ਪਉੜੀ ॥
Pauree:
ਪਉੜੀ।
ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥
The Lord's Sublime Name is energizing and rejuvenating. The Immaculate Lord, the Primal Being, blossoms forth.
ਪਰਮਾਤਮਾ ਸਭ ਵਿਚ ਵਿਆਪਕ ਹੈ ਸਭ ਵਿਚ ਮਿਲਿਆ ਹੋਇਆ ਹੈ ਤੇ ਨਿਰਲੇਪ (ਭੀ) ਹੈ, ਉਸ ਦਾ ਨਾਮ ਸ੍ਰੇਸ਼ਟ ਹੈ (ਉੱਚਾ ਜੀਵਨ ਬਣਾਣ ਵਾਲਾ ਹੈ) ਤੇ ਆਤਮਕ ਜੀਵਨ ਦੇਣ ਵਾਲਾ ਹੈ। ਹਰਿਆ = ਹਰਾ ਕਰਨ ਵਾਲਾ, ਜੀਵਨ-ਰਸ ਦੇਣ ਵਾਲਾ, ਆਤਮਕ ਜੀਵਨ ਦੇਣ ਵਾਲਾ। ਪੁਰਖੁ = ਸਰਬ-ਵਿਆਪਕ। ਨਿਰੰਜਨੁ = ਨਿਰਲੇਪ। ਮਉਲਾ = ਮਿਲਿਆ ਹੋਇਆ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥
Maya serves at the feet of those who chant and meditate on the Lord, Har, Har, day and night.
ਜਿਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ (ਦਾ ਨਾਮ) ਜਪਦੇ ਹਨ, ਲੱਛਮੀ (ਭੀ) ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੀ ਹੈ (ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ)। ਕਉਲਾ = ਲੱਛਮੀ।
ਨਿਤ ਸਾਰਿ ਸਮੑਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥
The Lord always looks after and cares for all His beings and creatures; He is with all, near and far.
ਪਰਮਾਤਮਾ ਸਭ ਜੀਵਾਂ ਦੀ ਚੰਗੀ ਤਰ੍ਹਾਂ ਸੰਭਾਲ ਕਰਦਾ ਹੈ, ਉਹ (ਸਭ ਜੀਵਾਂ ਦੇ) ਨੇੜੇ ਵੱਸਦਾ ਹੈ, (ਫਿਰ ਸਭ ਤੋਂ) ਵੱਖਰਾ (ਭੀ) ਹੈ। ਸਾਰਿ ਸਮ੍ਹ੍ਹਾਲੇ = ਚੰਗੀ ਤਰ੍ਹਾਂ ਸੰਭਾਲ ਕਰਦਾ ਹੈ। ਨਿਕਟਿ = ਨੇੜੇ। ਜਉਲਾ = ਵੱਖਰਾ।
ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥
Those whom the Lord inspires to understand, understand; the True Guru, God, the Primal Being, is pleased with them.
ਪਰ ਇਹ ਗੱਲ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸਮਝ ਦੇਂਦਾ ਹੈ ਜਿਸ ਉਤੇ ਗੁਰੂ ਮਿਹਰ ਕਰਦਾ ਹੈ ਜਿਸ ਉਤੇ ਸਰਬ-ਵਿਆਪਕ ਪ੍ਰਭੂ ਕਿਰਪਾ ਕਰਦਾ ਹੈ। ਸਉਲਾ = ਸਵੱਲਾ, ਪ੍ਰਸੰਨ।
ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥
Let everyone sing the Praise of the Lord of the Universe, the Lord, the Lord of the Universe, the Lord, the Lord of the Universe; singing the Praise of the Lord, one is absorbed in His Glorious Virtues. ||6||
ਤੁਸੀਂ ਸਾਰੇ, ਧਰਤੀ ਦੀ ਸਾਰ ਲੈਣ ਵਾਲੇ ਉਸ ਹਰੀ ਦੇ ਗੁਣ ਸਦਾ ਗਾਂਦੇ ਰਹੋ, ਗੁਣ ਗਾਂਦਿਆਂ ਗਾਂਦਿਆਂ ਉਸ ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਈਦਾ ਹੈ ॥੬॥ ਸਭਿ = ਸਾਰੇ। ਸਮਉਲਾ = ਸਮਾ ਜਾਈਦਾ ਹੈ, ਲੀਨ ਹੋ ਜਾਈਦਾ ਹੈ। ਗੁਣੀ = ਗੁਣਾਂ ਦੇ ਮਾਲਕ ਪ੍ਰਭੂ ਵਿਚ ॥੬॥