ਛੰਤੁ

Chhant:

ਛੰਤ। ਛੰਤੁ।

ਨਾਮੁ ਜਪਤ ਗੋਬਿੰਦ ਨਹ ਅਲਸਾਈਐ

Chant the Naam, the Name of the Lord of the Universe; don't be lazy.

ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਨਹ ਅਲਸਾਈਐ = ਆਲਸ ਨਹੀਂ ਕਰਨਾ ਚਾਹੀਦਾ।

ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ

Meeting with the Saadh Sangat, the Company of the Holy, you shall not have to go to the City of Death.

ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ। ਭੇਟਤ = ਮਿਲਿਆਂ। ਸਾਧੂ = ਗੁਰੂ। ਸੰਗਿ = ਨਾਲ। ਜਮਪੁਰਿ = ਜਮ ਦੀ ਪੁਰੀ ਵਿਚ।

ਦੂਖ ਦਰਦ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ

Pain, trouble and fear will not afflict you; meditating on the Naam, a lasting peace is found.

ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ। ਨ ਬਿਆਪੈ = ਜੋਰ ਨਹੀਂ ਪਾ ਸਕਦਾ। ਸਦ = ਸਦਾ।

ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ

With each and every breath, worship the Lord in adoration; meditate on the Lord God in your mind and with your mouth.

ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਮਨਿ = ਮਨ ਵਿਚ। ਮੁਖੀ = ਮੁਖਿ, ਮੂੰਹ ਨਾਲ।

ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ

O kind and compassionate Lord, O treasure of sublime essence, treasure of excellence, please link me to Your service.

ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ। ਰਸਾਲ = ਹੇ ਸਾਰੇ ਰਸਾਂ ਦੇ ਘਰ! ਗੁਣਣਿਧਿ = ਹੇ ਗੁਣਾਂ ਦੇ ਖ਼ਜ਼ਾਨੇ! ਲਾਈਐ = ਲਾ ਲੈ।

ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥

Prays Nanak: may I meditate on the Lord's lotus feet, and not be lazy in chanting the Naam, the Name of the Lord of the Universe. ||1||

ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ ॥੧॥ ਪਇਅੰਪੈ = {ਪਾਦਿ = ਪਾਇ, ਪਇ। ਅੰਪੈ = ਅਰਪੈ। ਪੈਰਾਂ ਤੇ ਭੇਟਾ ਧਰਦਾ ਹੈ, ਪੇਸ਼ ਕਰਦਾ ਹੈ}, ਬੇਨਤੀ ਪੇਸ਼ ਕਰਦਾ ਹੈ। ਜੰਪੈ = ਜਪਦਾ ਹੈ ॥੧॥

ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ

The Purifier of sinners is the Naam, the Pure Name of the Immaculate Lord.

ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ। ਪਾਵਨ = ਪਵਿਤ੍ਰ। ਪਤਿਤ ਪੁਨੀਤ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਨਿਰੰਜਨ = ਜਿਸ ਉਤੇ ਮਾਇਆ ਦੀ ਕਾਲਖ ਅਸਰ ਨਹੀਂ ਕਰ ਸਕਦੀ, ਨਿਰ-ਅੰਜਨ।

ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ

The darkness of doubt is removed by the healing ointment of the Guru's spiritual wisdom.

ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ। ਭਰਮ = ਭਟਕਣਾ। ਅੰਧੇਰ = ਹਨੇਰਾ। ਅੰਜਨਾ = ਸੁਰਮਾ।

ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ

By the healing ointment of the Guru's spiritual wisdom, one meets the Immaculate Lord God, who is totally pervading the water, the land and the sky.

ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ। ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੀ ਸਤਹ ਉਤੇ, ਆਕਾਸ਼ ਵਿਚ, ਪੁਲਾੜ ਵਿਚ।

ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ

If He dwells within the heart, for even an instant, sorrows are forgotten.

ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ। ਨਿਮਖ = ਅੱਖ ਦੇ ਫਰਕਣ ਜਿਤਨਾ ਸਮਾ। ਰਿਦੈ = ਹਿਰਦੇ ਵਿਚ। ਤਿਸਹਿ = ਤਿਸੁ ਹੀ, ਉਸ ਦੇ ਹੀ। ਵਿਸੂਰਿਆ = ਵਿਸੂਰੇ, ਚਿੰਤਾ-ਫਿਕਰ, ਝੋਰੇ।

ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ

The wisdom of the all-powerful Lord and Master is incomprehensible; He is the Destroyer of the fears of all.

ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ। ਅਗਾਧਿ ਬੋਧ = ਅਥਾਹ ਗਿਆਨ ਦਾ ਮਾਲਕ। ਭਉ = ਡਰ।

ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥

Prays Nanak, I meditate on the Lord's lotus feet. The Purifier of sinners is the Naam, the Pure Name of the Immaculate Lord. ||2||

ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ॥੨॥

ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ

I have grasped the protection of the merciful Lord, the Sustainer of the Universe, the treasure of grace.

ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ। ਗਹੀ = ਫੜੀ। ਗੋਪਾਲ = ਹੇ ਗੋਪਾਲ! ਕ੍ਰਿਪਾ ਨਿਧੇ = ਹੇ ਕਿਰਪਾ ਦੇ ਖ਼ਜ਼ਾਨੇ!

ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ

I take the support of Your lotus feet, and in the protection of Your Sanctuary, I attain perfection.

ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ। ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ। ਮੋਹਿ = ਮੈਨੂੰ। ਤੁਅ = ਤੇਰੇ। ਸਿਧੇ = ਸਿੱਧੀ, ਜੀਵਨ-ਸਫਲਤਾ।

ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ

The Lord's lotus feet are the cause of causes; the Lord Master saves even the sinners.

ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ। ਕਾਰਨ ਕਰਨ = ਸ੍ਰਿਸ਼ਟੀ ਦਾ ਮੂਲ। ਕਰਨ = ਸ੍ਰਿਸ਼ਟੀ।

ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ

So many are saved; they cross over the terrifying world-ocean, contemplating the Naam, the Name of the Lord.

ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ। ਭਵ = ਜਨਮ।

ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ

In the beginning and in the end, countless are those who seek the Lord. I have heard that the Society of the Saints is the way to salvation.

ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ। ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ। ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ। ਖੋਜਹਿ = ਖੋਜਦੇ ਹਨ। ਸੁਨੀ = ਮੈਂ ਸੁਣੀ ਹੈ। ਉਧਰਨ ਬਿਧੇ = ਸਮੁੰਦਰ ਤੋਂ ਪਾਰ ਲੰਘਣ ਦੀ ਵਿਧੀ।

ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥

Prays Nanak, I meditate on the Lord's lotus feet, and grasp the protection of the Lord of the Universe, the merciful, the ocean of kindness. ||3||

ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ ॥੩॥

ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ

The Lord is the Lover of His devotees; this is His natural way.

ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਬਿਰਦੁ = ਮੁੱਢ ਕਦੀਮਾਂ ਦਾ ਸੁਭਾਉ।

ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ

Wherever the Saints worship the Lord in adoration, there He is revealed.

ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ। ਜਹ ਜਹ = ਜਿੱਥੇ ਜਿੱਥੇ। ਅਰਾਧਹਿ = ਅਰਾਧਨ ਕਰਦੇ ਹਨ। ਪ੍ਰਗਟਾਇਆ = (ਆਪਣੇ ਆਪ ਨੂੰ) ਪਰਗਟ ਕਰ ਦੇਂਦਾ ਹੈ।

ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ

God blends Himself with His devotees in His natural way, and resolves their affairs.

ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ। ਪ੍ਰਭਿ = ਪ੍ਰਭੂ ਨੇ। ਲੀਏ ਸਮਾਇ = (ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ। ਸਹਜਿ = ਆਤਮਕ ਅਡੋਲਤਾ ਵਿਚ। ਭਗਤ ਕਾਰਜ = ਭਗਤਾਂ ਦੇ ਕੰਮ। ਸਾਰਿਆ = ਸਵਾਰੇ ਹਨ।

ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ

In the ecstasy of the Lord's Praises, they obtain supreme joy, and forget all their sorrows.

ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ। ਹਰਿ ਜਸ = ਪਰਮਾਤਮਾ ਦੀ ਸਿਫ਼ਤਿ-ਸਾਲਾਹ।

ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ

The brilliant flash of the One Lord is revealed to them - they behold Him in the ten directions.

ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਚਮਤਕਾਰ = ਝਲਕ। ਪ੍ਰਗਾਸੁ = ਚਾਨਣ। ਦਹ = ਦਸ। ਦਿਸ = ਤਰਫ਼ਾਂ। ਦਹ ਦਿਸ = ਦਸੀਂ ਪਾਸੀਂ {ਪੂਰਬ ਪੱਛਮ ਆਦਿਕ ਚਾਰੇ ਪਾਸੇ; ਚਾਰ ਨੁੱਕਰਾਂ+ਉਪਰ+ਹੇਠਾਂ}। ਤਹ = ਉੱਥੇ, ਭਗਤਾਂ ਦੇ ਹਿਰਦੇ ਵਿਚ।

ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥

Prays Nanak, I meditate on the Lord's lotus feet; the Lord is the Lover of His devotees; this is His natural way. ||4||3||6||

ਨਾਨਕ ਬੇਨਤੀ ਕਰਦਾ ਹੈ, ਪ੍ਰਭੂ-ਚਰਨਾਂ ਦਾ ਧਿਆਨ ਧਰਦਾ ਹੈ, (ਤੇ ਆਖਦਾ ਹੈ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ ॥੪॥੩॥੬॥