ਧਨਾਸਰੀ ਛੰਤ ਮਹਲਾ ੪ ਘਰੁ ੧ ॥
Dhanaasaree, Chhant, Fourth Mehl, First House:
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
When the Dear Lord grants His Grace, one meditates on the Naam, the Name of the Lord.
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਧਿਆਈਐ = ਸਿਮਰਿਆ ਜਾ ਸਕਦਾ ਹੈ।
ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
Meeting the True Guru, through loving faith and devotion, one intuitively sings the Glorious Praises of the Lord.
ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ।
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
Singing His Glorious Praises continually, night and day, one blossoms forth, when it is pleasing to the True Lord.
(ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ।
ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
Egotism, self-conceit and Maya are forsaken, and he is intuitively absorbed into the Naam.
(ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ।
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
The Creator Himself acts; when He gives, then we receive.
(ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
When the Dear Lord grants His Grace, we meditate on the Naam. ||1||
ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧॥
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥
Deep within, I feel true love for the Perfect True Guru.
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। ਸਾਚਾ = ਸਦਾ-ਥਿਰ ਰਹਿਣ ਵਾਲਾ। ਨੇਹੁ = ਪ੍ਰੇਮ। ਪੂਰੇ ਸਤਿਗੁਰੈ = ਪੂਰੇ ਗੁਰੂ ਦੀ ਰਾਹੀਂ।
ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
I serve Him day and night; I never forget Him.
(ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਹਉ = ਮੈਂ। ਤਿਸੁ = ਉਸ (ਪ੍ਰਭੂ) ਨੂੰ। ਸੇਵੀ = ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ = ਭੁੱਲਦਾ। ਮੈ = ਮੈਨੂੰ।
ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥
I never forget Him; I remember Him night and day. When I chant the Naam, then I live.
ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਵਿਸਾਰੀ = ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ = ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ = ਲਈਂ। ਜੀਵਾ = ਜੀਵਾਂ।
ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥
With my ears, I hear about Him, and my mind is satisfied. As Gurmukh, I drink in the Ambrosial Nectar.
ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਸ੍ਰਵਣੀ = ਕੰਨਾਂ ਨਾਲ। ਸੁਣੀ = ਸੁਣੀਂ। ਤ੍ਰਿਪਤੈ = ਰੱਜ ਜਾਂਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ = ਪੀਵਾਂ।
ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥
If He bestows His Glance of Grace, then I shall meet the True Guru; my discriminating intellect would contemplate Him, night and day.
ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਬਿਬੇਕ = (ਚੰਗੇ ਮੰਦੇ ਦੀ) ਪਰਖ। ਬਿਚਰੈ = ਵਿਚਰਦੀ ਹੈ, ਵਰਤਦੀ ਹੈ।
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
Deep within, I feel true love for the Perfect True Guru. ||2||
ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥
By great good fortune, one joins the Sat Sangat, the True Congregation; then, one comes to savor the subtle essence of the Lord.
(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਭਾਗਿ = ਭਾਗ ਨਾਲ, ਕਿਸਮਤ ਨਾਲ। ਰਸੁ = ਸੁਆਦ। ਆਵਏ = ਆਉਂਦਾ ਹੈ, ਆਵੈ।
ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥
Night and day, he remains lovingly focused on the Lord; he merges in celestial peace.
ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਿਵ = ਲਗਨ। ਸਮਾਵਏ = ਸਮਾਵੈ।
ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥
Merging in celestial peace, he becomes pleasing to the Lord's Mind; he remains forever unattached and untouched.
ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਮਨਿ = ਮਨ ਵਿਚ। ਭਾਵੈ = ਪਿਆਰਾ ਲੱਗਦਾ ਹੈ। ਅਤੀਤੁ = ਵਿਰਕਤ, ਮਾਇਆ ਦੇ ਮੋਹ ਤੋਂ ਪਾਰ ਲੰਘਿਆ ਹੋਇਆ। ਬੈਰਾਗੀ = ਨਿਰਮੋਹ।
ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥
He receives honor in this world and the next, lovingly focused on the Lord's Name.
ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਹਲਤਿ = ਇਸ ਲੋਕ ਵਿਚ {अत्र}। ਪਲਤਿ = {परत्र} ਪਰਲੋਕ ਵਿਚ। ਅੰਤਰਿ = ਵਿਚ। ਨਾਮਿ = ਨਾਮ ਵਿਚ।
ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥
He is liberated from both pleasure and pain; he is pleased by whatever God does.
ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹਰਖ = ਖ਼ੁਸ਼ੀ। ਸੋਗ = ਗ਼ਮ। ਤੇ = ਤੋਂ। ਮੁਕਤਾ = ਸੁਤੰਤਰ। ਭਾਵਏ = ਭਾਵੈ।
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
By great good fortune, one joins the Sat Sangat, the True Congregation, and then, one comes to savor the subtle essence of the Lord. ||3||
ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥
In the love of duality, there is pain and suffering; the Messenger of Death eyes the self-willed manmukhs.
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ। ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਜਮਿ = ਜਮ ਨੇ, ਮੌਤ ਨੇ, ਆਤਮਕ ਮੌਤ ਨੇ। ਜੋਹਿਆ = ਤੱਕ ਵਿਚ ਰੱਖਿਆ।
ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥
They cry and howl, day and night, caught by the pain of Maya.
ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਦੁਖਿ = ਦੁੱਖ ਵਿਚ। ਮੋਹਿਆ = ਫਸਿਆ ਹੋਇਆ।
ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥
Caught by the pain of Maya, provoked by his ego, he passes his life crying out, "Mine, mine!".
ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਰੋਹਿਆ = ਰੋਹ ਵਿਚ ਰਹਿੰਦਾ ਹੈ, ਕ੍ਰੋਧਵਾਨ। ਕਰਤ = ਕਰਦਿਆਂ। ਵਿਹਾਵਏ = ਵਿਹਾਵੈ, ਬੀਤ ਜਾਂਦੀ ਹੈ।
ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥
He does not remember God, the Giver, and in the end, he departs regretting and repenting.
ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਦੇਇ = ਦੇਂਦਾ ਹੈ। ਤਿਸੁ = ਉਸ (ਪ੍ਰਭੂ) ਨੂੰ।
ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥
Without the Name, nothing shall go along with him; not his children, spouse or the enticements of Maya.
ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਕਲਤ੍ਰ = ਇਸਤ੍ਰੀ। ਧੋਹਿਆ = ਛਲ, ਧ੍ਰੋਹ, ਠੱਗੀ।
ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
In the love of duality, there is pain and suffering; the Messenger of Death eyes the self-willed manmukhs. ||4||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥
Granting His Grace, the Lord has merged me with Himself; I have found the Mansion of the Lord's Presence.
ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। ਕਰਿ = ਕਰ ਕੇ। ਲੇਹੁ ਮਿਲਾਇ = (ਤੂੰ) ਮਿਲਾ ਲੈਂਦਾ ਹੈਂ। ਮਹਲੁ = ਹਜ਼ੂਰੀ, (ਚਰਨਾਂ ਵਿਚ) ਥਾਂ। ਹਰਿ = ਹੇ ਹਰੀ! ਕਰ = {ਬਹੁ-ਵਚਨ} ਦੋਵੇਂ ਹੱਥ।
ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥
I remain standing with my palms pressed together; I have become pleasing to God's Mind.
(ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜੋੜਿ = ਜੋੜ ਕੇ। ਮਨਿ = (ਉਸ ਦੇ) ਮਨ ਵਿਚ। ਭਾਇਆ = ਪਿਆਰਾ ਲੱਗਾ।
ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥
When one is pleasing to God's Mind, then he merges in the Hukam of the Lord's Command; surrendering to His Hukam, he finds peace.
ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਭਾਵੈ = ਪਿਆਰਾ ਲੱਗਦਾ ਹੈ। ਤਾ = ਤਦੋਂ। ਹੁਕਮਿ = ਹੁਕਮ ਵਿਚ। ਮੰਨਿ = ਮੰਨ ਕੇ।
ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
Night and day, he chants the Lord's Name, day and night; intuitively, naturally, he meditates on the Naam, the Name of the Lord.
ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ।
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥
Through the Naam, the glorious greatness of the Naam is obtained; the Naam is pleasing to Nanak's mind.
ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਨਾਮੋ ਨਾਮੁ = ਨਾਮ ਹੀ ਨਾਮ।
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
Granting His Grace, the Lord has merged me with Himself; I have found the Mansion of the Lord's Presence. ||5||1||
ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ॥੫॥੧॥