ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ

Kabeer, it is the most clever wisdom, to chant and meditate on the Lord in the heart.

ਹੇ ਕਬੀਰ! (ਦੁਨੀਆ ਦੇ ਸਹਿਮਾਂ ਭਰਮਾਂ-ਵਹਿਮਾਂ ਤੋਂ ਬਚਣ ਲਈ) ਸਭ ਤੋਂ ਵੱਡੀ ਸਿਆਣਪ ਇਹੀ ਹੈ ਕਿ ਪਰਮਾਤਮਾ ਦਾ ਨਾਮ ਹਿਰਦੇ ਵਿਚ ਹੀ ਯਾਦ ਕਰ।

ਸੂਰੀ ਊਪਰਿ ਖੇਲਨਾ ਗਿਰੈ ਠਾਹਰ ਨਾਹਿ ॥੧੦੯॥

It is like playing on a pig; if you fall off, you will find no place of rest. ||109||

(ਪਰ) ਇਹ ਸਿਮਰਨ ਕਰਨਾ ਕੋਈ ਸੌਖੀ ਕਾਰ ਨਹੀਂ ਹੈ; (ਜਾਤਿ-ਅਭਿਮਾਨ, ਨਿੰਦਾ, ਕੁਸੰਗ; ਚਸਕੇ, ਵਰਤ ਆਦਿਕ ਭਰਮ ਛੱਡਣੇ ਪੈਂਦੇ ਹਨ; ਸੋ,) ਪ੍ਰਭੂ ਦਾ ਸਿਮਰਨ ਸੂਲੀ ਉਤੇ ਚੜ੍ਹਨ ਸਮਾਨ ਹੈ, ਇਸ ਸੂਲੀ ਤੋਂ ਡਿਗਿਆਂ ਹੀ (ਭਾਵ, ਸਿਮਰਨ ਦੀ ਇਹ ਅੱਤ ਔਖੀ ਕਾਰ ਛੱਡਿਆਂ ਭੀ) ਨਹੀਂ ਬਣ ਆਉਂਦੀ, ਕਿਉਂਕਿ ਸਿਮਰਨ ਤੋਂ ਬਿਨਾਂ (ਦੁਨੀਆ ਦੇ ਦੁੱਖ-ਕਲੇਸ਼ਾਂ ਤੇ ਸਹਿਮਾਂ ਤੋਂ ਬਚਣ ਲਈ) ਹੋਰ ਕੋਈ ਆਸਰਾ ਭੀ ਨਹੀਂ ਹੈ ॥੧੦੯॥ ਠਾਹਰ = ਥਾਂ, ਆਸਰਾ ॥੧੦੯॥