ਮਃ

Fourth Mehl:

ਚੌਥੀ ਪਾਤਿਸ਼ਾਹੀ।

ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ

Seek the Lord God, your Best Friend; by great good fortune, He comes to dwell with the very fortunate ones.

(ਗੁਰੂ ਦੀ ਸਰਨ ਪੈ ਕੇ) ਮਿੱਤਰ ਪ੍ਰਭੂ ਨੂੰ ਲੱਭ ਲੈ, (ਉਹ ਮਿੱਤਰ-ਪ੍ਰਭੂ) ਕਿਸਮਤ ਨਾਲ ਵੱਡੀ ਕਿਸਮਤ ਨਾਲ (ਹਿਰਦੇ ਵਿਚ ਆ) ਵੱਸਦਾ ਹੈ। ਲੋੜਿ ਲਹੁ = ਲੱਭ ਲਵੋ। ਭਾਗਿ = ਕਿਸਮਤ ਨਾਲ। ਵਡਭਾਗਿ = ਵੱਡੀ ਕਿਸਮਤ ਨਾਲ।

ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥

Through the Perfect Guru, He is revealed, O Nanak, and one is lovingly attuned to the Lord. ||2||

ਹੇ ਨਾਨਕ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਉਸ ਦਾ) ਦਰਸਨ ਕਰਾ ਦਿੱਤਾ, ਉਸ ਦੀ ਸੁਰਤ (ਹਰ ਵੇਲੇ) ਹਰੀ-ਪ੍ਰਭੂ ਵਿਚ ਲੱਗੀ ਰਹਿੰਦੀ ਹੈ ॥੨॥ ਗੁਰਿ ਪੂਰੈ = ਪੂਰੇ ਗੁਰੂ ਨੇ। ਲਿਵ = ਲਗਨ, ਸੁਰਤ ॥੨॥