ਸਲੋਕ ਮਃ ੫ ॥

Salok, Fifth Mehl:

ਸਲੋਕ ਪੰਜਵੀਂ ਪਾਤਿਸ਼ਾਹੀ।

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

Millions of obstacles stand in the way of one who forgets the Name.

ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕ੍ਰੋੜਾਂ ਵਿਘਨ ਆ ਘੇਰਦੇ ਹਨ। ਕੋਟਿ = ਕ੍ਰੋੜਾਂ।

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥

O Nanak, night and day, he croaks like a raven in a deserted house. ||1||

ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ) ॥੧॥ ਅਨਦਿਨੁ = ਹਰ ਰੋਜ਼। ਘਰਿ = ਘਰ ਵਿਚ ॥੧॥