ਪਉੜੀ ਮਃ

Pauree, Fifth Mehl:

ਪਉੜੀ। ਪੰਜਵੀਂ ਪਾਤਿਸ਼ਾਹੀ।

ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ

Let Truth be your food, and Truth your clothes, and take the Support of the True Name.

ਉਸ ਮਨੁੱਖ ਦੀ (ਜਿੰਦ ਦੀ) ਖ਼ੁਰਾਕ ਤੇ ਪੁਸ਼ਾਕ ਪ੍ਰਭੂ ਦਾ ਨਾਮ ਹੋ ਜਾਂਦਾ ਹੈ, ਨਾਮ ਹੀ ਉਸ ਦਾ ਆਸਰਾ ਹੋ ਜਾਂਦਾ ਹੈ, ਖਾਣਾ = ਖ਼ੁਰਾਕ। ਪੈਨਣਾ = ਪੁਸ਼ਾਕ। ਆਧਾਰੁ = ਆਸਰਾ।

ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ

The True Guru shall lead you to meet God, the Great Giver.

ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ) ਸਭ ਦਾਤਾਂ ਦੇਣ ਵਾਲਾ ਪ੍ਰਭੂ ਮਿਲਾ ਦਿੱਤਾ ਹੈ। ਗੁਰਿ = ਗੁਰੂ ਨੇ।

ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ

When perfect destiny is activated, the mortal meditates on the Formless Lord.

ਉਹਨਾਂ ਬੰਦਿਆਂ ਦੀ ਕਿਸਮਤ ਪੂਰੀ ਖੁਲ੍ਹ ਜਾਂਦੀ ਹੈ ਜੋ ਨਿਰੰਕਾਰ ਨੂੰ ਸਿਮਰਦੇ ਹਨ। ਨਿਰੰਕਾਰੁ = ਆਕਾਰ-ਰਹਿਤ ਪ੍ਰਭੂ, ਉਹ ਪ੍ਰਭੂ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ।

ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ

Joining the Saadh Sangat, the Company of the Holy, you shall cross over the world-ocean.

ਉਹ ਸਤਸੰਗ ਦਾ ਆਸਰਾ ਲੈ ਕੇ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।

ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥

O Nanak, chant God's Praises, and celebrate His Victory. ||35||

ਹੇ ਨਾਨਕ! ਪਰਮਾਤਮਾ ਦੀ ਸਿਫ਼ਤ-ਸਾਲਾਹ ਪਰਮਾਤਮਾ ਦੀ ਵਡਿਆਈ ਕਰ ॥੩੫॥ ਜੈਕਾਰੁ = ਵਡਿਆਈ। ਕਰਿ = ਕਰ ਕੇ ॥੩੫॥