ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥
He is called a Pandit, a religious scholar, and yet he wanders along many pathways. He is as hard as uncooked beans.
ਬਹੁਤੇ ਸ਼ਾਸਤ੍ਰ ਆਦਿਕ ਪੜ੍ਹਨ ਕਰ ਕੇ (ਹੀ ਜੇ ਆਪਣੇ ਆਪ ਨੂੰ ਕੋਈ ਮਨੁੱਖ) ਪੰਡਿਤ ਅਖਵਾਉਂਦਾ ਹੈ (ਪਰ) ਹੈ ਉਹ ਕੋੜਕੂ ਮੋਠ ਵਰਗਾ (ਜੋ ਰਿੰਨ੍ਹਿਆਂ ਗਲਦਾ ਨਹੀਂ)। ਬਹੁਤੀ ਰਾਹੀ = ਬਹੁਤ ਸ਼ਾਸਤ੍ਰ ਆਦਿਕਾਂ ਨੂੰ ਪੜ੍ਹਨ ਕਰ ਕੇ। ਜਿਨੇਹਾ = ਵਰਗਾ।
ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥
He is filled with attachment, and constantly engrossed in doubt; his body cannot hold still.
ਉਸ ਦੇ ਮਨ ਵਿਚ ਮੋਹ (ਪ੍ਰਬਲ) ਹੈ, ਉਸ ਦੀ ਭਟਕਣਾ ਖ਼ਤਮ ਨਹੀਂ ਹੁੰਦੀ। ਤਿਸਟਸਿ = ਟਿਕਦਾ। ਤਿਸਟਸਿ ਨਾਹੀ ਦੇਹਾ = ਸਰੀਰ ਟਿਕਦਾ ਨਹੀਂ, ਭਟਕਣਾ ਖ਼ਤਮ ਨਹੀਂ ਹੁੰਦੀ।
ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥
False is his coming, and false is his going; he is continually on the lookout for Maya.
ਉਸ ਪੰਡਿਤ ਦੀ (ਵਿੱਦਿਆ ਵਾਲੀ) ਸਾਰੀ ਦੌੜ-ਭੱਜ ਝੂਠ-ਮੂਠ ਹੈ (ਕਿਉਂਕਿ) ਉਸ ਨੂੰ ਸਦਾ ਮਾਇਆ ਦੀ ਹੀ ਝਾਕ ਲੱਗੀ ਰਹਿੰਦੀ ਹੈ। ਕੂੜੀ = ਝੂਠ-ਮੂਠ, ਵਿਅਰਥ। ਜੋਹਾ = ਤੱਕ, ਝਾਕ।
ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥
If someone speaks the truth, then he is aggravated; he is totally filled with anger.
ਜੇ ਕੋਈ ਉਸ ਨੂੰ ਇਹ ਅਸਲੀਅਤ ਦੱਸੇ ਤਾਂ ਉਸ ਨੂੰ ਖਿੱਝ ਆਉਂਦੀ ਹੈ (ਕਿਉਂਕਿ ਸ਼ਾਸਤ੍ਰ ਆਦਿਕ ਪੜ੍ਹ ਕੇ ਭੀ) ਉਸ ਦੇ ਮਨ ਵਿਚ ਗੁੱਸਾ ਬਹੁਤ ਹੈ। ਛੋਹ = ਖਿੱਝ। ਰੋਹ = ਗੁੱਸਾ।
ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥
The evil fool is engrossed in evil-mindedness and false intellectualizations; his mind is attached to emotional attachment.
(ਅਜੇਹਾ ਪੰਡਿਤ ਅਸਲ ਵਿਚ) ਭੈੜੀ ਕੋਝੀ ਮੱਤ ਦਾ ਮਾਰਿਆ ਹੋਇਆ ਮਹਾ ਮੂਰਖ ਹੁੰਦਾ ਹੈ ਕਿਉਂਕਿ ਉਸ ਦੇ ਮਨ ਵਿਚ ਮਾਇਆ ਦਾ ਮੋਹ (ਬਲਵਾਨ) ਹੈ; ਕੁਮੂੜਾ = ਬਹੁਤ ਮੂਰਖ। ਮਨਿ = ਮਨ ਵਿਚ।
ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥
The deceiver abides with the five deceivers; it is a gathering of like minds.
ਅਜੇਹੇ ਠੱਗ ਨਾਲ ਇਕ ਹੋਰ ਇਹੋ ਜਿਹਾ ਹੀ ਠੱਗ ਰਲ ਪੈਂਦਾ ਹੈ, ਦੋਹਾਂ ਦਾ ਵਾਹ-ਵਾਹ ਮੇਲ ਬਣ ਜਾਂਦਾ ਹੈ। ਸੇਤੀ = ਨਾਲ।
ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥
And when the Jeweller, the True Guru, appraises him, then he is exposed as mere iron.
ਜਦੋਂ ਸਰਾਫ਼ ਸਤਿਗੁਰੂ ਗਹੁ ਨਾਲ ਪਰਖ ਕਰਦਾ ਹੈ ਤਾਂ (ਇਹ ਬਾਹਰੋਂ ਵਿੱਦਿਆ ਨਾਲ ਚਮਕਦਾ ਸੋਨਾ ਦਿੱਸਣ ਵਾਲਾ, ਪਰ ਅੰਦਰੋਂ) ਲੋਹਾ ਉੱਘੜ ਆਉਂਦਾ ਹੈ। ਨਦਰੀ ਵਿਚਦੋ ਕਢੈ = ਨਜ਼ਰ ਵਿਚੋਂ ਦੀ ਕੱਢਦਾ ਹੈ, ਗਹੁ ਨਾਲ ਪਰਖਦਾ ਹੈ।
ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥
Mixed and mingled with others, he was passed off as genuine in many places; but now, the veil has been lifted, and he stands naked before all.
ਕਈ ਥਾਈਂ ਭਾਵੇਂ ਇਸ ਨੂੰ ਰਲਾ ਰਲਾ ਕੇ ਰੱਖੀਏ, ਪਰ ਇਸ ਦਾ ਪਾਜ ਖੁਲ੍ਹ ਕੇ ਅਸਲੀਅਤ ਅੱਗੇ ਆ ਹੀ ਜਾਂਦੀ ਹੈ।
ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥
One who comes to the Sanctuary of the True Guru, shall be transformed from iron into gold.
(ਅਜੇਹਾ ਬੰਦਾ ਭੀ) ਜੇ ਸਤਿਗੁਰੂ ਦੀ ਸਰਨ ਵਿਚ ਆ ਜਾਏ ਤਾਂ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦਾ ਹੈ। ਮਨੂਰ = ਸੜਿਆ ਹੋਇਆ ਲੋਹਾ। ਕੰਚਨੁ = ਸੋਨਾ।
ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥
The True Guru has no anger or vengeance; He looks upon son and enemy alike. Removing faults and mistakes, He purifies the human body.
ਸਤਿਗੁਰੂ ਨੂੰ ਕਿਸੇ ਨਾਲ ਵੈਰ ਨਹੀਂ, ਉਸ ਨੂੰ ਪੁਤ੍ਰ ਤੇ ਵੈਰੀ ਇਕੋ ਜਿਹੇ ਪਿਆਰੇ ਹਨ (ਜੋ ਕੋਈ ਭੀ ਉਸ ਦੀ ਸਰਨ ਆਵੇ ਉਸ ਦੇ) ਔਗੁਣ ਕੱਟ ਕੇ (ਗੁਰੂ) ਉਸ ਦੇ ਸਰੀਰ ਨੂੰ ਸੁੱਧ ਕਰ ਦੇਂਦਾ ਹੈ। ਸਤ੍ਰ = ਵੈਰੀ। ਸਮਾਨੇ = ਬਰਾਬਰ, ਇਕੋ ਜਿਹੇ। ਸੁਧੁ = ਪਵਿਤ੍ਰ।
ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥
O Nanak, one who has such pre-ordained destiny inscribed upon his forehead, is in love with the True Guru.
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਧੁਰੋਂ ਲੇਖ ਲਿਖਿਆ ਹੋਇਆ ਹੋਵੇ, ਉਸ ਦਾ ਗੁਰੂ ਨਾਲ ਪ੍ਰੇਮ ਬਣਦਾ ਹੈ। ਸਨੇਹਾ = ਪਿਆਰ।
ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥
The Word of the Perfect True Guru's Bani is Ambrosial Nectar; it dwells in the heart of one who is blessed by the Guru's Mercy.
ਪੂਰੇ ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਸ ਮਨੁੱਖ ਦੇ ਹਿਰਦੇ ਵਿਚ ਵੱਸਦੀ ਹੈ ਜਿਸ ਉਤੇ ਗੁਰੂ ਮੇਹਰ ਕਰੇ। ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਬਾਣੀ।
ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥
His coming and going in reincarnation is ended; forever and ever, he is at peace. ||2||
ਉਸ ਮਨੁੱਖ ਦਾ ਜਨਮ ਮਰਨ ਦੇ ਗੇੜ ਮੁੱਕ ਜਾਂਦਾ ਹੈ, ਉਸ ਨੂੰ ਸਦਾ ਹੀ ਸੁਖ ਪ੍ਰਾਪਤ ਹੁੰਦਾ ਹੈ ॥੨॥