ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥
Without You, there is no other for me; You alone are in my mind.
ਹੇ ਮੇਰੀ ਜਿੰਦੇ! ਤੂੰ ਕਿਉਂ ਡਰਦੀ ਹੈਂ? (ਹਰ ਵੇਲੇ ਇਉਂ ਅਰਦਾਸ ਕਰਿਆ ਕਰ-) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਸਹਾਰਾ ਨਹੀਂ, ਤੂੰ ਸਦਾ ਮੇਰੇ ਮਨ ਵਿਚ ਵੱਸਦਾ ਰਹੁ। ਅਵਰੁ = ਹੋਰ। ਮਾਹੀ = ਵਿਚ।
ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥
You are my Friend and Companion, God; why should my soul be afraid? ||1||
ਤੂੰ ਹੀ ਮੇਰਾ ਸੱਜਣ ਹੈਂ, ਤੂੰ ਹੀ ਮੇਰਾ ਸਾਥੀ ਹੈਂ ਤੂੰ ਹੀ ਮੇਰਾ ਮਾਲਕ ਹੈਂ ॥੧॥ ਸੰਗੀ = ਸਾਥੀ। ਜੀਅ = ਹੇ ਜਿੰਦੇ! ਕਾਹੇ ਡਰਾਹੀ = ਕਿਉਂ ਡਰਦੀ ਹੈਂ? ॥੧॥
ਤੁਮਰੀ ਓਟ ਤੁਮਾਰੀ ਆਸਾ ॥
You are my support, You are my hope.
ਹੇ ਗੋਪਾਲ! ਮੈਨੂੰ ਤੇਰਾ ਹੀ ਸਹਾਰਾ ਹੈ, ਮੈਨੂੰ ਤੇਰੀ ਸਹਾਇਤਾ ਦੀ ਆਸ ਰਹਿੰਦੀ ਹੈ। ਓਟ = ਆਸਰਾ।
ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥
While sitting down or standing up, while sleeping or waking, with every breath and morsel of food, I never forget You. ||1||Pause||
(ਹੇ ਪ੍ਰਭੂ! ਮੇਹਰ ਕਰ) ਬੈਠਦਿਆਂ, ਉਠਦਿਆਂ, ਸੁੱਤਿਆਂ, ਜਾਗਦਿਆਂ, ਹਰੇਕ ਸਾਹ ਨਾਲ, ਹਰੇਕ ਗਿਰਾਹੀ ਦੇ ਨਾਲ ਮੈਨੂੰ ਤੂੰ ਕਦੇ ਭੀ ਨਾਹ ਭੁੱਲ ॥੧॥ ਰਹਾਉ ॥ ਸਾਸ = ਸਾਹ। ਗਿਰਾਸਾ = ਗਿਰਾਹੀ ॥੧॥ ਰਹਾਉ ॥
ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥
Protect me, please protect me, O God; I have come to Your Sanctuary; the ocean of fire is so horrible.
ਹੇ ਪ੍ਰਭੂ! ਇਹ ਅੱਗ ਦਾ ਸਮੁੰਦਰ (ਸੰਸਾਰ ਬੜਾ) ਡਰਾਉਣਾ ਹੈ (ਇਸ ਤੋਂ ਬਚਨ ਲਈ) ਮੈਨੂੰ ਆਪਣੀ ਸਰਨ ਵਿਚ ਸਦਾ ਟਿਕਾਈ ਰੱਖ। ਪ੍ਰਭ = ਹੇ ਪ੍ਰਭੂ! ਵਿਕਰਾਲਾ = ਡਰਾਉਣਾ। ਸਾਗਰ = ਸਮੁੰਦਰ।
ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥
The True Guru is the Giver of peace to Nanak; I am Your child, O Lord of the World. ||2||30||
ਹੇ ਗੁਪਾਲ! ਹੇ ਸਤਿਗੁਰ! ਹੇ ਨਾਨਕ ਦੇ ਸੁਖ-ਦਾਤੇ ਪ੍ਰਭੂ! ਮੈਂ ਤੇਰਾ (ਅੰਞਾਣ) ਬੱਚਾ ਹਾਂ ॥੨॥੩੦॥ ਬਾਲ-ਬੱਚੇ। ਗੁਪਾਲਾ = ਹੇ ਗੋਪਾਲ! ॥੨॥੩੦॥