ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਤਉ ਮੈ ਆਇਆ ਸਰਨੀ ਆਇਆ ॥
I have come to You. I have come to Your Sanctuary.
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤਉ ਸਰਨੀ = ਤੇਰੀ ਸਰਨ।
ਭਰੋਸੈ ਆਇਆ ਕਿਰਪਾ ਆਇਆ ॥
I have come to place my faith in You. I have come seeking Mercy.
ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਭਰੋਸੈ = ਭਰੋਸੇ ਨਾਲ, ਇਤਬਾਰ ਨਾਲ।
ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥
If it pleases You, save me, O my Lord and Master. The Guru has placed me upon the Path. ||1||Pause||
ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ॥੧॥ ਰਹਾਉ ॥ ਸੁਆਮੀ = ਹੇ ਸੁਆਮੀ! ਮਾਰਗੁ = ਰਸਤਾ। ਗੁਰਹਿ = ਗੁਰੂ ਨੇ। ਪਠਾਇਆ = ਭੇਜਿਆ ਹੈ ॥੧॥ ਰਹਾਉ ॥
ਮਹਾ ਦੁਤਰੁ ਮਾਇਆ ॥
Maya is very treacherous and difficult to pass through.
ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ। ਦੁਤਰੁ = ਜਿਸ ਨੂੰ ਤਰਨਾ ਔਖਾ ਹੈ।
ਜੈਸੇ ਪਵਨੁ ਝੁਲਾਇਆ ॥੧॥
It is like a violent wind-storm. ||1||
ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ॥੧॥ ਝੁਲਾਇਆ = ਹੁਲਾਰੇ ਦੇਂਦੀ ਹੈ ॥੧॥
ਸੁਨਿ ਸੁਨਿ ਹੀ ਡਰਾਇਆ ॥
I am so afraid to hear
ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ, ਸੁਨਿ = ਸੁਣ ਕੇ।
ਕਰਰੋ ਧ੍ਰਮਰਾਇਆ ॥੨॥
that the Righteous Judge of Dharma is so strict and stern. ||2||
ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ॥੨॥ ਕਰਰੋ = ਕਰੜਾ, ਸਖ਼ਤ ॥੨॥
ਗ੍ਰਿਹ ਅੰਧ ਕੂਪਾਇਆ ॥
The world is a deep, dark pit;
ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਗ੍ਰਿਹ = ਘਰ, ਸੰਸਾਰ। ਕੂਪ = ਖੂਹ।
ਪਾਵਕੁ ਸਗਰਾਇਆ ॥੩॥
it is all on fire. ||3||
ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ॥੩॥ ਪਾਵਕੁ = (ਤ੍ਰਿਸ਼ਨਾ ਦੀ) ਅੱਗ। ਸਗਰਾਇਆ = ਸਾਰਾ ॥੩॥
ਗਹੀ ਓਟ ਸਾਧਾਇਆ ॥
I have grasped the Support of the Holy Saints.
(ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਗਹੀ = ਫੜੀ। ਸਾਧਾਇਆ = ਗੁਰੂ (ਦੀ)।
ਨਾਨਕ ਹਰਿ ਧਿਆਇਆ ॥
Nanak meditates on the Lord.
ਹੇ ਨਾਨਕ (ਆਖ-) ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ,
ਅਬ ਮੈ ਪੂਰਾ ਪਾਇਆ ॥੪॥੩॥੪੬॥
Now, I have found the Perfect Lord. ||4||3||46||
ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ॥੪॥੩॥੪੬॥ ਪੂਰਾ = ਪੂਰਨ ਪ੍ਰਭੂ ॥੪॥੩॥੪੬॥