ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਭੂਖੇ ਖਾਵਤ ਲਾਜ ਨ ਆਵੈ ॥
The hungry man is not ashamed to eat.
ਹੇ ਭਾਈ! ਜਿਵੇਂ (ਜੇ ਕਿਸੇ ਭੁੱਖੇ ਮਨੁੱਖ ਨੂੰ ਕੁਝ ਖਾਣ ਨੂੰ ਮਿਲ ਜਾਏ, ਤਾਂ ਉਹ) ਭੁੱਖਾ ਮਨੁੱਖ ਖਾਂਦਿਆਂ ਸ਼ਰਮ ਮਹਿਸੂਸ ਨਹੀਂ ਕਰਦਾ, ਲਾਜ = ਸ਼ਰਮ।
ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥
Just so, the humble servant of the Lord sings the Glorious Praises of the Lord. ||1||
ਇਸੇ ਤਰ੍ਹਾਂ ਪਰਮਾਤਮਾ ਦਾ ਸੇਵਕ (ਆਪਣੀ ਆਤਮਕ ਭੁੱਖ ਮਿਟਾਣ ਲਈ ਬੜੇ ਚਾਅ ਨਾਲ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ ॥੧॥ ਗਾਵੈ = ਗਾਂਦਾ ਹੈ ॥੧॥
ਅਪਨੇ ਕਾਜ ਕਉ ਕਿਉ ਅਲਕਾਈਐ ॥
Why are you so lazy in your own affairs?
ਹੇ ਭਾਈ! (ਉਹ ਸਿਮਰਨ ਜੋ ਸਾਡਾ ਅਸਲ ਕੰਮ ਹੈ) ਆਪਣੇ (ਇਸ ਅਸਲ) ਕੰਮ ਦੀ ਖ਼ਾਤਰ ਕਦੇ ਭੀ ਆਲਸ ਨਹੀਂ ਕਰਨਾ ਚਾਹੀਦਾ, ਕਉ = ਵਾਸਤੇ। ਅਲਕਾਈਐ = ਆਲਸ ਕੀਤਾ ਜਾਏ।
ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥
Remembering Him in meditation, your face shall be radiant in the Court of the Lord; you shall find peace, forever and ever. ||1||Pause||
ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੋਈਦਾ ਹੈ, ਤੇ, ਸਦਾ ਹੀ ਆਤਮਕ ਆਨੰਦ ਮਾਣੀਦਾ ਹੈ ॥੧॥ ਰਹਾਉ ॥ ਜਿਤੁ = ਜਿਸ ਦੀ ਰਾਹੀਂ। ਸਿਮਰਨਿ = ਸਿਮਰਨ ਦੀ ਰਾਹੀਂ। ਜਿਤੁ ਸਿਮਰਨਿ = ਜਿਸ ਸਿਮਰਨ ਦੀ ਰਾਹੀਂ ॥੧॥ ਰਹਾਉ ॥
ਜਿਉ ਕਾਮੀ ਕਾਮਿ ਲੁਭਾਵੈ ॥
Just as the lustful man is enticed by lust,
ਹੇ ਭਾਈ! ਜਿਵੇਂ ਕੋਈ ਵਿਸ਼ਈ ਮਨੁੱਖ ਕਾਮ-ਵਾਸ਼ਨਾ ਵਿਚ ਹੀ ਮਗਨ ਰਹਿੰਦਾ ਹੈ, ਕਾਮੀ = ਵਿਸ਼ਈ ਮਨੁੱਖ। ਕਾਮਿ = ਕਾਮ-ਵਾਸ਼ਨਾ ਵਿਚ। ਲੁਭਾਵੈ = ਮਗਨ ਰਹਿੰਦਾ ਹੈ।
ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥
so is the Lord's slave pleased with the Lord's Praise. ||2||
ਤਿਵੇਂ ਪਰਮਾਤਮਾ ਦੇ ਸੇਵਕ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਚੰਗੀ ਲੱਗਦੀ ਹੈ ॥੨॥ ਭਾਵੈ = ਪਸੰਦ ਆਉਂਦਾ ਹੈ ॥੨॥
ਜਿਉ ਮਾਤਾ ਬਾਲਿ ਲਪਟਾਵੈ ॥
Just as the mother holds her baby close,
ਹੇ ਭਾਈ! ਜਿਵੇਂ ਮਾਂ ਆਪਣੇ ਬੱਚੇ (ਦੇ ਮੋਹ) ਨਾਲ ਚੰਬੜੀ ਰਹਿੰਦੀ ਹੈ, ਬਾਲਿ = ਬਾਲ (ਦੇ ਮੋਹ) ਵਿਚ। ਲਪਟਾਵੈ = ਚੰਬੜੀ ਰਹਿੰਦੀ ਹੈ।
ਤਿਉ ਗਿਆਨੀ ਨਾਮੁ ਕਮਾਵੈ ॥੩॥
so does the spiritual person cherish the Naam, the Name of the Lord. ||3||
ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਨਾਮ (-ਸਿਮਰਨ ਦੀ) ਕਮਾਈ ਕਰਦਾ ਹੈ ॥੩॥ ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ ॥੩॥
ਗੁਰ ਪੂਰੇ ਤੇ ਪਾਵੈ ॥
This is obtained from the Perfect Guru.
ਪਰ, ਜੇਹੜਾ (ਇਹ ਦਾਤਿ) ਪੂਰੇ ਗੁਰੂ ਤੋਂ ਹਾਸਲ ਕਰਦਾ ਹੈ, ਤੇ = ਤੋਂ, ਪਾਸੋਂ।
ਜਨ ਨਾਨਕ ਨਾਮੁ ਧਿਆਵੈ ॥੪॥੧੯॥੮੩॥
Servant Nanak meditates on the Naam, the Name of the Lord. ||4||19||83||
ਹੇ ਦਾਸ ਨਾਨਕ! (ਉਹੀ ਮਨੁੱਖ ਪਰਮਾਤਮਾ ਦਾ) ਨਾਮ ਸਿਮਰਦਾ ਹੈ ॥੪॥੧੯॥੮੩॥ ਜਨ ਨਾਨਕ = ਹੇ ਨਾਨਕ = ਹੇ ਦਾਸ ਨਾਨਕ! ॥੪॥੧੯॥੮੩॥