ਮਃ

Third Mehl:

ਤੀਜੀ ਪਾਤਿਸ਼ਾਹੀ।

ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ

My Friend is so full of joy and love; He colors my mind with the color of His Love,

ਮੇਰਾ ਸੱਜਣ ਰੰਗੀਲਾ ਹੈ, ਮਨ ਲੈ ਕੇ (ਪ੍ਰੇਮ ਦਾ) ਰੰਗ ਲਾ ਦੇਂਦਾ ਹੈ।

ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ

like the fabric which is treated to retain the color of the dye.

ਜਿਵੇਂ ਕੱਪੜੇ ਭੀ ਪਾਹ ਦੇ ਕੇ ਮਜੀਠ ਵਿਚ ਰੰਗੇ ਜਾਂਦੇ ਹਨ (ਤਿਵੇਂ ਆਪਾ ਦੇ ਕੇ ਹੀ ਪ੍ਰੇਮ-ਰੰਗ ਮਿਲਦਾ ਹੈ);

ਨਾਨਕ ਰੰਗੁ ਉਤਰੈ ਬਿਆ ਲਗੈ ਕੇਹ ॥੨॥

O Nanak, this color does not depart, and no other color can be imparted to this fabric. ||2||

ਹੇ ਨਾਨਕ! (ਇਸ ਤਰ੍ਹਾਂ ਦਾ) ਰੰਗ ਫੇਰ ਨਹੀਂ ਲਹਿੰਦਾ ਅਤੇ ਨਾ ਹੀ ਕੋਈ ਹੋਰ ਚੜ੍ਹ ਸਕਦਾ ਹੈ (ਭਾਵ, ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗ ਸਕਦੀ) ॥੨॥