ਕਈ ਕੋਟਿ ਭਏ ਬੈਰਾਗੀ ॥

Many millions become Bairaagees, who renounce the world.

(ਇਸ ਰਚਨਾ ਵਿਚ) ਕਰੋੜਾਂ ਜੀਵ ਵੈਰਾਗ ਵਾਲੇ ਹੋਏ ਹਨ,

ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥

They have attached themselves to the Lord's Name.

ਜਿਨ੍ਹਾਂ ਦੀ ਸੁਰਤ ਅਕਾਲ ਪੁਰਖ ਦੇ ਨਾਮ ਨਾਲ ਲੱਗੀ ਰਹਿੰਦੀ ਹੈ; ਤਿਨ = ਉਹਨਾਂ ਦੀ।

ਕਈ ਕੋਟਿ ਪ੍ਰਭ ਕਉ ਖੋਜੰਤੇ ॥

Many millions are searching for God.

ਕਰੋੜਾਂ ਬੰਦੇ ਪ੍ਰਭੂ ਨੂੰ ਖੋਜਦੇ ਹਨ,

ਆਤਮ ਮਹਿ ਪਾਰਬ੍ਰਹਮੁ ਲਹੰਤੇ ॥

Within their souls, they find the Supreme Lord God.

ਤੇ ਆਪਣੇ ਅੰਦਰ ਅਕਾਲ ਪੁਰਖ ਨੂੰ ਭਾਲਦੇ ਹਨ; ਆਤਮ ਮਹਿ = ਆਪਣੇ ਮਨ ਵਿਚ। ਲਹੰਤੇ = ਲੱਭਦੇ ਹਨ, ਭਾਲਦੇ ਹਨ।

ਕਈ ਕੋਟਿ ਦਰਸਨ ਪ੍ਰਭ ਪਿਆਸ ॥

Many millions thirst for the Blessing of God's Darshan.

ਕਰੋੜਾਂ ਜੀਵਾਂ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਲੱਗੀ ਰਹਿੰਦੀ ਹੈ, ਪਿਆਸ = ਤ੍ਰੇਹ, ਇੱਛਾ, ਤਾਂਘ।

ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥

They meet with God, the Eternal.

ਉਹਨਾਂ ਨੂੰ ਅਬਿਨਾਸੀ ਪ੍ਰਭੂ ਮਿਲ ਪੈਂਦਾ ਹੈ। ਅਬਿਨਾਸ = ਨਾਸ-ਰਹਿਤ, ਸਦਾ-ਥਿਰ ਰਹਿਣ ਵਾਲਾ।

ਕਈ ਕੋਟਿ ਮਾਗਹਿ ਸਤਸੰਗੁ ॥

Many millions pray for the Society of the Saints.

ਕਰੋੜਾਂ ਮਨੁੱਖ ਸਤ-ਸੰਗ ਮੰਗਦੇ ਹਨ,

ਪਾਰਬ੍ਰਹਮ ਤਿਨ ਲਾਗਾ ਰੰਗੁ ॥

They are imbued with the Love of the Supreme Lord God.

ਉਹਨਾਂ ਨੂੰ ਅਕਾਲ ਪੁਰਖ ਦਾ ਇਸ਼ਕ ਰਹਿੰਦਾ ਹੈ। ਰੰਗੁ = ਪਿਆਰ।

ਜਿਨ ਕਉ ਹੋਏ ਆਪਿ ਸੁਪ੍ਰਸੰਨ ॥

Those with whom He Himself is pleased,

ਜਿਨ੍ਹਾਂ ਉਤੇ ਪ੍ਰਭੂ ਆਪ ਤ੍ਰੁੱਠਦਾ ਹੈ,

ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥

O Nanak, are blessed, forever blessed. ||6||

ਹੇ ਨਾਨਕ! ਉਹ ਮਨੁੱਖ ਸਦਾ ਭਾਗਾਂ ਵਾਲੇ ਹਨ ॥੬॥ ਧਨਿ ਧੰਨਿ = ਭਾਗਾਂ ਵਾਲੇ ॥੬॥