ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਨਾਮੁ ਹਮਾਰੈ ਬੇਦ ਅਰੁ ਨਾਦ ॥
The Naam, the Name of the Lord, is for me the Vedas and the Sound-current of the Naad.
(ਜਦੋਂ ਤੋਂ ਗੁਰੂ ਨੇ ਮੇਰੇ ਅੰਦਰ ਹਰਿ-ਨਾਮ ਦ੍ਰਿੜ੍ਹ ਕੀਤਾ ਹੈ, ਤਦੋਂ ਤੋਂ) ਪਰਮਾਤਮਾ ਦਾ ਨਾਮ ਹੀ ਮੇਰੇ ਵਾਸਤੇ ਵੇਦ (ਸ਼ਾਸਤ੍ਰ ਆਦਿਕਾਂ ਦੀ ਚਰਚਾ ਹੈ) ਅਤੇ (ਜੋਗੀਆਂ ਦਾ ਸਿੰਙੀ ਆਦਿਕ) ਵਜਾਣਾ ਹੋ ਚੁਕਾ ਹੈ। ਹਮਾਰੈ = ਸਾਡੇ ਵਾਸਤੇ, ਮੇਰੇ ਵਾਸਤੇ। ਬੇਦ = ਵੇਦ (ਸ਼ਾਸਤ੍ਰ ਆਦਿਕਾਂ ਦੀ ਚਰਚਾ)। ਨਾਦ = (ਜੋਗੀਆਂ ਦੇ ਸਿੰਙੀ ਆਦਿਕ) ਵਜਾਣੇ। ਅਰੁ = ਅਤੇ {ਅਰਿ = ਵੈਰੀ}।
ਨਾਮੁ ਹਮਾਰੈ ਪੂਰੇ ਕਾਜ ॥
Through the Naam, my tasks are perfectly accomplished.
ਪਰਮਾਤਮਾ ਦਾ ਨਾਮ ਮੇਰੇ ਸਾਰੇ ਕੰਮ ਸਿਰੇ ਚਾੜ੍ਹਦਾ ਹੈ,
ਨਾਮੁ ਹਮਾਰੈ ਪੂਜਾ ਦੇਵ ॥
The Naam is my worship of deities.
ਇਹ ਹਰਿ-ਨਾਮ ਹੀ ਮੇਰੇ ਵਾਸਤੇ ਦੇਵ-ਪੂਜਾ ਹੈ, ਪੂਜਾ ਦੇਵ = ਦੇਵ-ਪੂਜਾ।
ਨਾਮੁ ਹਮਾਰੈ ਗੁਰ ਕੀ ਸੇਵ ॥੧॥
The Naam is my service to the Guru. ||1||
ਹਰਿ ਨਾਮ ਸਿਮਰਨਾ ਹੀ ਮੇਰੇ ਵਾਸਤੇ ਗੁਰੂ ਦੀ ਸੇਵਾ-ਭਗਤੀ ਕਰਨੀ ਹੈ ॥੧॥
ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥
The Perfect Guru has implanted the Naam within me.
ਪੂਰੇ ਗੁਰੂ ਨੇ (ਮੇਰੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਟਿਕਾ ਦਿੱਤਾ ਹੈ। ਗੁਰਿ ਪੂਰੈ = ਪੂਰੇ ਗੁਰੂ ਨੇ। ਦ੍ਰਿੜਿਓ = (ਮੇਰੇ ਹਿਰਦੇ ਵਿਚ) ਪੱਕਾ ਕਰ ਦਿੱਤਾ ਹੈ।
ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥
The highest task of all is the Name of the Lord, Har, Har. ||1||Pause||
(ਹੁਣ ਮੈਨੂੰ ਨਿਸ਼ਚਾ ਹੋ ਗਿਆ ਹੈ ਕਿ) ਸਭਨਾਂ ਕੰਮਾਂ ਨਾਲੋਂ ਪਰਮਾਤਮਾ ਦਾ ਨਾਮ ਸਿਮਰਨ ਦਾ ਕੰਮ ਸ੍ਰੇਸ਼ਟ ਹੈ ॥੧॥ ਰਹਾਉ ॥ ਤੇ = ਤੋਂ ॥੧॥ ਰਹਾਉ ॥
ਨਾਮੁ ਹਮਾਰੈ ਮਜਨ ਇਸਨਾਨੁ ॥
The Naam is my cleansing bath and purification.
(ਗੁਰੂ ਨੇ ਮੇਰੇ ਹਿਰਦੇ ਵਿਚ ਨਾਮ ਦ੍ਰਿੜ੍ਹ ਕਰ ਦਿੱਤਾ ਹੈ, ਹੁਣ) ਹਰਿ-ਨਾਮ ਜਪਣਾ ਹੀ ਮੇਰੇ ਲਈ ਪੁਰਬਾਂ ਸਮੇ ਤੀਰਥ-ਇਸ਼ਨਾਨ ਹੈ, ਮਜਨ = ਚੁੱਭੀ, ਇਸ਼ਨਾਨ।
ਨਾਮੁ ਹਮਾਰੈ ਪੂਰਨ ਦਾਨੁ ॥
The Naam is my perfect donation of charity.
ਹਰਿ-ਨਾਮ ਜਪਣਾ ਹੀ ਮੇਰੇ ਲਈ (ਤੀਰਥਾਂ ਤੇ ਜਾ ਕੇ) ਸਭ ਕੁਝ (ਬ੍ਰਾਹਮਣਾਂ ਨੂੰ) ਦਾਨ ਕਰ ਦੇਣਾ-ਇਹ ਭੀ ਮੇਰੇ ਵਾਸਤੇ ਨਾਮ-ਸਿਮਰਨ ਹੀ ਹੈ।
ਨਾਮੁ ਲੈਤ ਤੇ ਸਗਲ ਪਵੀਤ ॥
Those who repeat the Naam are totally purified.
ਜਿਹੜੇ ਮਨੁੱਖ ਨਾਮ ਜਪਦੇ ਹਨ ਉਹ ਸਾਰੇ ਸੁੱਚੇ ਆਚਰਨ ਵਾਲੇ ਬਣ ਜਾਂਦੇ ਹਨ, ਤੇ = ਉਹ ਬੰਦੇ {ਬਹੁ-ਵਚਨ}। ਸਗਲ = ਸਾਰੇ। ਪਵੀਤ = ਚੰਗੇ ਆਚਰਨ ਵਾਲੇ।
ਨਾਮੁ ਜਪਤ ਮੇਰੇ ਭਾਈ ਮੀਤ ॥੨॥
Those who chant the Naam are my friends and Siblings of Destiny. ||2||
ਨਾਮ ਜਪਣ ਵਾਲੇ ਹੀ ਮੇਰੇ ਭਰਾ ਹਨ ਮੇਰੇ ਮਿੱਤਰ ਹਨ ॥੨॥
ਨਾਮੁ ਹਮਾਰੈ ਸਉਣ ਸੰਜੋਗ ॥
The Naam is my auspicious omen and good fortune.
(ਕਾਰਾਂ-ਵਿਹਾਰਾਂ ਦੀ ਸਫਲਤਾ ਵਾਸਤੇ ਲੋਕ) ਸਗਨ (ਵਿਚਾਰਦੇ ਹਨ) ਮੁਹੂਰਤ (ਕਢਾਂਦੇ ਹਨ) ਪਰ ਮੇਰੇ ਵਾਸਤੇ ਤਾਂ ਹਰਿ-ਨਾਮ ਹੀ ਸਭ ਕੁਝ ਹੈ। ਸਉਣ = ਸਗਨ (ਵਿਚਾਰਨੇ)। ਸੰਜੋਗ = ਨਛੱਤ੍ਰਾਂ ਦਾ ਮੇਲ ਵਿਚਾਰਨਾ, ਮੁਹੂਰਤ ਵਿਚਾਰਨੇ।
ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥
The Naam is the sublime food which satisfies me.
ਦੁਨੀਆ ਦੇ ਸੁਆਦਲੇ ਪਦਾਰਥਾਂ ਨੂੰ ਖਾ ਖਾ ਕੇ ਰੱਜਣਾ-(ਇਹ ਸਾਰਾ ਸੁਆਦ) ਮੇਰੇ ਵਾਸਤੇ ਹਰਿ-ਨਾਮ ਦਾ ਸਿਮਰਨ ਹੈ। ਤ੍ਰਿਪਤਿ = ਰੱਜ। ਸੁਭੋਗ = ਸੁਆਦਲੇ ਭੋਗਾਂ ਦੀ।
ਨਾਮੁ ਹਮਾਰੈ ਸਗਲ ਆਚਾਰ ॥
The Naam is my good conduct.
(ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ) ਸਾਰੇ ਧਰਮ-ਕਰਮ ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਹੈ। ਆਚਾਰ = ਕਰਮ-ਕਾਂਡ, ਤੀਰਥ-ਜਾਤ੍ਰਾ ਆਦਿਕ ਮਿੱਥੇ ਹੋਏ ਧਰਮ = ਕਰਮ।
ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥
The Naam is my immaculate occupation. ||3||
ਪਰਮਾਤਮਾ ਦਾ ਨਾਮ ਹੀ ਮੇਰੇ ਲਈ ਪਵਿੱਤਰ ਕਾਰ-ਵਿਹਾਰ ਹੈ ॥੩॥ ਬਿਉਹਾਰੁ = ਕਾਰ-ਵਿਹਾਰ ॥੩॥
ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥
All those humble beings whose minds are filled with the One God
ਜਿਸ ਮਨੁੱਖ ਦੇ ਮਨ ਵਿਚ ਸਿਰਫ਼ ਪਰਮਾਤਮਾ ਆ ਵੱਸਿਆ ਹੈ (ਉਹ ਭਾਗਾਂ ਵਾਲਾ ਹੈ)। ਜਾ ਕੈ ਮਨਿ = ਜਿਸ (ਮਨੁੱਖ) ਦੇ ਮਨ ਵਿਚ।
ਸਗਲ ਜਨਾ ਕੀ ਹਰਿ ਹਰਿ ਟੇਕ ॥
have the Support of the Lord, Har, Har.
ਪਰਮਾਤਮਾ (ਦਾ ਨਾਮ) ਹੀ ਸਾਰੇ ਜੀਵਾਂ ਦਾ ਸਹਾਰਾ ਹੈ। ਟੇਕ = ਆਸਰਾ।
ਮਨਿ ਤਨਿ ਨਾਨਕ ਹਰਿ ਗੁਣ ਗਾਉ ॥
O Nanak, sing the Glorious Praises of the Lord with your mind and body.
ਹੇ ਨਾਨਕ! ਜਿਹੜਾ ਮਨੁੱਖ ਮਨੋਂ ਤਨੋਂ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ (ਉਹ ਭਾਗਾਂ ਵਾਲਾ ਹੈ) ਮਨਿ = ਮਨ ਵਿਚ। ਤਨਿ = ਸਰੀਰ ਵਿਚ। ਗੁਣ ਗਾਉ = ਸਿਫ਼ਤ-ਸਾਲਾਹ, ਗੁਣਾਂ ਦਾ ਗਾਇਨ।
ਸਾਧਸੰਗਿ ਜਿਸੁ ਦੇਵੈ ਨਾਉ ॥੪॥੨੨॥੩੫॥
In the Saadh Sangat, the Company of the Holy, the Lord bestows His Name. ||4||22||35||
(ਪਰ ਇਹ ਕੰਮ ਉਹੀ ਮਨੁੱਖ ਕਰਦਾ ਹੈ) ਜਿਸ ਨੂੰ ਪਰਮਾਤਮਾ ਸਾਧ ਸੰਗਤ ਵਿਚ ਰੱਖ ਕੇ ਆਪਣੇ ਨਾਮ ਦੀ ਦਾਤ ਦੇਂਦਾ ਹੈ ॥੪॥੨੨॥੩੫॥ ਸਾਧ ਸੰਗਿ = ਸਾਧ ਸੰਗਤ ਵਿਚ ॥੪॥੨੨॥੩੫॥