ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਮਾਤ ਗਰਭ ਮਹਿ ਹਾਥ ਦੇ ਰਾਖਿਆ ॥
Extending His Hand, the Lord protected you in your mother's womb.
(ਹੇ ਮੂਰਖ! ਜਿਸ ਪ੍ਰਭੂ ਨੇ ਤੈਨੂੰ) ਮਾਂ ਦੇ ਪੇਟ ਵਿਚ (ਆਪਣਾ) ਹੱਥ ਦੇ ਕੇ ਬਚਾਇਆ ਸੀ, ਗਰਭ = ਪੇਟ। ਮਹਿ = ਵਿਚ। ਦੇ = ਦੇ ਕੇ।
ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥
Renouncing the sublime essence of the Lord, you have tasted the fruit of poison. ||1||
ਉਸ ਦੇ ਨਾਮ ਦਾ ਆਨੰਦ ਭੁਲਾ ਕੇ ਤੂੰ ਮਾਇਆ ਦਾ ਫਲ ਚੱਖ ਰਿਹਾ ਹੈਂ ॥੧॥ ਰਸੁ = ਆਨੰਦ। ਛੋਡਿ = ਛੱਡ ਕੇ। ਬਿਖਿਆ = ਮਾਇਆ ॥੧॥
ਭਜੁ ਗੋਬਿਦ ਸਭ ਛੋਡਿ ਜੰਜਾਲ ॥
Meditate, vibrate on the Lord of the Universe, and renounce all entanglements.
ਹੇ ਮੂਰਖ (ਮਨੁੱਖ)! ਮੋਹ ਦੀਆਂ ਸਾਰੀਆਂ ਤਣਾਵਾਂ ਛੱਡ ਕੇ ਪਰਮਾਤਮਾ ਦਾ ਨਾਮ ਜਪਿਆ ਕਰ। ਜੰਜਾਲ = ਮੋਹ ਦੀਆਂ ਤਣਾਵਾਂ।
ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥
When the Messenger of Death comes to murder you, O fool, then your body will be shattered and helplessly crumble. ||1||Pause||
ਜਿਸ ਵੇਲੇ ਜਮਦੂਤ ਆ ਕੇ ਮਾਰੂ ਹੱਲਾ ਕਰਦਾ ਹੈ, ਉਸ ਵੇਲੇ ਸਰੀਰ ਦੁੱਖ ਸਹਾਰ ਕੇ ਨਾਸ ਹੋ ਜਾਂਦਾ ਹੈ ॥੧॥ ਰਹਾਉ ॥ ਆਇ = ਆ ਕੇ। ਸੰਘਾਰੈ = ਮਾਰਦਾ ਹੈ। ਮੂੜੇ = ਹੇ ਮੂਰਖ! ਬੇਹਾਲ = ਦੁੱਖੀ ਹੋ ਕੇ, ਦੁੱਖ ਭੋਗ ਕੇ ॥੧॥ ਰਹਾਉ ॥
ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥
You hold onto your body, mind and wealth as your own,
(ਹੇ ਮੂਰਖ!) ਤੂੰ ਇਸ ਸਰੀਰ ਨੂੰ, ਇਸ ਧਨ ਨੂੰ ਆਪਣਾ ਮੰਨੀ ਬੈਠਾ ਹੈਂ, ਕਰਿ = ਕਰ ਕੇ। ਕਰਿ ਥਾਪਿਆ = ਮੰਨ ਰੱਖਿਆ ਹੈ।
ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥
and you do not meditate on the Creator Lord, even for an instant. ||2||
ਪਰ ਜਿਸ ਪ੍ਰਭੂ ਨੇ ਇਹਨਾਂ ਨੂੰ ਪੈਦਾ ਕੀਤਾ ਹੈ, ਉਸ ਨੂੰ ਤੂੰ ਪਲ ਭਰ ਭੀ ਨਹੀਂ ਸਿਮਰਿਆ ॥੨॥ ਨਿਮਖੁ = {निमेष} ਅੱਖ ਝਮਕਣ ਜਿਤਨਾ ਸਮਾ ॥੨॥
ਮਹਾ ਮੋਹ ਅੰਧ ਕੂਪ ਪਰਿਆ ॥
You have fallen into the deep, dark pit of great attachment.
(ਹੇ ਮੂਰਖ!) ਤੂੰ ਮੋਹ ਦੇ ਬੜੇ ਘੁੱਪ ਹਨੇਰੇ ਖੂਹ ਵਿਚ ਡਿੱਗਾ ਪਿਆ ਹੈਂ, ਅੰਧ ਕੂਪ = ਅੰਨ੍ਹਾ ਖੂਹ।
ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥
Caught in the illusion of Maya, you have forgotten the Supreme Lord. ||3||
ਮਾਇਆ (ਦੇ ਮੋਹ) ਦੇ ਪਰਦੇ ਦੇ ਓਹਲੇ ਤੈਨੂੰ ਪਰਮਾਤਮਾ ਭੁੱਲ ਚੁਕਾ ਹੈ ॥੩॥ ਪਟਲਿ = ਪਰਦੇ ਦੇ ਕਾਰਨ ॥੩॥
ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥
By great good fortune, one sings the Kirtan of God's Praises.
ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, ਵਡੈ ਭਾਗਿ = ਵੱਡੀ ਕਿਸਮਤ ਨਾਲ।
ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥
In the Society of the Saints, Nanak has found God. ||4||11||16||
ਹੇ ਨਾਨਕ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਉਸ ਨੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ ॥੪॥੧੧॥੧੬॥ ਸੰਗਿ = ਸੰਗਤਿ ਵਿਚ ॥੪॥੧੧॥੧੬॥