ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ

Kabeer, I have wandered all over the world, carrying the drum on my shoulder.

ਹੇ ਕਬੀਰ! ਢੋਲ ਮੋਢਿਆਂ ਤੇ ਰੱਖ ਕੇ ਮੈਂ (ਵਜਾਂਦਾ ਫਿਰਿਆ ਹਾਂ ਤੇ) ਸਾਰਾ ਜਗਤ ਗਾਹਿਆ ਹੈ (ਮੈਂ ਪੁੱਛਦਾ ਫਿਰਿਆ ਹਾਂ ਕਿ ਦੱਸੋ, ਭਾਈ! ਇਸ ਰਾਜ-ਭਾਗ, ਮਹਲ-ਮਾੜੀਆਂ, ਸਾਕ-ਸੰਬੰਧੀ ਵਿਚੋਂ ਕੋਈ ਤੋੜ ਨਿਭਣ ਵਾਲਾ ਸਾਥੀ ਭੀ ਕਿਸੇ ਨੇ ਵੇਖਿਆ ਹੈ, ਪਰ ਕਿਸੇ ਨੇ ਹਾਮੀ ਨਹੀਂ ਭਰੀ) ਮਾਂਦਲੁ = ਢੋਲ। ਕੰਧ = ਮੋਢਿਆਂ ਉਤੇ। ਚਢਾਇ = ਰੱਖ ਕੇ।

ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥

No one belongs to anyone else; I have looked and carefully studied it. ||113||

(ਸੋ) ਸਾਰੀ ਸ੍ਰਿਸ਼ਟੀ ਮੈਂ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ ਹੈ (ਅਸਲ ਸਾਥੀ ਸਿਰਫ਼ ਪਰਮਾਤਮਾ ਦਾ ਨਾਮ ਹੈ, ਇਸ ਵਾਸਤੇ 'ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ') ॥੧੧੩॥ ਕਾਹੂ ਕੋ = ਕਿਸੇ ਦਾ। ਸਭ = ਸਾਰੀ (ਸ੍ਰਿਸ਼ਟੀ)। ਠੋਕਿ ਬਜਾਇ = ਚੰਗੀ ਤਰ੍ਹਾਂ ਪਰਖ ਕੇ ॥੧੧੩॥