ਆਸਾ ਮਹਲਾ ਪੰਚਪਦੇ₆

Aasaa, First Mehl, Panch-Padhay:

ਛੇ ਸਬਦ ਪਾਂਚ ੨ ਪੌੜੀਆਂ ਕੇ ਆਵੇਂਗੇ।

ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ

A cow without milk; a bird without wings; a garden without water - totally useless!

ਜੇਹੜੀ ਗਾਂ ਦੁੱਧ ਨਾਹ ਦੇਵੇ ਉਹ ਗਾਂ ਕਿਸ ਕੰਮ? ਜੇਹੜੇ ਪੰਛੀ ਦੇ ਖੰਭ ਨਾਹ ਹੋਣ ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ। ਧੇਨੁ = ਗਾਂ। ਪੰਖ = ਖੰਭ। ਉਤਭੁਜ = ਬਨਸਪਤੀ। ਕਾਮਿ = ਕੰਮ ਵਿਚ। ਕਾਮਿ ਨਾਹੀ = ਕਿਸੇ ਕੰਮ ਨਹੀਂ ਆਉਂਦੀ, ਕਿਸੇ ਕੰਮ ਦੀ ਨਹੀਂ ਰਹਿੰਦੀ, ਵਿਅਰਥ ਹੈ।

ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥

What is an emperor, without respect? The chamber of the soul is so dark, without the Name of the Lord. ||1||

ਉਹ ਬਾਦਸ਼ਾਹ ਕਾਹਦਾ, ਜਿਸ ਨੂੰ ਕੋਈ ਸਲਾਮ ਨ ਕਰੇ? ਇਸੇ ਤਰ੍ਹਾਂ ਹੇ ਪ੍ਰਭੂ! ਜਿਸ ਹਿਰਦੇ ਵਿਚ ਤੇਰਾ ਨਾਮ ਨ ਹੋਵੇ ਉਹ ਇਕ ਹਨੇਰੀ ਕੋਠੜੀ ਹੀ ਹੈ ॥੧॥ ਕਿਆ ਸੁਲਤਾਨੁ = ਉਹ ਬਾਦਸ਼ਾਹ ਕਾਹਦਾ? ਅੰਧੀ = ਹਨੇਰੀ। ਕੋਠੀ = ਹਿਰਦਾ-ਕੋਠੀ ॥੧॥

ਕੀ ਵਿਸਰਹਿ ਦੁਖੁ ਬਹੁਤਾ ਲਾਗੈ

How could I ever forget You? It would be so painful!

ਹੇ ਪ੍ਰਭੂ! ਤੂੰ ਮੈਨੂੰ ਕਿਉਂ ਵਿਸਾਰਦਾ ਹੈਂ? ਤੇਰੇ ਵਿਸਰਿਆਂ ਮੈਨੂੰ ਬੜਾ ਆਤਮਕ ਦੁੱਖ ਵਾਪਰਦਾ ਹੈ। ਕੀ ਵਿਸਰਹਿ = ਕਿਉਂ ਵਿੱਸਰਦਾ ਹੈਂ?

ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ

I would suffer such pain - no, I shall not forget You! ||1||Pause||

ਹੇ ਪ੍ਰਭੂ! (ਮੇਹਰ ਕਰ, ਮੇਰੇ ਮਨ ਤੋਂ) ਨਾਹ ਵਿਸਰ ॥੧॥ ਰਹਾਉ ॥

ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਵਾਜੈ

The eyes grow blind, the tongue does not taste, and the ears do not hear any sound.

ਅੱਖਾਂ ਅੱਗੇ ਹਨੇਰਾ ਆਉਣ ਲੱਗ ਪੈਂਦਾ ਹੈ, ਜੀਭ ਵਿਚ ਖਾਣ-ਪੀਣ ਦਾ ਸੁਆਦ ਮਾਣਨ ਦੀ ਤਾਕਤ ਨਹੀਂ ਰਹਿੰਦੀ, ਕੰਨਾਂ ਵਿਚ (ਰਾਗ ਆਦਿਕ) ਦੀ ਆਵਾਜ਼ ਨਹੀਂ ਸੁਣਾਈ ਦੇਂਦੀ। ਅੰਧੁ = ਅੰਨ੍ਹਾ-ਪਨ। ਰਸੁ = ਸੁਆਦ। ਪਵਣੁ ਨ ਵਾਜੈ = ਆਵਾਜ਼ ਵੱਜਦੀ ਨਹੀਂ, ਆਵਾਜ਼ ਸੁਣੀ ਨਹੀਂ ਜਾਂਦੀ।

ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥

He walks on his feet only when supported by someone else; without serving the Lord, such are the fruits of life. ||2||

ਪੈਰਾਂ ਨਾਲ ਭੀ ਮਨੁੱਖ ਤਦੋਂ ਹੀ ਤੁਰਦਾ ਹੈ ਜੇ ਕੋਈ ਹੋਰ ਅਗੋਂ ਉਸਦੀ ਡੰਗੋਰੀ ਫੜੇ-(ਬੁਢੇਪੇ ਦੇ ਕਾਰਨ ਮਨੁੱਖ ਦੇ ਸਰੀਰ ਦੀ ਇਹ ਹਾਲਤ ਬਣ ਜਾਂਦੀ ਹੈ, ਫਿਰ ਭੀ) ਮਨੁੱਖ ਸਿਮਰਨ ਤੋਂ ਸੁੰਞਾ ਹੀ ਰਹਿੰਦਾ ਹੈ, ਇਸ ਦੇ ਜੀਵਨ-ਰੁੱਖ ਨੂੰ ਹੋਰ ਹੋਰ ਫਲ ਲੱਗਦੇ ਰਹਿੰਦੇ ਹਨ ॥੨॥ ਪਜੂਤਾ = ਫੜਿਆ ਹੋਇਆ। ਆਗੈ = ਅੱਗੋਂ। ਵਿਣੁ ਸੇਵਾ = (ਪ੍ਰਭੂ ਦੀ) ਸੇਵਾ ਤੋਂ ਬਿਨਾ ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ। ਫਲ = ਹੋਰ ਹੋਰ ਫਲ ॥੨॥

ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ

The Word is the tree; the garden of the heart is the farm; tend it, and irrigate it with the Lord's Love.

ਜੋ ਮਨੁੱਖ ਸੁਅੱਛ ਹਿਰਦੇ ਦੀ ਭੁਏਂ ਵਿਚ ਗੁਰ-ਸ਼ਬਦ ਰੂਪ ਬਾਗ਼ ਦੇ ਰੁੱਖ ਲਾਂਦੇ ਹਨ ਅਤੇ ਪ੍ਰੇਮ-ਰੂਪ ਪਾਣੀ ਸਿੰਜਦੇ ਹਨ, ਅਖਰ = ਗੁਰਬਾਣੀ, ਗੁਰੂ ਦੇ ਸ਼ਬਦ, ਗੁਰੂ ਦਾ ਉਪਦੇਸ਼। ਭੁਇ = ਧਰਤੀ, ਹਿਰਦਾ-ਧਰਤੀ। ਚੋਖੀ = ਸਵੱਛ, ਪਵਿੱਤ੍ਰ। ਭਾਉ = ਪ੍ਰੇਮ। ਕਰੇਹੀ = ਕਰੇਹਿ, ਕਰਦੇ ਹਨ।

ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥

All these trees bear the fruit of the Name of the One Lord; but without the karma of good actions, how can anyone obtain it? ||3||

ਉਹਨਾਂ ਸਭਨਾਂ ਨੂੰ ਅਕਾਲ ਪੁਰਖ ਦਾ ਨਾਮ-ਫਲ ਲੱਗਦਾ ਹੈ; ਪਰ ਪ੍ਰਭੂ ਦੀ ਮੇਹਰ ਤੋਂ ਬਿਨਾ ਇਹ ਦਾਤਿ ਨਹੀਂ ਮਿਲਦੀ ॥੩॥ ਫਲੁ = ਮਨੁੱਖਾ ਜੀਵਨ ਦਾ ਲਾਭ। ਕਰਮਾ = ਮੇਹਰ, ਬਖ਼ਸ਼ਸ਼ ॥੩॥

ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ

As many living beings are there are, they are all Yours. Without selfless service, no one obtains any reward.

ਹੇ ਪ੍ਰਭੂ! ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੇਰਾ ਸਿਮਰਨ ਕਰਨ ਤੋਂ ਬਿਨਾ ਮਨੁੱਖਾ ਜੀਵਨ ਦਾ ਲਾਭ ਕਿਸੇ ਨੂੰ ਨਹੀਂ ਮਿਲ ਸਕਦਾ। ਸਭਿ = ਸਾਰੇ। ਵਿਣੁ ਸੇਵਾ = ਸਿਮਰਨ ਤੋਂ ਬਿਨਾ।

ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥

Pain and pleasure come by Your Will; without the Name, the soul does not even exist. ||4||

(ਜੋ ਭੀ ਜੰਮਿਆ ਹੈ ਉਸ ਨੂੰ) ਕਦੇ ਦੁੱਖ ਤੇ ਕਦੇ ਸੁਖ ਮਿਲਣਾ-ਇਹ ਤਾਂ ਤੇਰੀ ਰਜ਼ਾ ਹੈ (ਪਰ ਦੁੱਖ ਵਿਚ ਜੀਵ ਘਾਬਰ ਜਾਂਦਾ ਹੈ, ਸੁਖਾਂ ਵਿਚ ਆਪੇ ਤੋਂ ਬਾਹਰ ਹੁੰਦਾ ਹੈ) ਤੇਰੇ ਨਾਮ ਦੀ ਟੇਕ ਤੋਂ ਬਿਨਾ ਜਿੰਦ ਅਡੋਲ ਰਹਿ ਹੀ ਨਹੀਂ ਸਕਦੀ ॥੪॥ ਭਾਣਾ = ਰਜ਼ਾ। ਜੀਉ = ਜਿੰਦ। ਰਹੈ ਨਾਹੀ = ਰਹਿ ਨਹੀਂ ਸਕਦੀ, ਧੀਰਜ ਨਹੀਂ ਫੜ ਸਕਦੀ ॥੪॥

ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ

To die in the Teachings is to live. Otherwise, what is life? That is not the way.

ਗੁਰੂ ਦੀ ਦੱਸੀ ਮਤਿ ਵਿਚ ਤੁਰ ਕੇ ਆਪਾ-ਭਾਵ ਦਾ ਮਰ ਜਾਣਾ-ਇਹੀ ਹੈ ਸਹੀ ਜੀਵਨ, ਜੇ ਮਨੁੱਖ ਦਾ ਸੁਆਰਥੀ ਜੀਵਨ ਨਹੀਂ ਮੁੱਕਿਆ ਤਾਂ ਉਹ ਜੀਵਨ ਵਿਅਰਥ ਹੈ। ਜੇ ਮੈਂ ਇਹ ਸੁਆਰਥੀ ਜੀਵਨ ਜੀਊਂਦਾ ਹਾਂ, ਤਾਂ ਇਸ ਨੂੰ ਜੀਵਨ ਦਾ ਸੁਚੱਜਾ ਢੰਗ ਨਹੀਂ ਕਿਹਾ ਜਾ ਸਕਦਾ। ਮਰਣੁ = ਮੌਤ, ਆਪਾ-ਭਾਵ ਦੀ ਮੌਤ। ਜਾ = ਜੇ। ਜੀਵਾ = ਮੈਂ (ਹੋਰ ਜੀਵਨ) ਜੀਵਾਂ। ਜੁਗਤਿ = ਢੰਗ, ਤਰੀਕਾ, ਸੁਚੱਜਾ ਢੰਗ।

ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥

Says Nanak, He grants life to the living beings; O Lord, please keep me according to Your Will. ||5||19||

ਨਾਨਕ ਆਖਦਾ ਹੈ- ਪਰਮਾਤਮਾ ਜ਼ਿੰਦਗੀ ਦੇਣ ਵਾਲਾ ਹੈ (ਉਸੇ ਦੀ ਹਜ਼ੂਰੀ ਵਿਚ ਅਰਦਾਸ ਕਰਨੀ ਚਾਹੀਦੀ ਹੈ ਕਿ) ਹੇ ਪ੍ਰਭੂ! ਜਿਥੇ ਤੇਰੀ ਰਜ਼ਾ ਹੈ ਉਥੇ ਸਾਨੂੰ ਰੱਖ (ਭਾਵ, ਆਪਣੀ ਰਜ਼ਾ ਵਿਚ ਰੱਖ ਤੇ ਸਿਮਰਨ ਦੀ ਦਾਤਿ ਬਖ਼ਸ਼ ॥੫॥੧੯॥ ਜੀਵਾਲੇ = ਜੀਊਂਦਾ ਰੱਖਦਾ ਹੈ, ਆਤਮਕ ਜੀਵਨ ਦੇਂਦਾ ਹੈ ॥੫॥੧੯॥