ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥
The stories of one's ancestors make the children good children.
ਸਤਿਗੁਰੂ ਦੀਆਂ ਸਾਖੀਆਂ (ਸਿੱਖ-) ਪੁਤ੍ਰਾਂ ਨੂੰ (ਗੁਰਮੁਖ) ਪੁੱਤਰ ਬਣਾ ਦੇਂਦੀਆਂ ਹਨ; ਬਾਬਾਣੀ = ਬਾਬੇ ਦੀ। ਬਾਬਾਣੀਆਂ = ਬਾਬਿਆਂ ਦੀਆਂ, ਬਜ਼ੁਰਗਾਂ ਦੀਆਂ, ਸਤਿਗੁਰੂ ਦੀਆਂ। ਸਪੁਤ = ਚੰਗੇ ਪੁਤ੍ਰ। ਕਰੇਨਿ = ਬਣਾ ਦੇਂਦੀਆਂ ਹਨ।
ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥
They accept what is pleasing to the Will of the True Guru, and act accordingly.
(ਗੁਰ-ਸਾਖੀਆਂ ਦੀ ਬਰਕਤਿ ਨਾਲ, ਗੁਰਮੁਖ ਸਿੱਖ-ਪੁਤ੍ਰ) ਉਹਨਾਂ ਗੱਲਾਂ ਵਿਚ ਯਕੀਨ ਲਿਆਉਂਦੇ ਹਨ ਤੇ ਉਹ ਕੰਮ ਕਰਦੇ ਹਨ ਜੋ ਸਤਿਗੁਰੂ ਨੂੰ ਭਾਉਂਦੇ ਹਨ।
ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥
Go and consult the Simritees, the Shaastras, the writings of Vyaas, Suk Dayv, Naarad, and all those who preach to the world.
(ਜੇ ਇਸ ਗੱਲ ਦੀ ਤਸਦੀਕ ਕਰਨੀ ਹੋਵੇ ਤਾਂ ਪੁਰਾਤਨ ਧਰਮ-ਪੁਸਤਕ) ਸਿਮ੍ਰਿਤੀਆਂ ਤੇ ਸ਼ਾਸਤ੍ਰ (ਤੇ ਪੁਰਾਤਨ ਰਿਸ਼ੀ) ਵਿਆਸ ਸੁਕ ਤੇ ਨਾਰਦ (ਆਦਿਕਾਂ) ਨੂੰ ਪੁੱਛ ਵੇਖੋ (ਭਾਵ, ਉਹਨਾਂ ਦੀਆਂ ਲਿਖਤਾਂ ਪੜ੍ਹ ਵੇਖੋ) ਜੋ ਸਾਰੀ ਸ੍ਰਿਸ਼ਟੀ ਨੂੰ (ਸਾਂਝਾ) ਉਪਦੇਸ਼ ਕਰਦੇ ਰਹੇ ਹਨ। ਬਿਆਸ = ਇਹ 'ਪਰਾਸ਼ਰ' ਰਿਸ਼ੀ ਦਾ ਪੁਤ੍ਰ ਸੀ, ਪਹਿਲਾਂ ਇਸ ਦਾ ਨਾਮ 'ਕ੍ਰਿਸ਼ਨਦ੍ਵੈਪਾਯਨ' ਸੀ ਕਿਉਂਕਿ ਇਸ ਦਾ ਰੰਗ ਕਾਲਾ (ਕ੍ਰਿਸ਼ਨ) ਸੀ ਤੇ ਇਹ ਜਜ਼ੀਰੇ (ਦ੍ਵੀਪ) ਵਿਚ ਜੰਮਿਆ ਸੀ; ਪਰ ਫਿਰ ਇਸ ਦਾ ਨਾਮ 'ਵਿਆਸ' ਪੈ ਗਿਆ। ਲਫ਼ਜ਼ 'ਵਿਆਸ' (ਬਿਆਸ) ਦਾ ਅਰਥ ਹੈ "ਤਰਤੀਬ ਦੇਣ ਵਾਲਾ"; ਇਸ ਦੀ ਬਾਬਤ ਖ਼ਿਆਲ ਹੈ ਕਿ ਇਸ ਰਿਸ਼ੀ ਨੇ ਵੇਦਾਂ ਨੂੰ ਮੌਜੂਦਾ ਤਰਤੀਬ ਦਿੱਤੀ ਸੀ (विव्यास वेदान् यस्मात्सः तस्माद् व्यास इति स्मृतः)। "ਮਹਾਭਾਰਤ" ਦਾ ਕਰਤਾ ਭੀ ਇਸੇ ਰਿਸ਼ੀ ਨੂੰ ਕਿਹਾ ਜਾਂਦਾ ਹੈ, ਅਠਾਰਾਂ ਪੁਰਾਣ, ਬ੍ਰਹਮ-ਸੂਤ੍ਰ ਤੇ ਹੋਰ ਕਈ ਪੁਸਤਕ ਭੀ ਇਸੇ ਦੇ ਲਿਖੇ ਮੰਨੇ ਜਾਂਦੇ ਹਨ। ਸੱਤ ਪ੍ਰਸਿੱਧ "ਚਿਰਚੀਵੀਆਂ" ਵਿਚੋਂ ਇਕ ਇਹ ਭੀ ਸੀ। ਸੁਕ = ਇਕ ਰਿਸ਼ੀ ਦਾ ਨਾਮ ਹੈ। ਨਾਰਦ = (नरस्य धर्मो नारं तत् ददाति स नारदः) ਬ੍ਰਹਮਾ ਦੇ ਦਸ ਪੁਤ੍ਰਾਂ ਵਿਚੋਂ ਇਕ ਸੀ, ਉਸ ਦੇ ਪੱਟ ਵਿਚੋਂ ਪੈਦਾ ਹੋਇਆ ਮੰਨਿਆ ਜਾਂਦਾ ਹੈ। ਇਸ ਦੀ ਬਾਬਤ ਇਹ ਮੰਨਿਆ ਜਾਂਦਾ ਹੈ ਕਿ ਇਹ ਦੇਵਤਿਆਂ ਦੇ ਸੁਨੇਹੇ ਮਨੁੱਖਾਂ ਪਾਸ ਤੇ ਮਨੁੱਖਾਂ ਦੀਆਂ ਲੋੜਾਂ ਦੇਵਤਿਆਂ ਪਾਸ ਅਪੜਾਂਦਾ ਸੀ। ਦੇਵਤਿਆਂ ਤੇ ਮਨੁੱਖਾਂ ਵਿਚ ਝਗੜੇ ਪਾਣ ਦਾ ਇਸ ਨੂੰ ਬੜਾ ਸ਼ੌਕ ਸੀ; ਸੋ, ਇਸ ਦਾ ਨਾਮ ਪੈ ਗਿਆ "ਕਲਿਪ੍ਰਿਯ।" "ਵੀਣਾ" ਸਾਜ਼ ਇਸੇ ਦੀ ਕਾਢ ਮੰਨਿਆ ਜਾਂਦਾ ਹੈ। ਇਸ ਨੇ ਇਕ 'ਸਿਮ੍ਰਿਤਿ' ਭੀ ਲਿਖੀ ਸੀ। ਬਚਨ = ਉਪਦੇਸ਼।
ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥
Those, whom the True Lord attaches, are attached to the Truth; they contemplate the True Name forever.
ਜਿਨ੍ਹਾਂ ਨੂੰ ਸੱਚੇ ਪ੍ਰਭੂ ਨੇ (ਸਤਿਗੁਰੂ ਦੇ ਕੌਤਕਾਂ ਦੀ ਯਾਦ ਵਿਚ) ਲਾਇਆ, ਉਹ ਸੱਚੇ ਪ੍ਰਭੂ ਵਿਚ (ਭੀ) ਜੁੜੇ, ਉਹ ਸਦਾ ਸੱਚੇ ਪ੍ਰਭੂ ਨੂੰ (ਭੀ) ਚੇਤੇ ਰੱਖਦੇ ਹਨ। ਸਚੈ = ਸਦਾ-ਥਿਰ ਪ੍ਰਭੂ ਨੇ। ਸਚਿ = ਸੱਚੇ ਵਿਚ।
ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥
O Nanak, their coming into the world is approved; they redeem all their ancestors. ||1||
ਹੇ ਨਾਨਕ! (ਉਹ ਨਿਰੇ ਆਪ ਨਹੀਂ ਤਰੇ, ਆਪਣੀਆਂ) ਸਾਰੀਆਂ ਕੁਲਾਂ ਭੀ ਤਾਰਦੇ ਹਨ, ਉਹਨਾਂ ਦਾ ਹੀ ਜਗਤ ਵਿਚ ਆਉਣਾ ਕਬੂਲ ਹੈ ॥੧॥ ਸਗਲੇ = ਸਾਰੇ ॥੧॥