ਗੋਂਡ

Gond:

ਗੋਂਡ।

ਧੰਨੁ ਗੁਪਾਲ ਧੰਨੁ ਗੁਰਦੇਵ

Blessed is the Lord of the World. Blessed is the Divine Guru.

ਸੋ, ਧੰਨ ਹੈ ਧਰਤੀ ਦਾ ਪਾਲਣ ਵਾਲਾ ਪ੍ਰਭੂ (ਜੋ ਅੰਨ ਪੈਦਾ ਕਰਦਾ ਹੈ), ਧੰਨ ਹੈ ਸਤਿਗੁਰੂ (ਜੋ ਐਸੇ ਪ੍ਰਭੂ ਦੀ ਸੂਝ ਬਖ਼ਸ਼ਦਾ ਹੈ), ਧੰਨੁ = {Skt. धन्य = ੧. Bestowing wealth ੨. wealthy, rich, ੩. good, excellent, virtuous, ੪. blessed, fortunate, lucky} ਭਾਗਾਂ ਵਾਲਾ, ਸੁਹਣਾ, ਗੁਣਵਾਨ। ਗੁਪਾਲ = ਧਰਤੀ ਦਾ ਪਾਲਣ ਵਾਲਾ ਪ੍ਰਭੂ। ਗੁਰਦੇਵ = ਸਤਿਗੁਰੂ।

ਧੰਨੁ ਅਨਾਦਿ ਭੂਖੇ ਕਵਲੁ ਟਹਕੇਵ

Blessed is that grain, by which the heart-lotus of the hungry blossoms forth.

ਤੇ ਧੰਨ ਹੈ ਅੰਨ ਜਿਸ ਨਾਲ ਭੁੱਖੇ ਮਨੁੱਖ ਦਾ ਹਿਰਦਾ (ਫੁੱਲ ਵਾਂਗ) ਟਹਿਕ ਪੈਂਦਾ ਹੈ। ਅਨਾਦਿ = ਅੰਨ ਆਦਿ, ਅਨਾਜ। ਕਵਲੁ = ਹਿਰਦਾ। ਟਹਕੇਵ = ਟਹਿਕ ਪੈਂਦਾ ਹੈ, ਖਿੜ ਪੈਂਦਾ ਹੈ।

ਧਨੁ ਓਇ ਸੰਤ ਜਿਨ ਐਸੀ ਜਾਨੀ

Blessed are those Saints, who know this.

ਉਹ ਸੰਤ ਭੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਸਮਝ ਆਈ ਹੈ (ਕਿ ਅੰਨ ਨਿੰਦਣ-ਜੋਗ ਨਹੀਂ ਹੈ) ਜਿਨ = ਜਿਨ੍ਹਾਂ ਨੇ।

ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥

Meeting with them, one meets the Lord, the Sustainer of the World. ||1||

(ਤੇ ਅੰਨ ਖਾ ਕੇ ਪ੍ਰਭੂ ਨੂੰ ਸਿਮਰਦੇ ਹਨ), ਉਹਨਾਂ ਨੂੰ ਪਰਮਾਤਮਾ ਮਿਲਦਾ ਹੈ ॥੧॥ ਮਿਲਿਬੋ = ਮਿਲੇਗਾ। ਸਾਰਿੰਗ ਪਾਨੀ = ਧਨਖਧਾਰੀ ਪ੍ਰਭੂ ॥੧॥

ਆਦਿ ਪੁਰਖ ਤੇ ਹੋਇ ਅਨਾਦਿ

This grain comes from the Primal Lord God.

(ਹੇ ਭਾਈ!) ਅੰਨ (ਜਿਸ ਨੂੰ ਤਿਆਗਣ ਵਿਚ ਤੁਸੀ ਭਗਤੀ ਸਮਝਦੇ ਹੋ) ਪਰਮਾਤਮਾ ਤੋਂ ਹੀ ਪੈਦਾ ਹੁੰਦਾ ਹੈ, ਆਦਿ ਪੁਰਖ = ਪਰਮਾਤਮਾ।

ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ

One chants the Naam, the Name of the Lord, only when he tastes this grain. ||1||Pause||

ਤੇ ਪਰਮਾਤਮਾ ਦਾ ਨਾਮ ਭੀ ਅੰਨ ਖਾਧਿਆਂ ਹੀ ਜਪਿਆ ਜਾ ਸਕਦਾ ਹੈ ॥੧॥ ਰਹਾਉ ॥ ਅੰਨ ਕੈ ਸਦਿ = ਅੰਨ ਦੇ ਸੁਆਦ ਨਾਲ, ਅੰਨ ਖਾਧਿਆਂ ॥੧॥ ਰਹਾਉ ॥

ਜਪੀਐ ਨਾਮੁ ਜਪੀਐ ਅੰਨੁ

Meditate on the Naam, and meditate on this grain.

(ਤਾਂ ਤੇ) ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ਤੇ ਅੰਨ ਨੂੰ ਭੀ ਪਿਆਰ ਕਰਨਾ ਚਾਹੀਦਾ ਹੈ (ਭਾਵ, ਅੰਨ ਤੋਂ ਤਰਕ ਕਰਨ ਦੇ ਥਾਂ ਅੰਨ ਨੂੰ ਇਉਂ ਸਹਿਜੇ ਸਹਿਜੇ ਪ੍ਰੀਤ ਨਾਲ ਛਕੋ ਜਿਵੇਂ ਅਡੋਲ ਹੋ ਕੇ ਪਿਆਰ ਨਾਲ ਨਾਮ ਸਿਮਰਨਾ ਹੈ)।

ਅੰਭੈ ਕੈ ਸੰਗਿ ਨੀਕਾ ਵੰਨੁ

Mixed with water, its taste becomes sublime.

(ਵੇਖੋ, ਜਿਸ ਪਾਣੀ ਨੂੰ ਰੋਜ਼ ਵਰਤਦੇ ਹੋ, ਉਸੇ) ਪਾਣੀ ਦੀ ਸੰਗਤ ਨਾਲ ਇਸ ਅੰਨ ਦਾ ਕੇਹਾ ਸੁਹਣਾ ਰੰਗ ਨਿਕਲਦਾ ਹੈ! (ਜੇ ਪਾਣੀ ਵਰਤਣ ਵਿਚ ਪਾਪ ਨਹੀਂ ਤਾਂ ਅੰਨ ਤੋਂ ਨਫ਼ਰਤ ਕਿਉਂ?)। ਅੰਭ = ਪਾਣੀ। ਵੰਨੁ = ਰੰਗ।

ਅੰਨੈ ਬਾਹਰਿ ਜੋ ਨਰ ਹੋਵਹਿ

One who abstains from this grain,

ਜੋ ਮਨੁੱਖ ਅੰਨ ਤੋਂ ਤਰਕ ਕਰਦੇ ਹਨ,

ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥

loses his honor in the three worlds. ||2||

ਉਹ ਸਭ ਥਾਂ ਆਪਣੀ ਇੱਜ਼ਤ ਗਵਾਉਂਦੇ ਹਨ (ਭਾਵ, ਅੰਨ ਦਾ ਤਿਆਗ ਕੋਈ ਐਸਾ ਕੰਮ ਨਹੀਂ ਜਿਸ ਨੂੰ ਦੁਨੀਆ ਪਸੰਦ ਕਰੇ) ॥੨॥ ਅਪਨੀ = ਆਪਣੀ (ਇੱਜ਼ਤ) ॥੨॥

ਛੋਡਹਿ ਅੰਨੁ ਕਰਹਿ ਪਾਖੰਡ

One who discards this grain, is practicing hypocrisy.

ਜੋ ਲੋਕ ਅੰਨ ਛੱਡ ਦੇਂਦੇ ਹਨ ਤੇ (ਇਹ) ਪਖੰਡ ਕਰਦੇ ਹਨ,

ਨਾ ਸੋਹਾਗਨਿ ਨਾ ਓਹਿ ਰੰਡ

She is neither a happy soul-bride, nor a widow.

ਉਹ (ਉਹਨਾਂ ਕੁਚੱਜੀਆਂ ਜ਼ਨਾਨੀਆਂ ਵਾਂਗ ਹਨ ਜੋ) ਨਾਹ ਸੋਹਾਗਣਾਂ ਹਨ ਨਾਹ ਰੰਡੀਆਂ। ਰੰਡ = ਰੰਡੀਆਂ।

ਜਗ ਮਹਿ ਬਕਤੇ ਦੂਧਾਧਾਰੀ

Those who claim in this world that they live on milk alone,

(ਅੰਨ ਛੱਡਣ ਵਾਲੇ ਸਾਧੂ,) ਲੋਕਾਂ ਵਿਚ ਆਖਦੇ ਫਿਰਦੇ ਹਨ, ਅਸੀਂ ਨਿਰਾ ਦੁੱਧ ਪੀ ਕੇ ਹੀ ਨਿਰਬਾਹ ਕਰਦੇ ਹਾਂ, ਬਕਤੇ = ਆਖਦੇ ਹਨ। ਦੂਧਾਧਾਰੀ = ਦੂਧ-ਆਧਾਰੀ, ਦੁੱਧ ਦੇ ਆਸਰੇ ਰਹਿਣ ਵਾਲੇ, ਨਿਰਾ ਦੁੱਧ ਪੀ ਕੇ ਜੀਵਨ-ਨਿਰਬਾਹ ਕਰਨ ਵਾਲੇ।

ਗੁਪਤੀ ਖਾਵਹਿ ਵਟਿਕਾ ਸਾਰੀ ॥੩॥

secretly eat whole loads of food. ||3||

ਪਰ ਚੋਰੀ ਚੋਰੀ ਸਾਰੀ ਦੀ ਸਾਰੀ ਪਿੰਨੀ ਖਾਂਦੇ ਹਨ ॥੩॥ ਗੁਪਤੀ = ਲੁਕ ਕੇ। ਵਟਿਕਾ = {Skt. वटिका = A kind of cake or bread made of rice and mash} ਚਉਲ ਤੇ ਮਾਂਹ ਦੀ ਬਣੀ ਹੋਈ ਪਿੰਨੀ ਜਾਂ ਰੋਟੀ ॥੩॥

ਅੰਨੈ ਬਿਨਾ ਹੋਇ ਸੁਕਾਲੁ

Without this grain, time does not pass in peace.

ਅੰਨ ਤੋਂ ਬਗ਼ੈਰ ਸੁਕਾਲ ਨਹੀਂ ਹੋ ਸਕਦਾ,

ਤਜਿਐ ਅੰਨਿ ਮਿਲੈ ਗੁਪਾਲੁ

Forsaking this grain, one does not meet the Lord of the World.

ਅੰਨ ਛੱਡਿਆਂ ਰੱਬ ਨਹੀਂ ਮਿਲਦਾ। ਤਜਿਐ ਅੰਨਿ = ਜੇ ਅੰਨ ਤਜਿਆ ਜਾਏ, ਅੰਨ ਛੱਡਿਆਂ।

ਕਹੁ ਕਬੀਰ ਹਮ ਐਸੇ ਜਾਨਿਆ

Says Kabeer, this I know:

ਕਬੀਰ ਆਖਦਾ ਹੈ- ਸਾਨੂੰ ਇਹ ਨਿਸ਼ਚਾ ਹੈ,

ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥

blessed is that grain, which brings faith in the Lord and Master to the mind. ||4||8||11||

ਕਿ ਅੰਨ ਬੜਾ ਸੁੰਦਰ ਪਦਾਰਥ ਹੈ ਜਿਸ ਨੂੰ ਖਾਧਿਆਂ (ਸਿਮਰਨ ਕਰ ਕੇ) ਸਾਡਾ ਮਨ ਪਰਮਾਤਮਾ ਨਾਲ ਜੁੜਦਾ ਹੈ ॥੪॥੮॥੧੧॥