆਪ ਹੀ। ਮੇਲਿ = ਮੇਲ ਵਿਚ, ਸਤ-ਸੰਗ ਦੇ ਮੇਲ ਵਿਚ।

ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥

O Nanak, the Gurmukhs are saved; they walk in harmony with the Will of the True Guru. ||6||

ਹੇ ਨਾਨਕ! ਜੇ ਮਨੁੱਖ ਗੁਰੂ ਦੀ ਰਜ਼ਾ ਅਨੁਸਾਰ ਜੀਵਨ-ਰਾਹ ਤੇ ਤੁਰੇ, ਤਾਂ ਗੁਰੂ ਦੀ ਸਰਨ ਪੈ ਕੇ ਹੀ (ਲਾਲਚ ਆਦਿਕ ਤੋਂ) ਖ਼ਲਾਸੀ ਹਾਸਲ ਕਰਦਾ ਹੈ ॥੬॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਤਿਗੁਰ ਭਾਇ = ਗੁਰੂ ਦੀ ਰਜ਼ਾ ਅਨੁਸਾਰ। ਚਲੈ = ਜੀਵਨ-ਰਾਹ ਉੱਤੇ ਤੁਰੇ ॥੬॥

ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ

I praise the Praiseworthy Lord, and sing the Praises of the True Lord.

ਸਲਾਹੁਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਮੁੜ ਮੁੜ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਦਾ ਰਿਹਾ ਕਰ। ਸਾਲਾਹੀ = ਸਲਾਹੁਣ-ਯੋਗ ਪਰਮਾਤਮਾ। ਸਾਲਾਹਣਾ = ਸਲਾਹੁਣਾ ਚਾਹੀਦਾ ਹੈ। ਭੀ = ਮੁੜ, ਫਿਰ, ਹਰ ਵੇਲੇ।

ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥

O Nanak, the One Lord alone is True; stay away from all other doors. ||7||

ਹੇ ਨਾਨਕ! ਸਿਰਫ਼ ਪਰਮਾਤਮਾ ਦਾ ਦਰਵਾਜ਼ਾ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਤੋਂ ਬਿਨਾ ਕੋਈ) ਦੂਜਾ (ਦਰ) ਛੱਡ ਦੇਣਾ ਚਾਹੀਦਾ ਹੈ (ਕਿਸੇ ਹੋਰ ਦੀ ਆਸ ਨਹੀਂ ਬਣਾਣੀ ਚਾਹੀਦੀ) ॥੭॥ ਸਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸਾਲਾਹਿ = ਸਲਾਹਿਆ ਕਰ। ਦਰੁ = ਦਰਵਾਜ਼ਾ। ਬੀਭਾ = ਦੂਜਾ (ਦਰ)। ਪਰਹਰਿ ਆਹਿ = ਤਿਆਗ ਦੇਣਾ ਚਾਹੀਦਾ ਹੈ ॥੭॥

ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ

O Nanak, wherever I go, I find the True Lord.

ਹੇ ਨਾਨਕ! ਜਿਥੇ ਜਿਥੇ ਮੈਂ ਫਿਰਦਾ ਹਾਂ, ਉਥੇ ਉਥੇ ਉਹ ਸਦਾ ਕਾਇਮ ਰਹਿਣ ਵਾਲਾ (ਪਰਮਾਤਮਾ) ਹੀ (ਮੌਜੂਦ ਹੈ)। ਜਹ ਜਹ = ਜਿਥੇ ਜਿਥੇ। ਫਿਰਉ = ਫਿਰਉਂ, ਮੈਂ ਫਿਰਦਾ ਹਾਂ। ਤਹ ਤਹ = ਉਥੇ ਉਥੇ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸੋਇ = ਉਹ (ਪਰਮਾਤਮਾ) ਹੀ।

ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥

Wherever I look, I see the One Lord. He reveals Himself to the Gurmukh. ||8||

ਮੈਂ ਜਿਥੇ (ਭੀ) ਵੇਖਦਾ ਹਾਂ, ਉਥੇ ਸਿਰਫ਼ ਪਰਮਾਤਮਾ ਹੀ ਹੈ, ਪਰ ਗੁਰੂ ਦੀ ਸਰਨ ਪਿਆਂ ਹੀ ਇਹ ਸਮਝ ਆਉਂਦੀ ਹੈ ॥੮॥ ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ ॥੮॥

ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ

The Word of the Shabad is the Dispeller of sorrow, if one enshrines it in the mind.

ਗੁਰੂ ਦਾ ਸ਼ਬਦ (ਮਨੁੱਖ ਦੇ ਅੰਦਰੋਂ ਸਾਰੇ) ਦੁੱਖਾਂ ਦਾ ਨਾਸ ਕਰ ਸਕਣ ਵਾਲਾ ਹੈ (ਪਰ ਇਹ ਤਦੋਂ ਹੀ ਨਿਸ਼ਚਾ ਬਣਦਾ ਹੈ) ਜੇ ਕੋਈ ਮਨੁੱਖ (ਆਪਣੇ) ਮਨ ਵਿਚ (ਗੁਰ-ਸ਼ਬਦ ਨੂੰ) ਵਸਾ ਲਏ। ਦੂਖ ਵਿਸਾਰਣੁ = ਦੁੱਖਾਂ ਨੂੰ ਭੁਲਾ ਸਕਣ ਵਾਲਾ। ਮੰਨਿ = ਮਨਿ, ਮਨ ਵਿਚ। ਜੇ ਕੋਇ = ਜੇ ਕੋਈ ਮਨੁੱਖ।

ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥

By Guru's Grace, it dwells in the mind; by God's Mercy, it is obtained. ||9||

ਗੁਰੂ ਦੀ ਕਿਰਪਾ ਨਾਲ ਹੀ (ਗੁਰੂ ਦਾ ਸ਼ਬਦ ਮਨੁੱਖ ਦੇ) ਮਨ ਵਿਚ ਵੱਸਦਾ ਹੈ, ਗੁਰ-ਸ਼ਬਦ ਦੀ ਪ੍ਰਾਪਤੀ ਭਾਗਾਂ ਨਾਲ ਹੀ ਹੁੰਦੀ ਹੈ ॥੯॥ ਤੇ = ਤੋਂ, ਦੀ ਰਾਹੀਂ। ਮਨਿ = ਮਨ ਵਿਚ। ਕਰਮ = ਚੰਗੇ ਭਾਗਾਂ ਨਾਲ ॥੯॥

ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ

O Nanak, acting in egotism, countless thousands have wasted away to death.

ਹੇ ਨਾਨਕ! (ਦੁਨੀਆ ਵਿਚ) ਲੱਖਾਂ ਹੀ ਜੀਵ, ਅਣਗਿਣਤ ਜੀਵ, ਬੇਅੰਤ ਜੀਵ 'ਮੈਂ (ਵੱਡਾ)' ਮੈਂ (ਵੱਡਾ)-ਇਹ ਆਖਦੇ ਆਖਦੇ ਦੁਖੀ ਹੋ ਹੋ ਕੇ ਆਤਮਕ ਮੌਤੇ ਮਰਦੇ ਰਹੇ। ਹਉ = ਹਉਂ, ਮੈਂ। ਕਰਤੇ = ਕਰਦੇ ਕਰਦੇ। ਹਉ ਹਉ ਕਰਤੇ = 'ਮੈਂ (ਵੱਡਾ) ਮੈਂ (ਵੱਡਾ)' = ਇਹ ਆਖਦੇ ਆਖਦੇ। ਖਪਿ = ਖਪ ਕੇ, ਖ਼ੁਆਰ ਹੋ ਕੇ, ਦੁਖੀ ਹੋ ਕੇ। ਮੁਏ = ਆਤਮਕ ਮੌਤ ਸਹੇੜਦੇ ਰਹੇ। ਅਸੰਖ = ਅਣਗਿਣਤ। ਖੂਹਣਿ = (अक्ष्आैहिणी = a large army) ਬੇਅੰਤ।

ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥

Those who meet with the True Guru are saved, through the Shabad, the True Word of the Inscrutable Lord. ||10||

ਜਿਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਅਲੱਖ ਪ੍ਰਭੂ ਨੂੰ ਮਿਲ ਪਏ, ਉਹ ਇਸ 'ਹਉ ਹਉ' ਤੋਂ ਬਚਦੇ ਰਹੇ ॥੧੦॥ ਸੁ = ਉਹ ਬੰਦੇ। ਉਬਰੇ = ਬਚ ਗਏ। ਸਾਚੈ ਸਬਦਿ = ਸੱਚੇ ਸ਼ਬਦ ਦੀ ਰਾਹੀਂ। ਅਲੰਖ = ਅਲੱਖ ਪ੍ਰਭੂ ਨੂੰ ॥੧੦॥

ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ

Those who serve the True Guru single-mindedly - I fall at the feet of those humble beings.

ਮੈਂ ਉਹਨਾਂ (ਵਡਭਾਗੀ) ਮਨੁੱਖਾਂ ਦੀ ਚਰਨੀਂ ਲੱਗਦਾ ਹਾਂ ਜਿਨ੍ਹਾਂ ਪੂਰੀ ਸਰਧਾ ਨਾਲ ਗੁਰੂ ਨੂੰ ਸੇਵਿਆ ਹੈ (ਗੁਰੂ ਦਾ ਪੱਲਾ ਫੜਿਆ ਹੈ)। ਇਕ ਮਨਿ = ਇਕ ਮਨ ਦੀ ਰਾਹੀਂ, ਸਰਧਾ ਨਾਲ। ਤਿਨ ਜਨ ਪਾਇ = ਉਹਨਾਂ ਮਨੁੱਖਾਂ ਦੀ ਚਰਨੀਂ। ਲਾਗਉ = ਲਾਗਉਂ, ਮੈਂ ਲੱਗਦਾ ਹਾਂ।

ਗੁਰਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ

Through the Word of the Guru's Shabad, the Lord abides in the mind, and the hunger for Maya departs.

ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਅਤੇ ਮਨੁੱਖ ਦੇ ਅੰਦਰ) ਮਾਇਆ ਦਾ ਲਾਲਚ ਦੂਰ ਹੁੰਦਾ ਹੈ। ਸਬਦੀ = ਸ਼ਬਦ ਦੀ ਰਾਹੀਂ। ਮਨਿ = ਮਨ ਵਿਚ। ਭੁਖ = ਲਾਲਚ। ਜਾਇ = ਦੂਰ ਹੋ ਜਾਂਦੀ ਹੈ।

ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ

Immaculate and pure are those humble beings, who, as Gurmukh, merge in the Naam.

ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੇ) ਨਾਮ ਵਿਚ ਜੁੜਦਾ ਹੈ ਉਹ ਸਾਰੇ ਮਨੁੱਖ ਪਵਿੱਤਰ ਜੀਵਨ ਵਾਲੇ ਚਮਕਦੇ ਜੀਵਨ ਵਾਲੇ ਹੋ ਜਾਂਦੇ ਹਨ। ਨਿਰਮਲ = ਪਵਿੱਤਰ ਜੀਵਨ ਵਾਲੇ। ਊਜਲੇ = ਰੌਸ਼ਨ ਜੀਵਨ ਵਾਲੇ। ਜਿ = ਜਿਹੜਾ ਜਿਹੜਾ (ਇਕ-ਵਚਨ)। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਾਮਿ = ਨਾਮ ਵਿਚ। ਸਮਾਇ = ਲੀਨ ਹੋ ਜਾਂਦਾ ਹੈ (ਇਕ-ਵਚਨ)।

ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥

O Nanak, other empires are false; they alone are true emperors, who are imbued with the Naam. ||11||

ਹੇ ਨਾਨਕ! (ਦੁਨੀਆ ਦੀਆਂ) ਹੋਰ (ਸਾਰੀਆਂ) ਪਾਤਿਸ਼ਾਹੀਆਂ ਨਾਸਵੰਤ ਹਨ। ਅਸਲ ਪਾਤਿਸ਼ਾਹ ਉਹ ਹਨ, ਜੋ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ ॥੧੧॥ ਕੂੜੀਆ = ਨਾਸਵੰਤ। ਨਾਮਿ ਰਤੇ = ਜਿਹੜੇ ਮਨੁੱਖ ਹਰਿ-ਨਾਮ ਵਿਚ ਰੰਗੇ ਜਾਂਦੇ ਹਨ ॥੧੧॥

ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ

The devoted wife in her husband's home has a great longing to perform loving devotional service to him;

ਜਿਵੇਂ (ਕਿਸੇ) ਮਨੁੱਖ ਦੇ ਘਰ ਵਿਚ (ਉਸ ਦੀ) ਪਤਿਬ੍ਰਤਾ ਇਸਤ੍ਰੀ ਹੈ ਜੋ ਪਿਆਰ-ਭਾਵਨਾ ਨਾਲ (ਆਪਣੇ ਪਤੀ ਦੀ ਸੇਵਾ ਕਰਨ ਦੀ) ਬਹੁਤ ਤਾਂਘ ਕਰਦੀ ਹੈ, ਪੁਰਖੈ ਘਰਿ = (ਕਿਸੇ) ਮਨੁੱਖ ਦੇ ਘਰ ਵਿਚ। ਭਗਤੀ ਨਾਰਿ = ਪਿਆਰ ਕਰਨ ਵਾਲੀ ਇਸਤ੍ਰੀ, ਸੇਵਾ ਕਰਨ ਵਾਲੀ ਇਸਤ੍ਰੀ, ਪਤਿਬ੍ਰਤਾ ਇਸਤ੍ਰੀ। ਅਤਿ = ਬਹੁਤ। ਲੋਚੈ = (ਸੇਵਾ ਕਰਨ ਦੀ) ਤਾਂਘ ਰੱਖਦੀ ਹੈ। ਭਗਤੀ ਭਾਇ = ਪਿਆਰ = ਭਾਵਨਾ ਨਾਲ।

ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ

she prepares and offers to him all sorts of sweet delicacies and dishes of all flavors.

ਖੱਟੇ ਤੇ ਮਿੱਠੇ ਰਸ ਪਾ ਕੇ ਕਈ ਸਵਾਦਲੀਆਂ ਭਾਜੀਆਂ (ਪਤੀ ਵਾਸਤੇ) ਬਣਾਂਦੀ ਰਹਿੰਦੀ ਹੈ; ਸਾਲਣੇ = ਸਲੂਣੇ, ਭਾਜੀਆਂ। ਖਟ = ਖੱਟੇ। ਪਾਇ = ਪਾ ਕੇ।

ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ

In the same way, the devotees praise the Word of the Guru's Bani, and focus their consciousness on the Lord's Name.

ਇਸੇ ਤਰ੍ਹਾਂ ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ ਕੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ। ਸਲਾਹਦੇ = (ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦੇ ਹਨ। ਨਾਮੈ = ਨਾਮ ਵਿਚ। ਲਾਇ = ਲਾ ਕੇ, ਜੋੜ ਕੇ।

ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ

They place mind, body and wealth in offering before the Guru, and sell their heads to Him.

ਉਹਨਾਂ ਭਗਤਾਂ ਨੇ ਆਪਣਾ ਮਨ ਆਪਣਾ ਤਨ ਆਪਣਾ ਧਨ (ਸਭ ਕੁਝ) ਗੁਰੂ ਦੇ ਅੱਗੇ ਲਿਆ ਰੱਖਿਆ ਹੁੰਦਾ ਹੈ, ਉਹਨਾਂ ਨੇ ਆਪਣਾ ਸਿਰ ਗੁਰੂ ਅੱਗੇ ਵੇਚ ਦਿੱਤਾ ਹੁੰਦਾ ਹੈ। ਜਾਇ = ਜਾ ਕੇ।

ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ

In the Fear of God, His devotees yearn for His devotional worship; God fulfills their desires, and merges them with Himself.

ਪਰਮਾਤਮਾ ਦੇ ਅਦਬ ਵਿਚ ਟਿਕ ਕੇ ਪਰਮਾਤਮਾ ਦੇ ਭਗਤ ਉਸ ਦੀ ਭਗਤੀ ਦੀ ਬਹੁਤ ਤਾਂਘ ਰੱਖਦੇ ਹਨ, ਪ੍ਰਭੂ (ਉਹਨਾਂ ਦੀ) ਤਾਂਘ ਪੂਰੀ ਕਰ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ। ਭੈ = (ਪਰਮਾਤਮਾ ਦੇ) ਡਰ ਵਿਚ। ਪੂਰਿ = ਪੂਰੀ ਕਰ ਕੇ। ਮਿਲਾਇ = ਮਿਲਾਂਦਾ ਹੈ।

ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ

My Lord God is Self-existent and Independent. What does He need to eat to be satisfied?

ਪਰਮਾਤਮਾ ਨੂੰ ਤਾਂ ਕਿਸੇ ਚੀਜ਼ ਦੀ ਕੋਈ ਮੁਥਾਜੀ-ਲੋੜ ਨਹੀਂ ਹੈ, ਫਿਰ ਉਹ ਕਿਹੜੀ ਚੀਜ਼ ਖਾਣ ਨਾਲ ਖ਼ੁਸ਼ ਹੁੰਦਾ ਹੈ? ਕਿਤੁ ਖਾਧੈ = ਕਿਸੇ ਖਾਧੀ ਚੀਜ਼ ਦੀ ਰਾਹੀਂ? ਕੀਹ ਖਾਣ ਨਾਲ? ਤਿਪਤਾਇ = ਰੱਜਦਾ ਹੈ, ਪ੍ਰਸੰਨ ਹੁੰਦਾ ਹੈ।

ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ

Whoever walks in harmony with the Will of the True Guru, and sings the Glorious Praises of the Lord, is pleasing to Him.

ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਜੀਵਨ-ਤੋਰ ਤੁਰਦਾ ਹੈ ਅਤੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਉਸ ਉਤੇ ਪਰਮਾਤਮਾ) ਪ੍ਰਸੰਨ ਹੁੰਦਾ ਹੈ। ਕੈ ਭਾਣੈ = ਦੀ ਰਜ਼ਾ ਵਿਚ। ਗਾਇ = ਗਾਂਦਾ ਹੈ। ਤਿਪਤਾਸੈ = ਪ੍ਰਸੰਨ ਹੁੰਦਾ ਹੈ।

ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥

Blessed, blessed are they, in this Dark Age of Kali Yuga, O Nanak, who walk in harmony with the Will of the True Guru. ||12||

ਹੇ ਨਾਨਕ! ਇਸ ਵਿਕਾਰਾਂ-ਭਰੇ ਸੰਸਾਰ ਵਿਚ ਉਹ ਮਨੁੱਖ ਸੋਭਾ ਖੱਟਦੇ ਹਨ ਜਿਹੜੇ ਗੁਰੂ ਦੀ ਮਰਜ਼ੀ ਅਨੁਸਾਰ ਜੀਵਨ-ਰਾਹ ਤੇ ਤੁਰਦੇ ਹਨ ॥੧੨॥ ਕਲਿਜੁਗਿ = ਵਿਕਾਰਾਂ-ਭਰੀ ਦੁਨੀਆ ਵਿਚ। ਜਿ = ਜਿਹੜੇ ॥੧੨॥

ਸਤਿਗੁਰੂ ਸੇਵਿਓ ਸਬਦੁ ਰਖਿਓ ਉਰ ਧਾਰਿ

Those who do not serve the True Guru, and do not keep the Shabad enshrined in their hearts

(ਜਿਨ੍ਹਾਂ ਮਨੁੱਖਾਂ ਨੇ ਕਦੇ) ਗੁਰੂ ਦਾ ਆਸਰਾ ਨਹੀਂ ਲਿਆ, ਜਿਨ੍ਹਾਂ ਨੇ ਗੁਰੂ ਦਾ ਸ਼ਬਦ (ਕਦੇ ਆਪਣੇ) ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ, ਨ ਸੇਵਿਓ = ਆਸਰਾ ਨਾਹ ਲਿਆ। ਉਰ = ਹਿਰਦਾ। ਧਾਰਿ = ਟਿਕਾ ਕੇ।

ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ

cursed are their lives. Why did they even come into the world?

ਉਹ ਕਾਹਦੇ ਲਈ ਜਗਤ ਵਿਚ ਆਏ? ਉਹਨਾਂ ਦਾ ਜੀਵਨ-ਸਮਾ ਫਿਟਕਾਰ-ਜੋਗ ਹੀ ਰਹਿੰਦਾ ਹੈ (ਉਹ ਸਾਰੀ ਉਮਰ ਉਹੋ ਜਿਹੇ ਕੰਮ ਹੀ ਕਰਦੇ ਰਹਿੰਦੇ ਹਨ, ਜਿਨ੍ਹਾਂ ਤੋਂ ਜਗਤ ਵਿਚ ਉਹਨਾਂ ਨੂੰ ਫਿਟਕਾਰਾਂ ਹੀ ਪੈਂਦੀਆਂ ਹਨ)। ਧਿਗੁ = ਫਿਟਕਾਰ ਜੋਗ। ਕਿਤੁ = ਕਿਸ ਕੰਮ ਲਈ? ਸੰਸਾਰਿ = ਸੰਸਾਰ ਵਿਚ।

ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ

If one follows the Guru's Teachings, and keeps the Fear of God in his mind, then he is lovingly attuned to the sublime essence of the Lord.

ਜਦੋਂ ਗੁਰੂ ਦੀ ਮੱਤ ਉਤੇ ਤੁਰ ਕੇ (ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ) ਡਰ-ਅਦਬ ਟਿਕਦਾ ਹੈ, ਤਦੋਂ ਉਹ ਪਰਮਾਤਮਾ ਦੇ ਪਿਆਰ ਵਿਚ ਪਰਮਾਤਮਾ ਦੇ ਮੇਲ-ਆਨੰਦ ਵਿਚ ਜੁੜਦਾ ਹੈ। ਮਨਿ = ਮਨ ਵਿਚ। ਹਰਿ ਰਸਿ = ਹਰੀ ਦੇ ਰਸ ਵਿਚ। ਹਰਿ ਪਿਆਰਿ = ਹਰੀ ਦੇ ਪਿਆਰ ਵਿਚ।

ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥

By his primal destiny, he obtains the Name; O Nanak, he is carried across. ||13||

ਪਰ; ਹੇ ਨਾਨਕ! ਹਰਿ-ਨਾਮ ਧੁਰ ਦਰਗਾਹ ਤੋਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਲੇਖ ਅਨੁਸਾਰ ਹੀ ਮਿਲਦਾ ਹੈ, ਤੇ, ਇਹ ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੩॥ ਧੁਰਿ = ਧੁਰ ਦਰਗਾਹ ਤੋਂ। ਲਿਖਿਆ = ਕੀਤੇ ਕਰਮਾਂ ਦੇ ਲੇਖਾਂ ਅਨੁਸਾਰ। ਪਾਰਿ ਉਤਾਰਿ = ਪਾਰਿ ਉਤਾਰੇ, ਪਾਰ ਲੰਘਾ ਲੈਂਦਾ ਹੈ ॥੧੩॥

ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਹੋਇ

The world wanders lost in emotional attachment to Maya; it does not realize that its own home is being plundered.

ਮਾਇਆ ਦੇ ਮੋਹ ਦੇ ਕਾਰਨ ਜਗਤ ਭਟਕਦਾ ਫਿਰਦਾ ਹੈ, (ਜੀਵ ਦਾ ਹਿਰਦਾ-) ਘਰ (ਆਤਮਕ ਸਰਮਾਇਆ) ਲੁੱਟਿਆ ਜਾਂਦਾ ਹੈ (ਪਰ ਜੀਵ ਨੂੰ) ਇਹ ਪਤਾ ਹੀ ਨਹੀਂ ਲੱਗਦਾ। ਮੋਹਿ = ਮੋਹ ਵਿਚ (ਫਸ ਕੇ), ਮੋਹ ਦੇ ਕਾਰਨ। ਭਰਮਿਆ = ਭਟਕਦਾ ਫਿਰਦਾ ਹੈ। ਘਰੁ = (ਹਿਰਦਾ-) ਘਰ। ਮੁਸੈ = ਲੁੱਟਿਆ ਜਾਂਦਾ ਹੈ। ਖਬਰਿ = ਸੂਝ।

ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ

The self-willed manmukh is blind in the world; his mind is lured away by sexual desire and anger.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਗਤ ਵਿਚ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋਇਆ ਰਹਿੰਦਾ ਹੈ, ਕਾਮ ਨੇ ਕ੍ਰੋਧ ਨੇ (ਉਸ ਦੇ) ਮਨ ਨੂੰ ਚੁਰਾ ਲਿਆ ਹੁੰਦਾ ਹੈ। ਕ੍ਰੋਧਿ = ਕ੍ਰੋਧ ਨੇ। ਹਿਰਿ ਲਇਆ = ਚੁਰਾ ਲਿਆ ਹੁੰਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਲੋਇ = ਜਗਤ ਵਿਚ।

ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ

With the sword of spiritual wisdom, kill the five demons. Remain awake and aware to the Guru's Teachings.

(ਜਿਹੜਾ ਮਨੁੱਖ) ਆਤਮਕ ਜੀਵਨ ਦੀ ਸੂਝ ਦੀ ਤਲਵਾਰ (ਫੜ ਕੇ ਕਾਮਾਦਿਕ) ਪੰਜ ਵੈਰੀਆਂ ਨੂੰ ਮਾਰ ਲੈਂਦਾ ਹੈ, ਉਹ ਹੀ ਗੁਰੂ ਦੀ ਮੱਤ ਦੀ ਬਰਕਤਿ ਨਾਲ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ। ਗਿਆਨ = ਆਤਮਕ ਜੀਵਨ ਦੀ ਸੂਝ। ਖਗੜ = ਤਲਵਾਰ। ਪੰਚ ਦੂਤ = (ਕਾਮਾਦਿਕ) ਪੰਜ ਵੈਰੀ। ਸੰਘਾਰੇ = ਮਾਰ ਲਏ। ਜਾਗੈ = ਸੁਚੇਤ ਰਹਿੰਦਾ ਹੈ।

ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ

The Jewel of the Naam is revealed, and the mind and body are purified.

(ਉਸ ਦੇ ਅੰਦਰ) ਪਰਮਾਤਮਾ ਦੇ ਨਾਮ ਦਾ ਰਤਨ ਚਮਕ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਪਵਿੱਤਰ ਹੋ ਜਾਂਦਾ ਹੈ। ਪਰਗਾਸਿਆ = ਚਮਕ ਪੈਂਦਾ ਹੈ।

ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ

Those who lack the Naam wander around lost, with their noses cut off; without the Name, they sit and cry.

ਪਰ, ਨਾਮ ਤੋਂ ਵਾਂਜੇ ਹੋਏ ਮਨੁੱਖ ਬੇ-ਸ਼ਰਮਾਂ ਵਾਂਗ ਤੁਰੇ ਫਿਰਦੇ ਹਨ। ਨਾਮ ਤੋਂ ਵਾਂਜਿਆ ਹੋਇਆ ਮਨੁੱਖ ਬਹਿ ਕੇ ਰੋਂਦਾ ਰਹਿੰਦਾ ਹੈ (ਸਦਾ ਦੁਖੀ ਰਹਿੰਦਾ ਹੈ)। ਨਕਟੇ = ਨਕ-ਵੱਢੇ। ਬਹਿ ਰੋਇ = ਬੈਠ ਕੇ ਰੋਂਦਾ ਹੈ।

ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਸਕੈ ਕੋਇ ॥੧੪॥

O Nanak, no one can erase that which is pre-ordained by the Creator Lord. ||14||

ਹੇ ਨਾਨਕ! (ਕਰਤਾਰ ਦੀ ਰਜ਼ਾ ਇਉਂ ਹੀ ਹੈ ਕਿ ਨਾਮ-ਹੀਨ ਪ੍ਰਾਣੀ ਦੁਖੀ ਰਹੇ, ਸੋ) ਕਰਤਾਰ ਨੇ ਜੋ ਕੁਝ ਧੁਰ ਦਰਗਾਹ ਤੋਂ ਇਹ ਲੇਖ ਲਿਖ ਦਿੱਤਾ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ (ਉਲਟਾ ਨਹੀਂ ਸਕਦਾ) ॥੧੪॥ ਧੁਰਿ = ਧੁਰ ਦਰਗਾਹ ਤੋਂ। ਕਰਤੈ = ਕਰਤਾਰ ਨੇ ॥੧੪॥

ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ

The Gurmukhs earn the wealth of the Lord, contemplating the Word of the Guru's Shabad.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਹਰਿ-ਨਾਮ ਨੂੰ) ਆਪਣੇ ਮਨ ਵਿਚ ਵਸਾ ਕੇ ਪਰਮਾਤਮਾ ਦਾ ਨਾਮ-ਧਨ ਖੱਟ ਲਿਆ ਹੈ। ਗੁਰਮੁਖਾ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਵੀਚਾਰਿ = ਵਿਚਾਰ ਕੇ, ਹਰਿ-ਨਾਮ ਨੂੰ ਮਨ ਵਿਚ ਵਸਾ ਕੇ।

ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ

They receive the wealth of the Naam; their treasures are overflowing.

ਗੁਰਮੁਖਾਂ ਨੇ ਕੀਮਤੀ ਨਾਮ-ਧਨ ਲੱਭ ਲਿਆ ਹੈ (ਉਹਨਾਂ ਦੇ ਅੰਦਰ ਹਰਿ-ਨਾਮ-ਧਨ ਦੇ) ਅਮੁੱਕ ਖ਼ਜ਼ਾਨੇ ਭਰੇ ਰਹਿੰਦੇ ਹਨ। ਅਤੁਟ = ਨਾਹ ਮੁੱਕਣ ਵਾਲੇ। ਭੰਡਾਰ = ਖ਼ਜ਼ਾਨੇ।

ਹਰਿ ਗੁਣ ਬਾਣੀ ਉਚਰਹਿ ਅੰਤੁ ਪਾਰਾਵਾਰੁ

Through the Word of the Guru's Bani, they utter the Glorious Praises of the Lord, whose end and limitations cannot be found.

ਜਿਸ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ (ਦੀ ਹਸਤੀ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਪਰਮਾਤਮਾ ਦੇ ਗੁਣਾਂ ਨੂੰ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੀ) ਬਾਣੀ ਦੀ ਰਾਹੀਂ ਉਚਾਰਦੇ ਰਹਿੰਦੇ ਹਨ। ਬਾਣੀ = (ਗੁਰੂ ਦੀ) ਬਾਣੀ ਦੀ ਰਾਹੀਂ। ਉਚਰਹਿ = ਉਚਾਰਦੇ ਹਨ।

ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥

O Nanak, the Creator is the Doer of all; the Creator Lord beholds all. ||15||

ਪਰ, ਹੇ ਨਾਨਕ! ਇਹ ਸਾਰੇ ਢੋਅ ਕਰਤਾਰ (ਆਪ ਹੀ) ਢੁਕਾਂਦਾ ਹੈ, (ਇਸ ਖੇਡ ਨੂੰ) ਸਿਰਜਣਹਾਰ (ਆਪ) ਵੇਖ ਰਿਹਾ ਹੈ ॥੧੫॥ ਨਾਨਕ = ਹੇ ਨਾਨਕ! ॥੧੫॥

ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ

Within the Gurmukh is intuitive peace and poise; his mind ascends to the Tenth Plane of the Akaashic Ethers.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਦਾ ਮਨ (ਉਸ) ਦਸਵੇਂ ਦੁਆਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਸਰੀਰ ਉਤੇ ਨੌ ਗੋਲਕਾਂ ਦਾ ਪ੍ਰਭਾਵ ਨਹੀਂ ਪੈ ਸਕਦਾ)। ਸਹਜੁ = ਆਤਮਕ ਅਡੋਲਤਾ। ਦਸਵੈ ਆਕਾਸਿ = ਦਸਵੇਂ ਆਕਾਸ਼ ਵਿਚ, ਉਸ ਦਸਵੇਂ ਉੱਚੇ ਟਿਕਾਣੇ ਤੇ ਜਿੱਥੇ ਸਰੀਰਕ ਨੌ ਗੋਲਕਾਂ ਦਾ ਪ੍ਰਭਾਵ ਨਹੀਂ ਪੈਂਦਾ।

ਤਿਥੈ ਊਂਘ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ

No one is sleepy or hungry there; they dwell in the peace of the Ambrosial Name of the Lord.

ਉਸ ਅਵਸਥਾ ਵਿਚ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਆਉਂਦੀ, ਮਾਇਆ ਦੀ ਭੁੱਖ ਨਹੀਂ (ਸਤਾਂਦੀ)। (ਉਸ ਅਵਸਥਾ ਵਿਚ ਗੁਰਮੁਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਟਿਕਿਆ ਰਹਿੰਦਾ ਹੈ। ਆਤਮਕ ਆਨੰਦ ਬਣਿਆ ਰਹਿੰਦਾ ਹੈ। ਤਿਥੈ = ਉਸ ਅਵਸਥਾ ਵਿਚ। ਊਂਘ = ਨੀਂਦ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਸੁਖ = ਆਤਮਕ ਆਨੰਦ।

ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

O Nanak, pain and pleasure do not afflict anyone, where the Light of the Lord, the Supreme Soul, illuminates. ||16||

ਹੇ ਨਾਨਕ! ਜਿਸ ਹਿਰਦੇ ਵਿਚ ਸਰਬ-ਵਿਆਪਕ ਪਰਮਾਤਮਾ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਥੇ ਨਾਹ ਦੁੱਖ ਨਾਹ ਸੁਖ (ਕੋਈ ਭੀ ਆਪਣਾ) ਜ਼ੋਰ ਨਹੀਂ ਪਾ ਸਕਦਾ ॥੧੬॥ ਵਿਆਪਤ ਨਹੀ = ਆਪਣਾ ਜ਼ੋਰ ਨਹੀਂ ਪਾ ਸਕਦਾ। ਆਤਮ ਰਾਮ = ਸਰਬ-ਵਿਆਪਕ ਪ੍ਰਭੂ ਦਾ ॥੧੬॥

ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ

All have come, wearing the robes of sexual desire and anger.

ਸਾਰੇ ਜੀਵ ਕਾਮ ਕ੍ਰੋਧ (ਆਦਿਕ ਵਿਕਾਰਾਂ) ਦੇ ਰੰਗ ਵਿਚ ਰੰਗਿਆ ਜਾ ਸਕਣ ਵਾਲਾ ਸਰੀਰ-ਚੋਲਾ ਪਹਿਨ ਕੇ (ਜਗਤ ਵਿਚ) ਆਉਂਦੇ ਹਨ; ਚੋਲੜਾ = ਸਰੀਰ-ਚੋਲਾ। ਕਾਮ ਕ੍ਰੋਧ ਕਾ ਚੋਲੜਾ = ਕਾਮ ਕ੍ਰੋਧ ਦੇ ਰੰਗ ਵਿਚ ਰੰਗਿਆ ਹੋਇਆ ਚੋਲਾ। ਸਭ = ਸਭ ਜੀਵ। ਗਲਿ = ਗਲ ਵਿਚ। ਪਾਇ = ਪਾ ਕੇ।

ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ

Some are born, and some pass away. They come and go according to the Hukam of the Lord's Command.

ਕਈ ਜੰਮਦੇ ਹਨ ਕਈ ਮਰਦੇ ਹਨ, (ਸਾਰੀ ਲੁਕਾਈ ਪਰਮਾਤਮਾ ਦੇ) ਹੁਕਮ ਵਿਚ ਹੀ ਜਨਮ ਮਰਨ ਦੇ ਗੇੜ ਵਿਚ ਪਈ ਹੋਈ ਹੈ। ਇਕਿ = (ਲਫ਼ਜ਼ 'ਇਕ' ਤੋਂ ਬਹੁ-ਵਚਨ) ਕਈ। ਉਪਜਹਿ = ਪੈਦਾ ਹੁੰਦੇ ਹਨ, ਜੰਮਦੇ ਹਨ। ਬਿਨਸਿ ਜਾਂਹਿ = ਮਰ ਜਾਂਦੇ ਹਨ। ਆਵੈ ਜਾਇ = (ਹਰੇਕ ਜੀਵ) ਜੰਮਦਾ ਮਰਦਾ ਹੈ।

ਜੰਮਣੁ ਮਰਣੁ ਚੁਕਈ ਰੰਗੁ ਲਗਾ ਦੂਜੈ ਭਾਇ

Their comings and goings in reincarnation do not end; they are imbued with the love of duality.

(ਜਿਤਨਾ ਚਿਰ ਜੀਵ ਦੀ) ਮਾਇਆ ਦੇ ਮੋਹ ਵਿਚ ਪ੍ਰੀਤ ਲੱਗੀ ਹੋਈ ਹੈ (ਉਤਨਾ ਚਿਰ ਇਸ ਦਾ) ਜਨਮ ਮਰਨ ਦਾ ਗੇੜ ਮੁੱਕਦਾ ਨਹੀਂ। ਨ ਚੁਕਈ = ਨਹੀਂ ਮੁੱਕਦਾ। ਰੰਗੁ = ਪਿਆਰ। ਦੂਜੈ ਭਾਇ = (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਮੋਹ ਵਿਚ।

ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਜਾਇ ॥੧੭॥

Bound in bondage, they are made to wander, and they cannot do anything about it. ||17||

ਪਰਮਾਤਮਾ ਨੇ (ਆਪ ਹੀ ਮੋਹ ਦੀ) ਰੱਸੀ ਨਾਲ ਬੰਨ੍ਹ ਕੇ (ਸਾਰੀ ਲੁਕਾਈ ਜਨਮ ਮਰਨ ਦੇ ਗੇੜ ਵਿਚ) ਪਾਈ ਹੋਈ ਹੈ। (ਇਸ ਵਿਚੋਂ ਨਿਕਲਣ ਲਈ ਉਸ ਦੀ ਮਿਹਰ ਤੋਂ ਬਿਨਾ ਹੋਰ) ਕੋਈ ਉਪਾਉ ਕੀਤਾ ਨਹੀਂ ਜਾ ਸਕਦਾ ॥੧੭॥ ਬੰਧਨਿ = (ਮੋਹ ਦੀ) ਰੱਸੀ ਨਾਲ। ਬੰਧਿ = ਬੰਨ੍ਹ੍ਹ ਕੇ। ਭਵਾਈਅਨੁ = ਭਵਾਈ ਹੈ (ਸਾਰੀ ਲੁਕਾਈ) ਉਸ ਨੇ, ਜੰਮਣ ਮਰਨ ਦੇ ਗੇੜ ਵਿਚ ਪਾਈ ਹੋਈ ਹੈ ਉਸ ਨੇ ॥੧੭॥

ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ

Those, upon whom the Lord showers His Mercy, come and meet the True Guru.

ਜਿਨ੍ਹਾਂ (ਮਨੁੱਖਾਂ) ਉੱਤੇ ਉਸ (ਪਰਮਾਤਮਾ) ਨੇ ਮਿਹਰ ਕਰ ਦਿੱਤੀ, ਉਹਨਾਂ ਨੂੰ ਗੁਰੂ ਆ ਕੇ ਮਿਲ ਪਿਆ। ਧਾਰੀਅਨੁ = ਧਾਰੀ ਹੈ ਉਸ (ਪਰਮਾਤਮਾ) ਨੇ। ਆਇ = ਆ ਕੇ।

ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ

Meeting with the True Guru, they turn away from the world; they remain dead while still alive, with intuitive peace and poise.

ਗੁਰੂ ਮਿਲਣ ਨਾਲ (ਜਿਸ ਮਨੁੱਖ ਦੀ ਸੁਰਤ ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ) ਪਰਤ ਪਈ, ਉਹ ਮਨੁੱਖ (ਵਿਕਾਰਾਂ ਵਲੋਂ) ਮਰ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਜੀਊ ਪਿਆ (ਆਤਮਕ ਜੀਵਨ ਜੀਊਣ ਲੱਗ ਪਿਆ)। ਸਤਿਗੁਰਿ ਮਿਲੇ = ਸਤਿਗੁਰਿ ਮਿਲਿਐ, ਗੁਰੂ ਮਿਲਣ ਨਾਲ। ਉਲਟੀ ਭਈ = (ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ) ਪਰਤ ਗਈ। ਮਰਿ = (ਵਿਕਾਰਾਂ ਵਲੋਂ) ਮਰ ਕੇ, ਬੇ-ਹਿੱਸ ਹੋ ਕੇ। ਜੀਵਿਆ = ਜੀਊ ਪਿਆ, ਆਤਮਕ ਜੀਵਨ ਵਾਲਾ ਹੋ ਗਿਆ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰਭੂ-ਪਿਆਰ ਵਿਚ।

ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥

O Nanak, the devotees are imbued with the Lord; they are absorbed in the Name of the Lord. ||18||

ਹੇ ਨਾਨਕ! (ਪਰਮਾਤਮਾ ਦੀ) ਭਗਤੀ ਦੇ ਰੰਗ ਵਿਚ ਰੰਗੀਜਿਆਂ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧੮॥ ਰਤਿਆ = ਰੰਗੀਜ ਕੇ। ਨਾਮਿ = ਨਾਮ ਵਿਚ। ਸਮਾਇ = ਲੀਨ ਹੋ ਜਾਂਦਾ ਹੈ ॥੧੮॥

ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ

The intellect of the self-willed manmukh is fickle; he is very tricky and clever within.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਮੱਤ ਹਰ ਵੇਲੇ ਭਟਕਦੀ ਰਹਿੰਦੀ ਹੈ, ਉਹਨਾਂ ਦੇ ਅੰਦਰ (ਆਪਣੀ ਮੱਤ ਦੀ) ਚਤੁਰਾਈ (ਦਾ) ਬਹੁਤ (ਮਾਣ) ਹੁੰਦਾ ਹੈ। ਮਨਮੁਖ ਮਤਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਅਕਲ। ਚੰਚਲ = ਹਰ ਵੇਲੇ ਭਟਕਦੀ।

ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਪਾਈ

Whatever he has done, and all that he does, is useless. Not even an iota of it is acceptable.

(ਆਪਣੀ ਅਕਲ ਦੇ ਆਸਰੇ ਪੁੰਨ ਦਾਨ ਆਦਿਕ ਦਾ) ਕੀਤਾ ਹੋਇਆ (ਉਹਨਾਂ ਦਾ) ਸਾਰਾ ਉੱਦਮ ਵਿਅਰਥ ਜਾਂਦਾ ਹੈ (ਉਹਨਾਂ ਦਾ ਇਹ ਉੱਦਮ ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਕੀਤਾ ਕਰਤਿਆ = (ਉਹਨਾਂ ਦਾ) ਸਾਰਾ ਹੀ ਕੀਤਾ ਹੋਇਆ ਉੱਦਮ। ਥਾਇ ਨ ਪਾਇ = (ਪਰਮਾਤਮਾ ਦੀ ਦਰਗਾਹ ਵਿਚ) ਪਰਵਾਨ ਨਹੀਂ ਹੁੰਦਾ। ਇਕੁ ਤਿਲੁ = ਰਤਾ ਭਰ ਭੀ।

ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ

The charity and generosity he pretends to give will be judged by the Righteous Judge of Dharma.

ਪੁੰਨ ਦਾਨ (ਆਦਿਕ) ਜਿਹੜਾ ਭੀ (ਕਰਮ-ਬੀਜ ਉਹ ਆਪਣੀ ਸਰੀਰ-ਧਰਤੀ ਵਿਚ) ਬੀਜਦੇ ਹਨ, (ਉਹਨਾਂ ਦੀ ਇਹ) ਸਾਰੀ (ਮਿਹਨਤ) ਧਰਮਰਾਜ ਦੇ ਹਵਾਲੇ ਹੋ ਜਾਂਦੀ ਹੈ (ਭਾਵ, ਇਸ ਸਾਰੀ ਮਿਹਨਤ ਨਾਲ ਤਾਂ ਮਨੁੱਖ ਧਰਮਰਾਜ ਦੇ ਹੀ ਅਧੀਨ ਰਹਿੰਦਾ ਹੈ)। ਜੋ = ਜਿਹੜਾ ਭੀ (ਕਰਮ-ਬੀਜ)। ਧਰਮਰਾਇ ਕੈ = ਧਰਮਰਾਜ ਦੇ ਪਾਸ। ਸਭ = ਸਾਰੀ (ਘਾਲ-ਕਮਾਈ), ਸਾਰੀ ਮਿਹਨਤ।

ਬਿਨੁ ਸਤਿਗੁਰੂ ਜਮਕਾਲੁ ਛੋਡਈ ਦੂਜੈ ਭਾਇ ਖੁਆਈ

Without the True Guru, the Messenger of Death does not leave the mortal alone; he is ruined by the love of duality.

ਗੁਰੂ ਦੀ ਸਰਨ ਪੈਣ ਤੋਂ ਬਿਨਾ (ਜਨਮ) ਮਰਨ ਦਾ ਗੇੜ (ਮਨੁੱਖ ਨੂੰ) ਛੱਡਦਾ ਨਹੀਂ। ਮਾਇਆ ਦੇ ਮੋਹ ਦੇ ਕਾਰਨ (ਮਨੁੱਖ) ਖ਼ੁਆਰ ਹੀ ਹੁੰਦਾ ਹੈ। ਜਮਕਾਲੁ = ਮੌਤ, ਮੌਤ ਦਾ ਗੇੜ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਖੁਆਈ = ਖ਼ੁਆਰ ਹੁੰਦਾ ਹੈ।

ਜੋਬਨੁ ਜਾਂਦਾ ਨਦਰਿ ਆਵਈ ਜਰੁ ਪਹੁਚੈ ਮਰਿ ਜਾਈ

Youth slips away imperceptibly, old age comes, and then he dies.

(ਮਨੁੱਖ ਦੀ) ਜੁਆਨੀ ਲੰਘਦਿਆਂ ਚਿਰ ਨਹੀਂ ਲੱਗਦਾ, ਬੁਢੇਪਾ ਆ ਪਹੁੰਚਦਾ ਹੈ, (ਤੇ ਆਖ਼ਰ ਪ੍ਰਾਣੀ) ਮਰ ਜਾਂਦਾ ਹੈ। ਨਦਰਿ ਨ ਆਵਈ = ਦਿੱਸਦਾ ਹੀ ਨਹੀਂ, ਪਤਾ ਹੀ ਨਹੀਂ ਲੱਗਦਾ ਕਿ ਕਦੋਂ ਚਲਾ ਗਿਆ। ਜੋਬਨੁ = ਜੁਆਨੀ। ਜਰੁ = ਬੁਢੇਪਾ।

ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਸਖਾਈ

The mortal is caught in love and emotional attachment to children and spouse, but none of them will be his helper and support in the end.

ਪੁੱਤਰ, ਇਸਤ੍ਰੀ, ਮਾਇਆ ਦਾ ਮੋਹ ਪਿਆਰ-(ਇਹਨਾਂ ਵਿਚੋਂ) ਅੰਤ ਵੇਲੇ ਕੋਈ ਯਾਰ ਨਹੀਂ ਬਣਦਾ, ਕੋਈ ਸਾਥੀ ਨਹੀਂ ਬਣਦਾ। ਕਲਤੁ = ਇਸਤ੍ਰੀ। ਮੋਹੁ = ਮਾਇਆ ਦਾ ਮੋਹ। ਹੇਤੁ = ਮਾਇਆ ਦਾ ਪਿਆਰ। ਅੰਤਿ = ਅਖ਼ੀਰ ਵੇਲੇ। ਕੋ = ਕੋਈ ਭੀ। ਬੇਲੀ = ਸਾਥੀ। ਸਖਾਈ = ਮਿੱਤਰ।

ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ

Whoever serves the True Guru finds peace; the Name comes to abide in the mind.

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦਾ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ। ਸੇਵੇ = ਸਰਨ ਪੈਂਦਾ ਹੈ। ਮਨਿ = ਮਨ ਵਿਚ। ਆਈ = ਆਇ, ਆ ਕੇ।

ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥

O Nanak, great and very fortunate are those who, as Gurmukh, are absorbed in the Naam. ||19||

ਹੇ ਨਾਨਕ! ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ, ਉਹ ਸਾਰੇ ਉੱਚੇ ਜੀਵਨ ਹੁੰਦੇ ਹਨ, ਵੱਡੇ ਭਾਗਾਂ ਵਾਲੇ ਹੁੰਦੇ ਹਨ ॥੧੯॥ ਜਿ = ਜਿਹੜਾ। ਗੁਰਮੁਖਿ = ਗੁਰੂ ਦੀ ਰਾਹੀਂ। ਨਾਮਿ = ਨਾਮ ਵਿਚ। ਸਮਾਈ = ਲੀਨ ਹੁੰਦਾ ਹੈ ॥੧੯॥

ਮਨਮੁਖ ਨਾਮੁ ਚੇਤਨੀ ਬਿਨੁ ਨਾਵੈ ਦੁਖ ਰੋਇ

The self-willed manmukhs do not even think of the Name; without the Name, they cry in pain.

ਪਰਮਾਤਮਾ ਦੇ ਨਾਮ ਤੋਂ ਖੁੰਝਿਆ ਹੋਇਆ ਮਨੁੱਖ (ਸਦਾ ਆਪਣੇ) ਦੁੱਖ ਫਰੋਲਦਾ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਚੇਤਨੀ = ਚੇਤਨਿ (ਬਹੁ-ਵਚਨ)। ਰੋਇ = ਰੋਂਦਾ ਹੈ।

ਆਤਮਾ ਰਾਮੁ ਪੂਜਨੀ ਦੂਜੈ ਕਿਉ ਸੁਖੁ ਹੋਇ

They do not worship the Lord, the Supreme Soul; how can they find peace in duality?

ਸਰਬ-ਵਿਆਪਕ ਪ੍ਰਭੂ ਦੀ ਭਗਤੀ ਨਹੀਂ ਕਰਦੇ। (ਭਲਾ) ਮਾਇਆ ਦੇ ਮੋਹ ਵਿਚ (ਫਸੇ ਰਹਿ ਕੇ ਉਹਨਾਂ ਨੂੰ) ਸੁਖ ਕਿਵੇਂ ਹੋ ਸਕਦਾ ਹੈ? ਆਤਮਾ ਰਾਮੁ = ਸਰਬ-ਵਿਆਪਕ ਪ੍ਰਭੂ। ਪੂਜਨੀ = ਪੂਜਨਿ (ਬਹੁ-ਵਚਨ)। ਦੂਜੈ = ਮਾਇਆ ਦੇ ਮੋਹ ਵਿਚ।

ਹਉਮੈ ਅੰਤਰਿ ਮੈਲੁ ਹੈ ਸਬਦਿ ਕਾਢਹਿ ਧੋਇ

They are filled with the filth of egotism; they do not wash it away with the Word of the Shabad.

ਉਹਨਾਂ ਦੇ ਅੰਦਰ ਹਉਮੈ ਦੀ ਮੈਲ ਟਿਕੀ ਰਹਿੰਦੀ ਹੈ ਜਿਸ ਨੂੰ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਧੋ ਕੇ ਨਹੀਂ ਕੱਢਦੇ। ਸਬਦਿ = ਸ਼ਬਦ ਦੀ ਰਾਹੀਂ। ਧੋਇ = ਧੋ ਕੇ।

ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥

O Nanak, without the Name, they die in their filth; they waste the priceless opportunity of this human life. ||20||

ਹੇ ਨਾਨਕ! ਨਾਮ ਤੋਂ ਵਾਂਜੇ ਹੋਏ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਕੇ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਨ, ਤੇ ਆਤਮਕ ਮੌਤ ਸਹੇੜੀ ਰੱਖਦੇ ਹਨ ॥੨੦॥ ਮੁਏ = ਆਤਮਕ ਮੌਤ ਮਰੇ। ਖੋਇ = ਗੰਵਾ ਕੇ ॥੨੦॥

ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ

The self-willed manmukhs are deaf and blind; they are filled with the fire of desire.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਸੁਰਤ) ਵਿਚ ਤ੍ਰਿਸ਼ਨਾ ਦੀ ਅੱਗ ਦਾ ਨਿਵਾਸ ਹੋਇਆ ਰਹਿੰਦਾ ਹੈ। (ਆਤਮਕ ਜੀਵਨ ਵਲੋਂ ਉਹ) ਅੰਨ੍ਹੇ ਤੇ ਬੋਲੇ ਹੋਏ ਰਹਿੰਦੇ ਹਨ। ਤਿਸੁ ਮਹਿ = (ਮਨਮੁਖਾਂ ਦੀ) ਉਸ (ਸੁਰਤ) ਵਿਚ।

ਬਾਣੀ ਸੁਰਤਿ ਬੁਝਨੀ ਸਬਦਿ ਕਰਹਿ ਪ੍ਰਗਾਸੁ

They have no intuitive understanding of the Guru's Bani; they are not illumined with the Shabad.

ਉਹ ਗੁਰੂ ਦੀ ਬਾਣੀ ਵਿਚ ਸੁਰਤ ਜੋੜਨੀ ਨਹੀਂ ਸਮਝਦੇ, ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੀ ਸੁਰਤ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਨਹੀਂ ਕਰਦੇ। ਬੁਝਨੀ = ਬੁਝਨਿ (ਬਹੁ-ਵਚਨ)। ਪ੍ਰਗਾਸੁ = ਚਾਨਣ।

ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਕਰਹਿ ਵਿਸਾਸੁ

They do not know their own inner being, and they have no faith in the Guru's Word.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਆਪਣੇ ਆਪੇ ਦੀ ਸੂਝ ਨਹੀਂ ਹੁੰਦੀ, ਉਹ ਗੁਰੂ ਦੇ ਬਚਨ ਵਿਚ ਸਰਧਾ ਨਹੀਂ ਲਿਆਉਂਦੇ। ਸੁਧਿ = ਸੂਝ। ਬਚਨਿ = ਬਚਨ ਵਿਚ। ਵਿਸਾਸੁ = ਵਿਸ਼ਵਾਸ, ਯਕੀਨ।

ਗਿਆਨੀਆ ਅੰਦਰਿ ਗੁਰਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ

The Word of the Guru's Shabad is within the being of the spiritually wise ones. They always blossom in His love.

ਪਰ, ਆਤਮਕ ਜੀਵਨ ਦੀ ਸੂਝ ਵਾਲੇ ਬੰਦਿਆਂ ਦੇ ਅੰਦਰ (ਸਦਾ) ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੀ ਲਗਨ ਸਦਾ ਹਰੀ ਵਿਚ ਰਹਿੰਦੀ ਹੈ (ਇਸ ਵਾਸਤੇ ਉਹਨਾਂ ਦੇ ਅੰਦਰ) ਸਦਾ (ਆਤਮਕ) ਖਿੜਾਉ ਬਣਿਆ ਰਹਿੰਦਾ ਹੈ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਵਿਗਾਸੁ = ਖਿੜਾਉ।

ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ

The Lord saves the honor of the spiritually wise ones.I am forever a sacrifice to them.

ਪਰਮਾਤਮਾ ਆਤਮਕ ਜੀਵਨ ਵਾਲੇ ਮਨੁੱਖਾਂ ਦੀ ਸਦਾ (ਇੱਜ਼ਤ) ਰੱਖਦਾ ਹੈ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ। ਹਉ = ਮੈਂ। ਸਦ = ਸਦਾ। ਤਾਸੁ = ਉਹਨਾਂ ਤੋਂ।

ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

Servant Nanak is the slave of those Gurmukhs who serve the Lord. ||21||

ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦਾ ਸੇਵਕ ਹੈ ॥੨੧॥ ਤਾ ਕਾ = ਉਹਨਾਂ ਦਾ ॥੨੧॥

ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ

The poisonous snake, the serpent of Maya, has surrounded the world with its coils, O mother!

ਮਾਇਆ ਸੱਪ ਹੈ ਵੱਡਾ ਸੱਪ। ਆਤਮਕ ਮੌਤ ਲਿਆਉਣ ਵਾਲੀ ਜ਼ਹਰ ਦਾ ਭਰਿਆ ਇਹ ਮਾਇਆ-ਸੱਪ ਜਗਤ ਨੂੰ ਘੇਰੀ ਬੈਠਾ ਹੈ। ਭੁਇਅੰਗਮੁ = ਸੱਪ। ਸਰਪੁ = ਸੱਪ। ਬਿਖੁ = ਆਤਮਕ ਮੌਤ ਲਿਆਉਣ ਵਾਲੀ ਜ਼ਹਰ। ਮਾਇ = ਮਾਇਆ।

ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ

The antidote to this poisonous venom is the Name of the Lord; the Guru places the magic spell of the Shabad into the mouth.

ਪਰਮਾਤਮਾ ਦਾ ਨਾਮ (ਹੀ ਇਸ) ਜ਼ਹਰ ਦਾ ਅਸਰ ਮੁਕਾ ਸਕਣ ਵਾਲਾ ਹੈ। ਗੁਰੂ ਦਾ ਸ਼ਬਦ (ਹੀ) ਗਾਰੁੜ ਮੰਤ੍ਰ ਹੈ (ਇਸ ਨੂੰ ਸਦਾ ਆਪਣੇ) ਮੂੰਹ ਵਿਚ ਪਾਈ ਰੱਖ। ਮਾਰਣੁ = (ਅਸਰ) ਮੁਕਾਣ ਵਾਲਾ। ਗਰੁੜ = (ਸੱਪ ਡੰਗੇ ਦਾ ਜ਼ਹਰ ਦੂਰ ਕਰਨ ਵਾਲਾ) ਗਾਰੁੜੀ ਮੰਤ੍ਰ। ਮੁਖਿ = ਮੂੰਹ ਵਿਚ। ਪਾਇ = ਪਾਈ ਰੱਖ।

ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ

Those who are blessed with such pre-ordained destiny come and meet the True Guru.

ਜਿਨ੍ਹਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ, ਪੂਰਬਿ = ਪਹਿਲਾਂ ਤੋਂ ਹੀ; ਧੁਰ ਦਰਗਾਹ ਤੋਂ। ਆਇ = ਆ ਕੇ।

ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ

Meeting with the True Guru, they become immaculate, and the poison of egotism is eradicated.

ਗੁਰੂ ਨੂੰ ਮਿਲ ਕੇ ਉਹਨਾਂ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ ਉਹਨਾਂ ਦੇ ਅੰਦਰੋਂ ਹਉਮੈ ਦਾ ਜ਼ਹਰ ਸਦਾ ਲਈ ਦੂਰ ਹੋ ਜਾਂਦਾ ਹੈ। ਮਿਲਿ = ਮਿਲ ਕੇ। ਬਿਖੁ = ਜ਼ਹਰ। ਗਇਆ ਬਿਲਾਇ = ਬਿਲਕੁਲ ਦੂਰ ਹੋ ਜਾਂਦਾ ਹੈ।

ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ

Radiant and bright are the faces of the Gurmukhs; they are honored in the Court of the Lord.

ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ ਰੌਸ਼ਨ ਹੋ ਜਾਂਦੇ ਹਨ। ਉਜਲੇ = ਰੌਸ਼ਨ। ਪਾਇ = ਪਾ ਕੇ, ਹਾਸਲ ਕਰ ਕੇ।

ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥

Servant Nanak is forever a sacrifice to those who walk in harmony with the Will of the True Guru. ||22||

ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ ਜਿਹੜੇ ਗੁਰੂ ਦੀ ਰਜ਼ਾ ਵਿਚ ਤੁਰਦੇ ਹਨ ॥੨੨॥ ਸਤਿਗੁਰ ਭਾਇ = ਗੁਰੂ ਦੀ ਰਜ਼ਾ ਵਿਚ ॥੨੨॥

ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ

The True Guru, the Primal Being, has no hatred or vengeance. His heart is constantly attuned to the Lord.

ਗੁਰੂ (ਇਕ ਐਸਾ ਮਹਾ) ਪੁਰਖ ਹੈ ਜਿਸ ਦਾ ਕਿਸੇ ਨਾਲ ਭੀ ਵੈਰ ਨਹੀਂ ਹੈ, ਗੁਰੂ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਲਗਨ ਲਾਈ ਰੱਖਦਾ ਹੈ। ਨਿਰਵੈਰੁ = ਕਿਸੇ ਨਾਲ ਵੈਰ ਨਾਹ ਕਰਨ ਵਾਲਾ। ਹਿਰਦੈ = ਹਿਰਦੇ ਵਿਚ। ਲਿਵ ਲਾਇ = ਸੁਰਤ ਜੋੜੀ ਰੱਖਦਾ ਹੈ।

ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ

Whoever directs hatred against the Guru, who has no hatred at all, only sets his own home on fire.

ਜਿਹੜਾ ਮਨੁੱਖ (ਅਜਿਹੇ) ਨਿਰਵੈਰ (ਗੁਰੂ) ਨਾਲ ਵੈਰ ਬਣਾਈ ਰੱਖਦਾ ਹੈ, ਉਹ ਆਪਣੇ (ਹਿਰਦੇ-) ਘਰ ਵਿਚ (ਈਰਖਾ ਦੀ) ਚੁਆਤੀ ਬਾਲੀ ਰੱਖਦਾ ਹੈ। ਰਚਾਇਦਾ = ਬਣਾਈ ਰੱਖਦਾ ਹੈ। ਘਰਿ = (ਹਿਰਦੇ-) ਘਰ ਵਿਚ। ਲੂਕੀ = (ਈਰਖਾ ਦੀ) ਚੁਆਤੀ।

ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ

Anger and egotism are within him night and day; he burns, and suffers constant pain.

ਉਸ ਦੇ ਅੰਦਰ ਕ੍ਰੋਧ (ਦਾ ਭਾਂਬੜ) ਹੈ, ਉਸ ਦੇ ਅੰਦਰ ਅਹੰਕਾਰ (ਦਾ ਭਾਂਬੜ ਬਲਦਾ ਰਹਿੰਦਾ) ਹੈ (ਜਿਸ ਵਿਚ) ਉਹ ਹਰ ਵੇਲੇ ਸੜਦਾ ਰਹਿੰਦਾ ਹੈ, ਤੇ, ਸਦਾ ਦੁੱਖ ਪਾਂਦਾ ਰਹਿੰਦਾ ਹੈ। ਅੰਤਰਿ = ਅੰਦਰ। ਅਨਦਿਨੁ = ਹਰ ਰੋਜ਼, ਹਰ ਵੇਲੇ।

ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ

They babble and tell lies, and keep on barking, eating the poison of the love of duality.

(ਜਿਹੜੇ ਮਨੁੱਖ ਗੁਰੂ ਦੇ ਵਿਰੁੱਧ) ਝੂਠ ਬੋਲ ਬੋਲ ਕੇ ਵਾਹੀ ਤਬਾਹੀ ਬੋਲਦੇ ਰਹਿੰਦੇ ਹਨ, ਮਾਇਆ ਦੇ ਮੋਹ ਵਿਚ (ਉਹ ਇਉਂ ਆਤਮਕ ਮੌਤੇ ਮਰੇ ਰਹਿੰਦੇ ਹਨ, ਜਿਵੇਂ) ਉਹਨਾਂ ਜ਼ਹਰ ਖਾਧੀ ਹੁੰਦੀ ਹੈ। ਬੋਲਿ = ਬੋ ਕੇ। ਕੂੜੁ = ਝੂਠ। ਭਉਕਦੇ = ਵਾਹੀ ਤਬਾਹੀ ਬੋਲਦੇ ਹਨ। ਬਿਖੁ = ਜ਼ਹਰ। ਦੂਜੈ ਭਾਇ = ਮਾਇਆ ਦੇ ਮੋਹ ਵਿਚ।

ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ

For the sake of the poison of Maya, they wander from house to house, and lose their honor.

ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦੀ ਖ਼ਾਤਰ ਉਹ ਘਰ ਘਰ (ਦੇ ਬੂਹੇ) ਤੇ ਇੱਜ਼ਤ ਗਵਾ ਕੇ (ਹੌਲੇ ਪੈ ਕੇ) ਭਟਕਦੇ ਫਿਰਦੇ ਹਨ। ਕਾਰਣਿ = ਦੀ ਖ਼ਾਤਰ। ਭਰਮਦੇ = ਭਰਮਦੇ ਫਿਰਦੇ ਹਨ। ਘਰਿ ਘਰਿ = ਹਰੇਕ ਘਰ (ਦੇ ਬੂਹੇ) ਤੇ। ਪਤਿ = ਇਜ਼ਤ। ਗਵਾਇ = ਗਵਾ ਕੇ।

ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ

They are like the son of a prostitute, who does not know the name of his father.

(ਅਜਿਹੇ ਮਨੁੱਖ) ਵੇਸੁਆ ਦੇ ਪੁੱਤਰ ਵਾਂਗ (ਨੱਕ-ਵੱਢੇ ਹੁੰਦੇ ਹਨ) ਜਿਸ ਦੇ ਪਿਤਾ ਦਾ ਨਾਮ ਗੁੰਮ ਹੋ ਜਾਂਦਾ ਹੈ। ਬੇਸੁਆ = ਕੰਜਰੀ। ਕੇਰੇ = ਦੇ। ਜਿਉ = ਵਾਂਗ।

ਹਰਿ ਹਰਿ ਨਾਮੁ ਚੇਤਨੀ ਕਰਤੈ ਆਪਿ ਖੁਆਇ

They do not remember the Name of the Lord, Har, Har; the Creator Himself brings them to ruin.

ਉਹ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ (ਪਰ ਉਹਨਾਂ ਦੇ ਭੀ ਕੀਹ ਵੱਸ?) ਕਰਤਾਰ ਨੇ ਆਪ (ਹੀ ਉਹਨਾਂ ਨੂੰ) ਕੁਰਾਹੇ ਪਾਇਆ ਹੁੰਦਾ ਹੈ। ਕਰਤੈ = ਕਰਤਾਰ ਨੇ। ਖੁਆਇ = ਕੁਰਾਹੇ ਪਾਏ ਹੋਏ ਹਨ।

ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ

The Lord showers His Mercy upon the Gurmukhs, and reunites the separated ones with Himself.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਉਤੇ ਹਰੀ ਨੇ ਆਪ ਕਿਰਪਾ ਕੀਤੀ ਹੁੰਦੀ ਹੈ। ਗੁਰੂ ਦੀ ਰਾਹੀਂ ਉਹਨਾਂ ਵਿਛੁੜਿਆਂ ਨੂੰ ਹਰੀ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ। ਧਾਰੀਅਨੁ = ਉਸ (ਪ੍ਰਭੂ) ਨੇ ਧਾਰੀ ਹੈ।

ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥

Servant Nanak is a sacrifice to those who fall at the Feet of the True Guru. ||23||

ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ, ਜਿਹੜੇ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ ॥੨੩॥ ਪਾਇ = ਪੈਰੀਂ ॥੨੩॥

ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ

Those who are attached to the Naam, the Name of the Lord, are saved; without the Name, they must go to the City of Death.

ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜੇ ਰਹੇ, ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਗਏ। ਨਾਮ ਤੋਂ ਖ਼ਾਲੀ ਰਹਿਣ ਵਾਲੇ ਮਨੁੱਖ ਜਮਰਾਜ ਦੇ ਵੱਸ ਪੈਂਦੇ ਹਨ। ਨਾਮਿ = ਨਾਮ ਵਿਚ। ਸੇ = ਉਹ (ਬਹੁ-ਵਚਨ)। ਊਬਰੇ = (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਗਏ। ਜਮਪੁਰਿ = ਜਮਰਾਜ ਦੇ ਸ਼ਹਿਰ ਵਿਚ। ਜਾਂਹਿ = ਜਾਂਦੇ ਹਨ (ਬਹੁ-ਵਚਨ)।

ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥

O Nanak, without the Name, they find no peace; they come and go in reincarnation with regrets. ||24||

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਉਹਨਾਂ ਨੂੰ) ਆਤਮਕ ਆਨੰਦ ਨਹੀਂ ਮਿਲਦਾ। (ਜਗਤ ਵਿਚ) ਜਨਮ ਲੈ ਕੇ (ਨਾਮ ਤੋਂ ਸੱਖਣੇ ਹੀ) ਜਾਂਦੇ ਹਨ ਤੇ ਪਛੁਤਾਂਦੇ ਰਹਿੰਦੇ ਹਨ ॥੨੪॥ ਆਇ = ਜੰਮ ਕੇ। ਗਏ = (ਦੁਨੀਆ ਤੋਂ) ਚਲੇ ਗਏ ॥੨੪॥

ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ

When anxiety and wanderings come to an end, the mind becomes happy.

ਮਾਇਆ ਦੀ ਚਿੰਤਾ ਵਿਚ ਭਟਕ ਰਹੇ ਜਿਹੜੇ ਮਨੁੱਖ (ਇਸ ਭਟਕਣਾ ਤੋਂ) ਹਟ ਜਾਂਦੇ ਹਨ, ਉਹਨਾਂ ਦੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ, ਧਾਵਤ = ਭਟਕ ਰਹੇ। ਰਹਿ ਗਏ = (ਭਟਕਣੋਂ) ਹਟ ਗਏ। ਤਾਂ ਮਨਿ = ਉਹਨਾਂ ਦੇ ਮਨ ਵਿਚ। ਮਨਿ = ਮਨ ਵਿਚ।

ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ

By Guru's Grace, the soul-bride understands, and then she sleeps without worry.

(ਪਰ ਇਹ ਭੇਤ) ਗੁਰੂ ਦੀ ਕਿਰਪਾ ਨਾਲ ਹੀ ਸਮਝ ਸਕੀਦਾ ਹੈ। (ਜਿਹੜੀ) ਜੀਵ-ਇਸਤ੍ਰੀ (ਇਸ ਭੇਤ ਨੂੰ ਸਮਝ ਲੈਂਦੀ ਹੈ, ਉਹ) ਚਿੰਤਾ-ਰਹਿਤ ਅਵਸਥਾ ਵਿਚ ਲੀਨ ਰਹਿੰਦੀ ਹੈ। ਪ੍ਰਸਾਦੀ = ਪ੍ਰਸਾਦਿ, ਕਿਰਪਾ ਨਾਲ। ਬੁਝੀਐ = ਸਮਝ ਸਕੀਦਾ ਹੈ। ਸਾਧਨ = ਜੀਵ-ਇਸਤ੍ਰੀ। ਸੁਤੀ = ਸੌਂ ਰਹਿੰਦੀ ਹੈ, ਲੀਨ ਰਹਿੰਦੀ ਹੈ। ਨਿਚਿੰਦ = ਚਿੰਤਾ-ਰਹਿਤ ਅਵਸਥਾ ਵਿਚ।

ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ

Those who have such pre-ordained destiny meet with the Guru, the Lord of the Universe.

ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ ਉਹਨਾਂ ਨੂੰ ਗੁਰੂ-ਪਰਮਾਤਮਾ ਮਿਲ ਪੈਂਦਾ ਹੈ। ਪੂਰਬਿ = ਧੁਰ ਤੋਂ, ਪਹਿਲਾਂ ਤੋਂ। ਭੇਟਿਆ = ਮਿਲਿਆ।

ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥

O Nanak, they merge intuitively into the Lord, the Embodiment of Supreme Bliss. ||25||

ਹੇ ਨਾਨਕ! ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ। ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ (ਦਾ ਮਿਲਾਪ) ਉਹ ਮਨੁੱਖ ਪ੍ਰਾਪਤ ਕਰ ਲੈਂਦੇ ਹਨ ॥੨੫॥ ਸਹਜੇ = ਆਤਮਕ ਅਡੋਲਤਾ ਵਿਚ। ਪਰਮਾਨੰਦੁ = ਸਭ ਤੋਂ ਉੱਚੇ ਅਨੰਦ ਦਾ ਮਾਲਕ-ਪ੍ਰਭੂ ॥੨੫॥

ਸਤਿਗੁਰੁ ਸੇਵਨਿ ਆਪਣਾ ਗੁਰਸਬਦੀ ਵੀਚਾਰਿ

Those who serve their True Guru, who contemplate the Word of the Guru's Shabad,

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਪਿਆਰੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਸੇਵਨਿ = ਸੇਂਵਦੇ ਹਨ (ਬਹੁ-ਵਚਨ)। ਵੀਚਾਰਿ = ਵਿਚਾਰ ਕੇ, ਸੁਰਤ ਜੋੜ ਕੇ।

ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ

who honor and obey the Will of the True Guru, who keep the Lord's Name enshrined within their hearts,

ਗੁਰੂ ਦੀ ਰਜ਼ਾ ਨੂੰ (ਸਿਰ-ਮੱਥੇ) ਮੰਨਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ, ਮੰਨਿ ਲੈਨਿ = ਮੰਨ ਲੈਂਦੇ ਹਨ। ਰਖਹਿ = ਰੱਖਦੇ ਹਨ। ਉਰ = ਹਿਰਦਾ। ਉਰਧਾਰਿ ਰਖਹਿ = ਹਿਰਦੇ ਵਿਚ ਵਸਾਈ ਰੱਖਦੇ ਹਨ।

ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ

are honored, here and hereafter; they are dedicated to the business of the Lord's Name.

ਪਰਮਾਤਮਾ ਦੇ ਨਾਮ-ਵਪਾਰ ਵਿਚ ਰੁੱਝੇ ਰਹਿੰਦੇ ਹਨ, ਉਹ ਮਨੁੱਖ ਇਸ ਲੋਕ ਵਿਚ ਅਤੇ ਪਰਲੋਕ ਵਿਚ ਸਤਕਾਰੇ ਜਾਂਦੇ ਹਨ। ਐਥੇ = ਇਸ ਲੋਕ ਵਿਚ। ਓਥੈ = ਪਰਲੋਕ ਵਿਚ। ਮੰਨੀਅਹਿ = ਮੰਨੇ ਜਾਂਦੇ ਹਨ, ਸਤਕਾਰੇ ਜਾਂਦੇ ਹਨ (ਬਹੁ-ਵਚਨ)। ਹਰਿ ਨਾਮਿ = ਹਰਿ-ਨਾਮ ਵਿਚ। ਵਾਪਾਰਿ = ਵਪਾਰ ਵਿਚ।

ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ

Through the Word of the Shabad, the Gurmukhs gain recognition in that Court of the True Lord.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ ਦਰਬਾਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ ਪਛਾਣੇ ਜਾਂਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਤਿਤੁ = ਉਸ ਵਿਚ। ਤਿਤੁ ਦਰਬਾਰਿ = ਉਸ ਦਰਬਾਰ ਵਿਚ। ਤਿਤੁ ਸਾਚੈ ਦਰਬਾਰਿ = ਉਸ ਸਦਾ-ਥਿਰ ਦਰਬਾਰ ਵਿਚ।

ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ

The True Name is their merchandise, the True Name is their expenditure; the Love of their Beloved fills their inner beings.

ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦਾ ਵਣਜ (ਕਰਦੇ ਰਹਿੰਦੇ ਹਨ), ਸਦਾ-ਥਿਰ ਹਰਿ-ਨਾਮ ਹੀ ਆਤਮਕ ਖ਼ੁਰਾਕ ਦੇ ਤੌਰ ਤੇ ਵਰਤਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਪਰਮਾਤਮਾ ਦਾ ਪ੍ਰੇਮ-ਪਿਆਰ (ਸਦਾ ਟਿਕਿਆ ਰਹਿੰਦਾ ਹੈ)। ਸਚਾ = ਸਦਾ ਕਾਇਮ ਰਹਿਣ ਵਾਲਾ। ਸਚੁ = ਸਦਾ-ਥਿਰ ਹਰਿ-ਨਾਮ। ਪਿਰਮੁ = ਪ੍ਰੇਮ।

ਜਮਕਾਲੁ ਨੇੜਿ ਆਵਈ ਆਪਿ ਬਖਸੇ ਕਰਤਾਰਿ

The Messenger of Death does not even approach them; the Creator Lord Himself forgives them.

ਉਹਨਾਂ ਉਤੇ ਕਰਤਾਰ ਨੇ ਆਪ ਮਿਹਰ ਕੀਤੀ ਹੁੰਦੀ ਹੈ, ਮੌਤ (ਦਾ ਡਰ ਉਹਨਾਂ ਦੇ) ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਆਉਂਦੀ)। ਆਵਈ = ਆਵੈ, ਆਉਂਦਾ। ਕਰਤਾਰਿ = ਕਰਤਾਰ ਨੇ।

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥

O Nanak, they alone are wealthy, who are imbued with the Naam; the rest of the world is poor. ||26||

ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਧਨਵਾਨ ਹਨ, ਬਾਕੀ ਸਾਰਾ ਸੰਸਾਰ ਕੰਗਾਲ ਹੈ ॥੨੬॥ ਨਾਮ ਰਤੇ = (ਸਮਾਸੀ) ਨਾਮ-ਰੰਗ ਦੇ ਰੰਗੇ ਹੋਏ ਮਨੁੱਖ। ਸੇ = ਉਹ (ਬਹੁ-ਵਚਨ)। ਧਨਵੰਤ = ਧਨ ਵਾਲੇ। ਨਿਰਧਨੁ = ਕੰਗਾਲ, ਧਨ-ਹੀਣ ॥੨੬॥

ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਠਾਉ

The Lord's Name is the Support of the Lord's humble servants. Without the Lord's Name, the there is no other place, no place of rest.

ਪਰਮਾਤਮਾ ਦਾ ਨਾਮ (ਹੀ ਪਰਮਾਤਮਾ ਦੇ) ਸੇਵਕਾਂ ਦਾ ਸਹਾਰਾ ਹੈ, ਹਰਿ-ਨਾਮ ਤੋਂ ਬਿਨਾ (ਉਹਨਾਂ ਨੂੰ) ਕੋਈ ਹੋਰ ਆਸਰਾ ਨਹੀਂ ਸੁੱਝਦਾ। ਟੇਕ = ਆਸਰਾ, ਸਹਾਰਾ। ਠਵਰ = ਥਾਂ।

ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ

Following the Guru's Teachings, the Name abides in the mind, and one is intuitively, automatically absorbed in the Lord.

ਗੁਰੂ ਦੀ ਮੱਤ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਿਆ ਰਹਿੰਦਾ ਹੈ, ਹਰ ਵੇਲੇ ਆਤਮਕ ਅਡੋਲਤਾ ਵਿਚ (ਉਹਨਾਂ ਦੀ) ਲੀਨਤਾ ਰਹਿੰਦੀ ਹੈ। ਮਨਿ = ਮਨ ਵਿਚ। ਸਹਜੇ = ਆਤਮਕ ਅਡੋਲਤਾ ਵਿਚ ਹੀ। ਸਮਾਉ = ਲੀਨਤਾ।

ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ

Those with great good fortune meditate on the Naam; night and day, they embrace love for the Name.

ਵੱਡੇ ਭਾਗਾਂ ਨਾਲ (ਉਹਨਾਂ ਨੇ ਦਿਨ ਰਾਤ ਪਰਮਾਤਮਾ ਦਾ) ਨਾਮ ਸਿਮਰਿਆ ਹੈ, ਦਿਨ ਰਾਤ ਉਹਨਾਂ ਦਾ ਪਿਆਰ (ਹਰਿ-ਨਾਮ ਨਾਲ) ਬਣਿਆ ਰਹਿੰਦਾ ਹੈ। ਅਹਿ = ਦਿਨ। ਨਿਸਿ = ਰਾਤ। ਭਾਉ = ਪਿਆਰ।

ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥

Servant Nanak begs for the dust of their feet; I am forever a sacrifice to them. ||27||

ਦਾਸ ਨਾਨਕ ਉਹਨਾਂ ਦੇ ਚਰਨਾਂ ਦੀ ਧੂੜ (ਸਦਾ) ਮੰਗਦਾ ਹੈ (ਤੇ ਆਖਦਾ ਹੈ ਕਿ ਹੇ ਭਾਈ!) ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੨੭॥ ਨਾਨਕ ਮੰਗੈ = ਨਾਨਕ ਮੰਗਦਾ ਹੈ (ਇਕ-ਵਚਨ)। ਹਉ = ਮੈਂ। ਸਦ = ਸਦਾ। ਜਾਉ = ਜਾਉਂ, ਮੈਂ ਜਾਂਦਾ ਹਾਂ ॥੨੭॥

ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ

The 8.4 million species of beings burn in desire and cry in pain.

ਚੌਰਾਸੀ ਲੱਖ ਜੂਨਾਂ ਦੇ ਜੀਵਾਂ ਵਾਲੀ ਇਹ ਧਰਤੀ ਤ੍ਰਿਸ਼ਨਾ (ਦੀ ਅੱਗ) ਵਿਚ ਸੜ ਰਹੀ ਹੈ ਅਤੇ ਪੁਕਾਰ ਕਰ ਰਹੀ ਹੈ। ਮੇਦਨੀ = ਧਰਤੀ। ਤਿਸਨਾ = ਮਾਇਆ ਦਾ ਲਾਲਚ। ਜਲਦੀ = ਸੜ ਰਹੀ।

ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਅੰਤੀ ਵਾਰ

All this show of emotional attachment to Maya shall not go with you at that very last instant.

ਮਾਇਆ ਦਾ ਇਹ ਮੋਹ ਸਾਰੀ ਲੁਕਾਈ ਵਿਚ ਪ੍ਰਭਾਵ ਪਾ ਰਿਹਾ ਹੈ (ਪਰ ਇਹ ਮਾਇਆ) ਅਖ਼ੀਰਲੇ ਵੇਲੇ (ਕਿਸੇ ਦੇ ਭੀ) ਨਾਲ ਨਹੀਂ ਜਾਂਦੀ। ਸਭ = ਸਾਰੀ ਲੁਕਾਈ ਵਿਚ। ਪਸਰਿਆ = ਖਿਲਰਿਆ ਹੋਇਆ ਹੈ। ਅੰਤੀ ਵਾਰ = ਅਖ਼ੀਰਲੇ ਵੇਲੇ।

ਬਿਨੁ ਹਰਿ ਸਾਂਤਿ ਆਵਈ ਕਿਸੁ ਆਗੈ ਕਰੀ ਪੁਕਾਰ

Without the Lord, peace and tranquility do not come; unto whom should we go and complain?

ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਵਲੋਂ ਕਿਸੇ ਨੂੰ) ਸ਼ਾਂਤੀ (ਭੀ) ਨਹੀਂ ਆਉਂਦੀ। (ਗੁਰੂ ਤੋਂ ਬਿਨਾ) ਕਿਸ ਅੱਗੇ ਮੈਂ ਪੁਕਾਰ ਕਰਾਂ? (ਮਾਇਆ ਦੇ ਮੋਹ ਤੋਂ ਹੋਰ ਕੋਈ ਛੁਡਾ ਨਹੀਂ ਸਕਦਾ)। ਆਵਈ = ਆਵੈ, ਆਉਂਦੀ। ਕਰੀ = ਕਰੀਂ, ਮੈਂ ਕਰਾਂ।

ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ

By great good fortune, one meets the True Guru, and comes to understand the contemplation of God.

ਵੱਡੇ ਭਾਗਾਂ ਨਾਲ (ਜਿਨ੍ਹਾਂ ਮਨੁੱਖਾਂ ਨੇ) ਗੁਰੂ ਲੱਭ ਲਿਆ, ਉਹਨਾਂ ਪਰਮਾਤਮਾ ਨਾਲ ਸਾਂਝ ਪਾ ਲਈ, ਉਹਨਾਂ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾ ਲਿਆ। ਵਡਭਾਗੀ = ਵੱਡੇ ਭਾਗਾਂ ਨਾਲ। ਬੂਝਿਆ = ਸਮਝ ਲਿਆ।

ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥

The fire of desire is totally extinguished, O servant Nanak, enshrining the Lord within the heart. ||28||

ਹੇ ਦਾਸ ਨਾਨਕ! ਪਰਮਾਤਮਾ ਨੂੰ ਹਿਰਦੇ ਵਿਚ ਵਸਾਣ ਦੇ ਕਾਰਨ (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਸਾਰੀ ਅੱਗ ਬੁੱਝ ਗਈ ॥੨੮॥ ਸਭ = ਸਾਰੀ। ਉਰਿ = ਹਿਰਦੇ ਵਿਚ। ਧਾਰਿ = ਰੱਖ ਕੇ ॥੨੮॥

ਅਸੀ ਖਤੇ ਬਹੁਤੁ ਕਮਾਵਦੇ ਅੰਤੁ ਪਾਰਾਵਾਰੁ

I make so many mistakes, there is no end or limit to them.

ਹੇ ਹਰੀ! ਅਸੀਂ ਜੀਵ ਬਹੁਤ ਭੁੱਲਾਂ ਕਰਦੇ ਰਹਿੰਦੇ ਹਾਂ, (ਸਾਡੀਆਂ ਭੁੱਲਾਂ ਦਾ) ਅੰਤ ਨਹੀਂ ਪੈ ਸਕਦਾ, (ਸਾਡੀਆਂ ਭੁੱਲਾਂ ਦਾ) ਪਾਰਲਾ ਉਰਲਾ ਬੰਨਾ ਨਹੀਂ ਲੱਭਦਾ। ਅਸੀ = ਅਸੀਂ ਜੀਵ। ਖਤੇ = (ਖ਼ਤਾ = ਭੁੱਲ, ਗੁਨਾਹ) ਭੁੱਲਾਂ। ਪਾਰਾਵਾਰੁ = (ਭੁੱਲਾਂ ਦਾ) ਉਰਲਾ ਬੰਨਾ ਪਰਲਾ ਬੰਨਾ।

ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ

O Lord, please be merciful and forgive me; I am a sinner, a great offender.

ਹੇ ਹਰੀ! ਤੂੰ ਮਿਹਰ ਕਰ ਕੇ ਆਪ ਹੀ ਬਖ਼ਸ਼ ਲੈ, ਮੈਂ ਪਾਪੀ ਹਾਂ, ਗੁਨਾਹਗਾਰ ਹਾਂ। ਹਰਿ = ਹੇ ਹਰੀ! ਬਖਸਿ ਲੈਹੁ = ਮੁਆਫ਼ ਕਰ, ਖਿਮਾ ਕਰ। ਹਉ = ਹਉਂ, ਮੈਂ। ਗੁਨਹਗਾਰੁ = ਗੁਨਾਹੀਂ।

ਹਰਿ ਜੀਉ ਲੇਖੈ ਵਾਰ ਆਵਈ ਤੂੰ ਬਖਸਿ ਮਿਲਾਵਣਹਾਰੁ

O Dear Lord, if You made an account of my mistakes, my turn to be forgiven would not even come. Please forgive me, and unite me with Yourself.

ਹੇ ਪ੍ਰਭੂ ਜੀ! (ਮੇਰੇ ਕੀਤੇ ਕਰਮਾਂ ਦੇ) ਲੇਖੇ ਦੀ ਰਾਹੀਂ ਤਾਂ (ਬਖ਼ਸ਼ਸ਼ ਹਾਸਲ ਕਰਨ ਦੀ ਮੇਰੀ) ਵਾਰੀ ਹੀ ਨਹੀਂ ਆ ਸਕਦੀ, ਤੂੰ (ਮੇਰੀਆਂ ਭੁੱਲਾਂ) ਬਖ਼ਸ਼ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾਣ ਦੀ ਸਮਰਥਾ ਵਾਲਾ ਹੈਂ। ਲੇਖੈ = ਲੇਖੇ ਦੇ ਰਾਹੀਂ। ਵਾਰ = (ਬਖ਼ਸ਼ਸ਼ ਦੀ) ਵਾਰੀ। ਬਖਸਿ = ਬਖ਼ਸ਼ ਕੇ।

ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ

The Guru, in His Pleasure, has united me with the Lord God; He has cut away all my sinful mistakes.

(ਜਿਸ ਉੱਤੇ ਪ੍ਰਭੂ ਦੀ ਮਿਹਰ ਹੋਈ, ਉਸ ਦੇ ਅੰਦਰੋਂ) ਸਾਰੇ ਪਾਪ ਵਿਕਾਰ ਕੱਟ ਕੇ ਦਇਆਵਾਨ ਹੋਏ ਗੁਰੂ ਨੇ ਉਸ ਨੂੰ ਹਰਿ-ਪ੍ਰਭੂ ਮਿਲਾ ਦਿੱਤਾ। ਤੁਠੈ ਗੁਰ = ਪ੍ਰਸੰਨ ਹੋਏ ਗੁਰੂ ਨੇ। ਕਿਲਵਿਖ = ਪਾਪ। ਕਟਿ = ਕੱਟ ਕੇ, ਦੂਰ ਕਰ ਕੇ।

ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥

Servant Nanak celebrates the victory of those who meditate on the Name of the Lord, Har, Har. ||29||

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਆਈ ਹੈ ॥੨੯॥ ਜੈਕਾਰੁ = ਇੱਜ਼ਤ, ਸੋਭਾ ॥੨੯॥

ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ

Those who have been separated and alienated from the Lord are united with Him again, through the Fear and the Love of the True Guru.

(ਅਨੇਕਾਂ ਜਨਮਾਂ ਵਿਚ ਪਰਮਾਤਮਾ ਨਾਲੋਂ) ਮੁੜ ਮੁੜ ਵਿੱਛੁੜ ਕੇ ਜਿਹੜੇ ਮਨੁੱਖ (ਆਖ਼ਰ) ਗੁਰੂ ਦੇ ਡਰ-ਅਦਬ ਵਿਚ ਗੁਰੂ ਦੇ ਪ੍ਰੇਮ ਵਿਚ ਟਿਕ ਗਏ, ਵਿਛੁੜਿ = (ਪ੍ਰਭੂ ਤੋਂ) ਵਿੱਛੁੜ ਕੇ। ਵਿਛੁੜਿ ਵਿਛੁੜਿ = ਮੁੜ ਮੁੜ ਵਿੱਛੁੜ ਕੇ। ਭੈ = ਡਰ-ਅਦਬ ਵਿਚ। ਭਾਇ = ਪਿਆਰ ਵਿਚ।

ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ

They escape the cycle of birth and death, and, as Gurmukh, they meditate on the Naam, the Name of the Lord.

ਉਹ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਜਨਮ ਮਰਨ ਦੇ ਗੇੜ ਵਲੋਂ ਅਡੋਲ ਹੋ ਗਏ। ਨਿਹਚਲੁ = ਅਡੋਲ। ਗੁਰਮੁਖਿ = ਗੁਰੂ ਦੀ ਰਾਹੀਂ। ਧਿਆਇ = ਸਿਮਰ ਕੇ।

ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨੑਿ

Joining the Saadh Sangat, the Guru's Congregation, the diamonds and jewels are obtained.

ਜਿਨ੍ਹਾਂ ਮਨੁੱਖਾਂ ਨੂੰ ਸਾਧੂ ਗੁਰੂ ਦੀ ਸੰਗਤ ਹਾਸਲ ਹੋ ਜਾਂਦੀ ਹੈ, ਉਹ (ਉਸ ਸੰਗਤ ਵਿਚੋਂ) ਪਰਮਾਤਮਾ ਦੇ ਕੀਮਤੀ ਆਤਮਕ ਗੁਣ ਲੱਭ ਲੈਂਦੇ ਹਨ। ਲਭੰਨਿ = ਲੱਭ ਲੈਂਦੇ ਹਨ।

ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨੑਿ ॥੩੦॥

O Nanak, the jewel is priceless; the Gurmukhs seek and find it. ||30||

ਹੇ ਨਾਨਕ! ਪਰਮਾਤਮਾ ਦਾ ਅੱਤ ਕੀਮਤੀ ਨਾਮ-ਹੀਰਾ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸੰਗਤ ਵਿਚੋਂ) ਖੋਜ ਕੇ ਹਾਸਲ ਕਰ ਲੈਂਦੇ ਹਨ ॥੩੦॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਖੋਜਿ = ਖੋਜ ਕੇ, ਢੂੰਢ ਕੇ। ਲਹੰਨ੍ਹ੍ਹਿ = ਲੱਭ ਲੈਂਦੇ ਹਨ ॥੩੦॥

ਮਨਮੁਖ ਨਾਮੁ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ

The self-willed manmukhs do not even think of the Naam. Cursed are their lives, and cursed are their homes.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ, ਉਹਨਾਂ ਦਾ ਜਗਤ-ਵਸੇਬਾ ਫਿਟਕਾਰ-ਜੋਗ ਹੀ ਰਹਿੰਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੇ। ਧਿਗੁ = ਫਿਟਕਾਰ-ਯੋਗ। ਵਾਸੁ = (ਜਗਤ ਵਿਚ) ਵਸੇਬਾ।

ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਵਸਿਓ ਗੁਣਤਾਸੁ

That Lord who gives them so much to eat and wear - they do not enshrine that Lord, the Treasure of Virtue, in their minds.

ਉਹਨਾਂ ਦੇ ਮਨ ਵਿਚ ਗੁਣਾਂ ਦਾ ਖ਼ਜ਼ਾਨਾ ਉਹ ਪ੍ਰਭੂ ਨਹੀਂ ਟਿਕਿਆ, ਜਿਸ ਦਾ ਦਿੱਤਾ ਅੰਨ ਅਤੇ ਕੱਪੜਾ ਉਹ ਵਰਤਦੇ ਰਹਿੰਦੇ ਹਨ। ਜਿਸ ਦਾ = (ਸੰਬੰਧਕ 'ਦਾ' ਦੇ ਕਰਨ 'ਜਿਸੁ' ਦਾ (ੁ) ਉਡ ਗਿਆ ਹੈ)। ਮਨਿ = ਮਨ ਵਿਚ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਹਰੀ।

ਇਹੁ ਮਨੁ ਸਬਦਿ ਭੇਦਿਓ ਕਿਉ ਹੋਵੈ ਘਰ ਵਾਸੁ

This mind is not pierced by the Word of the Shabad; how can it come to dwell in its true home?

ਉਹਨਾਂ ਦਾ ਇਹ ਮਨ (ਕਦੇ) ਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ। ਫਿਰ ਉਹਨਾਂ ਨੂੰ ਪ੍ਰਭੂ-ਚਰਨਾਂ ਦਾ ਨਿਵਾਸ ਕਿਵੇਂ ਹਾਸਲ ਹੋਵੇ? ਸਬਦਿ = ਗੁਰੂ ਦੇ ਸ਼ਬਦ ਵਿਚ। ਭੇਦਿਓ = ਵਿੱਝਿਆ, ਪ੍ਰੋਤਾ ਗਿਆ। ਘਰ ਵਾਸੁ = (ਅਸਲ) ਘਰ ਦਾ ਵਾਸਾ।

ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ

The self-willed manmukhs are like discarded brides, ruined by coming and going in the cycle of reincarnation.

ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਬਦ-ਨਸੀਬ ਹੀ ਰਹਿੰਦੀਆਂ ਹਨ, ਉਹ ਜਨਮ-ਮਰਨ ਦੇ ਗੇੜ ਵਿਚ ਪਈਆਂ ਰਹਿੰਦੀਆਂ ਹਨ, ਉਹ ਸਦਾ ਆਤਮਕ ਮੌਤੇ ਮਰੀਆਂ ਰਹਿੰਦੀਆਂ ਹਨ। ਮਨ ਮੁਖੀਆ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ। ਦੋਹਾਗਣੀ = ਛੁੱਟੜ, ਮੰਦੇ ਭਾਗਾਂ ਵਾਲੀਆਂ। ਆਵਣ ਜਾਣਿ = ਜੰਮਣ ਮਰਨ (ਦੇ ਗੇੜ) ਵਿਚ। ਮੁਈਆਸੁ = ਆਤਮਕ ਮੌਤੇ ਮਰੀਆਂ ਹੋਈਆਂ।

ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ

The Gurmukhs are embellished and exalted by the Naam, the Name of the Lord; the jewel of destiny is engraved upon their foreheads.

ਜਿਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਹਨ (ਉਹਨਾਂ ਦੇ ਹਿਰਦੇ ਵਿਚ ਵੱਸਦਾ ਹਰਿ-) ਨਾਮ ਉਹਨਾਂ ਦੇ ਸਿਰ ਉਤੇ ਸੁਹਾਗ ਹੈ, ਉਹਨਾਂ ਦੇ ਮੱਥੇ ਉਤੇ ਟਿੱਕਾ ਲੱਗਾ ਹੋਇਆ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੀਆਂ। ਸੁਹਾਗੁ = ਸੁਭਾਗ। ਮਸਤਕਿ = ਮੱਥੇ ਉੱਤੇ। ਮਣੀ = ਟਿੱਕਾ।

ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ

They enshrine the Name of the Lord, Har, Har, within their hearts; the Lord illumines their heart-lotus.

ਗੁਰੂ ਦੇ ਸਨਮੁਖ ਰਹਿਣ ਵਾਲੀਆਂ ਨੇ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਇਆ ਹੁੰਦਾ ਹੈ ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜਿਆ ਰਹਿੰਦਾ ਹੈ। ਉਰਿ = ਹਿਰਦੇ ਵਿਚ। ਹਿਰਦੈ = ਹਿਰਦੇ ਵਿਚ। ਪ੍ਰਗਾਸੁ = ਖਿੜਾਉ।

ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ

I am forever a sacrifice to those who serve their True Guru.

ਉਹ ਜੀਵ-ਇਸਤ੍ਰੀਆਂ ਸਦਾ ਆਪਣੇ ਗੁਰੂ ਦੀ ਸਰਨ ਪਈਆਂ ਰਹਿੰਦੀਆਂ ਹਨ। ਮੈਂ ਉਹਨਾਂ ਤੋਂ ਸਦਾ ਸਦਕੇ ਹਾਂ। ਸੇਵਨਿ = ਸੇਂਵਦੀਆਂ ਹਨ। ਹਉ = ਹਉਂ, ਮੈਂ। ਸਦ = ਸਦਾ। ਤਾਸੁ = ਉਹਨਾਂ ਤੋਂ।

ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥

O Nanak, radiant and bright are the faces of those whose inner beings are illuminated with the Light of the Naam. ||31||

ਹੇ ਨਾਨਕ! ਜਿਨ੍ਹਾਂ ਦੇ ਹਿਰਦੇ ਵਿਚ (ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ (ਕਰੀ ਰੱਖਦਾ) ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਰਹਿੰਦੇ ਹਨ ॥੩੧॥ ਉਜਲੇ = ਰੌਸ਼ਨ। ਅੰਤਰਿ = ਅੰਦਰ ॥੩੧॥

ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਹੋਈ

Those who die in the Word of the Shabad are saved. Without the Shabad, no one is liberated.

(ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ ਉਹ ਮਨੁੱਖ ਹੀ (ਜ਼ਿੰਦਗੀ ਵਿਚ) ਕਾਮਯਾਬ ਹੁੰਦਾ ਹੈ। (ਗੁਰੂ ਦੇ) ਸ਼ਬਦ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ। ਸਬਦਿ = (ਗੁਰੂ ਦੇ) ਸ਼ਬਦ ਦੀ ਰਾਹੀਂ। ਮਰੈ = (ਵਿਕਾਰਾਂ ਵਲੋਂ) ਮਰਦਾ ਹੈ, ਬੇ-ਹਿੱਸ ਹੋ ਜਾਂਦਾ ਹੈ। ਸਿਝੈ = ਕਾਮਯਾਬ ਹੁੰਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ।

ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ

They wear religious robes and perform all sorts of rituals, but they are ruined; in the love of duality, their world is ruined.

ਜਿਹੜੇ ਮਨੁੱਖ ਨਿਰੇ ਵਿਖਾਵੇ ਦੇ ਧਾਰਮਿਕ ਪਹਿਰਾਵੇ ਹਨ ਅਤੇ ਵਿਖਾਵੇ ਦੇ ਹੀ ਧਾਰਮਿਕ ਕਰਮ ਕਰਦੇ ਹਨ, ਉਹ ਖ਼ੁਆਰ ਹੁੰਦੇ ਰਹਿੰਦੇ ਹਨ। ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਦੁਨੀਆ ਖ਼ੁਆਰ ਹੁੰਦੀ ਹੈ। ਭੇਖ = ਧਾਰਮਿਕ ਪਹਿਰਾਵਾ। ਕਰਮ = (ਵਿਖਾਵੇ ਦੇ ਧਾਰਮਿਕ) ਕੰਮ। ਵਿਗੁਤੇ = ਖ਼ੁਆਰ ਹੁੰਦੇ ਹਨ। ਭਾਇ ਦੂਜੈ = ਮਾਇਆ ਦੇ ਪਿਆਰ ਵਿਚ। ਪਰਜ = ਸ੍ਰਿਸ਼ਟੀ। ਵਿਗੋਈ = ਖ਼ੁਆਰ ਹੁੰਦੀ ਹੈ।

ਨਾਨਕ ਬਿਨੁ ਸਤਿਗੁਰ ਨਾਉ ਪਾਈਐ ਜੇ ਸਉ ਲੋਚੈ ਕੋਈ ॥੩੨॥

O Nanak, without the True Guru, the Name is not obtained, even though one may long for it hundreds of times. ||32||

ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ, ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਪਿਆ ਕਰੇ ॥੩੨॥ ਨ ਪਾਈਐ = ਨਹੀਂ ਮਿਲਦਾ। ਜੇ = ਭਾਵੇਂ। ਸਉ = ਸੌ ਵਾਰੀ ॥੩੨॥

ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ

The Name of the Lord is utterly great, lofty and high, the highest of the high.

ਪਰਮਾਤਮਾ ਦਾ ਨਾਮਣਾ ਬਹੁਤ ਵੱਡਾ ਹੈ, ਬੇਅੰਤ ਉੱਚਾ ਹੈ। ਨਾਉ = ਨਾਮਣਾ, ਵਡਿਆਈ। ਊਚੀ ਹੂ ਊਚਾ = ਉੱਚੇ ਤੋਂ ਉੱਚਾ, ਬਹੁਤ ਹੀ ਉੱਚਾ।

ਅਪੜਿ ਕੋਇ ਸਕਈ ਜੇ ਸਉ ਲੋਚੈ ਕੋਈ

No one can climb up to it, even though one may long for it, hundreds of times.

ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਕਰੇ, ਉਸ ਦੇ ਨਾਮਣੇ ਤਕ ਕੋਈ ਪਹੁੰਚ ਨਹੀਂ ਸਕਦਾ। ਨ ਸਕਈ = ਨ ਸਕੇ। ਸਉ ਲੋਚੈ = ਸੌ ਵਾਰੀ ਤਾਂਘ ਕਰੇ।

ਮੁਖਿ ਸੰਜਮ ਹਛਾ ਹੋਵਈ ਕਰਿ ਭੇਖ ਭਵੈ ਸਭ ਕੋਈ

Speaking about self-discipline, no one become pure; everyone walks around wearing religious robes.

ਹਰੇਕ ਸਾਧੂ ਧਾਰਮਿਕ ਪਹਿਰਾਵਾ ਪਹਿਨ ਕੇ ਤਾਂ ਪਿਆ ਫਿਰਦਾ ਹੈ (ਤੇ ਸਮਝਦਾ ਹੋਵੇਗਾ ਕਿ ਇਸ ਤਰ੍ਹਾਂ ਉੱਚੇ ਜੀਵਨ ਵਿਚ ਮੈਂ ਪਰਮਾਤਮਾ ਦੀ ਉੱਚਤਾ ਤਕ ਪਹੁੰਚ ਗਿਆ ਹਾਂ, ਪਰ) ਇੰਦ੍ਰਿਆਂ ਨੂੰ ਵੱਸ ਕਰਨ ਦੀਆਂ ਨਿਰੀਆਂ ਜ਼ਬਾਨੀ ਗੱਲਾਂ ਕੀਤਿਆਂ ਕੋਈ ਮਨੁੱਖ ਸੁੱਚੇ ਜੀਵਨ ਵਾਲਾ ਨਹੀਂ ਬਣ ਜਾਂਦਾ। ਮੁਖਿ = ਮੂੰਹੋਂ, ਜ਼ਬਾਨੀ ਗੱਲਾਂ ਕਰਨ ਨਾਲ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦੇ ਜਤਨ। ਨ ਹੋਵਈ = ਨ ਹੋਵੈ, ਨਹੀਂ ਹੁੰਦਾ। ਕਰਿ = ਕਰ ਕੇ। ਭੇਖ = ਧਾਰਮਿਕ ਪਹਿਰਾਵੇ। ਸਭ ਕੋਈ = ਹਰ ਕੋਈ, ਹਰੇਕ ਸਾਧੂ।

ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ

Those blessed by the karma of good deeds go and climb the ladder of the Guru.

(ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੀ (ਦੱਸੀ ਹੋਈ) ਪੌੜੀ (ਜਿਸ ਦੀ ਸਹਾਇਤਾ ਨਾਲ ਮਨੁੱਖ ਪ੍ਰਭੂ ਦੇ ਚਰਨਾਂ ਤਕ) ਜਾ ਪਹੁੰਚਦਾ ਹੈ, (ਪਰ ਇਹ 'ਗੁਰ ਕੀ ਪਉੜੀ' ਪਰਮਾਤਮਾ ਦੀ) ਮਿਹਰ ਨਾਲ ਹੀ ਮਿਲਦੀ ਹੈ। ਜਾਇ ਚੜੈ = (ਪ੍ਰਭੂ ਚਰਨਾਂ ਵਿਚ) ਜਾ ਅੱਪੜਦਾ ਹੈ। ਕਰਮਿ = (ਪ੍ਰਭੂ ਦੀ) ਬਖ਼ਸ਼ਸ਼ ਨਾਲ।

ਅੰਤਰਿ ਆਇ ਵਸੈ ਗੁਰਸਬਦੁ ਵੀਚਾਰੈ ਕੋਇ

The Lord comes and dwells within that one who contemplates the Word of the Guru's Shabad.

ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਸ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ। ਅੰਤਰਿ = ਹਿਰਦੇ ਵਿਚ। ਵੀਚਾਰੈ = ਵੀਚਾਰਦਾ ਹੈ ਮਨ ਵਿਚ ਵਸਾਂਦਾ ਹੈ।

ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥

O Nanak, when someone dies in the Word of the Shabad, the mind is pleased and appeased. True is the reputation of those who are true. ||33||

ਹੇ ਨਾਨਕ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਿਹਾਂ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ ॥੩੩॥ ਸਬਦਿ = ਸ਼ਬਦ ਦੀ ਰਾਹੀਂ। ਮਰੈ = ਵਿਕਾਰ ਵਲੋਂ ਹਟਦਾ ਹੈ। ਮਾਨੀਐ = ਪਤੀਜ ਜਾਂਦਾ ਹੈ। ਸਾਚੇ = ਸਾਚਿ, ਸਦਾ-ਥਿਰ ਪ੍ਰਭੂ ਵਿਚ (ਟਿਕਿਆਂ)। ਸਾਚੀ = ਸਦਾ ਕਾਇਮ ਰਹਿਣ ਵਾਲੀ। ਸੋਇ = ਸੋਭਾ ॥੩੩॥

ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਜਾਇ

Emotional attachment to Maya is a treacherous ocean of pain and poison, which cannot be crossed.

ਮਾਇਆ ਦਾ ਮੋਹ (ਮਨੁੱਖ ਦੀ ਜਿੰਦ ਵਾਸਤੇ) ਦੁੱਖ (ਦਾ ਮੂਲ) ਹੈ (ਮਾਨੋ, ਦੁੱਖਾਂ ਦਾ) ਸਮੁੰਦਰ ਹੈ, ਆਤਮਕ ਮੌਤ ਲਿਆਉਣ ਵਾਲੀ ਜ਼ਹਰ (-ਭਰਿਆ ਸਮੁੰਦਰ) ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ, ਪਾਰ ਲੰਘਿਆ ਨਹੀਂ ਜਾ ਸਕਦਾ। ਸਾਗਰੁ = ਸਮੁੰਦਰ। ਬਿਖੁ = ਜ਼ਹਰ, ਆਤਮਕ ਮੌਤ ਲਿਆਉਣ ਵਾਲੀ ਜ਼ਹਰ। ਦੁਤਰੁ = (दुस्तर) ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ।

ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ

Screaming, "Mine, mine!", they rot and die; they pass their lives in egotism.

'ਮੇਰਾ (ਧਨ), ਮੇਰਾ (ਧਨ)' ਆਖਦੇ (ਜੀਵ ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ, 'ਹਉਂ, ਹਉਂ' ਕਰਦਿਆਂ (ਜੀਵਾਂ ਦੀ ਉਮਰ) ਗੁਜ਼ਰਦੀ ਹੈ। ਪਚਿ = (ਤ੍ਰਿਸ਼ਨਾ ਦੀ ਅੱਗ ਵਿਚ) ਸੜ ਕੇ। ਮੁਏ = ਆਤਮਕ ਮੌਤ ਮਰ ਗਏ। ਵਿਹਾਇ = (ਉਮਰ) ਬੀਤਦੀ ਹੈ।

ਮਨਮੁਖਾ ਉਰਵਾਰੁ ਪਾਰੁ ਹੈ ਅਧ ਵਿਚਿ ਰਹੇ ਲਪਟਾਇ

The self-willed manmukhs are in limbo, neither on this side, nor the other; they are stuck in the middle.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਮੋਹ ਦੇ ਸਮੁੰਦਰ ਦਾ) ਨਾਹ ਉਰਲਾ ਕੰਢਾ ਲੱਭਦਾ ਹੈ ਨਾਂਹ ਪਾਰਲਾ ਕੰਢਾ। (ਇਸ ਸਮੁੰਦਰ ਦੇ) ਅੱਧ ਵਿਚ ਹੀ (ਗੋਤੇ ਖਾਂਦੇ ਮੋਹ ਨਾਲ) ਚੰਬੜੇ ਰਹਿੰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਉਰਵਾਰੁ = (ਸਮੁੰਦਰ ਦਾ) ਉਰਲਾ ਬੰਨਾ। ਪਾਰੁ = ਪਾਰਲਾ ਕੰਢਾ। ਰਹੇ ਲਪਟਾਇ = (ਮੋਹ ਨਾਲ) ਚੰਬੜ ਰਹੇ ਹਨ।

ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਜਾਇ

They act as they are pre-destined; they cannot do anything else.

ਪਰ ਜੀਵ ਭੀ ਕੀਹ ਕਰਨ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ (ਜੀਵ ਦੇ ਮੱਥੇ ਉੱਤੇ) ਲਿਖਿਆ ਜਾਂਦਾ ਹੈ, ਉਹ ਲੇਖ ਕਮਾਣਾ ਹੀ ਪੈਂਦਾ ਹੈ (ਆਪਣੀ ਅਕਲ ਦੇ ਆਸਰੇ ਉਸ ਲੇਖ ਤੋਂ ਬਚਣ ਲਈ) ਕੋਈ ਉੱਦਮ ਨਹੀਂ ਕੀਤਾ ਜਾ ਸਕਦਾ। ਧੁਰਿ = ਧੁਰ ਦਰਗਾਹ ਤੋਂ। ਸੁ = ਉਹ (ਲੇਖ)।

ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ

Following the Guru's Teachings, the jewel of spiritual wisdom abides in the mind, and then God is easily seen in all.

ਗੁਰੂ ਦੀ ਮੱਤ ਤੁਰ ਕੇ (ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਨਾਲ ਬਣੀ ਡੂੰਘੀ ਸਾਂਝ (ਦਾ) ਰਤਨ ਆ ਵੱਸਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਉਹ ਮਨੁੱਖ ਸਾਰੀ ਲੁਕਾਈ ਵਿਚ ਪ੍ਰਭੂ ਨੂੰ ਹੀ ਵੇਖਦਾ ਹੈ। ਗਿਆਨੁ = ਆਤਮਕ ਜੀਵਨ ਦੀ ਸੂਝ। ਮਨਿ = ਮਨ ਵਿਚ। ਸਭੁ = ਹਰ ਥਾਂ, ਸਾਰੀ ਸ੍ਰਿਸ਼ਟੀ ਵਿਚ। ਸੁਭਾਇ = ਪ੍ਰੇਮ ਦੀ ਰਾਹੀਂ।

ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥

O Nanak, the very fortunate ones embark on the Boat of the True Guru; they are carried across the terrifying world-ocean. ||34||

ਹੇ ਨਾਨਕ! ਵੱਡੇ ਭਾਗਾਂ ਨਾਲ ਹੀ (ਕੋਈ ਮਨੁੱਖ) ਗੁਰੂ-ਜਹਾਜ਼ ਵਿਚ ਸਵਾਰ ਹੁੰਦਾ ਹੈ (ਤੇ, ਜਿਹੜੇ ਮਨੁੱਖ ਗੁਰੂ-ਜਹਾਜ਼ ਵਿਚ ਚੜ੍ਹਦੇ ਹਨ, ਗੁਰੂ ਦੇ ਦੱਸੇ ਰਾਹ ਉਤੇ ਤੁਰਦੇ ਹਨ) ਉਹਨਾਂ ਸੰਸਾਰ-ਸਮੁੰਦਰ ਵਿਚ (ਡੁੱਬਦਿਆਂ ਨੂੰ ਗੁਰੂ) ਪਾਰ ਲੰਘਾ ਲੈਂਦਾ ਹੈ ॥੩੪॥ ਸਤਿਗੁਰਿ = ਸਤਿਗੁਰੂ ਵਿਚ। ਬੋਹਿਥੈ = ਜਹਾਜ਼ ਵਿਚ। ਸਤਿਗੁਰਿ ਬੋਹਿਥੈ = ਗੁਰੂ-ਜਹਾਜ਼ ਵਿਚ। ਤੇ = ਤਿਨ, ਉਹਨਾਂ ਨੂੰ। ਭਉਜਲਿ = ਸੰਸਾਰ-ਸਮੁੰਦਰ ਵਿਚ (ਡੁੱਬਦਿਆਂ ਨੂੰ) ॥੩੪॥

ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ

Without the True Guru, there is no giver who can bestow the Support of the Lord's Name.

ਗੁਰੂ ਤੋਂ ਬਿਨਾ (ਪਰਮਾਤਮਾ ਦੇ ਨਾਮ ਦੀ) ਦਾਤ ਦੇਣ ਵਾਲਾ ਹੋਰ ਕੋਈ ਨਹੀਂ ਹੈ, ਉਹ ਗੁਰੂ ਹੀ ਪਰਮਾਤਮਾ ਦਾ ਨਾਮ (ਜਿੰਦ ਲਈ) ਆਸਰਾ ਦੇਂਦਾ ਹੈ। ਦਾਤਾ = (ਨਾਮ ਦੀ) ਦਾਤ ਦੇਣ ਵਾਲਾ। ਕੋ = ਕੋਈ (ਪੜਨਾਂਵ)। ਦੇਇ = ਦੇਂਦਾ ਹੈ। ਆਧਾਰੁ = ਆਸਰਾ।

ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ

By Guru's Grace, the Name comes to dwell in the mind; keep it enshrined in your heart.

ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ, (ਮਨੁੱਖ ਹਰਿ-ਨਾਮ ਨੂੰ ਆਪਣੇ) ਹਿਰਦੇ ਵਿਚ ਵਸਾਈ ਰੱਖਦਾ ਹੈ। ਤੇ = ਤੋਂ। ਮਨਿ = ਮਨ ਵਿਚ। ਵਸੈ = ਆ ਵੱਸਦਾ ਹੈ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।

ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ

The fire of desire is extinguished, and one finds satisfaction, through the Love of the Name of the Lord.

ਹਰੀ ਦੇ ਨਾਮ ਦੀ ਰਾਹੀਂ, ਹਰੀ ਦੇ ਪਿਆਰ ਦੀ ਰਾਹੀਂ (ਮਨੁੱਖ ਦੇ ਅੰਦਰੋਂ) ਤ੍ਰਿਸ਼ਨਾ (ਦੀ ਅੱਗ) ਬੁੱਝ ਜਾਂਦੀ ਹੈ, (ਮਨੁੱਖ ਦੇ ਅੰਦਰ ਮਾਇਆ ਵਲੋਂ) ਤ੍ਰਿਪਤੀ ਹੋ ਜਾਂਦੀ ਹੈ। ਬੁਝੈ = (ਅੱਗ) ਬੁੱਝ ਜਾਂਦੀ ਹੈ। ਤਿਪਤਿ = ਤ੍ਰਿਪਤੀ, ਸ਼ਾਂਤੀ, ਰਜੇਵਾਂ। ਕੈ ਨਾਇ = ਦੇ ਨਾਮ ਵਿਚ। ਕੈ ਪਿਆਰ = ਦੇ ਪਿਆਰ ਵਿਚ।

ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥

O Nanak, the Gurmukh finds the Lord, when He showers His Mercy. ||35||

ਹੇ ਨਾਨਕ! ਗੁਰੂ ਦੀ ਸਰਨ ਪਿਆਂ (ਪਰਮਾਤਮਾ ਦਾ ਨਾਮ) ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪਿਆਂ) ਪਰਮਾਤਮਾ (ਸੇਵਕ ਉੱਤੇ) ਆਪਣੀ ਮਿਹਰ ਕਰਦਾ ਹੈ ॥੩੫॥ ਗੁਰਮੁਖਿ = ਗੁਰੂ ਦੀ ਰਾਹੀਂ ॥੩੫॥

ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਜਾਇ

Without the Shabad, the world is so insane, that it cannot even be described.

ਗੁਰੂ ਦੇ ਸ਼ਬਦ ਤੋਂ ਵਾਂਜਿਆਂ ਰਹਿ ਕੇ ਜਗਤ (ਮਾਇਆ ਦੇ ਪਿੱਛੇ) ਝੱਲਾ ਹੋਇਆ ਫਿਰਦਾ ਹੈ, ਕਿਸੇ ਦੀ ਕੋਈ ਪੇਸ਼ ਨਹੀਂ ਜਾਂਦੀ। ਬਰਲਿਆ = ਝੱਲਾ ਹੋ ਰਿਹਾ ਹੈ। ਕਹਣਾ ਕਛੂ ਨ ਜਾਇ = ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਪੇਸ਼ ਨਹੀਂ ਜਾਂਦੀ।

ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ

Those who are protected by the Lord are saved; they remain lovingly attuned to the Word of the Shabad.

ਜਿਨ੍ਹਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ, ਉਹ (ਮਾਇਆ ਦੇ ਅਸਰ ਤੋਂ) ਬਚ ਗਏ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜੀ ਰੱਖਦੇ ਹਨ। ਰਖੇ = ਰੱਖਿਆ ਕਰਦਾ ਹੈ। ਸੇ = ਉਹ (ਬਹੁ-ਵਚਨ)। ਉਬਰੇ = ਬਚ ਗਏ। ਸਬਦ = ਗੁਰੂ ਦੇ ਸ਼ਬਦ ਵਿਚ। ਲਿਵ = ਲਗਨ। ਲਿਵ ਲਾਇ ਰਹੇ = ਸੁਰਤ ਜੋੜੀ ਰੱਖਦੇ ਹਨ।

ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥

O Nanak, the Creator who made this making knows everything. ||36||

ਹੇ ਨਾਨਕ! ਜਿਸ (ਕਰਤਾਰ) ਨੇ ਇਹ ਸਾਰੀ ਮਰਯਾਦਾ ਕਾਇਮ ਕਰ ਰੱਖੀ ਹੈ, ਉਹ ਹੀ ਇਸ ਸਾਰੇ ਭੇਤ ਨੂੰ ਜਾਣਦਾ ਹੈ ॥੩੬॥ ਨਾਨਕ = ਹੇ ਨਾਨਕ! ਸਭ ਕਿਛੁ = ਹਰੇਕ ਗੱਲ। ਜਿਨਿ = ਜਿਸ (ਕਰਤਾਰ) ਨੇ। ਬਣਤ = ਮਰਯਾਦਾ ॥੩੬॥

ਹੋਮ ਜਗ ਸਭਿ ਤੀਰਥਾ ਪੜੑਿ ਪੰਡਿਤ ਥਕੇ ਪੁਰਾਣ

The Pandits, the religious scholars, have grown weary of making fire-offerings and sacrifices, making pilgrimages to all the sacred shrines, and reading the Puraanas.

ਪੰਡਿਤ ਲੋਕ ਹਵਨ ਕਰ ਕੇ, ਜੱਗ ਕਰ ਕੇ, ਸਾਰੇ ਤੀਰਥ-ਇਸ਼ਨਾਨ ਕਰ ਕੇ, ਪੁਰਾਣ (ਆਦਿਕ ਧਰਮ-ਪੁਸਤਕ) ਪੜ੍ਹ ਕੇ ਥੱਕ ਜਾਂਦੇ ਹਨ, ਹੋਮ = ਹਵਨ। ਸਭਿ = ਸਾਰੇ। ਤੀਰਥਾ = ਤੀਰਥ (-ਇਸ਼ਨਾਨ)। ਪੜ੍ਹ੍ਹਿ = ਪੜ੍ਹ ਕੇ।

ਬਿਖੁ ਮਾਇਆ ਮੋਹੁ ਮਿਟਈ ਵਿਚਿ ਹਉਮੈ ਆਵਣੁ ਜਾਣੁ

But they cannot get rid of the poison of emotional attachment to Maya; they continue to come and go in egotism.

(ਪਰ, ਫਿਰ ਭੀ) ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਮੋਹ (ਉਹਨਾਂ ਦੇ ਅੰਦਰੋਂ) ਮਿਟਦਾ ਨਹੀਂ, ਹਉਮੈ ਵਿਚ (ਫਸੇ ਰਹਿਣ ਦੇ ਕਾਰਣ ਉਹਨਾਂ ਦਾ) ਜਨਮ ਮਰਨ (ਦਾ ਗੇੜ ਬਣਿਆ ਰਹਿੰਦਾ ਹੈ)। ਬਿਖੁ ਮਾਇਆ = ਆਤਮਕ ਮੌਤ ਲਿਆਉਣ ਵਾਲੀ ਮਾਇਆ ਜ਼ਹਰ। ਮਿਟਈ = ਮਿਟੈ, ਮਿਟਦਾ। ਆਵਣੁ ਜਾਣੁ = ਜੰਮਣ ਮਰਨ (ਦਾ ਗੇੜ)।

ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ

Meeting with the True Guru, one's filth is washed off, meditating on the Lord, the Primal Being, the All-knowing One.

ਪਰ, ਜੇ ਗੁਰੂ ਮਿਲ ਪਏ (ਤਾਂ ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਅੰਤਰਜਾਮੀ ਅਕਾਲ ਪੁਰਖ ਦਾ ਨਾਮ ਜਪਿਆ (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਲਹਿ ਗਈ। ਸਤਿਗੁਰ ਮਿਲਿਐ = ਜੇ ਗੁਰੂ ਮਿਲ ਪਏ। ਸੁਜਾਣੁ = ਸਿਆਣਾ।

ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

Servant Nanak is forever a sacrifice to those who serve their Lord God. ||37||

ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ, ਜਿਨ੍ਹਾਂ ਨੇ ਸਦਾ ਪਰਮਾਤਮਾ ਦੀ ਸੇਵਾ ਭਗਤੀ ਕੀਤੀ ॥੩੭॥ ਸੇਵਿਆ = ਸੇਵਾ-ਭਗਤੀ ਕੀਤੀ। ਸਦ = ਸਦਾ ॥੩੭॥

ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ

Mortals give great thought to Maya and emotional attachment; they harbor great hopes, in greed and corruption.

(ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ) ਸਦਾ ਮਾਇਆ ਦਾ ਮੋਹ ਹੀ ਚੇਤੇ ਕਰਦੇ ਰਹਿੰਦੇ ਹਨ, ਅਨੇਕਾਂ ਆਸਾਂ ਬਣਾਂਦੇ ਰਹਿੰਦੇ ਹਨ, ਲੋਭ ਚਿਤਵਦੇ ਹਨ, ਵਿਕਾਰ ਚਿਤਵਦੇ ਰਹਿੰਦੇ ਹਨ। ਚਿਤਵਦੇ = ਚੇਤੇ ਕਰਦੇ ਰਹਿੰਦੇ ਹਨ (ਬਹੁ-ਵਚਨ)।

ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ

The self-willed manmukhs do not become steady and stable; they die and are gone in an instant.

(ਤਾਹੀਏਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਕਦੇ) ਅਡੋਲ-ਚਿੱਤ ਨਹੀਂ ਹੁੰਦਾ, ਉਹ ਹਰ ਵੇਲੇ ਆਤਮਕ ਮੌਤੇ ਮਰਦਾ ਰਹਿੰਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਕ-ਵਚਨ)। ਅਸਥਿਰੁ = ਅਡੋਲ-ਚਿੱਤ। ਨਾ ਥੀਐ = ਨਹੀਂ ਹੁੰਦਾ (ਇਕ-ਵਚਨ)। ਮਰਿ = ਮਰ ਕੇ। ਮਰਿ ਬਿਨਸਿ ਜਾਇ = ਮਰ ਕੇ ਮਰਦਾ ਹੈ, ਮੁੜ ਮੁੜ ਮਰਦਾ ਹੈ, ਮੁੜ ਮੁੜ ਆਤਮਕ ਮੌਤੇ ਮਰਦਾ ਰਹਿੰਦਾ ਹੈ। ਖਿਨ ਵਾਰ = ਖਿਨ ਖਿਨ ਵਾਰ ਵਾਰ, ਹਰ ਵੇਲੇ।

ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ

Only those who are blessed with great good fortune meet the True Guru, and leave behind their egotism and corruption.

ਜਿਸ ਮਨੁੱਖ ਦੀ ਕਿਸਮਤ ਜਾਗ ਪਏ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਹਉਮੈ ਤਿਆਗ ਦੇਂਦਾ ਹੈ, ਵਿਕਾਰ ਛੱਡ ਦੇਂਦਾ ਹੈ। ਭਾਗੁ = ਕਿਸਮਤ। ਤਜੈ = ਤਿਆਗਦਾ ਹੈ।

ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥

Chanting the Name of the Lord, they find peace; servant Nanak contemplates the Word of the Shabad. ||38||

ਹੇ ਨਾਨਕ! ਜਿਹੜੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੀ) ਸੋਚ ਦਾ ਧੁਰਾ ਬਣਾ ਲਿਆ, ਉਹ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਨ ਲੱਗ ਪਏ ॥੩੮॥ ਜਪਿ = ਜਪ ਕੇ। ਵੀਚਾਰੁ = ਸੋਚ ਦਾ ਧੁਰਾ ॥੩੮॥

ਬਿਨੁ ਸਤਿਗੁਰ ਭਗਤਿ ਹੋਵਈ ਨਾਮਿ ਲਗੈ ਪਿਆਰੁ

Without the True Guru, there is no devotional worship, and no love of the Naam, the Name of the Lord.

ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪਰਮਾਤਮਾ ਦੀ) ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣ ਸਕਦਾ। ਨ ਹੋਵਈ = ਨ ਹੋਵੈ, ਨਹੀਂ ਹੋ ਸਕਦੀ। ਨਾਮਿ = ਨਾਮ ਵਿਚ।

ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥

Servant Nanak worships and adores the Naam, with love and affection for the Guru. ||39||

ਹੇ ਦਾਸ ਨਾਨਕ! (ਆਖ-ਹੇ ਭਾਈ!) ਗੁਰੂ ਦੇ ਪ੍ਰੇਮ-ਪਿਆਰ ਵਿਚ (ਰਹਿ ਕੇ ਹੀ ਪਰਮਾਤਮਾ ਦਾ ਨਾਮ) ਸਿਮਰਿਆ ਜਾ ਸਕਦਾ ਹੈ ॥੩੯॥ ਕੈ ਹੇਤਿ = ਦੇ ਪਿਆਰ ਵਿਚ। ਕੈ ਪਿਆਰਿ = ਦੇ ਪਿਆਰ ਵਿਚ ॥੩੯॥

ਲੋਭੀ ਕਾ ਵੇਸਾਹੁ ਕੀਜੈ ਜੇ ਕਾ ਪਾਰਿ ਵਸਾਇ

Do not trust greedy people, if you can avoid doing so.

ਜਿੱਥੋਂ ਤਕ ਹੋ ਸਕੇ, ਕਿਸੇ ਲਾਲਚੀ ਮਨੁੱਖ ਦਾ ਇਤਬਾਰ ਨਹੀਂ ਕਰਨਾ ਚਾਹੀਦਾ, ਨ ਕੀਜੈ = ਨਹੀਂ ਕਰਨਾ ਚਾਹੀਦਾ। ਵੇਸਾਹੁ = ਇਤਬਾਰ। ਜੇਕਾ ਪਾਰਿ = ਜਿੱਥੋਂ ਤਕ। ਵਸਾਇ = ਵੱਸ (ਚੱਲ ਸਕੇ)।

ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਪਾਇ

At the very last moment, they will deceive you there, where no one will be able to lend a helping hand.

(ਲਾਲਚੀ ਮਨੁੱਖ) ਆਖ਼ਰ ਉਸ ਥਾਂ ਧੋਖਾ ਦੇ ਜਾਂਦਾ ਹੈ, ਜਿੱਥੇ ਕੋਈ ਮਦਦ ਨਾਹ ਕਰ ਸਕੇ। ਅੰਤਿ ਕਾਲਿ = ਅਖ਼ੀਰਲੇ ਵੇਲੇ। ਧੁਹੈ = ਧੋਖਾ ਦੇ ਜਾਂਦਾ ਹੈ। ਹਥੁ ਨ ਪਾਇ = (ਕੋਈ ਹੋਰ) ਹੱਥ ਨਹੀਂ ਪਾ ਸਕਦਾ, ਮਦਦ ਨਹੀਂ ਕਰ ਸਕਦਾ।

ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ

Whoever associates with the self-willed manmukhs, will have his face blackened and dirtied.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਾਲ (ਜਿਹੜਾ ਮਨੁੱਖ) ਸਾਥ ਬਣਾਈ ਰੱਖਦਾ ਹੈ, (ਉਹ ਭੀ (ਆਪਣੇ) ਮੂੰਹ ਉਤੇ (ਬਦਨਾਮੀ ਦੀ) ਕਾਲਖ ਲਾਂਦਾ ਹੈ (ਬਦਨਾਮੀ ਦਾ) ਦਾਗ਼ ਲਾਂਦਾ ਹੈ। ਮਨੁਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਸੇਤੀ = ਨਾਲ। ਸੰਗੁ = ਸਾਥ, ਮੇਲ। ਮੁਹਿ = ਮੂੰਹ ਉੱਤੇ।

ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ

Black are the faces of those greedy people; they lose their lives, and leave in disgrace.

ਉਹਨਾਂ ਲਾਲਚੀ ਮਨੁੱਖਾਂ ਦੇ ਮੂੰਹ (ਬਦਨਾਮੀ ਦੀ ਕਾਲਖ ਨਾਲ) ਕਾਲੇ ਹੋਏ ਰਹਿੰਦੇ ਹਨ, ਉਹ ਮਨੁੱਖਾ ਜਨਮ ਵਿਅਰਥ ਗਵਾ ਕੇ (ਜਗਤ ਤੋਂ) ਜਾਂਦੇ ਹਨ। ਜਾਸਨਿ = ਜਾਣਗੇ, ਜਾਂਦੇ ਹਨ। ਗਵਾਇ = ਵਿਅਰਥ ਗਵਾ ਕੇ।

ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ

O Lord, let me join the Sat Sangat, the True Congregation; may the Name of the Lord God abide in my mind.

ਹੇ ਪ੍ਰਭੂ! (ਆਪਣੀ) ਸਾਧ ਸੰਗਤ ਵਿਚ ਮਿਲਾਈ ਰੱਖ (ਸਾਧ ਸੰਗਤ ਵਿਚ ਰਿਹਾਂ ਹੀ) ਹਰਿ-ਨਾਮ ਧਨ ਵਿਚ ਵੱਸ ਸਕਦਾ ਹੈ, ਪ੍ਰਭ = ਹੇ ਪ੍ਰਭੂ! ਮਨਿ = ਮਨ ਵਿਚ।

ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥

The filth and pollution of birth and death is washed away, O servant Nanak, singing the Glorious Praises of the Lord. ||40||

ਅਤੇ, ਹੇ ਨਾਨਕ! ਪਰਮਾਤਮਾ ਦੇ ਗੁਣ ਗਾ ਗਾ ਕੇ ਜਨਮ ਮਰਨ ਦੀ ਵਿਕਾਰਾਂ ਦੀ ਮੈਲ (ਮਨ ਤੋਂ) ਲਹਿ ਜਾਂਦੀ ਹੈ ॥੪੦॥ ਗਾਇ = ਗਾ ਕੇ ॥੪੦॥

ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਜਾਇ

Whatever is pre-destined by the Lord God Creator, cannot be erased.

(ਜੀਵ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਕਰਤਾਰ ਹਰੀ ਪ੍ਰਭੂ ਨੇ ਧੁਰ ਦਰਗਾਹ ਤੋਂ (ਜੀਵ ਦੇ ਮੱਥੇ ਉੱਤੇ ਜੋ ਲੇਖ) ਲਿਖ ਦਿੱਤਾ, ਉਹ ਲੇਖ (ਕਿਸੇ ਜੀਵ ਪਾਸੋਂ ਆਪਣੇ ਉੱਦਮ ਨਾਲ) ਮਿਟਾਇਆ ਨਹੀਂ ਜਾ ਸਕਦਾ, ਧੁਰਿ = ਧੁਰ ਦਰਗਾਹ ਤੋਂ। ਕਰਤੈ = ਕਰਤਾਰ ਨੇ। ਸੁ = ਉਹ (ਲੇਖ)।

ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ

Body and soul are all His. The Sovereign Lord King cherishes all.

(ਕਿਉਂਕਿ ਹਰੇਕ ਜੀਵ ਦੀ ਇਹ) ਜਿੰਦ ਇਹ ਸਰੀਰ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ ਜੋ ਪ੍ਰਭੂ-ਪਾਤਿਸ਼ਾਹ (ਸਭ ਦੀ) ਪਾਲਣਾ ਭੀ ਕਰਦਾ ਹੈ। ਜੀਉ = ਜਿੰਦ। ਪਿੰਡੁ = ਸਰੀਰ। ਤਿਸ ਦਾ = (ਸੰਬੰਧਕ 'ਦਾ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ)। ਹਰਿ ਰਾਇ = ਪ੍ਰਭੂ ਪਾਤਸ਼ਾਹ।

ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਕਿਥਾਊ ਪਾਇ

The gossipers and slanderers shall remain hungry and die, rolling in the dust; their hands cannot reach anywhere.

(ਉਸ ਦਾਤਾਰ ਨੂੰ ਭੁਲਾ ਕੇ) ਚੁਗ਼ਲੀ ਨਿੰਦਾ ਕਰਨ ਵਾਲੇ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿ ਕੇ ਦੁਖੀ ਰਹਿ ਕੇ ਆਤਮਕ ਮੌਤ ਸਹੇੜ ਲੈਂਦੇ ਹਨ (ਇਸ ਭੈੜੀ ਦਸ਼ਾ ਵਿਚੋਂ ਨਿਕਲਣ ਲਈ) ਕਿਤੇ ਭੀ ਉਹਨਾਂ ਦਾ ਹੱਥ ਨਹੀਂ ਪੈ ਸਕਦਾ। ਭੁਖੇ = ਤ੍ਰਿਸ਼ਨਾ ਦੇ ਅਧੀਨ। ਕਿਥਾਊ = ਕਿਤੇ ਭੀ। ਨ ਪਾਇ = ਨਹੀਂ ਪੈਂਦਾ।

ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ

Outwardly, they do all the proper deeds, but they are hypocrites; in their minds and hearts, they practice deception and fraud.

(ਅਜਿਹੇ ਮਨੁੱਖ ਆਪਣੇ ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ ਬਾਹਰ (ਲੋਕਾਂ ਨੂੰ ਵਿਖਾਣ ਲਈ) ਵਿਖਾਵੇ ਦੇ ਧਾਰਮਿਕ ਕਰਮ ਕਰਦੇ ਰਹਿੰਦੇ ਹਨ। ਪਾਖੰਡ ਕਰਮ = ਵਿਖਾਵੇ ਦੇ ਕੰਮ। ਕਰਹਿ = ਕਰਦੇ ਹਨ। ਮਨਿ = ਮਨ ਵਿਚ। ਹਿਰਦੈ = ਹਿਰਦੇ ਵਿਚ। ਕਪਟੁ = ਖੋਟ, ਧੋਖਾ। ਕਮਾਇ = ਕਮਾ ਕੇ।

ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ

Whatever is planted in the farm of the body, shall come and stand before them in the end.

(ਇਹ ਕੁਦਰਤੀ ਨਿਯਮ ਹੈ ਕਿ) ਇਸ ਸਰੀਰ-ਖੇਤ ਵਿਚ ਜਿਹੜਾ ਭੀ (ਚੰਗਾ ਮੰਦਾ) ਕਰਮ ਬੀਜਿਆ ਜਾਂਦਾ ਹੈ, ਉਹ ਜ਼ਰੂਰ ਪਰਗਟ ਹੋ ਜਾਂਦਾ ਹੈ। ਖੇਤਿ = ਖੇਤ ਵਿਚ। ਸਰੀਰਿ = ਸਰੀਰ ਵਿਚ। ਬੀਜੀਐ = ਬੀਜਿਆ ਜਾਂਦਾ ਹੈ। ਅੰਤਿ = ਆਖ਼ਰ। ਖਲੋਆ ਆਇ = ਪਰਗਟ ਹੋ ਜਾਂਦਾ ਹੈ।

ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥

Nanak offers this prayer: O Lord God, please forgive me, and unite me with Yourself. ||41||

ਹੇ ਪ੍ਰਭੂ! ਹੇ ਹਰੀ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਜਿਵੇਂ ਹੋ ਸਕੇ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ ॥੪੧॥ ਪ੍ਰਭ = ਹੇ ਪ੍ਰਭੂ! ਹਰਿ = ਹੇ ਹਰੀ! ਭਾਵੈ = (ਜਿਵੇਂ ਤੈਨੂੰ) ਚੰਗਾ ਲੱਗੇ। ਬਖਸਿ = ਮਿਹਰ ਕਰ ਕੇ ॥੪੧॥

ਮਨ ਆਵਣ ਜਾਣੁ ਸੁਝਈ ਨਾ ਸੁਝੈ ਦਰਬਾਰੁ

The mortal being does not understand the comings and goings of reincarnation; he does not see the Court of the Lord.

ਹੇ ਮਨ! (ਤੈਨੂੰ) ਜਨਮ ਮਰਨ ਦਾ ਗੇੜ ਨਹੀਂ ਸੁੱਝਦਾ (ਤੈਨੂੰ ਇਹ ਖ਼ਿਆਲ ਨਹੀਂ ਆਉਂਦਾ ਕਿ ਜਨਮ ਮਰਨ ਦੇ ਗੇੜ ਵਿਚ ਪੈਣਾ ਪਏਗਾ), (ਤੈਨੂੰ) ਪ੍ਰਭੂ ਦੀ ਹਜ਼ੂਰੀ ਭੀ ਯਾਦ ਨਹੀਂ ਆਉਂਦੀ। ਮਨ = ਹੇ ਮਨ! ਆਵਣ ਜਾਣੁ = ਜਨਮ ਮਰਨ (ਦਾ ਗੇੜ)। ਨ ਸੁਝਈ = ਨਹੀਂ ਸੁੱਝਦਾ, ਖ਼ਿਆਲ ਨਹੀਂ ਆਉਂਦਾ। ਦਰਬਾਰੁ = ਪਰਮਾਤਮਾ ਦੀ ਹਜ਼ੂਰੀ।

ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ

He is wrapped up in emotional attachment and Maya, and within his being is the darkness of ignorance.

ਤੂੰ (ਸਦਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈਂ, ਤੇਰੇ ਅੰਦਰ ਆਤਮਕ ਜੀਵਨ ਵਲੋਂ ਬੇ-ਸਮਝੀ ਹੈ, ਆਤਮਕ ਜੀਵਨ ਵਲੋਂ ਘੁੱਪ ਹਨੇਰਾ ਹੈ। ਮੋਹਿ = ਮੋਹ ਵਿਚ। ਪਲੇਟਿਆ = ਲਿਬੜਿਆ ਹੋਇਆ, ਫਸਿਆ ਹੋਇਆ। ਅੰਤਰਿ = (ਤੇਰੇ) ਅੰਦਰ। ਅਗਿਆਨੁ = ਆਤਮਕ ਜੀਵਨ ਵਲੋਂ ਬੇ-ਸਮਝੀ। ਗੁਬਾਰੁ = (ਆਤਮਕ ਜੀਵਨ ਵਲੋਂ) ਘੁੱਪ ਹਨੇਰਾ।

ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ

The sleeping person wakes, only when he is hit on the head by a heavy club.

(ਮਾਇਆ ਦੇ ਮੋਹ ਦੀ) ਨੀਂਦ ਵਿਚ ਪਿਆ ਮਨੁੱਖ ਤਦੋਂ (ਹੀ) ਹੋਸ਼ ਕਰਦਾ ਹੈ ਜਦੋਂ (ਇਸ ਦੇ) ਸਿਰ ਉੱਤੇ (ਧਰਮਰਾਜ ਦਾ) ਤਕੜਾ ਕਰਾਰਾ ਡੰਡਾ ਵੱਜਦਾ ਹੈ (ਜਦੋਂ ਮੌਤ ਆ ਦਬੋਚਦੀ ਹੈ)। ਸਿਰਿ = ਸਿਰ ਉੱਤੇ। ਡੰਡੁ = ਡੰਡਾ। ਭਾਰੁ = ਭਾਰਾ, ਕਰਾਰਾ।

ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ

The Gurmukhs dwell upon the Lord; they find the door of salvation.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ, ਉਸ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਸਤਾ ਲੱਭ ਲੈਂਦੇ ਹਨ। ਕਰ = ਹੱਥ। ਕਰਾਂ ਉਪਰਿ = ਹੱਥਾਂ ਉੱਤੇ, ਹੱਥਾਂ ਦੀਆਂ ਉਂਗਲਾਂ ਤੇ, ਹਰ ਵੇਲੇ। ਸੇ = ਉਹ (ਬਹੁ-ਵਚਨ)। ਪਾਇਨਿ = ਲੱਭ ਲੈਂਦੇ ਹਨ। ਮੋਖ = ਵਿਕਾਰਾਂ ਤੋਂ ਖ਼ਲਾਸੀ। ਮੋਖ ਦੁਆਰੁ = ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਦਰਵਾਜ਼ਾ।

ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥

O Nanak, they themselves are saved, and all their relatives are carried across as well. ||42||

ਹੇ ਨਾਨਕ! ਉਹ ਆਪ (ਭੀ ਵਿਕਾਰਾਂ ਵਿਚ ਗਲਣੋਂ) ਬਚ ਜਾਂਦੇ ਹਨ, ਉਹਨਾਂ ਦੇ ਪਰਵਾਰ-ਕੁਟੰਬ ਦੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ॥੪੨॥ ਓਹਿ = (ਲਫ਼ਜ਼ 'ਓਹ' ਤੋਂ ਬਹੁ-ਵਚਨ)। ਉਧਰੇ = ਬਚ ਗਏ ॥੪੨॥

ਸਬਦਿ ਮਰੈ ਸੋ ਮੁਆ ਜਾਪੈ

Whoever dies in the Word of the Shabad, is known to be truly dead.

ਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਵਿਕਾਰਾਂ ਵਲੋਂ) ਮਰ ਜਾਂਦਾ ਹੈ, (ਤੇ, ਵਿਕਾਰਾਂ ਵਲੋਂ) ਮਰਿਆ ਹੋਇਆ ਉਹ ਮਨੁੱਖ (ਜਗਤ ਵਿਚ) ਸੋਭਾ ਖੱਟਦਾ ਹੈ। ਸਬਦਿ = ਗੁਰੂ ਸ਼ਬਦ ਦੀ ਰਾਹੀਂ। ਮਰੈ = (ਵਿਕਾਰਾਂ ਵਲੋਂ) ਮਰਦਾ ਹੈ। ਸੋ ਮੁਆ = ਵਿਕਾਰਾਂ ਵਲੋਂ ਮਰਿਆ ਉਹ ਮਨੁੱਖ। ਜਾਪੈ = ਪ੍ਰਸਿੱਧ ਹੋ ਜਾਂਦਾ ਹੈ, ਸੋਭਾ ਖੱਟਦਾ ਹੈ।

ਗੁਰ ਪਰਸਾਦੀ ਹਰਿ ਰਸਿ ਧ੍ਰਾਪੈ

By Guru's Grace, the mortal is satisfied by the sublime essence of the Lord.

ਗੁਰੂ ਦੀ ਕਿਰਪਾ ਨਾਲ ਹਰਿ-ਨਾਮ-ਰਸ ਦੀ ਰਾਹੀਂ (ਮਨੁੱਖ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਰਸਿ = ਰਸ ਨਾਲ। ਧ੍ਰਾਪੈ = ਰੱਜ ਜਾਂਦਾ ਹੈ।

ਹਰਿ ਦਰਗਹਿ ਗੁਰ ਸਬਦਿ ਸਿਞਾਪੈ

Through the Word of the Guru's Shabad, he is recognized in the Court of the Lord.

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ) ਪਰਮਾਤਮਾ ਦੀ ਹਜ਼ੂਰੀ ਵਿਚ (ਭੀ) ਸਤਕਾਰ ਪ੍ਰਾਪਤ ਕਰਦਾ ਹੈ। ਸਿਞਾਪੈ = ਪਛਾਣਿਆ ਜਾਂਦਾ ਹੈ, ਸਤਕਾਰ ਪ੍ਰਾਪਤ ਕਰਦਾ ਹੈ।

ਬਿਨੁ ਸਬਦੈ ਮੁਆ ਹੈ ਸਭੁ ਕੋਇ

Without the Shabad, everyone is dead.

ਗੁਰੂ ਦੇ ਸ਼ਬਦ ਤੋਂ ਬਿਨਾ ਹਰੇਕ ਜੀਵ ਆਤਮਕ ਮੌਤੇ ਮਰਿਆ ਰਹਿੰਦਾ ਹੈ। ਮੁਆ = ਆਤਮਕ ਮੌਤੇ ਮਰਿਆ ਹੋਇਆ। ਸਭੁ ਕੋਇ = ਹਰੇਕ ਜੀਵ।

ਮਨਮੁਖੁ ਮੁਆ ਅਪੁਨਾ ਜਨਮੁ ਖੋਇ

The self-willed manmukh dies; his life is wasted.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਮਨੁੱਖਾ ਜੀਵਨ ਅਜ਼ਾਈਂ ਗਵਾ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਖੋਇ = ਗਵਾ ਕੇ।

ਹਰਿ ਨਾਮੁ ਚੇਤਹਿ ਅੰਤਿ ਦੁਖੁ ਰੋਇ

Those who do not remember the Name of the Lord, shall cry in pain in the end.

ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹ (ਜ਼ਿੰਦਗੀ ਦੇ) ਅਖ਼ੀਰ ਤਕ (ਆਪਣਾ ਕੋਈ ਨਾ ਕੋਈ) ਦੁੱਖ (ਹੀ) ਰੋਂਦੇ ਰਹਿੰਦੇ ਹਨ। ਨ ਚੇਤਹਿ = ਨਹੀਂ ਚੇਤਦੇ (ਬਹੁ-ਵਚਨ)। ਅੰਤਿ = ਅਖ਼ੀਰ ਤਕ, ਜੀਵਨ ਦੇ ਅਖ਼ੀਰ ਤਕ। ਰੋਇ = ਰੋਇਂ, ਰੋਵਹਿ, ਰੋਂਦੇ ਰਹਿੰਦੇ ਹਨ (ਨੋਟ: ਲਫ਼ਜ਼ 'ਰੋਇ' ਇਕ-ਵਚਨ ਤੋਂ ਬਹੁ-ਵਚਨ ਆਮ ਤੌਰ ਤੇ 'ਰੋਵਹਿ' ਹੈ, 'ਰੋਹਿ' ਨਹੀਂ)

ਨਾਨਕ ਕਰਤਾ ਕਰੇ ਸੁ ਹੋਇ ॥੪੩॥

O Nanak, whatever the Creator Lord does, comes to pass. ||43||

(ਪਰ, ਜੀਵਾਂ ਦੇ ਭੀ ਕੀਹ ਵੱਸ?) ਹੇ ਨਾਨਕ! (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਵਾਸਤੇ) ਪਰਮਾਤਮਾ ਜੋ ਕੁਝ ਕਰਦਾ ਹੈ, ਉਹੀ ਹੁੰਦਾ ਹੈ ॥੪੩॥

ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ

The Gurmukhs never grow old; within them is intuitive understanding and spiritual wisdom.

ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਟਿਕੀ ਰਹਿੰਦੀ ਹੈ, ਆਤਮਕ ਜੀਵਨ ਦੀ ਸੂਝ ਟਿਕੀ ਰਹਿੰਦੀ ਹੈ, ਉਹ ਮਨੁੱਖ (ਆਤਮਕ ਜੀਵਨ ਵਿਚ) ਕਦੇ ਕਮਜ਼ੋਰ ਨਹੀਂ ਹੁੰਦੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਬੁਢੇ = (ਆਤਮਕ ਜੀਵਨ ਵਲੋਂ) ਕਮਜ਼ੋਰ। ਸੁਰਤਿ = ਪ੍ਰਭੂ-ਚਰਨਾਂ ਦੀ ਲਗਨ। ਗਿਆਨੁ = ਆਤਮਕ ਜੀਵਨ ਦੀ ਸੂਝ।

ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ

They chant the Praises of the Lord, forever and ever; deep within, they intuitively meditate on the Lord.

ਉਹ ਸਦਾ ਹੀ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਬਣੀ ਰਹਿੰਦੀ ਹੈ। ਰਵਹਿ = ਯਾਦ ਕਰਦੇ ਹਨ। ਸਹਜ = ਆਤਮਕ ਅਡੋਲਤਾ। ਸਹਜ ਧਿਆਨੁ = ਆਤਮਕ ਅਡੋਲਤਾ ਦੀ ਸਮਾਧੀ।

ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ

They dwell forever in blissful knowledge of the Lord; they look upon pain and pleasure as one and the same.

ਉਹ ਮਨੁੱਖ (ਚੰਗੇ ਮੰਦੇ ਕੰਮ ਦੀ) ਪਰਖ ਦੇ ਆਨੰਦ ਵਿਚ ਸਦਾ ਮਗਨ ਰਹਿੰਦੇ ਹਨ, (ਹਰੇਕ) ਦੁੱਖ ਵਿਚ (ਹਰੇਕ) ਸੁਖ ਵਿਚ ਉਹ ਸਦਾ ਅਡੋਲ-ਚਿੱਤ ਰਹਿੰਦੇ ਹਨ। ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ)। ਅਨੰਦਿ = ਆਨੰਦ ਵਿਚ। ਬਿਬੇਕ = (ਚੰਗੇ ਮੰਦੇ ਕੰਮ ਦੀ) ਪਰਖ। ਰਹਹਿ = ਰਹਿੰਦੇ ਹਨ (ਬਹੁ-ਵਚਨ)। ਦੁਖਿ = ਦੁੱਖ ਵਿਚ। ਸੁਖਿ = ਸੁਖ ਵਿਚ। ਏਕ ਸਮਾਨਿ = ਇਕੋ ਜਿਹੇ, ਇਕੋ ਜਿਹੀ ਆਤਮਕ ਹਾਲਤ ਵਿਚ, ਅਡੋਲ-ਚਿੱਤ।

ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥

They see the One Lord in all, and realize the Lord, the Supreme Soul of all. ||44||

ਉਹਨਾਂ ਨੂੰ ਹਰ ਥਾਂ ਸਿਰਫ਼ ਸਰਬ-ਵਿਆਪਕ ਪਰਮਾਤਮਾ ਸਾਥੀ ਹੀ ਵੱਸਦਾ ਦਿੱਸਦਾ ਹੈ ॥੪੪॥ ਇਕੋ = ਇਕ (ਪਰਮਾਤਮਾ) ਹੀ। ਸਭੁ = ਹਰ ਥਾਂ। ਆਤਮਰਾਮੁ = ਸਰਬ-ਵਿਆਪਕ ਪ੍ਰਭੂ। ਪਛਾਨੁ = ਪਛਾਣੂ, ਮਿੱਤਰ, ਸਾਥੀ ॥੪੪॥

ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ

The self-willed manmukhs are like stupid children; they do not keep the Lord in their thoughts.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਰੋਏ ਸਰੀਰਕ ਅੰਗਾਂ ਵਾਲਾ ਹੁੰਦਾ ਹੋਇਆ ਭੀ (ਆਤਮਕ ਜੀਵਨ ਵਿਚ) ਬੁੱਢੇ ਮਨੁੱਖ ਵਰਗਾ ਕਮਜ਼ੋਰ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦੀ ਲਗਨ ਨਹੀਂ ਹੁੰਦੀ, ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਬਾਲਕੁ = (ਭਾਵ, ਨਰੋਏ ਸਰੀਰਕ ਅੰਗਾਂ ਵਾਲਾ) ਜੁਆਨ। ਬਿਰਧਿ ਸਮਾਨਿ = ਬੁੱਢੇ ਮਨੁੱਖ ਵਰਗਾ ਕਮਜ਼ੋਰ (ਆਤਮਕ ਜੀਵਨ ਵਿਚ ਕਮਜ਼ੋਰ)। ਸੁਰਤਿ = ਲਗਨ।

ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ

They do all their deeds in egotism, and they must answer to the Righteous Judge of Dharma.

ਉਹ ਮਨੁੱਖ (ਧਾਰਮਿਕ) ਕਰਮ (ਭੀ) ਹਉਮੈ ਵਿਚ (ਰਹਿ ਕੇ ਹੀ) ਕਰਦੇ ਹਨ, ਉਹ ਸਾਰੇ ਧਰਮਰਾਜ ਦੇ ਵੱਸ ਪੈਂਦੇ ਹਨ। ਧਰਮਰਾਇ ਕੈ = ਧਰਮਰਾਜ ਦੇ ਵੱਸ ਵਿਚ।

ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ

The Gurmukhs are good and immaculately pure; they are embellished and exalted with the Word of the Guru's Shabad.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ) ਪਿਆਰ ਵਿਚ ਟਿਕ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਹੁੰਦੇ ਹਨ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਸੁਭਾਇ = (ਪ੍ਰਭੂ ਦੇ) ਪਿਆਰ ਵਿਚ।

ਓਨਾ ਮੈਲੁ ਪਤੰਗੁ ਲਗਈ ਜਿ ਚਲਨਿ ਸਤਿਗੁਰ ਭਾਇ

Not even a tiny bit of filth sticks to them; they walk in harmony with the Will of the True Guru.

ਜਿਹੜੇ ਮਨੁੱਖ ਗੁਰੂ ਦੇ ਅਨੁਸਾਰ ਰਹਿ ਕੇ ਜੀਵਨ ਚਾਲ ਚੱਲਦੇ ਹਨ, ਉਹਨਾਂ ਨੂੰ (ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ। ਪਤੰਗੁ ਮੈਲੁ = ਰਤਾ ਭਰ ਭੀ (ਵਿਕਾਰਾਂ ਦੀ) ਮੈਲ। ਜਿ = ਜਿਹੜੇ। ਚਲਨਿ = ਤੁਰਦੇ ਹਨ। ਭਾਇ = ਪ੍ਰੇਮ ਵਿਚ।

ਮਨਮੁਖ ਜੂਠਿ ਉਤਰੈ ਜੇ ਸਉ ਧੋਵਣ ਪਾਇ

The filth of the manmukhs is not washed away, even if they wash hundreds of times.

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ (ਉਸ ਦੇ ਮਨ ਤੋਂ) ਕਦੇ ਭੀ ਨਹੀਂ ਲਹਿੰਦੀ, ਭਾਵੇਂ ਉਹ ਸੌ ਵਾਰੀ (ਉਸ ਨੂੰ) ਧੋਣ ਦਾ ਜਤਨ ਕਰਦਾ ਰਹੇ। ਮਨਮੁਖ ਜੂਠਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ। ਸਉ = ਸੌ ਵਾਰੀ। ਧੋਵਣ ਪਾਇ = ਧੋਣ ਦਾ ਜਤਨ ਕਰੇ।

ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥

O Nanak, the Gurmukhs are united with the Lord; they merge into the Guru's Being. ||45||

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਗੁਰੂ ਦੀ ਗੋਦ ਵਿਚ ਲੀਨ ਕਰ ਕੇ ਪਰਮਾਤਮਾ ਨੇ (ਆਪ ਆਪਣੇ ਚਰਨਾਂ ਵਿਚ) ਮਿਲਾਇਆ ਹੁੰਦਾ ਹੈ ॥੪੫॥ ਮੇਲਿਅਨੁ = ਮਿਲਾ ਲਏ ਹਨ ਉਸ (ਪਰਮਾਤਮਾ) ਨੇ। ਕੈ ਅੰਕਿ = ਦੀ ਗੋਦ ਵਿਚ। ਸਮਾਇ = ਲੀਨ ਕਰ ਕੇ ॥੪੫॥

ਬੁਰਾ ਕਰੇ ਸੁ ਕੇਹਾ ਸਿਝੈ

How can someone do bad things, and still live with himself?

ਜਿਹੜਾ ਮਨੁੱਖ (ਮਾਇਆ ਆਦਿਕ ਦੀ ਖ਼ਾਤਰ ਕਿਸੇ ਹੋਰ ਨਾਲ) ਕੋਈ ਭੈੜ ਕਮਾਂਦਾ ਹੈ, ਉਹ ਜ਼ਿੰਦਗੀ ਵਿਚ ਕਾਮਯਾਬ ਨਹੀਂ ਸਮਝਿਆ ਜਾ ਸਕਦਾ। ਬੁਰਾ = ਬੁਰਾਈ। ਸੁ = ਉਹ ਮਨੁੱਖ। ਕੇਹਾ = ਕਿਹੋ ਜਿਹਾ? ਸਿਝੈ = ਕਾਮਯਾਬ ਹੁੰਦਾ ਹੈ।

ਆਪਣੈ ਰੋਹਿ ਆਪੇ ਹੀ ਦਝੈ

By his own anger, he only burns himself.

ਉਹ ਮਨੁੱਖ ਆਪਣੇ ਹੀ ਗੁੱਸੇ (ਦੀ ਅੱਗ) ਵਿਚ ਆਪ ਹੀ ਸੜਦਾ ਹੈ। ਰੋਹਿ = ਕ੍ਰੋਧ ਵਿਚ। ਦਝੈ = ਸੜਦਾ ਰਹਿੰਦਾ ਹੈ।

ਮਨਮੁਖਿ ਕਮਲਾ ਰਗੜੈ ਲੁਝੈ

The self-willed manmukh drives himself crazy with worries and stubborn struggles.

ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ ਖ਼ਾਤਰ) ਝੱਲਾ ਹੋਇਆ ਫਿਰਦਾ ਹੈ, (ਦੁਨੀਆ ਦੇ) ਝਗੜੇ-ਝੰਬੇਲੇ ਵਿਚ (ਹੋਰਨਾਂ ਨਾਲ) ਖਹਿੰਦਾ ਰਹਿੰਦਾ ਹੈ। ਮਨਮੁਖਿ = ਆਪਣੇ ਮਨ ਦਾ ਮੁਰੀਦ ਮਨੁੱਖ। ਕਮਲਾ = ਝੱਲਾ। ਰਗੜੈ = ਦੁਨੀਆ ਦੇ ਝਗੜੇ-ਝੰਬੇਲੇ ਵਿਚ। ਲੁਝੈ = (ਹੋਰਨਾਂ ਨਾਲ) ਖਹਿੰਦਾ ਰਹਿੰਦਾ ਹੈ।

ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ

But those who become Gurmukh understand everything.

(ਪਰ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਤਮਕ ਜੀਵਨ ਦੇ) ਹਰੇਕ ਭੇਤ ਨੂੰ ਸਮਝਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਸਭ ਕਿਛੁ = (ਜੀਵਨ ਦਾ) ਹਰੇਕ ਭੇਤ। ਸੁਝੈ = ਸਮਝ ਵਿਚ ਆ ਜਾਂਦਾ ਹੈ।

ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥

O Nanak, the Gurmukh struggles with his own mind. ||46||

ਹੇ ਨਾਨਕ! ਗੁਰੂ ਦੀ ਸਰਨ ਪਏ ਰਹਿਣ ਵਾਲਾ ਬੰਦਾ (ਆਪਣੇ) ਮਨ ਨਾਲ ਟਾਕਰਾ ਕਰਦਾ ਰਹਿੰਦਾ ਹੈ ॥੪੬॥ ਸਿਉ = ਨਾਲ। ਲੁਝੈ = ਟਾਕਰਾ ਕਰਦਾ ਹੈ ॥੪੬॥

ਜਿਨਾ ਸਤਿਗੁਰੁ ਪੁਰਖੁ ਸੇਵਿਓ ਸਬਦਿ ਕੀਤੋ ਵੀਚਾਰੁ

Those who do not serve the True Guru, the Primal Being, and do not reflect upon the Word of the Shabad

ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾ ਪੁਰਖ ਦੀ ਸਰਨ ਨਹੀਂ ਫੜੀ, ਜਿਨ੍ਹਾਂ ਨੇ ਸ਼ਬਦ ਵਿਚ ਆਪਣਾ ਮਨ ਨਹੀਂ ਜੋੜਿਆ, ਸਬਦਿ = ਗੁਰੂ ਦੇ ਸ਼ਬਦ ਵਿਚ। ਨ ਕੀਤੋ ਵੀਚਾਰੁ = ਮਨ ਨਹੀਂ ਜੋੜਿਆ।

ਓਇ ਮਾਣਸ ਜੂਨਿ ਆਖੀਅਨਿ ਪਸੂ ਢੋਰ ਗਾਵਾਰ

- do not call them human beings; they are just animals and stupid beasts.

ਉਹ ਬੰਦੇ ਮਨੁੱਖਾ ਜੂਨ ਵਿਚ ਆਏ ਨਹੀਂ ਕਹੇ ਜਾ ਸਕਦੇ, ਉਹ ਤਾਂ ਪਸ਼ੂ ਹਨ, ਉਹ ਤਾਂ ਮਰੇ ਹੋਏ ਪਸ਼ੂ ਹਨ ਉਹ ਮਹਾਂ ਮੂਰਖ ਹਨ। ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ)। ਨ ਆਖੀਅਨਿ = ਨਹੀਂ ਆਖੇ ਜਾਂਦੇ। ਢੋਰ = ਮਰੇ ਪਸ਼ੂ। ਗਾਵਾਰ = ਮਹਾਂ ਮੂਰਖ।

ਓਨਾ ਅੰਤਰਿ ਗਿਆਨੁ ਧਿਆਨੁ ਹੈ ਹਰਿ ਸਉ ਪ੍ਰੀਤਿ ਪਿਆਰੁ

They have no spiritual wisdom or meditation within their beings; they are not in love with the Lord.

ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਨਹੀਂ ਹੈ, ਉਹਨਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਨਹੀਂ ਹੈ, ਪ੍ਰਭੂ ਨਾਲ ਉਹਨਾਂ ਦਾ ਪ੍ਰੇਮ-ਪਿਆਰ ਨਹੀਂ ਹੈ। ਅੰਤਰਿ = ਅੰਦਰ। ਗਿਆਨ = ਆਤਮਕ ਜੀਵਨ ਦੀ ਸੂਝ। ਧਿਆਨ = ਪ੍ਰਭੂ-ਚਰਨਾਂ ਵਿਚ ਸੁਰਤ। ਸਉ = ਸਿਉਂ, ਨਾਲ।

ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ

The self-willed manmukhs die in evil and corruption; they die and are reborn, again and again.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਵਿਕਾਰਾਂ ਵਿਚ ਹੀ ਆਤਮਕ ਮੌਤ ਸਹੇੜੀ ਰੱਖਦੇ ਹਨ ਉਹ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਮੁਏ = ਆਤਮਕ ਮੌਤੇ ਮਰੇ ਹੋਏ। ਵਾਰੋ ਵਾਰ = ਮੁੜ ਮੁੜ।

ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ

They alone live, who join with the living; enshrine the Lord, the Lord of Life, within your heart.

ਜਿਹੜਾ ਜਿਹੜਾ ਮਨੁੱਖ ਆਤਮਕ ਜੀਵਨ ਵਾਲੇ ਮਨੁੱਖਾਂ ਨੂੰ ਮਿਲਦਾ ਹੈ ਉਹ ਸਾਰੇ ਭੀ ਜਗਤ ਦੇ ਜੀਵਨ ਹਰੀ ਨੂੰ ਹਿਰਦੇ ਵਿਚ ਵਸਾ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਨੋ = ਨੂੰ। ਜੀਵਦਿਆ ਨੋ = ਆਤਮਕ ਜੀਵਨ ਜੀਊਣ ਵਾਲਿਆਂ ਨੂੰ। ਮਿਲੈ = ਮਿਲਦਾ ਹੈ (ਇਕ-ਵਚਨ)। ਜੀਵਦੇ = ਆਤਮਕ ਜੀਵਨ ਵਾਲੇ। ਉਰ ਧਾਰਿ = ਹਿਰਦੇ ਵਿਚ ਵਸਾ ਕੇ।

ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥

O Nanak, the Gurmukhs look beautiful in that Court of the True Lord. ||47||

ਹੇ ਨਾਨਕ! ਗੁਰੂ ਦੇ ਸਨਮੁਖਿ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ (ਰੱਬੀ) ਦਰਬਾਰ ਵਿਚ ਸੋਭਾ ਖੱਟਦੇ ਹਨ ॥੪੭॥ ਤਿਤੁ ਦਰਬਾਰਿ = ਉਸ ਦਰਬਾਰ ਵਿਚ। ਤਿਤੁ ਸਚੈ ਦਰਬਾਰਿ = ਉਸ ਸਦਾ-ਥਿਰ ਦਰਬਾਰ ਵਿਚ ॥੪੭॥

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ

The Lord built the Harimandir, the Temple of the Lord; the Lord dwells within it.

(ਮਨੁੱਖ ਦਾ ਇਹ ਸਰੀਰ-) ਹਰਿ-ਮੰਦਰ ਪਰਮਾਤਮਾ ਨੇ (ਆਪ) ਬਣਾਇਆ ਹੈ, ਇਸ ਸਰੀਰ-ਹਰਿਮੰਦਰ ਵਿਚ ਪਰਮਾਤਮਾ ਆਪ ਵੱਸਦਾ ਹੈ। ਸਾਜਿਆ = ਬਣਾਇਆ ਹੈ। ਜਿਸੁ ਨਾਲਿ = ਕਿਉਂਕਿ ਇਸ (ਸਰੀਰ) ਦੇ ਨਾਲ, ਇਸ ਸਰੀਰ ਵਿਚ।

ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ

Following the Guru's Teachings, I have found the Lord; my emotional attachment to Maya has been burnt away.

(ਪਰ) ਗੁਰੂ ਦੀ ਮੱਤ ਤੁਰ ਕੇ (ਅੰਦਰੋਂ) ਮਾਇਆ ਦਾ ਮੋਹ ਚੰਗੀ ਤਰ੍ਹਾਂ ਸਾੜ ਕੇ (ਹੀ, ਕਿਸੇ ਭਾਗਾਂ ਵਾਲੇ ਨੇ ਅੰਦਰ-ਵੱਸਦਾ) ਪਰਮਾਤਮਾ ਲੱਭਾ ਹੈ। ਪਰਜਾਲਿ = ਚੰਗੀ ਤਰ੍ਹਾਂ ਸਾੜ ਕੇ।

ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ

Countless things are in the Harimandir, the Temple of the Lord; contemplate the Naam, and the nine treasures will be yours.

ਪਰਮਾਤਮਾ ਦਾ ਨਾਮ, ਮਾਨੋ, ਨੌ ਖ਼ਜ਼ਾਨੇ ਹੈ (ਇਸ ਨੂੰ ਹਿਰਦੇ ਵਿਚ) ਸਾਂਭ ਕੇ ਰੱਖ (ਜੇ ਹਰਿ-ਨਾਮ ਸੰਭਾਲਿਆ ਜਾਏ, ਤਾਂ) ਇਸ ਸਰੀਰ-ਹਰਿਮੰਦਰ ਵਿਚ ਅਨੇਕਾਂ ਹੀ ਉੱਤਮ ਕੀਮਤੀ ਗੁਣ (ਲੱਭ ਪੈਂਦੇ) ਹਨ। ਮੰਦਰਿ = ਮੰਦਰ ਵਿਚ। ਨਵਨਿਧਿ ਨਾਮੁ = ਪਰਮਾਤਮਾ ਦਾ ਨਾਮ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ। ਸਮਾਲਿ = ਸਾਂਭ ਕੇ ਰੱਖ।

ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ

Blessed is that happy soul-bride, O Nanak, who, as Gurmukh, seeks and finds the Lord.

ਹੇ ਨਾਨਕ! ਸ਼ਾਬਾਸ਼ੇ ਉਹਨਾਂ ਭਾਗਾਂ ਵਾਲਿਆਂ ਨੂੰ, ਜਿਨ੍ਹਾਂ ਗੁਰੂ ਦੀ ਸਰਨ ਪੈ ਕੇ (ਇਸ ਸਰੀਰ-ਹਰਿਮੰਦਰ ਵਿਚ ਵੱਸਦਾ) ਪਰਮਾਤਮਾ ਖੋਜ ਕੇ ਲੱਭ ਲਿਆ। ਧਨੁ = (धन्य)। ਭਗਵੰਤੀ = ਭਾਗਾਂ ਵਾਲੇ। ਗੁਰਮੁਖਿ = ਗੁਰੂ ਦੀ ਰਾਹੀਂ। ਲਧਾ = ਲੱਧਾ, ਲੱਭ ਗਿਆ।

ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥

By great good fortune, one searches the temple of the body-fortress, and finds the Lord within the heart. ||48||

ਜਿਨ੍ਹਾਂ ਵੱਡੇ ਭਾਗਾਂ ਵਾਲਿਆਂ ਨੇ ਇਸ ਸਰੀਰ ਕਿਲ੍ਹੇ ਨੂੰ ਸਰੀਰ ਮੰਦਰ ਨੂੰ ਖੋਜਿਆ, ਹਿਰਦੇ ਵਿਚ ਹੀ ਆਪਣੇ ਨਾਲ ਵੱਸਦਾ ਪਰਮਾਤਮਾ ਲੱਭ ਲਿਆ ॥੪੮॥ ਗੜ = ਕਿਲ੍ਹਾ। ਹਿਰਦੈ = ਹਿਰਦੇ ਵਿਚ ॥੪੮॥

ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ

The self-willed manmukhs wander lost in the ten directions, led by intense desire, greed and corruption.

ਮਾਇਆ ਦੀ ਭਾਰੀ ਤ੍ਰਿਸ਼ਨਾ, ਮਾਇਆ ਦਾ ਲਾਲਚ ਅਤੇ ਅਨੇਕਾਂ ਵਿਕਾਰਾਂ ਵਿਚ ਫਸ ਕੇ ਆਪਣੇ ਮਨ ਦੇ ਮੁਰੀਦ ਮਨੁੱਖ ਦਸੀਂ ਪਾਸੀਂ ਭਟਕਦੇ ਫਿਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਹ = ਦਸ। ਦਿਸਿ = ਪਾਸਾ। ਦਹ ਦਿਸਿ = ਦਸੀਂ ਪਾਸੀਂ (ਚਾਰ ਤਰਫਾਂ, ਚਾਰ ਨੁੱਕਰਾਂ, ਉਪਰ, ਹੇਠ)।

ਮਾਇਆ ਮੋਹੁ ਚੁਕਈ ਮਰਿ ਜੰਮਹਿ ਵਾਰੋ ਵਾਰ

Their attachment to Maya does not cease; they die, only to be reborn, over and over again.

(ਜਿਤਨਾ ਚਿਰ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦੇ ਰਹਿੰਦੇ ਹਨ। ਨ ਚੁਕਈ = ਨਹੀਂ ਮੁੱਕਦਾ। ਮਰਿ ਜੰਮਹਿ = ਮਰ ਕੇ ਜੰਮਦੇ ਹਨ। ਵਾਰੋ ਵਾਰ = ਬਾਰ ਬਾਰ, ਮੁੜ ਮੁੜ।

ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ

Serving the True Guru, peace is found; intense desire and corruption are discarded.

ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਆਦਿਕ ਵਿਕਾਰ ਤਿਆਗ ਕੇ ਜਿਨ੍ਹਾਂ ਨੇ ਆਤਮਕ ਆਨੰਦ ਹਾਸਲ ਕਰ ਲਿਆ, ਸੇਵਿ = ਸੇਵਾ ਕਰ ਕੇ, ਸਰਨ ਪੈ ਕੇ। ਸੁਖੁ = ਆਤਮਕ ਆਨੰਦ। ਤਜਿ = ਤਿਆਗ ਕੇ।

ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥

The pains of death and birth are taken away; servant Nanak reflects upon the Word of the Shabad. ||49||

ਹੇ ਦਾਸ ਨਾਨਕ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਗਿਆ ॥੪੯॥ ਸਬਦੁ ਬੀਚਾਰਿ = ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ॥੪੯॥

ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ

Meditate on the Name of the Lord, Har, Har, O mortal being, and you shall be honored in the Court of the Lord.

ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ। ਮਨ = ਹੇ ਮਨ! ਧਿਆਇ = ਸਿਮਰਿਆ ਕਰ। ਪਾਵਹਿ = ਤੂੰ ਹਾਸਲ ਕਰ ਲਏਂਗਾ। ਮਾਨੁ = ਇੱਜ਼ਤ, ਆਦਰ।

ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ

All your sins and terrible mistakes shall be taken away, and you shall be rid of your pride and egotism.

(ਸਿਮਰਨ ਕੀਤਿਆਂ ਮਨੁੱਖ ਦੇ) ਸਾਰੇ ਪਾਪ ਐਬ ਕੱਟੇ ਜਾਂਦੇ ਹਨ, (ਮਨ ਵਿਚੋਂ) ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ। ਕਿਲਵਿਖ = ਪਾਪ। ਸਭਿ = ਸਾਰੇ। ਕਟੀਅਹਿ = ਕੱਟੇ ਜਾਂਦੇ ਹਨ। ਚੁਕੈ = ਮੁੱਕ ਜਾਂਦਾ ਹੈ।

ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ

The heart-lotus of the Gurmukh blossoms forth, realizing God, the Soul of all.

ਗੁਰੂ ਦੀ ਸਰਨ ਪੈ ਕੇ (ਸਿਮਰਨ ਕੀਤਿਆਂ) ਹਿਰਦਾ-ਕੌਲ ਫੁੱਲ ਖਿੜ ਪੈਂਦਾ ਹੈ, ਹਰ ਥਾਂ ਸਰਬ-ਵਿਆਪਕ ਪ੍ਰਭੂ ਹੀ ਸਾਥੀ ਦਿੱਸਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕਮਲੁ = ਹਿਰਦਾ-ਕੌਲ ਫੁੱਲ। ਵਿਗਸਿਆ = ਖਿੜ ਪੈਂਦਾ ਹੈ। ਸਭੁ = ਹਰ ਥਾਂ। ਆਤਮ ਬ੍ਰਹਮ = ਸਰਬ-ਵਿਆਪਕ ਹਰੀ। ਪਛਾਨੁ = ਪਛਾਣੂ, ਸਾਥੀ।

ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥

O Lord God, please shower Your Mercy upon servant Nanak, that he may chant the Name of the Lord. ||50||

ਹੇ ਦਾਸ ਨਾਨਕ! ਹੇ ਹਰੀ! ਹੇ ਪ੍ਰਭੂ (ਮੇਰੇ ਉੱਤੇ) ਮਿਹਰ ਕਰ, ਮੈਂ (ਸਦਾ ਤੇਰਾ) ਨਾਮ ਜਪਦਾ ਰਹਾਂ ॥੫੦॥ ਹਰਿ ਹਰਿ = ਹੇ ਹਰੀ! ਪ੍ਰਭ = ਹੇ ਪ੍ਰਭੂ! ਜਪਿ = ਜਪੀਂ, ਮੈਂ ਜਪਦਾ ਰਹਾਂ ॥੫੦॥

ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ

In Dhanaasaree, the soul-bride is known to be wealthy, O Siblings of Destiny, when she works for the True Guru.

ਹੇ ਭਾਈ! ਤਦੋਂ ਉਸ ਜੀਵ-ਇਸਤ੍ਰੀ ਨੂੰ ਨਾਮ-ਧਨ ਵਾਲੀ ਭਾਗਾਂ ਵਾਲੀ ਸਮਝਣਾ ਚਾਹੀਦਾ ਹੈ, ਜਦੋਂ ਕੋਈ ਜੀਵ-ਇਸਤ੍ਰੀ ਗੁਰੂ ਦੀ (ਦੱਸੀ) ਕਾਰ ਕਰਨ ਲੱਗ ਪੈਂਦੀ ਹੈ, ਧਨਾਸਰੀ = ਇਕ ਰਾਗਣੀ। ਧਨਵੰਤੀ = ਧਨ ਵਾਲੀ, ਭਾਗਾਂ ਵਾਲੀ। ਜਾਣੀਐ = ਸਮਝੀ ਜਾਣੀ ਚਾਹੀਦੀ ਹੈ। ਭਾਈ = ਹੇ ਭਾਈ! ਜਾਂ = ਜਦੋਂ। ਕਮਾਇ = ਕਮਾਂਦੀ ਹੈ।

ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ

She surrenders her body, mind and soul, O Siblings of Destiny, and lives according to the Hukam of His Command.

ਹੇ ਭਾਈ! ਜਦੋਂ ਉਹ ਆਪਣਾ ਤਨ ਆਪਣਾ ਮਨ ਆਪਣੀ ਜਿੰਦ ਸਮੇਤ (ਆਪਣੇ ਗੁਰੂ ਦੇ) ਹਵਾਲੇ ਕਰਦੀ ਹੈ, ਜਦੋਂ ਉਹ (ਆਪਣੇ ਗੁਰੂ ਦੇ) ਹੁਕਮ ਵਿਚ ਜੀਵਨ-ਤੋਰ ਤੁਰਨ ਲੱਗ ਪੈਂਦੀ ਹੈ, ਸਉਪੇ = ਸੌਂਪਦੀ ਹੈ, ਭੇਟਾ ਕਰਦੀ ਹੈ, ਹਵਾਲੇ ਕਰਦੀ ਹੈ। ਜੀਅ ਸਉ = ਜਿੰਦ ਸਮੇਤ। ਹੁਕਮਿ = ਹੁਕਮ ਵਿਚ। ਲਏ ਫਿਰਾਉ = ਫੇਰਾ ਲੈਂਦੀ ਹੈ, ਤੁਰਦੀ-ਫਿਰਦੀ ਹੈ, ਜੀਵਨ-ਤੋਰ ਤੁਰਦੀ ਹੈ।

ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ

I sit where He wishes me to sit, O Siblings of Destiny; wherever He sends me, I go.

(ਹੇ ਭਾਈ! ਜੀਵ ਪ੍ਰਭੂ ਦੇ ਹੁਕਮ ਤੋਂ ਆਕੀ ਹੋ ਹੀ ਨਹੀਂ ਸਕਦੇ) ਜਿਥੇ ਪ੍ਰਭੂ ਜੀ ਅਸਾਂ ਜੀਵਾਂ ਨੂੰ ਬਿਠਾਂਦੇ ਹਨ, ਉੱਥੇ ਹੀ ਅਸੀਂ ਬੈਠਦੇ ਹਾਂ, ਜਿੱਥੇ ਪ੍ਰਭੂ ਜੀ ਮੈਨੂੰ ਭੇਜਦੇ ਹਨ, ਉਥੇ ਹੀ ਮੈਂ ਜਾਂਦਾ ਹਾਂ। ਜਹ = ਜਿੱਥੇ। ਬੈਸਾਵਹਿ = (ਪ੍ਰਭੂ ਜੀ) ਬਿਠਾਂਦੇ ਹਨ। ਬੈਸਹ = ਅਸੀਂ ਜੀਵ ਬੈਠਦੇ ਹਾਂ। ਭੇਜਹਿ = (ਪ੍ਰਭੂ ਜੀ) ਭੇਜਦੇ ਹਨ। ਤਹ = ਉਥੇ। ਜਾਉ = ਜਾਉਂ, ਮੈਂ ਜਾਂਦਾ ਹਾਂ।

ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ

There is no other wealth as great, O Siblings of Destiny; such is the greatness of the True Name.

ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (-ਧਨ) ਜਿਤਨਾ ਕੀਮਤੀ ਹੈ, ਇਤਨਾ ਕੀਮਤੀ ਹੋਰ ਕੋਈ ਧਨ ਨਹੀਂ ਹੈ। ਏਵਡੁ = ਏਡਾ ਵੱਡਾ, ਇਤਨਾ ਕੀਮਤੀ। ਕੋ = ਕੋਈ। ਜੇਵਡੁ = ਜਿਤਨਾ ਕੀਮਤੀ। ਸਚਾ ਨਾਉ = ਸਦਾ-ਥਿਰ ਹਰਿ-ਨਾਮ ਧਨ।

ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ

I sing forever the Glorious Praises of the True Lord; I shall remain with the True One forever.

ਹੇ ਭਾਈ! ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਹੀ ਸਦਾ ਗਾਂਦਾ ਹਾਂ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹਾਂ। ਗਾਵਾਂ = ਮੈਂ ਗਾਂਦਾ ਹਾਂ। ਭਾਈ = ਹੇ ਭਾਈ! ਕੈ ਸੰਗਿ = ਦੇ ਨਾਲ। ਸਚੇ ਕੈ ਸੰਗਿ = ਸਦਾ-ਥਿਰ ਪ੍ਰਭੂ ਦੇ ਨਾਲ। ਰਹਾਉ = ਰਹਉ, ਰਹਉਂ, ਮੈਂ ਰਹਿੰਦਾ ਹਾਂ।

ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ

So wear the clothes of His Glorious Virtues and goodness, O Siblings of Destiny; eat and enjoy the flavor of your own honor.

(ਜਿਸ ਮਨੁੱਖ ਦੇ ਹਿਰਦੇ ਵਿਚ ਰੱਬੀ) ਗੁਣਾਂ (ਰੱਬੀ) ਚੰਗਿਆਈਆਂ ਦਾ ਨਿਵਾਸ ਹੋ ਜਾਂਦਾ ਹੈ (ਉਹ ਮਨੁੱਖ ਲੋਕ ਪਰਲੋਕ ਵਿਚ) ਇੱਜ਼ਤ-ਆਦਰ ਹਾਸਲ ਕਰਦਾ ਹੈ। (ਉਹ ਮਨੁੱਖ) ਆਪਣੀ (ਇਸ ਮਿਲੀ) ਇੱਜ਼ਤ ਦੇ ਆਨੰਦ ਆਪ ਹੀ ਮਾਣਦਾ ਰਹਿੰਦਾ ਹੈ (ਉਹ ਆਨੰਦ ਬਿਆਨ ਨਹੀਂ ਕੀਤੇ ਜਾ ਸਕਦੇ)। ਪੈਨਣੁ = ਪੁਸ਼ਾਕ, ਸਿਰੋਪਾ, (ਲੋਕ ਪਰਲੋਕ ਵਿਚ) ਇੱਜ਼ਤ। ਪਤਿ = ਇੱਜ਼ਤ। ਪਤਿ ਕੇ ਸਾਦ = (ਮਿਲੀ) ਇੱਜ਼ਤ ਦੇ ਆਨੰਦ। ਆਪੇ = ਆਪ ਹੀ। ਖਾਇ = ਖਾਂਦਾ ਹੈ, ਮਾਣਦਾ ਹੈ।

ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ

How can I praise Him, O Siblings of Destiny? I am a sacrifice to the Blessed Vision of His Darshan.

ਉਸ ਮਨੁੱਖ ਦੀ ਸਿਫ਼ਤ (ਪੂਰੇ ਤੌਰ ਤੇ) ਕੀਤੀ ਹੀ ਨਹੀਂ ਜਾ ਸਕਦੀ, ਉਹ ਮਨੁੱਖ ਪਰਮਾਤਮਾ ਦੇ ਦਰਸਨ ਤੋਂ (ਸਦਾ) ਸਦਕੇ ਹੁੰਦਾ ਰਹਿੰਦਾ ਹੈ। ਤਿਸ ਕਾ = (ਸੰਬੰਧਕ 'ਕਾ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ) ਉਸ (ਮਨੁੱਖ) ਦਾ। ਕਿਆ ਸਾਲਾਹੀਐ = ਕੀਹ ਸਿਫ਼ਤ ਕੀਤੀ ਜਾਏ? ਸਿਫ਼ਤ ਹੋ ਹੀ ਨਹੀਂ ਸਕਦੀ। ਬਲਿ ਜਾਇ = ਸਦਕੇ ਜਾਂਦਾ ਰਹਿੰਦਾ ਹੈ। ਦਰਸਨ ਕਉ = (ਪਰਮਾਤਮਾ ਦੇ) ਦਰਸਨ ਤੋਂ।

ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ

Great is the Glorious Greatness of the True Guru, O Siblings of Destiny; if one is blessed with good karma, He is found.

ਹੇ ਭਾਈ! ਗੁਰੂ ਵਿਚ ਵੱਡੇ ਗੁਣ ਹਨ, (ਜਦੋਂ ਕਿਸੇ ਮਨੁੱਖ ਨੂੰ ਪਰਮਾਤਮਾ ਦੀ) ਮਿਹਰ ਨਾਲ (ਗੁਰੂ) ਮਿਲ ਪੈਂਦਾ ਹੈ, ਤਦੋਂ ਉਹ (ਇਹ ਗੁਣ) ਹਾਸਲ ਕਰ ਲੈਂਦਾ ਹੈ। ਵਡਿਆਈਆ = ਗੁਣ। ਭਾਈ = ਹੇ ਭਾਈ! ਕਰਮਿ = ਮਿਹਰ ਨਾਲ; ਪ੍ਰਭੂ ਦੀ ਬਖ਼ਸ਼ਸ਼ ਨਾਲ। ਮਿਲੈ = (ਗੁਰੂ) ਮਿਲ ਪੈਂਦਾ ਹੈ। ਤਾਂ = ਤਦੋਂ। ਪਾਇ = (ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ) ਹਾਸਲ ਕਰਦਾ ਹੈ।

ਇਕਿ ਹੁਕਮੁ ਮੰਨਿ ਜਾਣਨੀ ਭਾਈ ਦੂਜੈ ਭਾਇ ਫਿਰਾਇ

Some do not know how to submit to the Hukam of His Command, O Siblings of Destiny; they wander around lost in the love of duality.

ਪਰ ਕਈ ਬੰਦੇ (ਐਸੇ ਹਨ ਜੋ) ਮਾਇਆ ਦੇ ਮੋਹ ਵਿਚ ਭਟਕ ਭਟਕ ਕੇ (ਗੁਰੂ ਦਾ) ਹੁਕਮ ਮੰਨਣਾ ਨਹੀਂ ਜਾਣਦੇ। ਇਕਿ = (ਲਫ਼ਜ਼ 'ਇਕ' ਤੋਂ ਬਹੁ-ਵਚਨ) ਕਈ। ਮੰਨਿ ਨ ਜਾਣਨੀ = ਮੰਨਣਾ ਨਹੀਂ ਜਾਣਦੇ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਫਿਰਾਇ = ਭਟਕ ਭਟਕ ਕੇ।

ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਥਾਉ

They find no place of rest in the Sangat, O Siblings of Destiny; they find no place to sit.

ਹੇ ਭਾਈ! (ਅਜਿਹੇ ਮਨੁੱਖਾਂ ਨੂੰ) ਸਾਧ ਸੰਗਤ ਵਿਚ ਆਸਰਾ ਨਹੀਂ ਮਿਲਦਾ, ਸਾਧ ਸੰਗਤ ਵਿਚ ਬੈਠਣ ਲਈ ਥਾਂ ਨਹੀਂ ਮਿਲਦੀ (ਕਿਉਂਕਿ ਉਹ ਤਾਂ ਸੰਗਤ ਵਾਲੇ ਪਾਸੇ ਜਾਂਦੇ ਹੀ ਨਹੀਂ)। ਢੋਈ = ਆਸਰਾ, ਸਹਾਰਾ। ਬੈਸਣਿ = ਬੈਠਣ ਲਈ।

ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ

Nanak: they alone submit to His Command, O Siblings of Destiny, who are pre-destined to live the Name.

ਹੇ ਨਾਨਕ! (ਆਖ-ਹੇ ਭਾਈ!) ਧੁਰ ਦਰਗਾਹ ਤੋਂ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਨ ਦੀ ਕਮਾਈ ਕਰਨੀ ਸ਼ੁਰੂ ਕੀਤੀ, ਉਹਨਾਂ ਮਨੁੱਖਾਂ ਤੋਂ ਹੀ (ਪਰਮਾਤਮਾ ਆਪਣੀ) ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ। ਨਾਨਕ = ਹੇ ਨਾਨਕ! ਧੁਰੇ = ਧੁਰ ਦਰਗਾਹ ਤੋਂ ਲਿਖੇ ਅਨੁਸਾਰ। ਕਮਾਇਆ ਨਾਉ = ਨਾਮ ਸਿਮਰਨ ਦੀ ਕਮਾਈ ਕੀਤੀ।

ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥

I am a sacrifice to them, O Siblings of Destiny, I am forever a sacrifice to them. ||51||

ਮੈਂ ਅਜਿਹੇ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ॥੫੧॥ ਵਿਟਹੁ = ਤੋਂ। ਹਉ = ਹਉਂ, ਮੈਂ। ਵਾਰਿਆ = ਕੁਰਬਾਨ। ਸਦ = ਸਦਾ। ਜਾਉ = ਜਾਉਂ, ਮੈਂ ਜਾਂਦਾ ਹਾਂ ॥੫੧॥

ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ

Those beards are true, which brush the feet of the True Guru.

ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਮਨੁੱਖਾਂ ਦੀਆਂ ਉਹ ਦਾੜ੍ਹੀਆਂ ਸੱਚ-ਮੁੱਚ ਆਦਰ-ਸਤਕਾਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ। ਸੇ = ਉਹ (ਬਹੁ-ਵਚਨ)। ਸਚੀਆ = ਸੱਚੀਆਂ, ਸੱਚ-ਮੁੱਚ ਆਦਰ ਦੀਆਂ ਹੱਕਦਾਰ। ਜਿ = ਜਿਹੜੇ ਮਨੁੱਖ।

ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ

Those who serve their Guru night and day, live in bliss, night and day.

ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, ਅਨਦਿਨੁ = ਹਰ ਰੋਜ਼, ਹਰ ਵੇਲੇ। ਸੇਵਨਿ = ਸਰਨ ਪਏ ਰਹਿੰਦੇ ਹਨ। ਅਨਦਿ = ਆਨੰਦ ਵਿਚ। ਰਹੰਨ੍ਹ੍ਹਿ = ਟਿਕੇ ਰਹਿੰਦੇ ਹਨ।

ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥

O Nanak, their faces appear beautiful in the Court of the True Lord. ||52||

ਹੇ ਨਾਨਕ! (ਉਹਨਾਂ ਹੀ ਮਨੁੱਖਾਂ ਦੇ) ਇਹ ਮੂੰਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਹਣੇ ਦਿੱਸਦੇ ਹਨ ॥੫੨॥ ਸਚੈ ਦਰਿ = ਸਦਾ-ਥਿਰ ਹਰੀ ਦੇ ਦਰ ਤੇ ॥੫੨॥

ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ

True are the faces and true are the beards, of those who speak the Truth and live the Truth.

ਉਹਨਾਂ ਦੇ ਮੂੰਹ ਸੱਚ-ਮੁੱਚ ਸਤਕਾਰ ਦੇ ਹੱਕਦਾਰ ਹੋ ਜਾਂਦੇ ਹਨ, ਉਹਨਾਂ ਦੀਆਂ ਦਾੜ੍ਹੀਆਂ ਆਦਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ, ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ, ਮੁਖ = ਮੂੰਹ (ਬਹੁ-ਵਚਨ)। ਸਚੇ = ਆਦਰ-ਸਤਕਾਰ ਦੇ ਹੱਕਦਾਰ। ਸਚੁ = ਸਦਾ-ਥਿਰ ਹਰਿ-ਨਾਮ। ਸਚੁ ਕਮਾਹਿ = ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ।

ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ

The True Word of the Shabad abides in their minds; they are absorbed in the True Guru.

ਜਿਨ੍ਹਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਹਰ ਵੇਲੇ ਟਿਕਿਆ ਰਹਿੰਦਾ ਹੈ, ਜਿਹੜੇ ਹਰ ਵੇਲੇ ਗੁਰੂ ਵਿਚ ਲੀਨ ਰਹਿੰਦੇ ਹਨ। ਮਨਿ = ਮਨ ਵਿਚ। ਮਾਂਹਿ = ਵਿਚ। ਸਮਾਂਹਿ = ਲੀਨ ਹੋਏ ਰਹਿੰਦੇ ਹਨ।

ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ

True is their capital, and true is their wealth; they are blessed with the ultimate status.

ਉਹਨਾਂ ਮਨੁੱਖਾਂ ਦੇ ਕੋਲ ਸਦਾ-ਥਿਰ ਹਰਿ-ਨਾਮ ਦਾ ਸਰਮਾਇਆ ਧਨ (ਇਕੱਠਾ ਹੋ ਜਾਂਦਾ) ਹੈ। ਉਹ ਮਨੁੱਖ (ਲੋਕ ਪਰਲੋਕ ਵਿਚ) ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਰਾਸੀ = ਪੂੰਜੀ, ਸਰਮਾਇਆ। ਪਦਵੀ = ਆਤਮਕ ਦਰਜਾ। ਪਾਂਹਿ = ਹਾਸਲ ਕਰ ਲੈਂਦੇ ਹਨ।

ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ

They hear the Truth, they believe in the Truth; they act and work in the Truth.

ਜਿਹੜੇ ਮਨੁੱਖ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਸੁਣਦੇ ਹਨ, ਸਦਾ-ਥਿਰ ਹਰਿ-ਨਾਮ ਨੂੰ ਸਿਦਕ-ਸਰਧਾ ਨਾਲ ਆਪਣੇ ਅੰਦਰ ਵਸਾ ਲੈਂਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦੇ ਹਨ, ਮੰਨਿ ਲੈਨਿ = ਮੰਨ ਲੈਂਦੇ ਹਨ।

ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ

They are given a place in the Court of the True Lord; they are absorbed in the True Lord.

ਉਹਨਾਂ ਮਨੁੱਖਾਂ ਨੂੰ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੀ ਥਾਂ ਮਿਲਦੀ ਹੈ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹਰ ਵੇਲੇ ਲੀਨ ਰਹਿੰਦੇ ਹਨ। ਬੈਸਣਾ = ਆਦਰ ਦੀ ਥਾਂ।

ਨਾਨਕ ਵਿਣੁ ਸਤਿਗੁਰ ਸਚੁ ਪਾਈਐ ਮਨਮੁਖ ਭੂਲੇ ਜਾਂਹਿ ॥੫੩॥

O Nanak, without the True Guru, the True Lord is not found. The self-willed manmukhs leave, wandering around lost. ||53||

ਪਰ, ਹੇ ਨਾਨਕ! ਗੁਰੂ ਦੀ ਸਰਨ ਤੋਂ ਬਿਨਾ ਸਦਾ-ਥਿਰ ਹਰਿ-ਨਾਮ ਨਹੀਂ ਮਿਲਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜ਼ਰੂਰ ਜ਼ਿੰਦਗੀ ਦੇ) ਗ਼ਲਤ ਰਸਤੇ ਤੇ ਪਏ ਰਹਿੰਦੇ ਹਨ ॥੫੩॥ ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭੂਲੇ ਜਾਂਹਿ = ਕੁਰਾਹੇ ਪਏ ਰਹਿੰਦੇ ਹਨ ॥੫੩॥

ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ

The rainbird cries, "Pri-o! Pri-o! Beloved! Beloved!" She is in love with the treasure, the water.

(ਜਿਵੇਂ) ਪਪੀਹਾ ਬੱਦਲ ਦੇ ਪ੍ਰੇਮ-ਪਿਆਰ ਵਿਚ (ਵਰਖਾ ਦੀ ਬੂੰਦ ਦੀ ਖ਼ਾਤਰ) 'ਪ੍ਰਿਉ, ਪ੍ਰਿਉ' ਪੁਕਾਰਦਾ ਰਹਿੰਦਾ ਹੈ। ਬਾਬੀਹਾ = ਪਪੀਹਾ। ਪ੍ਰਿਉ ਪ੍ਰਿਉ ਕਰੇ = 'ਪ੍ਰਿਉ, ਪ੍ਰਿਉ' ਪੁਕਾਰਦਾ ਰਹਿੰਦਾ ਹੈ। ਜਲ ਨਿਧਿ = ਪਾਣੀ ਦਾ ਖ਼ਜ਼ਾਨਾ, ਬੱਦਲ; ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਖ਼ਜ਼ਾਨਾ, ਪਰਮਾਤਮਾ। ਪਿਆਰਿ = ਪਿਆਰ ਵਿਚ।

ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ

Meeting with the Guru, the cooling, soothing water is obtained, and all pain is taken away.

(ਜਦੋਂ ਉਹ ਬੂੰਦ ਉਸ ਨੂੰ ਮਿਲਦੀ ਹੈ, ਤਾਂ ਉਸ ਦੀ ਤ੍ਰਿਹ ਮੁੱਕ ਜਾਂਦੀ ਹੈ, ਉਸ ਦੀ 'ਕੂਕ ਪੁਕਾਰ' ਮੁੱਕ ਜਾਂਦੀ ਪੈ। ਤਿਵੇਂ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਪ੍ਰੇਮ-ਪਿਆਰ ਵਿਚ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ), ਗੁਰੂ ਨੂੰ ਮਿਲਿਆਂ ਉਹ ਆਤਮਕ ਠੰਢ ਵਰਤਾਣ ਵਾਲਾ ਨਾਮ-ਜਲ ਪ੍ਰਾਪਤ ਕਰ ਲੈਂਦਾ ਹੈ, (ਉਹ ਨਾਮ-ਜਲ) ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ। ਸੀਤਲ ਜਲੁ = ਆਤਮਕ ਠੰਢ ਦੇਣ ਵਾਲਾ ਨਾਮ-ਜਲ। ਸਭਿ = ਸਾਰੇ। ਨਿਵਾਰਣਹਾਰੁ = ਦੂਰ ਕਰਨ ਦੀ ਸਮਰਥਾ ਵਾਲਾ।

ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ

My thirst has been quenched, and intuitive peace and poise have welled up; my cries and screams of anguish are past.

(ਇਸ ਨਾਮ-ਜਲ ਦੀ ਬਰਕਤਿ ਨਾਲ, ਉਸ ਦੀ) ਤ੍ਰਿਸ਼ਨਾ ਮੁੱਕ ਜਾਂਦੀ ਹੈ (ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ ਉਸ ਦੀ) ਘਬਰਾਹਟ ਖ਼ਤਮ ਹੋ ਜਾਂਦੀ ਹੈ। ਤਿਸ = ਤ੍ਰਿਹ, ਤ੍ਰਿਸ਼ਨਾ। ਚੁਕੈ = ਮੁੱਕ ਜਾਂਦੀ ਹੈ। ਸਹਜੁ = ਆਤਮਕ ਅਡੋਲਤਾ। ਕੂਕ ਪੁਕਾਰ = (ਮਾਇਆ ਦੀ ਖ਼ਾਤਰ) ਦੌੜ-ਭੱਜ।

ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥

O Nanak, the Gurmukhs are peaceful and tranquil; they enshrine the Naam, the Name of the Lord, within their hearts. ||54||

ਹੇ ਨਾਨਕ! ਗੁਰੂ ਦੀ ਸਰਨ ਪਿਆਂ (ਨਾਮ ਦੀ ਬਰਕਤਿ ਨਾਲ) ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ। ਤਾਂ ਤੇ, ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖੋ ॥੫੪॥ ਗੁਰਮੁਖਿ = ਗੁਰੂ ਦੀ ਸਰਨ ਪਿਆਂ। ਉਰਿ = ਹਿਰਦੇ ਵਿਚ ॥੫੪॥

ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ

O rainbird, chirp the True Name, and let yourself be attuned to the True Lord.

ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਤੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਦਾ-ਥਿਰ ਪ੍ਰਭੂ ਨਾਲ ਸੁਰਤ ਜੋੜੀ ਰੱਖਿਆ ਕਰ। ਬਾਬੀਹਾ = ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਸਚੁ = ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ। ਚਉ = ਉਚਾਰ, ਉਚਾਰਿਆ ਕਰ। ਸਚੇ ਸਉ = ਸਦਾ-ਥਿਰ ਹਰਿ-ਨਾਮ ਨਾਲ। ਲਿਵ ਲਾਇ = ਸੁਰਤ ਜੋੜੀ ਰੱਖ।

ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ

Your word shall be accepted and approved, if you speak as Gurmukh.

ਗੁਰੂ ਦੀ ਸਰਨ ਪੈ ਕੇ (ਹਰਿ-ਨਾਮ) ਉਚਾਰਿਆ ਕਰ, (ਤਦੋਂ ਹੀ) ਤੇਰਾ ਸਿਮਰਨ ਕਰਨ ਦਾ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈ ਸਕਦਾ ਹੈ। ਥਾਇ = (ਲਫ਼ਜ਼ 'ਥਾਉ' ਤੋਂ ਅਧਿਕਰਣ ਕਾਰਕ ਇਕ-ਵਚਨ) ਥਾਂ ਵਿਚ। ਥਾਇ ਪਵੈ = ਕਬੂਲ ਪਏਗਾ। ਅਲਾਇ = ਅਲਾਪਿਆ ਕਰ। ਗੁਰਮੁਖਿ ਸੋਇ = ਗੁਰੂ ਦੀ ਸਰਨ ਪੈ ਕੇ।

ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ

Remember the Shabad, and your thirst shall be relieved; surrender to the Will of the Lord.

ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ (ਪਰਮਾਤਮਾ ਦੇ) ਹੁਕਮ ਨੂੰ ਭਲਾ ਜਾਣ ਕੇ ਮੰਨਿਆ ਕਰ (ਇਸ ਤਰ੍ਹਾਂ ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ। ਚੀਨਿ = ਪਛਾਣ ਕੇ, ਸਾਂਝ ਪਾ ਕੇ। ਤਿਖ = ਤ੍ਰਿਹ (ਮਾਇਆ ਦੀ ਤ੍ਰਿਸ਼ਨਾ)। ਰਜਾਇ = ਰਜ਼ਾ, ਭਾਣਾ, ਹੁਕਮ।

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ

The clouds are heavy, hanging low, and the rain is pouring down on all sides; the rain-drop is received, with natural ease.

(ਹੇ ਪਪੀਹੇ! ਇਹ ਨਾਮ-ਜਲ) ਸਾਰੀ ਸ੍ਰਿਸ਼ਟੀ ਵਿਚ ਛਹਬਰ ਲਾਈ ਰੱਖਦਾ ਹੈ (ਪਰ ਇਸ ਦੀ) ਬੂੰਦ (ਉਸ ਮਨੁੱਖ ਦੇ ਮੂੰਹ ਵਿਚ) ਪੈਂਦੀ ਹੈ (ਜਿਹੜਾ) ਆਤਮਕ ਅਡੋਲਤਾ ਵਿਚ ਹੈ (ਜਿਹੜਾ ਪਰਮਾਤਮਾ ਦੇ) ਪ੍ਰੇਮ ਵਿਚ (ਲੀਨ) ਹੈ। ਚਾਰੇ ਕੁੰਡਾਂ = ਚਾਰੇ ਕੁੰਡਾਂ, ਚੌਹੀਂ ਪਾਸੀਂ, ਹਰ ਥਾਂ। ਝੋਕਿ = ਝੁਕ ਕੇ, ਲਿਫ਼ ਕੇ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।

ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਜਾਇ

From water, everything is produced; without water, thirst is not quenched.

(ਪ੍ਰਭੂ ਤੋਂ ਹੀ, ਹਰਿ-ਨਾਮ) ਜਲ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ (ਤਾਹੀਏਂ ਹਰਿ-ਨਾਮ) ਜਲ ਤੋਂ ਬਿਨਾ (ਕਿਸੇ ਭੀ ਜੀਵ ਦੀ ਮਾਇਆ ਦੀ) ਤ੍ਰਿਹ ਦੂਰ ਨਹੀਂ ਹੁੰਦੀ। ਤੇ = ਤੋਂ। ਸਭ = ਸਾਰੀ ਲੁਕਾਈ।

ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਲਾਗੈ ਆਇ ॥੫੫॥

O Nanak, whoever drinks in the Water of the Lord, shall never feel hunger again. ||55||

ਹੇ ਨਾਨਕ! ਜਿਸ (ਮਨੁੱਖ) ਨੇ ਹਰਿ-ਨਾਮ ਜਲ ਪੀ ਲਿਆ, ਉਸ ਨੂੰ (ਕਦੇ ਮਾਇਆ ਦੀ) ਭੁੱਖ ਨਹੀਂ ਵਿਆਪਦੀ ॥੫੫॥ ਜਿਨਿ = ਜਿਸ (ਮਨੁੱਖ) ਨੇ। ਤਿਸੁ = ਉਸ (ਮਨੁੱਖ) ਨੂੰ ॥੫੫॥

ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ

O rainbird, speak the Shabad, the True Word of God, with natural peace and poise.

ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਆਤਮਕ ਅਡੋਲਤਾ ਵਿਚ (ਟਿਕ ਕੇ), ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ), (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ), ਤੂੰ (ਹਰੀ ਦਾ ਨਾਮ) ਜਪਿਆ ਕਰ। ਬਾਬੀਹਾ = ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!)। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਬੋਲਿ = (ਹਰਿ-ਨਾਮ) ਜਪਿਆ ਕਰ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ)। ਸੁਭਾਇ = (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ)।

ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ

Everything is with you; the True Guru will show you this.

ਹੇ ਪਪੀਹੇ! (ਹਰਿ-ਨਾਮ-ਬੂੰਦ ਤੋਂ ਪੈਦਾ ਹੋਣ ਵਾਲਾ) ਹਰੇਕ ਆਨੰਦ ਮੌਜੂਦ ਹੈ (ਪਰ ਇਹ ਆਨੰਦ ਉਸ ਜੀਵ ਨੂੰ ਪ੍ਰਾਪਤ ਹੁੰਦਾ ਹੈ, ਜਿਸ ਨੂੰ) ਗੁਰੂ ਨੇ (ਇਹ) ਵਿਖਾ ਦਿੱਤਾ ਹੈ। ਸਭ ਕਿਛੁ = (ਹਰਿ-ਨਾਮ-ਬੂੰਦ ਤੋਂ ਪੈਦਾ ਹੋਣ ਵਾਲਾ) ਹਰੇਕ ਆਨੰਦ। ਸਤਿਗੁਰਿ = ਗੁਰੂ ਨੇ।

ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ

So understand your own self, and meet your Beloved; His Grace shall rain down in torrents.

ਜਿਹੜੇ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੂੰ ਪ੍ਰੀਤਮ-ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਦੇ ਅੰਦਰ (ਸਿਫ਼ਤ-ਸਾਲਾਹ ਦਾ ਬੱਦਲ) ਝੜੀ ਲਾ ਕੇ ਆ ਵੱਸਦਾ ਹੈ। ਆਪੁ = ਆਪਣਾ ਆਪ, ਆਪਣਾ ਆਤਮਕ ਜੀਵਨ। ਪਛਾਣਹਿ = (ਜਿਹੜੇ ਜੀਵ) ਪੜਤਾਲਦੇ ਰਹਿੰਦੇ ਹਨ। ਵੁਠਾ = ਆ ਵੱਸਦਾ ਹੈ। ਛਹਬਰ ਲਾਇ = ਝੜੀ ਲਾ ਕੇ।

ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ

Drop by drop, the Ambrosial Nectar rains down softly and gently; thirst and hunger are completely gone.

ਉਹਨਾਂ ਦੇ ਅੰਦਰ ਸਹਜੇ ਸਹਜੇ ਅਡੋਲ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ (ਉਹਨਾਂ ਦੇ ਅੰਦਰੋਂ) ਮਾਇਆ ਦੀ ਸਾਰੀ ਤ੍ਰਿਸ਼ਨਾ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ। ਝਿਮਿ ਝਿਮਿ = ਸਹਜੇ ਸਹਜੇ, ਅਡੋਲ।

ਕੂਕ ਪੁਕਾਰ ਹੋਵਈ ਜੋਤੀ ਜੋਤਿ ਮਿਲਾਇ

Your cries and screams of anguish have ceased; your light shall merge into the Light.

ਮਾਇਆ ਦੇ ਮੋਹ ਦਾ ਸਾਰਾ ਰੌਲਾ ਉਹਨਾਂ ਦੇ ਅੰਦਰੋਂ ਮੁੱਕ ਜਾਂਦਾ ਹੈ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ। ਕੂਕ ਪੁਕਾਰ = ਮਾਇਆ ਦੇ ਮੋਹ ਦਾ ਰੌਲਾ। ਨ ਹੋਵਈ = ਨਹੀਂ ਹੁੰਦਾ।

ਨਾਨਕ ਸੁਖਿ ਸਵਨੑਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥

O Nanak, the happy soul-brides sleep in peace; they are absorbed in the True Name. ||56||

ਹੇ ਨਾਨਕ! ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਕੇ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਆਤਮਕ ਆਨੰਦ ਵਿਚ ਟਿਕੀਆਂ ਰਹਿੰਦੀਆਂ ਹਨ ॥੫੬॥ ਸੁਖਿ = ਆਤਮਕ ਆਨੰਦ ਵਿਚ। ਸਵਨ੍ਹ੍ਹਿ = ਲੀਨ ਰਹਿੰਦੀਆਂ ਹਨ। ਸੋਹਾਗਣੀ = ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ। ਸਮਾਇ = ਟਿਕ ਕੇ। ਸਚੈ ਨਾਮਿ = ਸਦਾ-ਥਿਰ ਹਰਿ-ਨਾਮ ਵਿਚ ॥੫੬॥

ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ

The Primal Lord and Master has sent out the True Hukam of His Command.

ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੇ ਧੁਰ ਦਰਗਾਹ ਤੋਂ (ਆਪਣੇ) ਹੁਕਮ ਅਨੁਸਾਰ (ਹੀ) ਪ੍ਰੇਰ ਕੇ (ਇੰਦਰ ਦੇਵਤੇ ਨੂੰ, ਗੁਰੂ ਨੂੰ ਸਦਾ) ਭੇਜਿਆ ਹੈ। ਧੁਰਹੁ = (ਆਪਣੀ) ਧੁਰ ਦਰਗਾਹ ਤੋਂ। ਖਸਮਿ = ਮਾਲਕ-ਪ੍ਰਭੂ ਨੇ। ਸਚੈ = ਸਦਾ ਕਾਇਮ ਰਹਿਣ ਵਾਲੇ। ਪਠਾਇ = ਤੋਰ ਕੇ, ਭੇਜ ਕੇ (प्रस्थापय्)।

ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ

Indra mercifully sends forth the rain, which falls in torrents.

(ਉਸ ਦੇ ਹੁਕਮ ਵਿਚ ਹੀ) ਮਿਹਰ ਕਰ ਕੇ ਬੱਦਲ (-ਗੁਰੂ) ਡੂੰਘੀ ਝੜੀ ਲਾ ਕੇ ਵਰਖਾ ਕਰਦਾ ਹੈ। ਇੰਦੁ = ਇੰਦਰ ਦੇਵਤਾ, ਬੱਦਲ। ਛਹਬਰ ਲਾਇ = ਝੜੀ ਲਾ ਕੇ।

ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ

The body and mind of the rainbird are happy. only when the rain-drop falls into its mouth.

ਜਦੋਂ ਪਪੀਹਾ (ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦਾ ਰਸੀਆ) ਨਾਮ-ਬੂੰਦ (ਆਪਣੇ) ਮੂੰਹ ਵਿਚ ਪਾਂਦਾ ਹੈ, ਤਦੋਂ ਉਸ ਦੇ ਤਨ ਵਿਚ ਆਨੰਦ ਪੈਦਾ ਹੁੰਦਾ ਹੈ। ਤਨਿ = ਤਨ ਵਿਚ। ਮਨਿ = ਮਨ ਵਿਚ। ਜਾਂ = ਜਦੋਂ। ਤਤੁ = (ਜੀਵਨ-ਤੱਤ) ਹਰਿਨਾਮ। ਮੁਹਿ = ਮੂੰਹ ਵਿਚ।

ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ

The corn grows high, wealth increases, and the earth is embellished with beauty.

(ਜਿਵੇਂ ਵਰਖਾ ਨਾਲ) ਧਰਤੀ ਹਰੀਆਵਲੀ ਹੋ ਜਾਂਦੀ ਹੈ, (ਉਸ ਵਿਚ) ਬਹੁਤ ਅੰਨ ਪੈਦਾ ਹੁੰਦਾ ਹੈ, ਅਨੁ = ਅੰਨ। ਉਪਜੈ = ਪੈਦਾ ਹੁੰਦਾ ਹੈ। ਪਾਇ = ਹਾਸਲ ਕਰਦੀ ਹੈ।

ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ

Night and day, people worship the Lord with devotion, and are absorbed in the Word of the Guru's Shabad.

(ਤਿਵੇਂ) ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਜਗਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਨ ਲੱਗ ਪੈਂਦਾ ਹੈ। ਅਨਦਿਨੁ = (अनुदिनं) ਹਰ ਰੋਜ਼, ਹਰ ਵੇਲੇ। ਕੈ ਸਬਦਿ = ਦੇ ਸ਼ਬਦ ਵਿਚ। ਸਮਾਇ = ਲੀਨ ਹੋ ਕੇ।

ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ

The True Lord Himself forgives them, and showering them with His Mercy, He leads them to walk in His Will.

ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ (ਗੁਰੂ ਦੀ ਸਰਨ ਪਈ ਲੁਕਾਈ ਉਤੇ) ਬਖ਼ਸ਼ਸ਼ ਕਰਦਾ ਹੈ, ਮਿਹਰ ਕਰ ਕੇ ਆਪਣਾ ਹੁਕਮ ਵਰਤਾਂਦਾ ਹੈ। ਆਪੇ = ਆਪ ਹੀ। ਸਚਾ = ਸਦਾ-ਥਿਰ ਪ੍ਰਭੂ। ਕਰੈ ਰਜਾਇ = ਆਪਣਾ ਹੁਕਮ ਵਰਤਾਂਦਾ ਹੈ।

ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ

O brides, sing the Glorious Praises of the Lord, and be absorbed in the True Word of His Shabad.

ਹੇ ਜੀਵ-ਇਸਤ੍ਰੀ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਲੀਨ ਹੋ ਕੇ ਪਰਮਾਤਮਾ ਦੇ ਗੁਣ ਗਾਇਆ ਕਰ, ਕਾਮਣੀ = ਹੇ ਜੀਵ-ਇਸਤ੍ਰੀ!

ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ

Let the Fear of God be your decoration, and remain lovingly attuned to the True Lord.

(ਪ੍ਰਭੂ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ, ਸਦਾ-ਥਿਰ ਹਰੀ ਵਿਚ ਸੁਰਤ ਜੋੜ ਕੇ ਟਿਕੀ ਰਿਹਾ ਕਰ। ਭੈ ਕਾ ਸਹਜੁ = (ਪਰਮਾਤਮਾ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ। ਸੀਗਾਰੁ = ਗਹਿਣਾ। ਸਚਿ = ਸਦਾ-ਥਿਰ ਪ੍ਰਭੂ ਵਿਚ। ਲਿਵ ਲਾਇ = ਸੁਰਤ ਜੋੜ ਕੇ।

ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥

O Nanak, the Naam abides in the mind, and the mortal is saved in the Court of the Lord. ||57||

ਹੇ ਨਾਨਕ! ਜਿਸ ਦੇ ਮਨ ਵਿਚ ਹਰਿ-ਨਾਮ ਹੀ ਟਿਕਿਆ ਰਹਿੰਦਾ ਹੈ, ਪਰਮਾਤਮਾ ਉਸ ਨੂੰ ਦਰਗਾਹ ਵਿਚ ਲੇਖੇ ਤੋਂ ਬਚਾ ਲੈਂਦਾ ਹੈ ॥੫੭॥ ਨਾਮੋ = ਨਾਮ ਹੀ। ਮਨਿ = ਮਨ ਵਿਚ। ਲਏ ਛਡਾਇ = ਲੇਖੇ ਤੋਂ ਬਚਾ ਲੈਂਦਾ ਹੈ ॥੫੭॥

ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ

The rainbird wanders all over the earth, soaring high through the skies.

ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾਤ੍ਰਾ ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ) ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ, ਬਾਬੀਹਾ = ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਫਿਰਹਿ = ਤੂੰ ਫਿਰਦਾ ਰਹੇਂ। ਊਡਿ = ਉੱਡ ਕੇ। ਆਕਾਸਿ = ਆਕਾਸ਼ ਵਿਚ।

ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ

But it obtains the drop of water, only when it meets the True Guru, and then, its hunger and thirst are relieved.

(ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ। ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ। ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ, ਗੁਰੂ ਮਿਲਿਆਂ ਹੀ। ਪਾਈਐ = ਮਿਲਦਾ ਹੈ। ਚੂਕੈ = ਮੁੱਕ ਜਾਂਦੀ ਹੈ।

ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ

Soul and body and all belong to Him; everything is His.

ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤ ਉਸ ਦੇ ਹੀ ਵੱਸ ਵਿਚ ਹੈ। ਜੀਉ = ਜਿੰਦ। ਪਿੰਡੁ = ਸਰੀਰ। ਤਿਸ ਕਾ = (ਸੰਬੰਧਕ 'ਕਾ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ)। ਤਿਸ ਕੈ = (ਸੰਬੰਧਕ 'ਕੈ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ)।

ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ

He knows everything, without being told; unto whom should we offer our prayers?

(ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ? ਵਿਣੁ ਬੋਲਿਆ = ਵਿਣੁ ਬੋਲਿਆਂ। ਕੀਚੈ = ਕੀਤੀ ਜਾਏ।

ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥

O Nanak, the One Lord is prevading and permeating each and every heart; the Word of the Shabad brings illumination. ||58||

ਹੇ ਨਾਨਕ? ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ ॥੫੮॥ ਘਟਿ ਘਟਿ = ਹਰੇਕ ਸਰੀਰ ਵਿਚ। ਏਕੋ = ਇਕ ਪ੍ਰਭੂ ਹੀ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਪਰਗਾਸ = (ਆਤਮਕ ਜੀਵਨ ਦਾ) ਚਾਨਣ ॥੫੮॥

ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ

O Nanak, the season of spring comes to one who serves the True Guru.

(ਜਿਵੇਂ ਬਸੰਤ ਰੁੱਤ ਆਉਣ ਤੇ ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ, ਤਿਵੇਂ) ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਖਿੜਾਉ ਦੀ ਰੁੱਤ ਬਣੀ ਰਹਿੰਦੀ ਹੈ। ਤਿਸੈ = ਉਸ (ਮਨੁੱਖ) ਨੂੰ ਹੀ। ਬਸੰਤੁ = ਖਿੜਾਉ ਦੀ ਰੁੱਤ। ਜਿ = ਜਿਹੜਾ (ਮਨੁੱਖ)। ਸੇਵ = ਸਰਨ ਪੈ ਕੇ। ਸਮਾਇ = (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ।

ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥

The Lord rains His Mercy down upon him, and his mind and body totally blossom forth; the entire world becomes green and rejuvenated. ||59||

(ਜਦੋਂ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ, ਉਸ ਦਾ ਤਨ ਉਸ ਦਾ ਮਨ (ਆਤਮਕ ਆਨੰਦ ਨਾਲ) ਖਿੜ ਪੈਂਦਾ ਹੈ ॥੫੯॥ ਵੁਠਾ = ਆ ਵੱਸਦਾ ਹੈ। ਪਰਫੜੇ = ਖਿੜ ਪੈਂਦਾ ਹੈ। ਹਰੀਆਵਲੁ = ਹਰਾ-ਭਰਾ ॥੫੯॥

ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ

The Word of the Shabad brings eternal spring; it rejuvenates the mind and body.

ਹੇ ਨਾਨਕ! ਸ਼ਬਦ ਦੀ ਬਰਕਤ ਰਾਹੀਂ ਮਨੁੱਖ ਦੇ ਅੰਦਰ ਸਦਾ ਲਈ ਖਿੜਾਉ ਦੀ ਰੁੱਤ ਬਣ ਜਾਂਦੀ ਹੈ ਜਿਸ ਦੀ ਬਰਕਤਿ ਨਾਲ ਉਸ ਦਾ ਮਨ ਆਨੰਦ-ਭਰਪੂਰ ਹੋ ਜਾਂਦਾ ਹੈ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ। ਜਿਤੁ = ਜਿਸ (ਬਸੰਤ) ਦੀ ਰਾਹੀਂ।

ਨਾਨਕ ਨਾਮੁ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥

O Nanak, do not forget the Naam, the Name of the Lord, which has created everyone. ||60||

ਜਿਸ (ਪਰਮਾਤਮਾ) ਨੇ ਹਰੇਕ ਜੀਵ ਪੈਦਾ ਕੀਤਾ ਹੈ (ਉਸ ਮਨੁੱਖ ਨੂੰ ਉਸ ਦਾ) ਨਾਮ (ਕਦੇ) ਨਹੀਂ ਭੁੱਲਦਾ ॥੬੦॥ ਜਿਨਿ = ਜਿਸ (ਪ੍ਰਭੂ) ਨੇ। ਸਿਰਿਆ = ਪੈਦਾ ਕੀਤਾ ਹੈ। ਸਭੁ ਕੋਇ = ਹਰੇਕ ਜੀਵ ॥੬੦॥

ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ

O Nanak, it is the spring season, for those Gurmukhs, within whose minds the Lord abides.

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ (ਪਰਮਾਤਮਾ) ਆ ਵੱਸਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਦਾ ਸਮਾ ਬਣਿਆ ਰਹਿੰਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ। ਮਨਿ = ਮਨ ਵਿਚ। ਸੋਇ = ਉਹ ਪਰਮਾਤਮਾ।

ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥

When the Lord showers His Mercy, the mind and body blossom forth, and all the world turns green and lush. ||61||

(ਜਿਵੇਂ ਬਸੰਤ ਰੁੱਤੇ) ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ (ਤਿਵੇਂ, ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ (ਉਸ ਦਾ) ਮਨ (ਉਸ ਦਾ) ਤਨ ਖਿੜ ਪੈਂਦਾ ਹੈ ॥੬੧॥ ਹਰਿ ਵੁਠੈ = ਜਦੋਂ ਪਰਮਾਤਮਾ ਆ ਵੱਸਦਾ ਹੈ। ਪਰਫੜੈ = ਖਿੜ ਪੈਂਦਾ ਹੈ ॥੬੧॥

ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ

In the early hours of the morning, whose name should we chant?

ਹੇ ਭਾਈ ਸੁਵਖਤੇ ਘੁਸਮੁਸੇ (ਵੇਲੇ ਉੱਠ ਕੇ) ਕਿਸ ਦਾ ਸੋਹਣਾ ਨਾਮ ਲੈਣਾ ਚਾਹੀਦਾ ਹੈ? ਝਾਲਿ = ਝਾਲਾਂਘੇ। ਵਡੜੈ ਝਾਲਿ = ਬੜੇ ਸਵੇਰ ਵੇਲੇ, ਬਹੁਤ ਸਵੇਰੇ। ਝਲੁੰਭਲੈ = ਘੁਸਮੁਸੇ। ਨਾਵੜਾ = ਸੋਹਣਾ ਨਾਮ। ਕਿਸੁ ਨਾਵੜਾ = ਕਿਸ ਦਾ ਸੋਹਣਾ ਨਾਮ?

ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥

Chant the Name of the Transcendent Lord, who is All-powerful to create and destroy. ||62||

ਉਸ ਪਰਮੇਸਰ ਦਾ ਨਾਮ ਲੈਣਾ ਚਾਹੀਦਾ ਹੈ ਜੋ (ਜੀਵਾਂ ਨੂੰ) ਪੈਦਾ ਕਰਨ ਤੇ ਨਾਸ ਕਰਨ ਦੀ ਸਮਰਥਾ ਵਾਲਾ ਹੈ ॥੬੨॥ ਪਰਮੇਸਰੈ ਨਾਉ = ਪਰਮੇਸਰ ਦਾ ਨਾਮ। ਸਮਰਥੁ = ਤਾਕਤ ਵਾਲਾ ॥੬੨॥

ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ

The Persian wheel also cries out, "Too! Too! You! You!", with sweet and sublime sounds.

ਹਲਟ ਭੀ (ਚੱਲਦੇ ਖੂਹ ਭੀ ਆਵਾਜ਼ ਕੱਢਦੇ ਇਉਂ ਜਾਪਦੇ ਹਨ ਕਿ) 'ਤੂੰ ਤੂੰ' ਕਰ ਰਹੇ ਹਨ, ਅਤੇ ਮਿੱਠੀ ਸੁਰ ਵਿਚ ਆਵਾਜ਼ ਕੱਢਦੇ ਹਨ (ਪਰ ਉਹ ਭਗਤੀ ਤਾਂ ਨਹੀਂ ਕਰ ਰਹੇ)। ਹਰਹਟ = ਹਲਟ (ਬਹੁ-ਵਚਨ)। ਕਰਹਿ = ਕਰਦੇ ਹਨ (ਬਹੁ-ਵਚਨ)। ਬੋਲਹਿ = ਬੋਲਦੇ ਹਨ। ਭਲੀ ਬਾਣਿ = ਮਿੱਠੀ ਬੋਲੀ।

ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ

Our Lord and Master is always present; why do you cry out to Him in such a loud voice?

ਮਾਲਕ-ਪ੍ਰਭੂ ਤਾਂ ਸਦਾ ਤੇਰੇ ਨਾਲ ਵੱਸਦਾ ਹੈ (ਉਸ ਅੰਦਰ-ਵੱਸਦੇ ਨੂੰ ਭੁਲਾ ਕੇ ਬਾਹਰ ਲੋਕ-ਵਿਖਾਵੇ ਲਈ) ਤੂੰ ਕਿਉਂ ਉੱਚੀ ਉੱਚੀ ਪੁਕਾਰਦਾ ਹੈਂ? ਹਦੂਰਿ = ਹਾਜ਼ਰ-ਨਾਜ਼ਰ, ਹਰ ਥਾਂ ਹਾਜ਼ਰ। ਕਰਹਿ = ਤੂੰ ਕਰਦਾ ਹੈਂ। ਕਿਆ = ਕਾਹਦੇ ਲਈ।

ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ

I am a sacrifice to that Lord who created the world, and who loves it.

ਜਿਸ ਹਰੀ ਨੇ ਇਹ ਜਗਤ ਪੈਦਾ ਕਰ ਕੇ ਇਹ ਖੇਲ-ਤਮਾਸ਼ਾ ਬਣਾਇਆ ਹੈ, ਉਸ ਤੋਂ ਸਦਕੇ ਹੋਇਆ ਕਰ। ਜਿਨਿ = ਜਿਸ (ਪਰਮਾਤਮਾ) ਨੇ। ਜਿਨਿ ਹਰਿ = ਜਿਸ ਹਰੀ ਨੇ। ਰੰਗੁ = ਤਮਾਸ਼ਾ। ਵਿਟਹੁ = ਤੋਂ।

ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ

Give up your selfishness, and then you shall meet your Husband Lord. Consider this Truth.

ਸਦਾ ਕਾਇਮ ਰਹਿਣ ਵਾਲਾ ਵਿਚਾਰ ਇਹ ਹੈ ਕਿ ਜੇ ਤੂੰ (ਆਪਣੇ ਅੰਦਰੋਂ) ਆਪਾ ਭਾਵ ਛੱਡ ਦੇਵੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਏਗਾ। ਆਪੁ = ਆਪਾ-ਭਾਵ। ਛੋਡਹਿ = ਜੇ ਤੂੰ ਛੱਡ ਦੇਵੇਂ। ਸਹੁ = ਸ਼ਹੁ, ਖਸਮ-ਪ੍ਰਭੂ। ਸਚਾ = ਅਟੱਲ ਕਾਇਮ ਰਹਿਣ ਵਾਲਾ।

ਹਉਮੈ ਫਿਕਾ ਬੋਲਣਾ ਬੁਝਿ ਸਕਾ ਕਾਰ

Speaking in shallow egotism, no one understands the Ways of God.

ਹਉਮੈ ਅਹੰਕਾਰ ਦੇ ਆਸਰੇ ('ਤੂੰ ਤੂੰ') ਬੋਲਦਾ (ਭੀ) ਬੇ-ਸੁਆਦਾ ਰਹਿੰਦਾ ਹੈ (ਆਤਮਕ ਜੀਵਨ ਦਾ ਹੁਲਾਰਾ ਪੈਦਾ ਨਹੀਂ ਕਰ ਸਕਦਾ)। (ਜੇ ਮੈਂ ਸਦਾ ਹਉਮੈ ਦੇ ਆਸਰੇ ਹੀ 'ਤੂੰ ਤੂੰ' ਬੋਲਦਾ ਰਹਾਂ, ਤਾਂ) ਮੈਂ ਪਰਮਾਤਮਾ ਨਾਲ ਮਿਲ ਸਕਣ ਵਾਲਾ) ਕਰਤੱਬ ਸਮਝ ਨਹੀਂ ਸਕਦਾ। ਫਿਕਾ = ਬੇ-ਸੁਆਦਾ। ਬੁਝਿ ਨ ਸਕਾ = ਬੁਝਿ ਨ ਸੱਕਾਂ। ਕਾਰ = (ਪਰਮਾਤਮਾ ਨੂੰ ਮਿਲਾ ਸਕਣ ਵਾਲਾ) ਕਰਤੱਬ।

ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ

The forests and fields, and all the three worlds meditate on You, O Lord; this is the way they pass their days and nights forever.

ਹੇ ਪ੍ਰਭੂ! ਜੰਗਲ, (ਜੰਗਲ ਦਾ) ਘਾਹ, ਸਾਰਾ ਜਗਤ ਤੈਨੂੰ ਹੀ ਸਿਮਰ ਰਿਹਾ ਹੈ। ਹਰੇਕ ਦਿਹਾੜਾ ਸਦਾ ਸਾਰਾ ਸਮਾ (ਤੇਰੀ ਹੀ ਯਾਦ ਵਿਚ) ਬੀਤ ਰਿਹਾ ਹੈ। ਵਣੁ = ਜੰਗਲ। ਤ੍ਰਿਣੁ = ਤੀਲਾ, ਘਾਹ। ਤ੍ਰਿਭਵਣੁ = ਸਾਰਾ ਜਗਤ। ਅਨਦਿਨੁ = ਹਰ ਰੋਜ਼, ਹਰੇਕ ਦਿਹਾੜਾ। ਵਿਹਾਣ = ਬੀਤਦਾ ਹੈ।

ਬਿਨੁ ਸਤਿਗੁਰ ਕਿਨੈ ਪਾਇਆ ਕਰਿ ਕਰਿ ਥਕੇ ਵੀਚਾਰ

Without the True Guru, no one finds the Lord. People have grown weary of thinking about it.

ਪਰ (ਅਨੇਕਾਂ ਹੀ ਪੰਡਿਤ ਲੋਕ) ਸੋਚਾਂ ਵਿਚਾਰਾਂ ਕਰ ਕੇ ਥੱਕਦੇ ਆ ਰਹੇ ਹਨ, ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੇ ਤੇਰਾ ਮਿਲਾਪ ਪ੍ਰਾਪਤ ਨਹੀਂ ਕੀਤਾ। ਕਰਿ = ਕਰ ਕੇ। ਕਰਿ ਕਰਿ ਵੀਚਾਰ = (ਹੋਰ ਹੋਰ) ਵਿਚਾਰਾਂ ਕਰ ਕਰ ਕੇ।

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ

But if the Lord casts His Glance of Grace, then He Himself embellishes us.

ਜੇ ਤੂੰ ਮਿਹਰ ਦੀ ਨਿਗਾਹ ਕਰੇਂ, ਤਾਂ ਤੂੰ ਆਪ ਹੀ (ਜੀਵਾਂ ਦੇ ਆਤਮਕ ਜੀਵਨ) ਸੋਹਣੇ ਬਣਾ ਲੈਂਦਾ ਹੈਂ। ਨਦਰਿ = ਮਿਹਰ ਦੀ ਨਿਗਾਹ। ਕਰਹਿ = (ਹੇ ਪ੍ਰਭੂ!) ਤੂੰ ਕਰੇਂ। ਆਪੇ = ਆਪ ਹੀ।

ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥

O Nanak, the Gurmukhs meditate on the Lord; blessed and approved is their coming into the world. ||63||

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਜੰਮੇ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦੇ ਹਨ ॥੬੩॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ (ਬਹੁ-ਵਚਨ)। ਪਰਵਾਣੁ = ਕਬੂਲ ॥੬੩॥

ਜੋਗੁ ਭਗਵੀ ਕਪੜੀ ਜੋਗੁ ਮੈਲੇ ਵੇਸਿ

Yoga is not obtained by wearing saffron robes; Yoga is not obtained by wearing dirty robes.

(ਗ੍ਰਿਹਸਤ ਤਿਆਗ ਕੇ) ਗੇਰੂਏ ਰੰਗ ਦੇ ਕੱਪੜਿਆਂ ਨਾਲ ਜਾਂ ਮੈਲੇ ਪਹਿਰਾਵੇ ਨਾਲ (ਪਰਮਾਤਮਾ ਦਾ) ਮਿਲਾਪ ਨਹੀਂ ਹੋ ਜਾਂਦਾ। ਜੋਗੁ = (ਪਰਮਾਤਮਾ ਨਾਲ) ਮਿਲਾਪ। ਭਗਵੀ ਕਪੜੀ = ਭਗਵੀਂ ਕਪੜੀਂ, ਗੇਰੂਏ ਰੰਗ ਦੇ ਕੱਪੜਿਆਂ ਨਾਲ। ਵੇਸਿ = ਵੇਸਿ ਨਾਲ, ਪਹਿਰਾਵੇ ਨਾਲ।

ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥

O Nanak, Yoga is obtained even while sitting in your own home, by following the Teachings of the True Guru. ||64||

ਪਰ, ਹਾਂ, ਹੇ ਨਾਨਕ! ਗੁਰੂ ਦੇ ਉਪਦੇਸ਼ ਦੀ ਰਾਹੀਂ ਗ੍ਰਿਹਸਤ ਵਿਚ ਰਹਿੰਦਿਆਂ ਹੀ (ਪਰਮਾਤਮਾ ਨਾਲ) ਮਿਲਾਪ ਹੋ ਸਕਦਾ ਹੈ ॥੬੪॥ ਘਰਿ = ਘਰ ਵਿਚ, ਗ੍ਰਿਹਸਤ ਵਿਚ। ਪਾਈਐ = ਪ੍ਰਾਪਤ ਕਰ ਲਈਦਾ ਹੈ। ਕੈ ਉਪਦੇਸਿ = ਦੇ ਉਪਦੇਸ ਨਾਲ ॥੬੪॥

ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ

You may wander in all four directions, and read the Vedas throughout the four ages.

(ਗ੍ਰਿਹਸਤ ਛੱਡ ਕੇ) ਜੇ ਤੂੰ (ਧਰਤੀ ਤੇ) ਚੌਹੀਂ ਪਾਸੀਂ ਤੁਰਿਆ ਫਿਰੇਂ, ਤੇ, ਜੇ ਤੂੰ ਸਦਾ ਹੀ ਵੇਦ (ਆਦਿਕ ਧਰਮ-ਪੁਸਤਕ) ਪੜ੍ਹਦਾ ਰਹੇਂ (ਤਾਂ ਭੀ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਨਹੀਂ ਲੱਭ ਸਕਦਾ)। ਚਾਰੇ ਕੁੰਡਾ = ਚੌਹੀਂ ਪਾਸੀਂ। ਭਵਹਿ = ਭਵਹਿਂ, ਤੂੰ ਭੌਂਦਾ ਫਿਰੇਂ। ਪੜਹਿ = ਤੂੰ ਪੜ੍ਹਦਾ ਰਹੇਂ, ਪੜਹਿਂ।

ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥

O Nanak, if you meet with the True Guru, the Lord shall come to dwell within your mind, and you shall find the door of salvation. ||65||

ਹੇ ਨਾਨਕ! (ਆਖ-ਹੇ ਭਾਈ!) ਤੂੰ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ (ਤਦੋਂ) ਲੱਭ ਲਏਂਗਾ, ਜਦੋਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੈਨੂੰ ਮਿਲ ਪਏਗਾ, ਜਦੋਂ ਹਰੀ (ਤੇਰੇ) ਮਨ ਵਿਚ ਆ ਵੱਸੇਗਾ ॥੬੫॥ ਸਾਚਾ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਭੇਟੈ = ਮਿਲ ਪੈਂਦਾ ਹੈ। ਮਨਿ = ਮਨ ਵਿਚ। ਵਸੈ = ਆ ਵੱਸਦਾ ਹੈ। ਪਾਵਹਿ = ਪਾਵਹਿਂ, ਤੂੰ ਪ੍ਰਾਪਤ ਕਰ ਲਏਂਗਾ। ਮੋਖ ਦੁਆਰ = ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ॥੬੫॥

ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ

O Nanak, the Hukam, the Command of your Lord and Master, is prevailing. The intellectually confused person wanders around lost, misled by his fickle consciousness.

ਹੇ ਨਾਨਕ! (ਜੀਵ ਦੇ ਭੀ ਕੀਹ ਵੱਸ? ਸਾਰੇ ਸੰਸਾਰ ਵਿਚ) ਮਾਲਕ-ਪ੍ਰਭੂ ਦਾ ਹੁਕਮ ਚੱਲ ਰਿਹਾ ਹੈ (ਉਸ ਹੁਕਮ ਵਿਚ ਹੀ) ਤੇਰੀ ਮੱਤ ਉਲਟੇ ਰਾਹ ਪਈ ਹੋਈ ਹੈ, ਤੇ ਤੂੰ ਚੰਚਲ-ਚਿੱਤ ਹੋ ਕੇ (ਧਰਤੀ ਉਤੇ) ਵਿਚਰ ਰਿਹਾ ਹੈਂ। ਨਾਨਕ = ਹੇ ਨਾਨਕ! ਵਰਤੈ = ਵਰਤ ਰਿਹਾ ਹੈ, ਚੱਲ ਰਿਹਾ ਹੈ। ਭਵੀ = ਉਲਟੀ ਹੋਈ ਹੈ, ਉਲਟੇ ਰਸਤੇ ਪਈ ਹੋਈ ਹੈ। ਫਿਰਹਿ = ਤੂੰ ਫਿਰਦਾ ਹੈਂ। ਚਲਚਿਤ = ਚੰਚਲਚਿਤ ਹੋ ਕੇ।

ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ

If you make friends with the self-willed manmukhs, O friend, who can you ask for peace?

ਪਰ, ਹੇ ਮਿੱਤਰ! (ਇਹ ਤਾਂ ਦੱਸ ਕਿ) ਆਪਣੇ ਮਨ ਦੇ ਪਿਛੇ ਤੁਰਨ ਵਾਲਿਆਂ ਨਾਲ ਦੋਸਤੀ ਪਾ ਕੇ ਤੂੰ ਆਤਮਕ ਆਨੰਦ ਦੀ ਆਸ ਕਿਵੇਂ ਕਰ ਸਕਦਾ ਹੈਂ? ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਸਉ = ਸਿਉਂ ਨਾਲ। ਕਰਿ = ਕਰ ਕੇ, ਬਣਾ ਕੇ। ਕਿ = ਕਿਹੜੇ? ਮਿਤ = ਹੇ ਮਿੱਤਰ!

ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ

Make friends with the Gurmukhs, and focus your consciousness on the True Guru.

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਿਆਂ ਨਾਲ ਮਿਤ੍ਰਤਾ ਬਣਾ, ਗੁਰੂ (ਦੇ ਚਰਨਾਂ) ਨਾਲ ਚਿੱਤ ਜੋੜੀ ਰੱਖ। ਕਰਿ ਦੋਸਤੀ = ਦੋਸਤੀ ਪੈਦਾ ਕਰ। ਲਾਇ ਚਿਤੁ = ਚਿੱਤ ਜੋੜੀ ਰੱਖ।

ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥

The root of birth and death will be cut away, and then, you shall find peace, O friend. ||66||

(ਇਸ ਤਰ੍ਹਾਂ ਜਦੋਂ) ਜਨਮ ਮਰਨ ਦੇ ਗੇੜ ਦੀ ਜੜ੍ਹ ਵੱਢੀ ਜਾਂਦੀ ਹੈ, ਤਦੋਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੬੬॥ ਮੂਲੁ = ਮੁੱਢ, ਜੜ੍ਹ। ਕਟੀਐ = ਵੱਢਿਆ ਜਾਂਦਾ ਹੈ। ਮਿਤ = ਹੇ ਮਿੱਤਰ ॥੬੬॥

ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ

The Lord Himself instructs those who are misguided, when He casts His Glance of Grace.

ਜ਼ਿੰਦਗੀ ਦੇ ਗ਼ਲਤ ਰਸਤੇ ਉੱਤੇ ਪਏ ਹੋਏ ਭੀ ਜਿਸ ਮਨੁੱਖ ਉਤੇ (ਪਰਮਾਤਮਾ) ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਆਪ (ਹੀ ਆਤਮਕ ਜੀਵਨ ਦੀ) ਸਮਝ ਬਖ਼ਸ਼ ਦੇਂਦਾ ਹੈ। ਸਮਝਾਇਸੀ = ਸੂਝ ਬਖ਼ਸ਼ੇਗਾ। ਜਾ ਕਉ = ਜਿਸ (ਮਨੁੱਖ) ਉਤੇ। ਨਦਰਿ = ਮਿਹਰ ਦੀ ਨਿਗਾਹ।

ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥

O Nanak, those who are not blessed by His Glance of Grace, cry and weep and wail. ||67||

ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਿਗਾਹ ਤੋਂ ਵਾਂਜਿਆ ਹੋਇਆ ਮਨੁੱਖ (ਸਦਾ) ਕੀਰਨੇ ਹੀ ਕਰਦਾ ਰਹਿੰਦਾ ਹੈ ॥੬੭॥ ਨਦਰੀ ਬਾਹਰੀ = ਮਿਹਰ ਦੀ ਨਿਗਾਹ ਤੋਂ ਵਿਰਵਾ ਰਹਿ ਕੇ। ਕਰਣ ਪਲਾਹ = (करुणा प्रलाप) ਕਰਣ-ਕਰੁਣਾ, ਤਰਸ। ਪਲਾਹ = ਪ੍ਰਲਾਪ, ਬੋਲ। ਕਰਣ ਪਲਾਹ = ਤਰਸ-ਭਰੇ ਬੋਲ, ਕੀਰਨੇ ॥੬੭॥