ਗਉੜੀ ਗੁਆਰੇਰੀ ਮਹਲਾ

Gauree Gwaarayree, First Mehl:

ਗਊੜੀ ਗੁਆਰੇਰੀ ਪਾਤਸ਼ਾਹੀ ਪਹਿਲੀ।

ਨਾ ਮਨੁ ਮਰੈ ਕਾਰਜੁ ਹੋਇ

The mind does not die, so the job is not accomplished.

ਉਤਨਾ ਚਿਰ ਮਨ (ਤ੍ਰਿਸ਼ਨਾ ਵਲੋਂ) ਮਰਦਾ ਨਹੀਂ ਤੇ ਉਤਨਾ ਚਿਰ (ਪਰਮਾਤਮਾ ਨਾਲ ਇੱਕ-ਰੂਪ ਹੋਣ ਦਾ) ਜਨਮ-ਮਨੋਰਥ ਭੀ ਸਿਰੇ ਨਹੀਂ ਚੜ੍ਹਦਾ, ਕਾਰਜੁ = (ਪਰਮਾਤਮਾ ਦੇ ਨਾਲ ਇੱਕ-ਰੂਪ ਹੋਣ ਦਾ) ਜਨਮ-ਮਨੋਰਥ।

ਮਨੁ ਵਸਿ ਦੂਤਾ ਦੁਰਮਤਿ ਦੋਇ

The mind is under the power of the demons of evil intellect and duality.

ਜਿਤਨਾ ਚਿਰ ਮਨੁੱਖ ਦਾ ਮਨ ਕਾਮਾਦਿਕ ਵਿਕਾਰਾਂ ਦੇ ਵੱਸ ਵਿਚ ਹੈ, ਕੋਝੀ ਮਤਿ ਦੇ ਅਧੀਨ ਹੈ ਅਤੇ ਮੇਰ-ਤੇਰ ਦੇ ਕਾਬੂ ਵਿਚ ਹੈ। ਵਸਿ = ਵੱਸ ਵਿਚ। ਦੂਤਾ = ਕਾਮਾਦਿਕ ਦੂਤਾਂ ਦੇ। ਦੋਇ = ਦ੍ਵੈਤ, ਮੇਰ-ਤੇਰ।

ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥

But when the mind surrenders, through the Guru, it becomes one. ||1||

ਜਦੋਂ ਗੁਰੂ ਤੋਂ (ਸਿੱਖਿਆ ਲੈ ਕੇ ਮਨੁੱਖ ਦਾ) ਮਨ (ਸਿਫ਼ਤ-ਸਾਲਾਹ ਵਿਚ) ਗਿੱਝ ਜਾਂਦਾ ਹੈ, ਤਦੋਂ ਇਹ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ॥੧॥ ਗੁਰ ਤੇ = ਗੁਰੂ ਤੋਂ। ਇਕੁ = ਪਰਮਾਤਮਾ ਨਾਲ ਇੱਕ-ਰੂਪ ॥੧॥

ਨਿਰਗੁਣ ਰਾਮੁ ਗੁਣਹ ਵਸਿ ਹੋਇ

The Lord is without attributes; the attributes of virtue are under His control.

ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ, ਤੇ, ਉੱਚੇ ਆਤਮਕ ਗੁਣਾਂ ਦੇ ਵੱਸ ਵਿਚ ਹੈ (ਭਾਵ, ਜੋ ਮਨੁੱਖ ਉੱਚੇ ਆਤਮਕ ਗੁਣਾਂ ਨੂੰ ਆਪਣੇ ਅੰਦਰ ਵਸਾਂਦਾ ਹੈ, ਪਰਮਾਤਮਾ ਉਸ ਨਾਲ ਪਿਆਰ ਕਰਦਾ ਹੈ)। ਨਿਰਗੁਣ = ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ। ਗੁਣਹ ਵਸਿ = ਉੱਚੇ ਆਤਮਕ ਗੁਣਾਂ ਦੇ ਵੱਸ ਵਿਚ।

ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ

One who eliminates selfishness contemplates Him. ||1||Pause||

ਜੇਹੜਾ ਮਨੁੱਖ ਆਪਾ-ਭਾਵ ਦੂਰ ਕਰ ਲੈਂਦਾ ਹੈ ਉਹ ਸ਼ੁਭ ਗੁਣਾਂ ਨੂੰ ਆਪਣੇ ਮਨ ਵਿਚ ਵਸਾਂਦਾ ਹੈ ॥੧॥ ਰਹਾਉ ॥ ਆਪੁ = ਆਪਾ-ਭਾਵ। ਸੋਇ = ਉਹੀ ਮਨੁੱਖ ॥੧॥ ਰਹਾਉ ॥

ਮਨੁ ਭੂਲੋ ਬਹੁ ਚਿਤੈ ਵਿਕਾਰੁ

The deluded mind thinks of all sorts of corruption.

(ਮਾਇਆ-ਵੱਸ ਹੋ ਕੇ ਜਿਤਨਾ ਚਿਰ) ਮਨ ਕੁਰਾਹੇ ਪਿਆ ਰਹਿੰਦਾ ਹੈ, ਉਤਨਾ ਚਿਰ ਇਹ ਵਿਕਾਰ ਹੀ ਵਿਕਾਰ ਚਿਤਵਦਾ ਰਹਿੰਦਾ ਹੈ। ਚਿਤੈ = ਚਿਤਵੈ।

ਮਨੁ ਭੂਲੋ ਸਿਰਿ ਆਵੈ ਭਾਰੁ

When the mind is deluded, the load of wickedness falls on the head.

(ਜਿਤਨਾ ਚਿਰ) ਮਨ ਕੁਰਾਹੇ ਪਿਆ ਰਹਿੰਦਾ ਹੈ, (ਮਨੁੱਖ ਦੇ) ਸਿਰ ਉਤੇ ਵਿਕਾਰਾਂ ਦਾ ਬੋਝ ਇਕੱਠਾ ਹੁੰਦਾ ਜਾਂਦਾ ਹੈ। ਸਿਰਿ = ਸਿਰ ਉਤੇ। ਭਾਰੁ = ਵਿਕਾਰਾਂ ਦਾ ਭਾਰ।

ਮਨੁ ਮਾਨੈ ਹਰਿ ਏਕੰਕਾਰੁ ॥੨॥

But when the mind surrenders to the Lord, it realizes the One and Only Lord. ||2||

ਪਰ ਜਦੋਂ (ਗੁਰੂ ਤੋਂ ਸਿੱਖਿਆ ਲੈ ਕੇ) ਮਨ (ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ) ਪਰਚਦਾ ਹੈ, ਤਦੋਂ ਇਹ ਪਰਮਾਤਮਾ ਨਾਲ ਇਕ-ਸੁਰ ਹੋ ਜਾਂਦਾ ਹੈ ॥੨॥

ਮਨੁ ਭੂਲੋ ਮਾਇਆ ਘਰਿ ਜਾਇ

The deluded mind enters the house of Maya.

(ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪਿਆ ਮਨ ਮਾਇਆ ਦੇ ਘਰ ਵਿਚ (ਮੁੜ ਮੁੜ) ਜਾਂਦਾ ਹੈ, ਘਰਿ = ਘਰ ਵਿਚ, ਘੇਰੇ ਵਿਚ।

ਕਾਮਿ ਬਿਰੂਧਉ ਰਹੈ ਠਾਇ

Engrossed in sexual desire, it does not remain steady.

ਕਾਮ-ਵਾਸਨਾ ਵਿਚ ਫਸਿਆ ਹੋਇਆ ਮਨ ਟਿਕਾਣੇ-ਸਿਰ ਨਹੀਂ ਰਹਿੰਦਾ। ਕਾਮਿ = ਕਾਮਿ-ਵਾਸਨਾ ਵਿਚ। ਬਿਰੂਧਉ = ਰੁੱਝਾ ਹੋਇਆ, ਫਸਿਆ ਹੋਇਆ। ਠਾਇ = ਥਾਂ ਤੇ, ਟਿਕਿਆ ਹੋਇਆ, ਅਡੋਲ।

ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥

O mortal, lovingly vibrate the Lord's Name with your tongue. ||3||

(ਇਸ ਮਾਇਆ ਦੇ ਪ੍ਰਭਾਵ ਤੋਂ ਬਚਣ ਲਈ) ਹੇ ਪ੍ਰਾਣੀ! ਆਪਣੀ ਜੀਭ ਨੂੰ (ਅੰਮ੍ਰਿਤ ਰਸ ਵਿਚ) ਰਸਾ ਕੇ ਪਰਮਾਤਮਾ ਦਾ ਭਜਨ ਕਰ ॥੩॥ ਪ੍ਰਾਣੀ = ਹੇ ਪ੍ਰਾਣੀ! ਰਸਨ = ਜੀਭ ਨੂੰ। ਰਸਾਇ = ਰਸਾ ਕੇ ॥੩॥

ਗੈਵਰ ਹੈਵਰ ਕੰਚਨ ਸੁਤ ਨਾਰੀ

Elephants, horses, gold, children and spouses

ਵਧੀਆ ਹਾਥੀ, ਵਧੀਆ ਘੋੜੇ, ਸੋਨਾ, ਪੁੱਤਰ, ਇਸਤ੍ਰੀ-(ਇਹਨਾਂ ਦਾ ਮੋਹ ਜੂਏ ਦੀ ਖੇਡ ਹੈ।) ਗੈਵਰ = ਗਜ ਵਰ, ਵਧੀਆ ਹਾਥੀ। ਹੈਵਰ = ਹਯ ਵਰ, ਵਧੀਆ ਘੋੜੇ। ਕੰਚਨ = ਸੋਨਾ। ਸੁਤ = ਪੁੱਤਰ।

ਬਹੁ ਚਿੰਤਾ ਪਿੜ ਚਾਲੈ ਹਾਰੀ

in the anxious affairs of all these, people lose the game and depart.

(ਪੁੱਤਰ ਇਸਤ੍ਰੀ ਆਦਿਕ ਦੇ ਮੋਹ ਦੇ ਕਾਰਨ) ਮਨ ਨੂੰ ਬਹੁਤ ਚਿੰਤਾ ਵਿਆਪਦੀ ਹੈ, ਤੇ, ਆਖ਼ਿਰ ਇਸ ਜਗਤ-ਅਖਾੜੇ ਤੋਂ ਮਨੁੱਖ ਬਾਜ਼ੀ ਹਾਰ ਕੇ ਜਾਂਦਾ ਹੈ। ਪਿੜ = ਕੁਸ਼ਤੀ ਦਾ ਅਖਾੜਾ। ਹਾਰੀ = ਹਾਰਿ, ਹਾਰ ਕੇ।

ਜੂਐ ਖੇਲਣੁ ਕਾਚੀ ਸਾਰੀ ॥੪॥

In the game of chess, their pieces do not reach their destination. ||4||

(ਜਿਵੇਂ) ਜੂਏ ਦੀ ਖੇਡ (ਚਉਪੜ ਦੀਆਂ) ਕੱਚੀਆਂ ਨਰਦਾਂ (ਮੁੜ ਮੁੜ ਮਾਰ ਖਾਂਦੀਆਂ ਹਨ, ਤਿਵੇਂ ਇਸ ਜੂਏ ਦੀ ਖੇਡ ਖੇਡਣ ਵਾਲੇ ਦਾ ਮਨ ਕਮਜ਼ੋਰ ਰਹਿ ਕੇ ਵਿਕਾਰਾਂ ਦੀਆਂ ਚੋਟਾਂ ਖਾਂਦਾ ਰਹਿੰਦਾ ਹੈ) ॥੪॥ ਜੂਐ ਖੇਲਣੁ = ਜੂਏ ਦੀ ਖੇਡ। ਸਾਰੀ = ਨਰਦ ॥੪॥

ਸੰਪਉ ਸੰਚੀ ਭਏ ਵਿਕਾਰ

They gather wealth, but only evil comes from it.

ਜਿਉਂ ਜਿਉਂ ਮਨੁੱਖ ਧਨ ਜੋੜਦਾ ਹੈ ਮਨ ਵਿਚ ਵਿਕਾਰ ਪੈਦਾ ਹੁੰਦੇ ਜਾਂਦੇ ਹਨ, ਸੰਪਉ = ਧਨ। ਸੰਚੀ = ਇਕੱਠੀ ਕੀਤੀ, ਜੋੜੀ।

ਹਰਖ ਸੋਕ ਉਭੇ ਦਰਵਾਰਿ

Pleasure and pain stand in the doorway.

(ਕਦੇ ਖ਼ੁਸ਼ੀ ਕਦੇ ਚਿੰਤਾ) ਇਹ ਖ਼ੁਸ਼ੀ ਤੇ ਸਹਮ ਸਦਾ ਮਨੁੱਖ ਦੇ ਬੂਹੇ ਉਤੇ ਖਲੋਤੇ ਹੀ ਰਹਿੰਦੇ ਹਨ। ਸੋਕ = ਚਿੰਤਾ। ਉਭੇ = ਖਲੋਤੇ ਹੋਏ। ਦਰਵਾਰਿ = ਬੂਹੇ ਉਤੇ।

ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥

Intuitive peace comes by meditating on the Lord, within the heart. ||5||

ਪਰ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮਨ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ ॥੫॥ ਸਹਜੇ = ਸਹਜ ਵਿਚ, ਅਡੋਲ ਅਵਸਥਾ ਵਿਚ। ਜਪਿ = ਜਪ ਕੇ। ਮੁਰਾਰਿ = ਪਰਮਾਤਮਾ ॥੫॥

ਨਦਰਿ ਕਰੇ ਤਾ ਮੇਲਿ ਮਿਲਾਏ

When the Lord bestows His Glance of Grace, then He unites us in His Union.

(ਪਰ ਜੀਵ ਦੇ ਕੀਹ ਵੱਸ?) ਜਦੋਂ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਗੁਰੂ ਇਸ ਨੂੰ ਆਪਣੇ ਸ਼ਬਦ ਵਿਚ ਜੋੜ ਕੇ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ।

ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ

Through the Word of the Shabad, merits are gathered in, and demerits are burned away.

(ਗੁਰੂ ਦੇ ਸਨਮੁਖ ਹੋ ਕੇ) ਜੀਵ ਆਤਮਕ ਗੁਣ (ਆਪਣੇ ਅੰਦਰ) ਇਕੱਠੇ ਕਰ ਕੇ ਗੁਰ-ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਔਗੁਣ ਸਾੜ ਦੇਂਦਾ ਹੈ। ਸੰਗ੍ਰਹਿ = ਇਕੱਠੇ ਕਰ ਕੇ। ਸਬਦਿ = ਗੁਰ-ਸ਼ਬਦ ਦੀ ਰਾਹੀਂ।

ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥

The Gurmukh obtains the treasure of the Naam, the Name of the Lord. ||6||

ਗੁਰੂ ਦੇ ਸਨਮੁਖ ਹੋ ਕੇ ਮਨੁੱਖ ਨਾਮ-ਧਨ ਲੱਭ ਲੈਂਦਾ ਹੈ ॥੬॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੬॥

ਬਿਨੁ ਨਾਵੈ ਸਭ ਦੂਖ ਨਿਵਾਸੁ

Without the Name, all live in pain.

ਪ੍ਰਭੂ ਦੇ ਨਾਮ ਵਿਚ ਜੁੜਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਸਾਰੇ ਦੁੱਖ-ਕਲੇਸ਼ਾਂ ਦਾ ਡੇਰਾ ਆ ਲੱਗਦਾ ਹੈ, ਦੂਖ ਨਿਵਾਸੁ = ਦੁਖਾਂ ਦਾ ਨਿਵਾਸ (ਮਨ ਵਿਚ)।

ਮਨਮੁਖ ਮੂੜ ਮਾਇਆ ਚਿਤ ਵਾਸੁ

The consciousness of the foolish, self-willed manmukh is the dwelling place of Maya.

ਮੂਰਖ ਮਨਮੁਖ ਦੇ ਚਿੱਤ ਦਾ ਵਾਸਾ ਮਾਇਆ (ਦੇ ਮੋਹ) ਵਿਚ ਹੀ ਰਹਿੰਦਾ ਹੈ। ਮਨਮੁਖ = ਮਨ ਦਾ ਮੁਰੀਦ। ਚਿਤ ਵਾਸੁ = ਚਿੱਤ ਦਾ ਵਾਸ, ਚਿੱਤ ਦਾ ਟਿਕਾਣਾ।

ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥

The Gurmukh obtains spiritual wisdom, according to pre-ordained destiny. ||7||

ਧੁਰੋਂ ਪਰਮਾਤਮਾ ਦੀ ਮਿਹਰ ਨਾਲ (ਜਿਸ ਦੇ ਮੱਥੇ ਉਤੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ ਉੱਘੜਦਾ ਹੈ, ਉਹ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ॥੭॥ ਕਰਮਿ = ਮਿਹਰ ਨਾਲ ॥੭॥

ਮਨੁ ਚੰਚਲੁ ਧਾਵਤੁ ਫੁਨਿ ਧਾਵੈ

The fickle mind continuously runs after fleeting things.

(ਆਤਮਕ ਗੁਣਾਂ ਤੋਂ ਸੱਖਣਾ) ਮਨ ਚੰਚਲ ਰਹਿੰਦਾ ਹੈ (ਮਾਇਆ ਦੇ ਪਿੱਛੇ) ਦੌੜਦਾ ਹੈ ਮੁੜ ਮੁੜ ਦੌੜਦਾ ਹੈ। ਫੁਨਿ = ਮੁੜ ਮੁੜ। ਧਾਵੈ = (ਮਾਇਆ ਦੇ ਪਿੱਛੇ) ਦੌੜਦਾ ਹੈ।

ਸਾਚੇ ਸੂਚੇ ਮੈਲੁ ਭਾਵੈ

The Pure True Lord is not pleased by filth.

ਸਦਾ-ਥਿਰ ਰਹਿਣ ਵਾਲੇ ਤੇ (ਵਿਕਾਰਾਂ ਦੀ ਭਿੱਟ ਤੋਂ) ਸੁੱਚੇ ਪਰਮਾਤਮਾ ਨੂੰ (ਮਨੁੱਖ ਦੇ ਮਨ ਦੀ ਇਹ) ਮੈਲ ਚੰਗੀ ਨਹੀਂ ਲੱਗਦੀ (ਇਸ ਵਾਸਤੇ ਇਹ ਪਰਮਾਤਮਾ ਤੋਂ ਵਿਛੁੜਿਆ ਰਹਿੰਦਾ ਹੈ)।

ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥

O Nanak, the Gurmukh sings the Glorious Praises of the Lord. ||8||3||

ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਹੈ (ਤੇ ਉਸ ਦਾ ਜਨਮ-ਮਨੋਰਥ ਸਿਰੇ ਚੜ੍ਹ ਜਾਂਦਾ ਹੈ) ॥੮॥੩॥