ਕਾਨੜਾ ਮਹਲਾ

Kaanraa, Fourth Mehl:

ਕਾਨੜਾ ਚੌਥੀ ਪਾਤਿਸ਼ਾਹੀ।

ਜਪਿ ਮਨ ਗੋਬਿਦ ਮਾਧੋ

O mind, chant and meditate on the Lord, the Lord of the Universe.

ਹੇ ਮਨ! ਮਾਇਆ ਦੇ ਪਤੀ ਗੋਬਿੰਦ ਦਾ ਨਾਮ ਜਪਿਆ ਕਰੋ, ਜਪਿ = ਜਪਿਆ ਕਰ। ਮਨ = ਹੇ ਮਨ! ਮਾਧੋ = ਮਾਧਵ, ਮਾਇਆ ਦਾ ਪਤੀ (ਮਾ-ਧਵ, ਧਵ = ਪਤੀ। ਮਾ = ਮਾਇਆ)।

ਹਰਿ ਹਰਿ ਅਗਮ ਅਗਾਧੋ

The Lord, Har, Har, is inaccessible and unfathomable.

ਜੋ ਅਪਹੁੰਚ ਹੈ ਤੇ ਅਥਾਹ ਹੈ। ਅਗਮ = ਅਪਹੁੰਚ। ਅਗਾਧੋ = ਅਥਾਹ।

ਮਤਿ ਗੁਰਮਤਿ ਹਰਿ ਪ੍ਰਭੁ ਲਾਧੋ

Through the Guru's Teachings, my intellect attains the Lord God.

ਉਸ ਮਨੁੱਖ ਨੂੰ ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਲੱਭ ਪੈਂਦਾ ਹੈ, ਲਾਧੋ = ਲੱਭ ਪੈਂਦਾ ਹੈ।

ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ

This is the pre-ordained destiny written on my forehead. ||1||Pause||

ਜਿਸ ਦੇ ਮੱਥੇ ਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ ॥੧॥ ਰਹਾਉ ॥ ਹੋ = ਹੇ ਭਾਈ! ਧੁਰਿ = ਧੁਰ ਦਰਗਾਹ ਤੋਂ। ਲਿਲਾਧੋ = ਲਿਲਾਟ ਉੱਤੇ, ਮੱਥੇ ਉੱਤੇ ॥੧॥ ਰਹਾਉ ॥

ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ

Collecting the poison of Maya, people think of all sorts of evil. But peace is found only by vibrating and meditating on the Lord; with the Saints, in the Sangat, the Society of the Saints, meet the True Guru, the Holy Guru.

ਆਤਮਕ ਮੌਤ ਲਿਆਉਣ ਵਾਲੀ ਮਾਇਆ ਨੂੰ ਇਕੱਠੀ ਕਰ ਕੇ ਮਨੁੱਖ ਅਨੇਕਾਂ ਵਿਕਾਰ ਚਿਤਵਨ ਲੱਗ ਪੈਂਦਾ ਹੈ। ਸਾਧ ਸੰਗਤ ਵਿਚ ਮਿਲ ਕੇ, ਗੁਰੂ ਸਤਿਗੁਰੂ ਨੂੰ ਮਿਲ ਕੇ ਹਰਿ-ਨਾਮ ਦਾ ਭਜਨ ਕਰਿਆ ਕਰ (ਇਸ ਤਰ੍ਹਾਂ ਹੀ) ਸੁਖ ਮਿਲ ਸਕਦਾ ਹੈ। ਬਿਖੁ = ਆਤਮਕ ਮੌਤ ਲਿਆਉਣ ਵਾਲਾ ਜ਼ਹਰ। ਸੰਚਿ = ਇਕੱਠੀ ਕਰ ਕੇ। ਚਿਤੈ = ਚਿਤਵੈ, ਚਿਤਵਦਾ ਹੈ। ਮਿਲਿ = ਮਿਲ ਕੇ।

ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥

Just as when the iron slag is transmuted into gold by touching the Philosopher's Stone - when the sinner joins the Sangat, he becomes pure, through the Guru's Teachings. ||1||

ਜਿਵੇਂ ਪਾਰਸ ਨਾਲ ਛੁਹ ਕੇ ਸੜਿਆ ਹੋਇਆ ਲੋਹਾ ਸੋਨਾ ਬਣ ਜਾਂਦਾ ਹੈ; ਤਿਵੇਂ ਹੀ ਵਿਕਾਰੀ ਮਨੁੱਖ ਸਾਧ ਸੰਗਤ ਵਿਚ ਮਿਲ ਕੇ, ਗੁਰੂ ਦੀ ਮੱਤ ਲੈ ਕੇ, ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ॥੧॥ ਛੁਹਿ = ਛੁਹ ਕੇ। ਮਨੂਰ = ਸੜਿਆ ਹੋਇਆ ਲੋਹਾ। ਕੰਚਨ = ਸੋਨਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਸੁਧ = ਪਵਿੱਤਰ। ਸੁਧ ਹਾਧੋ = ਸੁੱਧ ਹੋ ਜਾਂਦੇ ਹਨ ॥੧॥

ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ

Just like the heavy iron which is carried across on the wooden raft, sinners are carried across in the Saadh Sangat, the Company of the Holy, and the Guru, the True Guru, the Holy Guru.

ਜਿਵੇਂ ਕਾਠ (ਬੇੜੀ) ਦੀ ਸੰਗਤ ਵਿਚ ਬਹੁਤ ਲੋਹਾ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਵਿਕਾਰੀ ਮਨੁੱਖ ਭੀ ਸਾਧ ਸੰਗਤ ਵਿਚ ਗੁਰੂ ਦੀ ਸੰਗਤ ਵਿਚ ਰਹਿ ਕੇ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ। ਕਾਸਟ ਸੰਗਿ = ਕਾਠ ਨਾਲ, ਬੇੜੀ ਦੀ ਸੰਗਤ ਵਿਚ।

ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥

There are four castes, four social classes, and four stages of life. Whoever meets the Guru, Guru Nanak, is himself carried across, and he carries all his ancestors and generations across as well. ||2||5||11||

ਹੇ ਨਾਨਕ! (ਬ੍ਰਾਹਮਣ ਖੱਤ੍ਰੀ ਆਦਿਕ) ਚਾਰ ਵਰਨ (ਪ੍ਰਸਿੱਧ) ਹਨ, (ਬ੍ਰਹਮ ਚਰਜ ਆਦਿਕ) ਚਾਰ ਆਸ਼੍ਰਮ (ਪ੍ਰਸਿੱਧ) ਹਨ, (ਇਹਨਾਂ ਵਿਚੋਂ) ਜਿਹੜਾ ਭੀ ਕੋਈ ਗੁਰੂ ਨੂੰ ਮਿਲਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਅਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੨॥੫॥੧੧॥ ਚਾਰਿ ਬਰਨ = ਬ੍ਰਾਹਮਣ, ਖੱਤ੍ਰੀ, ਵੈਸ਼, ਸ਼ੂਦਰ। ਚਾਰਿ ਆਸ੍ਰਮ = ਬ੍ਰਹਮ ਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ ॥੨॥੫॥੧੧॥