ਸਲੋਕੁ ਮਃ

Salok, Fifth Mehl:

ਸਲੋਕ ਪੰਜਵੀਂ ਪਾਤਿਸ਼ਾਹੀ।

ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ

When You are pleased, O Merciful Lord, you automatically come to dwell within my mind.

ਹੇ ਪ੍ਰਭੂ! ਜਦ ਤੂੰ ਮਿਹਰਵਾਨ ਹੋ ਜਾਏ, ਤਾਂ ਤੂੰ ਸਹਿਜ ਸੁਭਾਇ ਹੀ (ਜੀਵਾਂ ਦੇ) ਮਨ ਵਿਚ ਆ ਵੱਸਦਾ ਹੈਂ, ਤੁਸਹਿ = ਤੱ੍ਰੁਠਦਾ ਹੈਂ। ਅਚਿੰਤੁ = ਅਚਨਚੇਤ ਹੀ, ਸੋਚ ਤੇ ਜਤਨ ਤੋਂ ਬਿਨਾ ਹੀ। ਵਸਹਿ = ਤੂੰ ਆ ਵੱਸਦਾ ਹੈਂ।

ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ

When You are pleased, O Merciful Lord, I find the nine treasures within the home of my own self.

ਜਦ ਤੂੰ ਮਿਹਰਵਾਨ ਹੋ ਜਾਏ, ਤਾਂ ਮਾਨੋ, ਨੌ ਖ਼ਜ਼ਾਨੇ (ਹਿਰਦੇ) ਘਰ ਵਿਚ ਹੀ ਲੱਭ ਲੈਂਦੇ ਹਨ; ਨਿਧਿ = ਖ਼ਜ਼ਾਨੇ।

ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ

When You are pleased, O Merciful Lord, I act according to the Guru's Instructions.

ਜਦ ਤੂੰ ਮਿਹਰਵਾਨ ਹੋ ਜਾਏ, ਤਾਂ ਮਨੁੱਖ ਸਤਿਗੁਰੂ ਦਾ ਸ਼ਬਦ ਕਮਾਉਣ ਲੱਗ ਪੈਂਦੇ ਹਨ, ਮੰਤ੍ਰੁ = ਉਪਦੇਸ਼।

ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥

When You are pleased, O Merciful Lord, then Nanak is absorbed in the True One. ||1||

ਅਤੇ, ਹੇ ਨਾਨਕ! ਜੀਵ ਸੱਚ ਵਿਚ ਲੀਨ ਹੋ ਜਾਂਦੇ ਹਨ ॥੧॥ ਸਚਿ = ਸੱਚ ਵਿਚ ॥੧॥