ਸਲੋਕੁ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
The simmal tree is straight as an arrow; it is very tall, and very thick.
ਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ। ਸਰਾਇਰਾ = ਸਿੱਧਾ। ਦੀਰਘ = ਲੰਮਾ। ਮੁਚੁ = ਵੱਡਾ, ਮੋਟਾ।
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
But those birds which visit it hopefully, depart disappointed.
(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ? ਕਿਤੁ = ਕਿਉਂ।
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
Its fruits are tasteless, its flowers are nauseating, and its leaves are useless.
ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ। ਪਤ = ਪੱਤਰ।
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
Sweetness and humility, O Nanak, are the essence of virtue and goodness.
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ। ਮਿਠਤੁ = ਮਿਠਾਸ। ਨੀਵੀ = ਨੀਵੇਂ ਰਹਿਣ ਵਿਚ। ਤਤੁ = ਸਾਰ।
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
Everyone bows down to himself; no one bows down to another.
(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ, ਆਪ ਕਉ = ਆਪਣੇ ਮਤਲਬ ਵਾਸਤੇ, ਆਪਣੇ ਲਈ।
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
When something is placed on the balancing scale and weighed, the side which descends is heavier.
(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ)। ਗਉਰਾ = ਭਾਰਾ।
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
The sinner, like the deer hunter, bows down twice as much.
(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ, ਹੰਤਾ = ਮਾਰਨ ਵਾਲਾ।
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
But what can be achieved by bowing the head, when the heart is impure? ||1||
ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ॥੧॥ ਸੀਸ ਨਿਵਾਇਐ = ਜੇ ਨਿਰਾ ਸਿਰ ਨਿਵਾਇਆ ਜਾਏ। ਕੁਸੁਧੇ = ਖੋਟੇ ॥੧॥