ਸੂਹੀ ਮਹਲਾ

Soohee, Fifth Mehl:

ਸੂਹੀ ਪੰਜਵੀਂ ਪਾਤਿਸ਼ਾਹੀ।

ਲਾਲਨੁ ਰਾਵਿਆ ਕਵਨ ਗਤੀ ਰੀ

How have you enjoyed your Dear Beloved?

ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਲਾਲਨੁ = ਸੋਹਣਾ ਲਾਲ। ਰਾਵਿਆ = ਮਿਲਾਪ ਦਾ ਆਨੰਦ ਮਾਣਿਆ। ਕਵਨ ਗਤੀ = ਕਵਨ ਗਤਿ, ਕਿਸ ਤਰੀਕੇ ਨਾਲ? ਰੀ = ਹੇ ਸਖੀ!

ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥

O sister, please teach me, please show me. ||1||

ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ ॥੧॥ ਮੁਝਹਿ = ਮੈਨੂੰ ਹੀ। ਮਤੀ = ਮਤਿ, ਅਕਲ ॥੧॥

ਸੂਹਬ ਸੂਹਬ ਸੂਹਵੀ

Crimson, crimson, crimson

ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਸੂਹਬ = ਸੂਹੇ ਰੰਗ ਵਾਲੀਏ।

ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ

- this is the color of the soul-bride who is imbued with the Love of her Beloved. ||1||Pause||

ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ ॥੧॥ ਰਹਾਉ ॥ ਕੈ ਰੰਗਿ = ਦੇ ਪ੍ਰੇਮ-ਰੰਗ ਵਿਚ। ਰਤੀ = ਰੰਗੀ ਹੋਈ ॥੧॥ ਰਹਾਉ ॥

ਪਾਵ ਮਲੋਵਉ ਸੰਗਿ ਨੈਨ ਭਤੀਰੀ

I wash Your Feet with my eye-lashes.

ਹੇ ਸਖੀ! (ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਪਾਵ = {ਲਫ਼ਜ਼ 'ਪਾਉ' ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਉ = ਮਲੋਵਉਂ, ਮੈਂ ਮਲਾਂਗੀ। ਸੰਗਿ = ਨਾਲ। ਨੈਨ ਭਤੀਰੀ = ਧੀਰੀ, ਪੁਤਲੀ।

ਜਹਾ ਪਠਾਵਹੁ ਜਾਂਉ ਤਤੀ ਰੀ ॥੨॥

Wherever You send me, there I will go. ||2||

ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ ॥੨॥ ਪਠਾਵਹੁ = ਤੂੰ ਭੇਜੇਂ। ਜਾਉ = ਜਾਉਂ, ਮੈਂ ਜਾਵਾਂ। ਤਤੀ = ਤੱਤ੍ਰ ਹੀ, ਉਥੇ ਹੀ ॥੨॥

ਜਪ ਤਪ ਸੰਜਮ ਦੇਉ ਜਤੀ ਰੀ

I would trade meditation, austerity, self-discipline and celibacy,

ਹੇ ਸਖੀ! ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ, ਦੇਉ = ਦੇਉਂ, ਮੈਂ ਦੇ ਦਿਆਂ। ਜਤੀ = ਜਤ।

ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥

if I could only meet the Lord of my life, for even an instant. ||3||

ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ ॥੩॥ ਨਿਮਖ = ਅੱਖ ਝਮਕਣ ਜਿਤਨਾ ਸਮਾ {निमेष}। ਮੋਹਿ = ਮੈਨੂੰ ॥੩॥

ਮਾਣੁ ਤਾਣੁ ਅਹੰਬੁਧਿ ਹਤੀ ਰੀ

She who eradicates her self-conceit, power and arrogant intellect,

ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ, ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਅਹੰਬੁਧਿ = ਅਹੰਕਾਰ ਵਾਲੀ ਮਤਿ। ਹਤੀ = ਨਾਸ਼ ਕੀਤੀ।

ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥

O Nanak, is the true soul-bride. ||4||4||10||

ਹੇ ਨਾਨਕ! ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ ॥੪॥੪॥੧੦॥ ਸਾ = ਉਸ {ਇਸਤ੍ਰੀ ਲਿੰਗ}। ਸੋਹਾਗਵਤੀ = ਖਸਮ ਵਾਲੀ ॥੪॥੪॥੧੦॥