ਚਮਰਟਾ ਗਾਂਠਿ ਨ ਜਨਈ ॥
I am a shoemaker, but I do not know how to mend shoes.
ਮੈਂ ਗ਼ਰੀਬ ਚਮਿਆਰ (ਸਰੀਰ-ਜੁੱਤੀ ਨੂੰ) ਗੰਢਣਾ ਨਹੀਂ ਜਾਣਦਾ, ਚਮਰਟਾ = ਗ਼ਰੀਬ ਚਮਿਆਰ। ਗਾਂਠਿ ਨ ਜਨਈ = ਗੰਢਣਾ ਨਹੀਂ ਜਾਣਦਾ।
ਲੋਗੁ ਗਠਾਵੈ ਪਨਹੀ ॥੧॥ ਰਹਾਉ ॥
People come to me to mend their shoes. ||1||Pause||
ਪਰ ਜਗਤ ਦੇ ਜੀਵ ਆਪੋ ਆਪਣੀ (ਸਰੀਰ-ਰੂਪ) ਜੁੱਤੀ ਗੰਢਾ ਰਹੇ ਹਨ (ਭਾਵ, ਲੋਕ ਦਿਨ ਰਾਤ ਨਿਰੇ ਸਰੀਰ ਦੀ ਪਾਲਣਾ ਦੇ ਆਹਰ ਵਿਚ ਲੱਗ ਰਹੇ ਹਨ ॥੧॥ ਰਹਾਉ ॥ ਗਠਾਵੈ = ਗੰਢਾਉਂਦਾ ਹੈ। ਪਨਹੀ = ਜੁੱਤੀ ॥੧॥ ਰਹਾਉ ॥
ਆਰ ਨਹੀ ਜਿਹ ਤੋਪਉ ॥
I have no awl to stitch them;
ਮੇਰੇ ਪਾਸ ਆਰ ਨਹੀਂ ਕਿ ਮੈਂ (ਜੁੱਤੀ ਨੂੰ) ਤ੍ਰੋਪੇ ਲਾਵਾਂ (ਭਾਵ, ਮੇਰੇ ਅੰਦਰ ਮੋਹ ਦੀ ਖਿੱਚ ਨਹੀਂ ਕਿ ਮੇਰੀ ਸੁਰਤ ਸਦਾ ਸਰੀਰ ਵਿਚ ਹੀ ਟਿਕੀ ਰਹੇ)। ਜਿਹ = ਜਿਸ ਨਾਲ। ਤੋਪਉ = ਤੋਪਉਂ, ਤ੍ਰੋਪਾ ਲਾਵਾਂ।
ਨਹੀ ਰਾਂਬੀ ਠਾਉ ਰੋਪਉ ॥੧॥
I have no knife to patch them. ||1||
ਮੇਰੇ ਪਾਸ ਰੰਬੀ ਨਹੀਂ ਕਿ (ਜੁੱਤੀ ਨੂੰ) ਟਾਕੀਆਂ ਲਾਵਾਂ (ਭਾਵ, ਮੇਰੇ ਅੰਦਰ ਲੋਭ ਨਹੀਂ ਕਿ ਚੰਗੇ ਚੰਗੇ ਖਾਣੇ ਲਿਆ ਕੇ ਨਿੱਤ ਸਰੀਰ ਨੂੰ ਪਾਲਦਾ ਰਹਾਂ) ॥੧॥ ਠਾਉ = ਥਾਂ ਜੁੱਤੀ ਦੀ ਟੁੱਟੀ ਹੋਈ ਥਾਂ। ਰੋਪਉ = ਰੋਪਉਂ, ਟਾਕੀ ਲਾਵਾਂ ॥੧॥
ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥
Mending, mending, people waste their lives and ruin themselves.
ਜਗਤ ਗੰਢ ਗੰਢ ਕੇ ਬਹੁਤ ਖ਼ੁਆਰ ਹੋ ਰਿਹਾ ਹੈ (ਭਾਵ, ਜਗਤ ਦੇ ਜੀਵ ਆਪੋ ਆਪਣੇ ਸਰੀਰ ਨੂੰ ਦਿਨ ਰਾਤ ਪਾਲਣ ਪੋਸਣ ਦੇ ਆਹਰੇ ਲੱਗ ਕੇ ਦੁਖੀ ਹੋ ਰਹੇ ਹਨ); ਗੰਠਿ ਗੰਠਿ = ਗੰਢ ਗੰਢ ਕੇ। ਖਰਾ = ਬਹੁਤ। ਬਿਗੂਚਾ = ਖ਼ੁਆਰ ਹੋ ਰਿਹਾ ਹੈ।
ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥
Without wasting my time mending, I have found the Lord. ||2||
ਮੈਂ ਗੰਢਣ ਦਾ ਕੰਮ ਛੱਡ ਕੇ (ਭਾਵ, ਆਪਣੇ ਸਰੀਰ ਦੇ ਨਿੱਤ ਆਹਰੇ ਲੱਗੇ ਰਹਿਣ ਨੂੰ ਛੱਡ ਕੇ) ਪ੍ਰਭੂ-ਚਰਨਾਂ ਵਿਚ ਜਾ ਅੱਪੜਿਆ ਹਾਂ ॥੨॥ ਹਉ = ਮੈਂ। ਬਿਨੁ ਗਾਂਠੇ = ਗੰਢਣ ਦਾ ਕੰਮ ਛੱਡ ਕੇ ॥੨॥
ਰਵਿਦਾਸੁ ਜਪੈ ਰਾਮ ਨਾਮਾ ॥
Ravi Daas chants the Lord's Name;
ਰਵਿਦਾਸ ਹੁਣ ਪਰਮਾਤਮਾ ਦਾ ਨਾਮ ਸਿਮਰਦਾ ਹੈ, (ਤੇ, ਸਰੀਰ ਦਾ ਮੋਹ ਛੱਡ ਬੈਠਾ ਹੈ)
ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
he is not concerned with the Messenger of Death. ||3||7||
(ਇਸੇ ਵਾਸਤੇ) ਮੈਨੂੰ ਰਵਿਦਾਸ ਨੂੰ ਜਮਾਂ ਨਾਲ ਕੋਈ ਵਾਸਤਾ ਨਹੀਂ ਰਹਿ ਗਿਆ ॥੩॥੭॥ ਮੋਹਿ = ਮੈਨੂੰ। ਸਿਉ = ਨਾਲ। ਕਾਮਾ = ਵਾਸਤਾ।੩। ❀ ਨੋਟ: ਰਵਿਦਾਸ ਜੀ ਬਨਾਰਸ ਦੇ ਵਸਨੀਕ ਸਨ, ਤੇ ਇਹ ਸ਼ਹਿਰ ਵਿਦਵਾਨ ਬ੍ਰਾਹਮਣਾਂ ਦਾ ਭਾਰਾ ਕੇਂਦਰ ਚਲਿਆ ਆ ਰਿਹਾ ਹੈ। ਬ੍ਰਾਹਮਣਾਂ ਦੀ ਅਗਵਾਈ ਵਿਚ ਇੱਥੇ ਮੂਰਤੀ-ਪੂਜਾ ਦਾ ਜ਼ੋਰ ਹੋਣਾ ਭੀ ਕੁਦਰਤੀ ਗੱਲ ਸੀ। ਇਕ ਪਾਸੇ ਉੱਚੀ ਕੁਲ ਦੇ ਵਿਦਵਾਨ ਲੋਕ ਮੰਦਰਾਂ ਵਿਚ ਜਾ ਜਾ ਕੇ ਮੂਰਤੀਆਂ ਪੂਜਣ; ਦੂਜੇ ਪਾਸੇ, ਇਕ ਬੜੀ ਨੀਵੀਂ ਜਾਤ ਦਾ ਕੰਗਾਲ ਤੇ ਗ਼ਰੀਬ ਰਵਿਦਾਸ ਇੱਕ ਪਰਮਾਤਮਾ ਦੇ ਸਿਮਰਨ ਦਾ ਹੋਕਾ ਦੇਵੇ-ਇਹ ਇਕ ਅਜੀਬ ਜਹੀ ਖੇਡ ਬਨਾਰਸ ਵਿਚ ਹੋ ਰਹੀ ਸੀ। ਬ੍ਰਾਹਮਣਾਂ ਦਾ ਚਮਾਰ ਰਵਿਦਾਸ ਨੂੰ ਉਸ ਦੀ ਨੀਵੀਂ ਜਾਤ ਦਾ ਚੇਤਾ ਕਰਾ ਕਰਾ ਕੇ ਉਸ ਨੂੰ ਮਖ਼ੌਲ ਕਰਨਾ ਭੀ ਇਕ ਸੁਭਾਵਿਕ ਜਿਹੀ ਗੱਲ ਸੀ। ਅਜਿਹੀ ਦਸ਼ਾ ਹਰ ਥਾਂ ਰੋਜ਼ਾਨਾ ਜੀਵਨ ਵਿਚ ਵੇਖੀ ਜਾ ਰਹੀ ਹੈ। ਇਸ ਸ਼ਬਦ ਵਿਚ ਰਵਿਦਾਸ ਜੀ ਲੋਕਾਂ ਦੇ ਇਸ ਮਖ਼ੌਲ ਦਾ ਉੱਤਰ ਦੇਂਦੇ ਹਨ, ਤੇ, ਕਹਿੰਦੇ ਹਨ ਕਿ ਮੈਂ ਤਾਂ ਭਲਾ ਜਾਤ ਦਾ ਹੀ ਚਮਾਰ ਹਾਂ, ਲੋਕ ਉੱਚੀਆਂ ਕੁਲਾਂ ਦੇ ਹੋ ਕੇ ਭੀ ਚਮਾਰ ਬਣੇ ਪਏ ਹਨ। ਇਹ ਜਿਸਮ, ਮਾਨੋ, ਇਕ ਜੁੱਤੀ ਹੈ। ਗ਼ਰੀਬ ਮਨੁੱਖ ਮੁੜ ਮੁੜ ਆਪਣੀ ਜੁੱਤੀ ਗੰਢਾਉਂਦਾ ਹੈ ਕਿ ਬਹੁਤਾ ਚਿਰ ਕੰਮ ਦੇ ਜਾਏ। ਇਸੇ ਤਰ੍ਹਾਂ ਮਾਇਆ ਦੇ ਮੋਹ ਵਿਚ ਫਸੇ ਹੋਏ ਬੰਦੇ (ਚਾਹੇ ਉਹ ਉੱਚੀ ਕੁਲ ਦੇ ਭੀ ਹਨ) ਇਸ ਸਰੀਰ ਨੂੰ ਗਾਂਢੇ ਲਾਣ ਲਈ ਦਿਨ ਰਾਤ ਇਸੇ ਦੀ ਪਾਲਣਾ ਵਿਚ ਜੁੱਟੇ ਰਹਿੰਦੇ ਹਨ, ਤੇ ਪ੍ਰਭੂ ਨੂੰ ਵਿਸਾਰ ਕੇ ਖ਼ੁਆਰ ਹੁੰਦੇ ਹਨ। ਜਿਵੇਂ ਚਮਿਆਰ ਜੁੱਤੀ ਗੰਢਦਾ ਹੈ, ਤਿਵ