ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਸ਼ਾਹੀ।
ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥
In the most horrible hell, there is terrible pain and suffering. It is the place of the ungrateful.
ਅਕਿਰਤਘਣ ਮਨੁੱਖ ਉਸ ਪ੍ਰਭੂ ਵਲੋਂ ਮਾਰੇ ਹੋਏ ਹੁੰਦੇ ਹਨ, ਬਹੁਤ ਭਾਰੇ ਦੁੱਖ-ਰੂਪ ਘੋਰ ਨਰਕ ਉਹਨਾਂ ਦਾ ਟਿਕਾਣਾ ਹੈ। ਅਕਿਰਤਘਣ = ਕੀਤੇ ਉਪਕਾਰ ਨੂੰ ਵਿਸਾਰਨ ਵਾਲੇ, ਦਾਤਾਰ ਨੂੰ ਭੁਲਾਣ ਵਾਲੇ।
ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥
They are struck down by God, O Nanak, and they die a most miserable death. ||1||
ਹੇ ਨਾਨਕ! (ਇਹਨਾਂ ਦੁੱਖਾਂ ਵਿਚ) ਪ੍ਰਭੂ ਦੁਆਰਾ ਆਤਮਿਕ ਮੌਤੇ ਮਾਰੇ ਹੋਏ ਉਹ ਖ਼ੁਆਰ ਹੋ ਹੋ ਕੇ ਮਰਦੇ ਹਨ ॥੧॥