ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਸੂਹੀ ਮਹਲਾ ਚਉਪਦੇ ਘਰੁ

Raag Soohee, First Mehl, Chau-Padhay, First House:

ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਪਦਾਂ ਵਾਲੇ, ਚਾਰ ਬੰਦਾਂ ਵਾਲੇ ਸ਼ਬਦ।

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ

Wash the vessel, sit down and anoint it with fragrance; then, go out and get the milk.

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਧੋਇ = ਧੋ ਕੇ। ਬੈਸਿ = ਬੈਠ ਕੇ, ਟਿਕ ਕੇ। ਤਉ = ਤਦੋਂ। ਦੂਧੈ ਕਉ = ਦੁੱਧ ਲੈਣ ਵਾਸਤੇ।

ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥

Add the rennet of clear consciousness to the milk of good deeds, and then, free of desire, let it curdle. ||1||

ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ॥੧॥ ਕਰਮ = ਰੋਜ਼ਾਨਾ ਕਿਰਤ-ਕਾਰ। ਸਮਾਇਣੁ = ਜਾਗ। ਨਿਰਾਸ = ਦੁਨੀਆ ਦੀਆਂ ਆਸਾਂ ਤੋਂ ਨਿਰਲੇਪ ਹੋ ਕੇ ॥੧॥

ਜਪਹੁ ਏਕੋ ਨਾਮਾ

Chant the Name of the One Lord.

(ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ। ਏਕੋ ਨਾਮਾ = ਸਿਰਫ਼ ਪ੍ਰਭੂ-ਨਾਮ ਹੀ।

ਅਵਰਿ ਨਿਰਾਫਲ ਕਾਮਾ ॥੧॥ ਰਹਾਉ

All other actions are fruitless. ||1||Pause||

(ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ ॥੧॥ ਰਹਾਉ ॥ ਅਵਰਿ = ਹੋਰ ਉੱਦਮ। ਨਿਰਾਫਲ = ਵਿਅਰਥ ॥੧॥ ਰਹਾਉ ॥

ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਆਵੈ

Let your mind be the handles, and then churn it, without sleeping.

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਹਾਥਿ = ਹੱਥ ਵਿਚ। ਨੇਤ੍ਰਉ = ਨੇਤ੍ਰਾ, ਮਧਾਣੀ ਦੇ ਦੁਆਲੇ ਵਲ੍ਹੇਟੀ ਹੋਈ ਉਹ ਰੱਸੀ ਜਿਸ ਦੀ ਮਦਦ ਨਾਲ ਮਧਾਣੀ ਨੂੰ ਭਵਾਂ ਕੇ ਚਾਟੀ ਵਿਚਲਾ ਦੁੱਧ ਰਿੜਕੀਦਾ ਹੈ।

ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥

If you chant the Naam, the Name of the Lord ,with your tongue, then the curd will be churned. In this way, the Ambrosial Nectar is obtained. ||2||

ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ ॥੨॥ ਮਥੀਐ = ਰਿੜਕੀਦਾ ਹੈ। ਇਨ ਬਿਧਿ = ਇਹਨਾਂ ਤਰੀਕਿਆਂ ਨਾਲ ॥੨॥

ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ

Wash your mind in the pool of Truth, and let it be the vessel of the Lord; let this be your offering to please Him.

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ। ਸੰਪਟੁ = ਉਹ ਡੱਬਾ ਜਿਸ ਵਿਚ ਠਾਕੁਰ-ਮੂਰਤੀ ਨੂੰ ਰੱਖੀਦਾ ਹੈ। ਜਿਤੁ = ਜਿਸ (ਨਾਮ) ਦੀ ਰਾਹੀਂ। ਸਤ ਸਰਿ = ਸਤ ਸਰੋਵਰ ਵਿਚ, ਸਾਧ ਸੰਗਤਿ ਵਿਚ। ਭਵਨ = ਸਰਧਾ। ਪਾਤੀ = ਪੱਤਰਾਂ ਨਾਲ। ਤ੍ਰਿਪਤਿ ਕਰੇ = ਪ੍ਰਸੰਨ ਕਰੇ।

ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥

That humble servant who dedicates and offers his life, and who serves in this way, remains absorbed in his Lord and Master. ||3||

ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ ॥੩॥ ਪੂਜਾ ਪ੍ਰਾਣ = ਪ੍ਰਾਣਾਂ ਪ੍ਰਯੰਤ ਪੂਜਾ ਕਰੇ, ਆਪਾ ਵਾਰੇ, ਅਪਣੱਤ ਛੱਡੇ। ਰਵਤੁ ਰਹੈ = ਮਿਲਿਆ ਰਹਿੰਦਾ ਹੈ ॥੩॥

ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਕੋਈ

The speakers speak and speak and speak, and then they depart. There is no other to compare to You.

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। ਕਹਦੇ = ਕਹਿਣ ਵਾਲੇ, (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ। ਕਹੇ ਕਹਿ = ਕਹਿ ਕਹਿ, ਦੱਸ ਦੱਸ ਕੇ। ਜਾਵਹਿ = ਚਲੇ ਜਾਂਦੇ ਹਨ, ਵਿਅਰਥ ਸਮਾ ਗਵਾ ਜਾਂਦੇ ਹਨ। ਤੁਮ ਸਰਿ = ਤੇਰੇ ਬਰਾਬਰ, ਤੇਰੇ ਸਿਮਰਨ ਦੇ ਨਾਲ ਦਾ। ਅਵਰੁ = ਹੋਰ ਉੱਦਮ।

ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥

Servant Nanak, lacking devotion, humbly prays: may I sing the Praises of the True Lord. ||4||1||

(ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ ॥੪॥੧॥ ਜੰਪੈ = ਬੇਨਤੀ ਕਰਦਾ ਹੈ। ਹਉ = ਮੈਂ। ਸਾਲਾਹੀ = ਸਿਫ਼ਤਿ-ਸਾਲਾਹ ਕਰਾਂ ॥੪॥੧॥