ਆਸਾ ਮਹਲਾ

Aasaa, Third Mehl:

ਆਸਾ ਤੀਜੀ ਪਾਤਸ਼ਾਹੀ।

ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ

The self-willed manmukhs are dying; they are wasting away in death.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਤਮਕ ਮੌਤੇ) ਮਰਦੇ ਹਨ (ਇਸ ਤਰ੍ਹਾਂ) ਮਰ ਕੇ ਉਹ ਆਪਣੀ ਮੌਤ ਖ਼ਰਾਬ ਕਰਦੇ ਹਨ, ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਮਰਹਿ = ਆਤਮਕ ਮੌਤ ਮਰਦੇ ਹਨ। ਮਰਿ = ਆਤਮਕ ਮੌਤੇ ਮਰ ਕੇ।

ਦੂਜੈ ਭਾਇ ਆਤਮ ਸੰਘਾਰਹਿ

In the love of duality, they murder their own souls.

ਕਿਉਂਕਿ ਮਾਇਆ ਦੇ ਮੋਹ ਵਿਚ ਪੈ ਕੇ ਉਹ ਆਪਣਾ ਆਤਮਕ ਜੀਵਨ ਤਬਾਹ ਕਰ ਲੈਂਦੇ ਹਨ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਆਤਮ = ਆਤਮਕ ਜੀਵਨ। ਸੰਘਾਰਹਿ = ਨਾਸ ਕਰ ਲੈਂਦੇ ਹਨ।

ਮੇਰਾ ਮੇਰਾ ਕਰਿ ਕਰਿ ਵਿਗੂਤਾ

Crying out, Mine, mine!, they are ruined.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਹ ਧਨ) ਮੇਰਾ ਹੈ (ਇਹ ਪਰਵਾਰਾ) ਮੇਰਾ ਹੈ-ਨਿੱਤ ਇਹੀ ਆਖ ਆਖ ਕੇ ਖ਼ੁਆਰ ਹੁੰਦਾ ਰਹਿੰਦਾ ਹੈ, ਵਿਗੂਤਾ = ਖ਼ੁਆਰ ਹੁੰਦਾ ਹੈ।

ਆਤਮੁ ਚੀਨੑੈ ਭਰਮੈ ਵਿਚਿ ਸੂਤਾ ॥੧॥

They do not remember their souls; they are asleep in superstition. ||1||

ਕਦੇ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ, ਮਾਇਆ ਦੀ ਭਟਕਣਾ ਵਿਚ ਪੈ ਕੇ (ਆਤਮਕ ਜੀਵਨ) ਵਲੋਂ ਗ਼ਾਫ਼ਿਲ ਹੋਇਆ ਰਹਿੰਦਾ ਹੈ ॥੧॥ ਆਤਮੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਚੀਨੈ = ਪਰਖਦਾ, ਪਛਾਣਦਾ। ਸੂਤਾ = ਗ਼ਾਫ਼ਲ ਹੋਇਆ ਰਹਿੰਦਾ ਹੈ ॥੧॥

ਮਰੁ ਮੁਇਆ ਸਬਦੇ ਮਰਿ ਜਾਇ

He alone dies a real death, who dies in the Word of the Shabad.

ਉਹ ਮਨੁੱਖ (ਮਾਇਆ ਦੇ ਮੋਹ ਵਲੋਂ) ਸੁਰਖਰੂਈ ਮੌਤ ਮਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਮੋਹ ਵਲੋਂ) ਅਛੋਹ ਰਹਿੰਦਾ ਹੈ, ਮਰੁ = ਮੌਤ, ਅਸਲੀ ਮੌਤ, ਮਾਇਆ ਦੇ ਮੋਹ ਵਲੋਂ ਮੌਤ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ।

ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ

The Guru has inspired me to realize, that praise and slander are one and the same; in this world, the profit is obtained by chanting the Name of the Lord. ||1||Pause||

ਗੁਰੂ ਨੇ ਜਿਸ ਮਨੁੱਖ ਨੂੰ ਇਹ ਸੂਝ ਬਖ਼ਸ਼ ਦਿੱਤੀ ਹੈ, ਕਿ ਭਾਵੇਂ ਕੋਈ ਚੰਗਾ ਆਖੇ, ਕੋਈ ਮੰਦਾ ਆਖੇ, ਇਸ ਨੂੰ ਇਕੋ ਜਿਹਾ ਸਹਾਰਨਾ ਹੈ। ਉਹ ਮਨੁੱਖ ਇਸ ਜੀਵਨ ਵਿਚ ਪਰਮਾਤਮਾ ਦਾ ਨਾਮ ਜਪ ਕੇ (ਜਗਤ ਤੋਂ) ਖੱਟੀ ਖੱਟ ਕੇ ਜਾਂਦਾ ਹੈ ॥੧॥ ਰਹਾਉ ॥ ਗੁਰਿ = ਗੁਰੂ ਨੇ। ਸਮ = ਬਰਾਬਰ। ਜਾਣਾਈ = ਸਮਝਾ ਦਿੱਤੀ। ਜੁਗ ਮਹਿ = ਜੀਵਨ ਵਿਚ। ਲਾਹਾ = ਲਾਭ, ਖੱਟੀ ॥੧॥ ਰਹਾਉ ॥

ਨਾਮ ਵਿਹੂਣ ਗਰਭ ਗਲਿ ਜਾਇ

Those who lack the Naam, the Name of the Lord, are dissolved within the womb.

ਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਜਨਮ ਮਰਨ ਦੇ ਗੇੜਾਂ ਵਿਚ ਆਤਮਕ ਜੀਵਨ ਨਾਸ ਕਰ ਲੈਂਦਾ ਹੈ, ਗਰਭ = ਜਨਮ ਮਰਨ ਦੇ ਗੇੜਾਂ ਵਿਚ। ਗਲਿ ਜਾਇ = ਗਲ ਜਾਂਦਾ ਹੈ, ਆਤਮਕ ਜੀਵਨ ਨਾਸ ਕਰ ਲੈਂਦਾ ਹੈ।

ਬਿਰਥਾ ਜਨਮੁ ਦੂਜੈ ਲੋਭਾਇ

Useless is the birth of those who are lured by duality.

ਉਹ ਸਦਾ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਇਸ ਵਾਸਤੇ) ਉਸ ਦੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ। ਲੋਭਾਇ = ਲੋਭ ਕਰਦਾ ਹੈ।

ਨਾਮ ਬਿਹੂਣੀ ਦੁਖਿ ਜਲੈ ਸਬਾਈ

Without the Naam, all are burning in pain.

ਨਾਮ ਤੋਂ ਸੱਖਣੀ ਰਹਿ ਕੇ ਸਾਰੀ ਲੁਕਾਈ ਦੁੱਖ ਵਿਚ ਸੜਦੀ ਰਹਿੰਦੀ ਹੈ। ਦੁਖਿ = ਦੁੱਖ ਵਿਚ। ਸਬਾਈ = ਸਾਰੀ ਲੁਕਾਈ।

ਸਤਿਗੁਰਿ ਪੂਰੈ ਬੂਝ ਬੁਝਾਈ ॥੨॥

The Perfect True Guru has given me this understanding. ||2||

ਪਰ ਇਹ ਸਮਝ ਪੂਰੇ ਗੁਰੂ ਨੇ (ਕਿਸੇ ਵਿਰਲੇ ਨੂੰ) ਬਖ਼ਸ਼ੀ ਹੈ ॥੨॥ ਸਤਿਗੁਰਿ = ਸਤਿਗੁਰੂ ਨੇ। ਬੂਝ = ਸਮਝ ॥੨॥

ਮਨੁ ਚੰਚਲੁ ਬਹੁ ਚੋਟਾ ਖਾਇ

The fickle mind is struck down so many times.

ਜਿਸ ਮਨੁੱਖ ਦਾ ਮਨ ਹਰ ਵੇਲੇ ਮਾਇਆ ਦੇ ਮੋਹ ਵਿਚ ਭਟਕਦਾ ਹੈ ਉਹ ਮੋਹ ਦੀਆਂ ਸੱਟਾਂ ਖਾਂਦਾ ਰਹਿੰਦਾ ਹੈ।

ਏਥਹੁ ਛੁੜਕਿਆ ਠਉਰ ਪਾਇ

Having lost this opportunity, no place of rest shall be found.

ਇਸ ਮਨੁੱਖਾ ਜੀਵਨ ਵਿਚ (ਸਿਮਰਨ ਵਲੋਂ) ਖੁੰਝਿਆ ਹੋਇਆ ਫਿਰ ਆਤਮਕ ਆਨੰਦ ਦੀ ਥਾਂ ਨਹੀਂ ਪ੍ਰਾਪਤ ਕਰ ਸਕਦਾ। ਏਥਹੁ ਛੁੜਕਿਆ = ਇਸ ਮਨੁੱਖਾ ਜਨਮ ਦੀ ਵਾਰੀ ਤੋਂ ਖੁੰਝਿਆ। ਠਉਰ = ਟਿਕਾਣਾ, ਥਾਂ।

ਗਰਭ ਜੋਨਿ ਵਿਸਟਾ ਕਾ ਵਾਸੁ

Cast into the womb of reincarnation, the mortal lives in manure;

ਜਨਮ ਮਰਨ ਦਾ ਗੇੜ (ਮਾਨੋ) ਗੰਦ ਦਾ ਘਰ ਹੈ,

ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥

in such a home, the self-willed manmukh takes up residence. ||3||

ਇਸ ਘਰ ਵਿਚ ਉਸ ਮਨੁੱਖ ਦਾ ਨਿਵਾਸ ਹੋਇਆ ਰਹਿੰਦਾ ਹੈ ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ ॥੩॥ ਤਿਤੁ ਘਰਿ = ਉਸ ਘਰ ਵਿਚ ॥੩॥

ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ

I am forever a sacrifice to my True Guru;

(ਹੇ ਭਾਈ!) ਮੈਂ ਆਪਣੇ ਸਤਿਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ। ਬਲਿ ਜਾਈ = ਮੈਂ ਕੁਰਬਾਨ ਜਾਂਦਾ ਹਾਂ (ਜਾਈਂ)।

ਗੁਰਮੁਖਿ ਜੋਤੀ ਜੋਤਿ ਮਿਲਾਈ

the light of the Gurmukh blends with the Divine Light of the Lord.

ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਸੁਰਤਿ ਨੂੰ ਗੁਰੂ ਪਰਮਾਤਮਾ ਦੀ ਜੋਤਿ ਵਿਚ ਮਿਲਾ ਦੇਂਦਾ ਹੈ।

ਨਿਰਮਲ ਬਾਣੀ ਨਿਜ ਘਰਿ ਵਾਸਾ

Through the Immaculate Bani of the Word, the mortal dwells within the home of his own inner self.

ਗੁਰੂ ਦੀ ਪਵਿਤ੍ਰ ਬਾਣੀ ਦੀ ਬਰਕਤਿ ਨਾਲ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਮਿਲ ਜਾਂਦਾ ਹੈ, ਨਿਜ ਘਰਿ = ਆਪਣੇ ਘਰ ਵਿਚ।

ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥

O Nanak, he conquers his ego, and remains forever detached. ||4||6||45||

ਹੇ ਨਾਨਕ! (ਗੁਰੂ ਦੀ ਮੇਹਰ ਨਾਲ ਮਨੁੱਖ) ਹਉਮੈ ਨੂੰ ਮੁਕਾ ਲੈਂਦਾ ਹੈ ਤੇ (ਮਾਇਆ ਦੇ ਮੋਹ ਵਲੋਂ) ਸਦਾ ਉਪਰਾਮ ਰਹਿੰਦਾ ਹੈ ॥੪॥੬॥੪੫॥ ਉਦਾਸਾ = ਵਿਰਕਤ ॥੪॥੬॥੪੫॥