ਦੋਹਰਾ ॥
ਦੋਹਰਾ:
ਸਪਤ ਨਾਥ ਨਿਜ ਕਰਨ ਹਨਿ ਕਿਯੋ ਸਤੀ ਕੋ ਭੇਸ ॥
ਸੱਤ ਪਤੀਆਂ ਨੂੰ ਆਪਣੇ ਹੱਥਾਂ ਨਾਲ ਮਾਰ ਕੇ (ਹੁਣ) ਸਤੀ ਦਾ ਭੇਸ ਕਰ ਲਿਆ।
ਊਚ ਨੀਚ ਦੇਖਤ ਤਰਨਿ ਪਾਵਕ ਕਿਯੋ ਪ੍ਰਵੇਸ ॥੭॥
ਉੱਚਿਆਂ ਨੀਵਿਆਂ ਦੇ ਵੇਖਦੇ ਹੋਇਆਂ ਇਸਤਰੀ ਨੇ ਅਗਨੀ (ਭਾਵ ਚਿਖਾ) ਵਿਚ ਪ੍ਰਵੇਸ਼ ਕਰ ਲਿਆ ॥੭॥
ਸਪਤ ਨਾਥ ਨਿਜੁ ਹਾਥ ਹਨਿ ਅਸਟਮ ਕੌ ਗਰ ਲਾਇ ॥
ਸੱਤ ਪਤੀਆਂ ਨੂੰ ਆਪਣੇ ਹੱਥਾਂ ਨਾਲ ਮਾਰ ਕੇ ਅਤੇ ਅੱਠਵੇਂ ਨੂੰ ਗਲ ਨਾਲ ਲਗਾ ਕੇ,
ਸਭ ਲੋਗਨ ਦੇਖਤ ਜਰੀ ਢੋਲ ਮ੍ਰਿਦੰਗ ਬਜਾਇ ॥੮॥
ਸਾਰਿਆਂ ਲੋਕਾਂ ਦੇ ਵੇਖਦੇ ਵੇਖਦੇ ਢੋਲ ਮ੍ਰਿਦੰਗਿ ਵਜਾਉਂਦੀ ਹੋਈ ਸੜ ਮੋਈ ॥੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਸੀਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੮੮॥੩੫੭੯॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੮੮॥੩੫੭੯॥ ਚਲਦਾ॥