ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀ।

ਰਾਮ ਰੰਗੁ ਕਦੇ ਉਤਰਿ ਜਾਇ

The Lord's Love shall never leave or depart.

(ਹੇ ਭਾਈ!) ਪਰਮਾਤਮਾ ਦੇ ਪਿਆਰ ਦਾ ਰੰਗ (ਜੇ ਕਿਸੇ ਵਡਭਾਗੀ ਦੇ ਮਨ ਉਤੇ ਚੜ੍ਹ ਜਾਏ ਤਾਂ ਫਿਰ) ਕਦੇ (ਉਸ ਮਨ ਤੋਂ) ਉਤਰਦਾ ਨਹੀਂ, ਦੂਰ ਨਹੀਂ ਹੁੰਦਾ, ਰਾਮ ਰੰਗੁ = ਪਰਮਾਤਮਾ (ਦੇ ਪਿਆਰ) ਦਾ ਰੰਗ।

ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥

They alone understand, unto whom the Perfect Guru gives it. ||1||

(ਪਰ) ਪੂਰਾ ਗੁਰੂ ਜਿਸ ਮਨ ਨੂੰ ਇਸ ਦੀ ਸੂਝ ਬਖ਼ਸ਼ ਦੇਵੇ ॥੧॥ ਦੇਇ ਬੁਝਾਇ = ਸਮਝਾ ਦੇਵੇ, ਸੂਝ ਪਾ ਦੇਵੇ ॥੧॥

ਹਰਿ ਰੰਗਿ ਰਾਤਾ ਸੋ ਮਨੁ ਸਾਚਾ

One whose mind is attuned to the Lord's Love is true.

ਜੇਹੜਾ ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਸ ਉਤੇ (ਮਾਇਆ ਦਾ) ਕੋਈ ਹੋਰ ਰੰਗ ਆਪਣਾ ਅਸਰ ਨਹੀਂ ਪਾ ਸਕਦਾ, ਰੰਗਿ = ਪ੍ਰੇਮ-ਰੰਗ ਵਿਚ। ਰਾਤਾ = ਰੰਗਿਆ ਹੋਇਆ। ਸਾਚਾ = ਸਦਾ ਕਾਇਮ ਰਹਿਣ ਵਾਲਾ, ਪੱਕੇ ਰੰਗ ਵਾਲਾ, ਜਿਸ ਉਤੇ ਕੋਈ ਹੋਰ ਰੰਗ ਆਪਣਾ ਅਸਰ ਨਾਹ ਕਰ ਸਕੇ।

ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ

The Love of the Beloved, the Architect of Destiny, is perfect. ||1||Pause||

ਉਹ (ਮਾਨੋ) ਗੂੜ੍ਹੇ ਲਾਲ ਰੰਗ ਵਾਲਾ ਹੋ ਜਾਂਦਾ ਹੈ, ਉਹ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੋ ਜਾਂਦਾ ਹੈ ॥੧॥ ਰਹਾਉ ॥ ਬਿਧਾਤਾ = ਸਿਰਜਣਹਾਰ ॥੧॥ ਰਹਾਉ ॥

ਸੰਤਹ ਸੰਗਿ ਬੈਸਿ ਗੁਨ ਗਾਇ

Sitting in the Society of the Saints, sing the Glorious Praises of the Lord.

(ਹੇ ਭਾਈ! ਜੇਹੜਾ ਮਨੁੱਖ) ਸੰਤ ਜਨਾਂ ਦੀ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਸਿਫ਼ਤ-ਸਾਲਾਹ ਕਰਦਾ ਹੈ, ਸੰਤਹ ਸੰਗਿ = ਸੰਤਾਂ ਦੀ ਸੰਗਤਿ ਵਿਚ। ਬੈਸਿ = ਬੈਠ ਕੇ।

ਤਾ ਕਾ ਰੰਗੁ ਉਤਰੈ ਜਾਇ ॥੨॥

The color of His Love shall never fade away. ||2||

ਉਸ ਦੇ ਮਨ ਨੂੰ ਪਰਮਾਤਮਾ ਦੇ ਪਿਆਰ ਦਾ ਰੰਗ ਚੜ੍ਹ ਜਾਂਦਾ ਹੈ, ਤੇ) ਉਸ ਦਾ ਉਹ ਰੰਗ ਕਦੇ ਨਹੀਂ ਉਤਰਦਾ, ਕਦੇ ਨਹੀਂ ਲਹਿਂਦਾ ॥੨॥

ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ

Without meditating in remembrance on the Lord, peace is not found.

(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਕਦੇ ਕਿਸੇ ਨੇ) ਆਤਮਕ ਆਨੰਦ ਨਹੀਂ ਲੱਭਾ।

ਆਨ ਰੰਗ ਫੀਕੇ ਸਭ ਮਾਇਆ ॥੩॥

All the other loves and tastes of Maya are bland and insipid. ||3||

(ਹੇ ਭਾਈ!) ਮਾਇਆ (ਦੇ ਸੁਆਦਾਂ) ਦੇ ਹੋਰ ਹੋਰ ਰੰਗ ਸਭ ਉਤਰ ਜਾਂਦੇ ਹਨ (ਮਾਇਆ ਦੇ ਸੁਆਦਾਂ ਤੋਂ ਮਿਲਣ ਵਾਲੇ ਸੁਖ ਹੋਛੇ ਹੁੰਦੇ ਹਨ ॥੩॥ ਆਨ = {अन्य} ਹੋਰ ਹੋਰ। ਫੀਕੇ = ਫਿੱਕੇ, ਕੱਚੇ, ਬੇ-ਸੁਆਦੇ ॥੩॥

ਗੁਰਿ ਰੰਗੇ ਸੇ ਭਏ ਨਿਹਾਲ

Those who are imbued with love by the Guru become happy.

ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗ ਦਿੱਤਾ ਹੈ, ਉਹ ਸਦਾ ਖਿੜੇ ਜੀਵਨ ਵਾਲੇ ਰਹਿੰਦੇ ਹਨ। ਗੁਰਿ = ਗੁਰੂ ਨੇ। ਸੇ = ਉਹ ਬੰਦੇ {ਬਹੁ-ਵਚਨ}। ਨਿਹਾਲ = ਪ੍ਰਸੰਨ, ਖਿੜੇ ਹੋਏ ਜੀਵਨ ਵਾਲੇ

ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥

Says Nanak, the Guru has become merciful to them. ||4||72||141||

ਨਾਨਕ ਆਖਦਾ ਹੈ- ਉਨ੍ਹਾਂ ਉਤੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ ॥੪॥੭੨॥੧੪੧॥