ਭਗਉਤੀ ਭਗਵੰਤ ਭਗਤਿ ਕਾ ਰੰਗੁ ॥
The true Bhagaautee, the devotee of Adi Shakti, loves the devotional worship of God.
ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ, ਭਗਉਤੀ = (Skt. भगवत्) ਭਗਵਾਨ ਦਾ ਉਪਾਸ਼ਕ, ਪਵਿਤ੍ਰ-ਆਤਮਾ। ਕਰਿ
ਸਗਲ ਤਿਆਗੈ ਦੁਸਟ ਕਾ ਸੰਗੁ ॥
He forsakes the company of all wicked people.
ਤੇ ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ; ਸਗਲ = ਸਗਲ ਕਰਿ, ਸਭ ਥਾਈਂ ਵਿਆਪਕ ਜਾਣ ਕੇ।
ਮਨ ਤੇ ਬਿਨਸੈ ਸਗਲਾ ਭਰਮੁ ॥
All doubts are removed from his mind.
ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ,
ਕਰਿ ਪੂਜੈ ਸਗਲ ਪਾਰਬ੍ਰਹਮੁ ॥
He performs devotional service to the Supreme Lord God in all.
ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ,
ਸਾਧਸੰਗਿ ਪਾਪਾ ਮਲੁ ਖੋਵੈ ॥
In the Company of the Holy, the filth of sin is washed away.
ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ,
ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥
The wisdom of such a Bhagaautee becomes supreme.
ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ।
ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥
He constantly performs the service of the Supreme Lord God.
ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ,
ਮਨੁ ਤਨੁ ਅਰਪੈ ਬਿਸਨ ਪਰੀਤਿ ॥
He dedicates his mind and body to the Love of God.
ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ; ਅਰਪੈ = ਸਦਕੇ ਕਰਦਾ ਹੈ, ਕੁਰਬਾਨ ਕਰਦਾ ਹੈ।
ਹਰਿ ਕੇ ਚਰਨ ਹਿਰਦੈ ਬਸਾਵੈ ॥
The Lotus Feet of the Lord abide in his heart.
ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ।
ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥
O Nanak, such a Bhagaautee attains the Lord God. ||3||
ਹੇ ਨਾਨਕ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ ॥੩॥