ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥
Kabeer, the boat is old, and it has thousands of holes.
ਹੇ ਕਬੀਰ! ਜੇ ਇਕ ਬਹੁਤ ਹੀ ਪੁਰਾਣਾ ਜਹਾਜ਼ ਹੋਵੇ, ਜਿਸ ਵਿਚ ਹਜ਼ਾਰਾਂ ਹੀ ਛੇਕ ਫੁੱਟ ਪਏ ਹੋਣ, ਬੇੜਾ = ਜਹਾਜ਼। ਜਰਜਰਾ = ਬਹੁਤ ਪੁਰਾਣਾ, ਖੱਦਾ, ਭੁੱਗਾ। ਫੂਟੇ = ਫੁੱਟੇ ਹੋਏ ਹੋਣ, ਪਏ ਹੋਏ ਹੋਣ। ਛੇਂਕ ਹਜ਼ਾਰ = ਹਜ਼ਾਰਾਂ ਛੇਕ।
ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥
Those who are light get across, while those who carry the weight of their sins on their heads are drowned. ||35||
(ਉਹ ਆਖ਼ਰ ਸਮੁੰਦਰ ਵਿਚ ਡੁੱਬ ਹੀ ਜਾਂਦਾ ਹੈ, ਇਸ ਜਹਾਜ਼ ਦੇ ਮੁਸਾਫ਼ਿਰਾਂ ਵਿਚੋਂ) ਸਿਰਫ਼ ਉਹੀ ਬੰਦੇ ਤਰ ਕੇ ਪਾਰ ਲੰਘ ਜਾਂਦੇ ਹਨ ਜਿਨ੍ਹਾਂ ਨੇ ਕੋਈ ਭਾਰ ਨਹੀਂ ਚੁੱਕਿਆ ਹੁੰਦਾ; ਪਰ ਜਿੰਨ੍ਹਾਂ ਦੇ ਸਿਰਾਂ ਉਤੇ ਭਾਰ ਹੁੰਦਾ ਹੈ, ਉਹ (ਭਾਰ ਹੇਠ ਦੱਬ ਕੇ) ਡੁੱਬ ਜਾਂਦੇ ਹਨ ॥੩੫॥ ਹਰੂਏ ਹਰੂਏ = ਹੋਲੇ ਹੋਲੇ, ਹੌਲੇ ਭਾਰ, ਜਿਨ੍ਹਾਂ ਨੇ ਭਾਰ ਨਹੀਂ ਚੁੱਕਿਆ ਹੋਇਆ। ਤਿਰਿ ਗਏ = ਤਰ ਜਾਂਦੇ ਹਨ ॥੩੫॥