ਆਸਾ ਮਹਲਾ

Aasaa, First Mehl:

ਰਾਗ ਆਸਾ ਪਹਿਲੀ ਪਾਤਸ਼ਾਹੀ।

ਕਿਸ ਕਾ ਪੂਤੁ ਕਿਸ ਕੀ ਮਾਈ

No one is anyone else's son, and no one is anyone else's mother.

ਅਸਲ ਵਿਚ ਨਾਹ ਮਾਂ ਨਾਹ ਪੁੱਤਰ ਕੋਈ ਭੀ ਕਿਸੇ ਦਾ ਪੱਕਾ ਸਾਥੀ ਨਹੀਂ ਹੈ।

ਝੂਠੈ ਮੋਹਿ ਭਰਮਿ ਭੁਲਾਈ ॥੧॥

Through false attachments, people wander around in doubt. ||1||

(ਪਰ) ਝੂਠੇ ਮੋਹ ਦੇ ਕਾਰਨ ਦੁਨੀਆ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਹੋਈ ਹੈ (ਮਾਂ ਪਿਉ ਪੁਤ੍ਰ ਆਦਿਕ ਨੂੰ ਹੀ ਆਪਣਾ ਸਦਾ ਸਾਥੀ ਜਾਣ ਕੇ ਜੀਵ ਪਰਮਾਤਮਾ ਨੂੰ ਵਿਸਾਰੀ ਬੈਠਾ ਹੈ) ॥੧॥ ਝੂਠੈ ਮੋਹਿ = ਝੂਠੈ ਮੋਹ ਦੇ ਕਾਰਨ। ਭਰਮਿ = ਭਟਕਣਾ ਵਿਚ (ਪੈ ਕੇ)। ਭੁਲਾਈ = (ਦੁਨੀਆ) ਭੁੱਲੀ ਹੋਈ ਹੈ, ਕੁਰਾਹੇ ਪਈ ਹੋਈ ਹੈ ॥੧॥

ਮੇਰੇ ਸਾਹਿਬ ਹਉ ਕੀਤਾ ਤੇਰਾ

O My Lord and Master, I am created by You.

ਹੇ ਮੇਰੇ ਮਾਲਿਕ-ਪ੍ਰਭੂ! ਮੈਂ ਤੇਰਾ ਪੈਦਾ ਕੀਤਾ ਹੋਇਆ ਹਾਂ (ਮੇਰੀਆਂ ਸਾਰੀਆਂ ਸਰੀਰਕ ਤੇ ਆਤਮਕ ਲੋੜਾਂ ਤੂੰ ਹੀ ਜਾਣਦਾ ਹੈਂ ਤੇ ਪੂਰੀਆਂ ਕਰਨ ਦੇ ਸਮਰੱਥ ਹੈਂ। ਕੀਤਾ ਤੇਰਾ = ਤੇਰਾ ਪੈਦਾ ਕੀਤਾ ਹੋਇਆ।

ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ

If You give it to me, I will chant Your Name. ||1||Pause||

ਮੇਰੇ ਆਤਮਕ ਜੀਵਨ ਦੀ ਖ਼ਾਤਰ) ਜਦੋਂ ਤੂੰ ਮੈਨੂੰ ਆਪਣਾ ਨਾਮ ਦੇਂਦਾ ਹੈਂ, ਤਦੋਂ ਹੀ ਮੈਂ ਜਪ ਸਕਦਾ ਹਾਂ ॥੧॥ ਰਹਾਉ ॥ ਜਪੀ = ਮੈਂ ਜਪਦਾ ਹਾਂ ॥੧॥ ਰਹਾਉ ॥

ਬਹੁਤੇ ਅਉਗਣ ਕੂਕੈ ਕੋਈ

That person who is filled with all sorts of sins may pray at the Lord's Door,

ਅਨੇਕਾਂ ਹੀ ਪਾਪ ਕੀਤੇ ਹੋਏ ਹੋਣ, ਫਿਰ ਭੀ ਜੇ ਕੋਈ ਮਨੁੱਖ (ਪਰਮਾਤਮਾ ਦੇ ਦਰ ਤੇ) ਅਰਜ਼ੋਈ ਕਰਦਾ ਹੈ (ਪਰਮਾਤਮਾ ਪੈਦਾ ਕੀਤੇ ਦੀ ਲਾਜ ਰੱਖਦਾ ਹੈ) ਕੂਕੈ = ਪੁਕਾਰ ਕਰੇ।

ਜਾ ਤਿਸੁ ਭਾਵੈ ਬਖਸੇ ਸੋਈ ॥੨॥

but he is forgiven only when the Lord so wills. ||2||

ਜਦੋਂ ਉਸ ਨੂੰ (ਉਸ ਅੱਤ ਵਿਕਾਰੀ ਦੀ ਭੀ ਅਰਜ਼ੋਈ) ਪਸੰਦ ਆਉਂਦੀ ਹੈ ਤਾਂ ਉਹ ਬਖ਼ਸ਼ਸ਼ ਕਰਦਾ ਹੈ (ਤੇ ਉਸ ਦੇ ਆਤਮਕ ਜੀਵਨ ਵਾਸਤੇ ਉਸ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ) ॥੨॥ ਤਿਸੁ ਭਾਵੈ = ਉਸ ਪ੍ਰਭੂ ਨੂੰ ਚੰਗਾ ਲੱਗੇ ॥੨॥

ਗੁਰ ਪਰਸਾਦੀ ਦੁਰਮਤਿ ਖੋਈ

By Guru's Grace, evil-mindedness is destroyed.

ਗੁਰੂ ਦੀ ਕਿਰਪਾ ਨਾਲ ਸਾਡੀ ਖੋਟੀ ਮਤਿ ਨਾਸ ਹੁੰਦੀ ਹੈ। ਦੁਰਮਤਿ = ਖੋਟੀ ਮਤਿ।

ਜਹ ਦੇਖਾ ਤਹ ਏਕੋ ਸੋਈ ॥੩॥

Wherever I look, there I find the One Lord. ||3||

(ਹੁਣ) ਮੈਂ ਜਿਧਰ ਵੇਖਦਾ ਹਾਂ ਉਧਰ (ਸਭ ਜੀਵਾਂ ਨੂੰ ਪੈਦਾ ਕਰਨ ਵਾਲਾ) ਉਹ ਪਰਮਾਤਮਾ ਹੀ ਵਿਆਪਕ ਵੇਖਦਾ ਹਾਂ ॥੩॥ ਜਹ = ਜਿਸ ਪਾਸੇ, ਜਿਧਰ। ਦੇਖਾ = ਮੈਂ ਵੇਖਦਾ ਹਾਂ ॥੩॥

ਕਹਤ ਨਾਨਕ ਐਸੀ ਮਤਿ ਆਵੈ

Says Nanak, if one comes to such an understanding,

ਨਾਨਕ ਆਖਦਾ ਹੈ- ਜਦੋਂ (ਪ੍ਰਭੂ ਦੀ ਆਪਣੀ ਹੀ ਮੇਹਰ ਨਾਲ ਗੁਰੂ ਦੀ ਰਾਹੀਂ) ਜੀਵ ਨੂੰ ਅਜੇਹੀ ਅਕਲ ਆ ਜਾਵੇ,

ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥

then he is absorbed into the Truest of the True. ||4||28||

ਕਿ ਹਰ ਪਾਸੇ ਉਸ ਨੂੰ ਪਰਮਾਤਮਾ ਹੀ ਦਿੱਸੇ, ਤਾਂ ਜੀਵ ਸਦਾ ਉਸ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦਾ ਹੈ ॥੪॥੨੮॥ ਸਚੇ = ਸਚ ਵਿਚ ਹੀ, ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਹੀ ॥੪॥੨੮॥