ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
Service to, and obedience to the True Guru, is the essence of comfort and peace.
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ; ਸਾਰੁ = ਤੱਤ, ਨਿਚੋੜ। ਸੁਖੀ ਹੂੰ ਸੁਖ = ਚੰਗੇ ਤੋਂ ਚੰਗੇ ਸੁਖ ਦਾ।
ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥
Doing so, one obtains honor here, and the door of salvation in the Court of the Lord.
(ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। ਐਥੈ = ਜਗਤ ਵਿਚ।
ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥
In this way, perform the tasks of Truth, wear Truth, and take the Support of the True Name.
(ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ,
ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
Associating with Truth, obtain Truth, and love the True Name.
ਸੱਚੀ ਸੰਗਤ ਵਿਚ ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ।
ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥
Through the True Word of the Shabad, be always happy, and you shall be acclaimed as True in the True Court.
(ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼ਰੂ ਹੋ ਜਾਂਦਾ ਹੈ।
ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
O Nanak, he alone serves the True Guru, whom the Creator has blessed with His Glance of Grace. ||1||
ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ॥੧॥