ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥
O rainbird, this is not the way to quench your thirst, even though you may cry out a hundred times.
ਹੇ (ਜੀਵ-) ਪਪੀਹੇ! ਜੇ ਤੂੰ ਸੌ ਵਾਰੀ ਤਰਲੇ ਲਏਂ ਤਾਂ ਭੀ ਇਸ ਤਰ੍ਹਾਂ ਤੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਨਹੀਂ ਸਕਦੀ, ਇਵ = ਇਸ ਤਰ੍ਹਾਂ। ਤਿਖਾ = ਮਾਇਆ ਦੀ ਤ੍ਰਿਸ਼ਨਾ। ਸਉ = ਸੌ ਵਾਰੀ। ਕਰਹਿ ਪੁਕਾਰ = ਤੂੰ ਤਰਲੇ ਕਰੇਂ।
ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥
By God's Grace, the True Guru is found; by His Grace, love wells up.
(ਕੇਵਲ) ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ਹੀ ਗੁਰੂ ਮਿਲਦਾ ਹੈ, ਤੇ ਮੇਹਰ ਨਾਲ ਹੀ ਹਿਰਦੇ ਵਿਚ ਪਿਆਰ ਪੈਦਾ ਹੁੰਦਾ ਹੈ। ਨਦਰੀ = ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ। ਪਾਈਐ = ਮਿਲਦਾ ਹੈ। ਉਪਜੈ = ਪੈਦਾ ਹੁੰਦਾ ਹੈ।
ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥
O Nanak, when the Lord and Master abides in the mind, corruption and evil leave from within. ||2||
ਹੇ ਨਾਨਕ! (ਜਦੋਂ ਆਪਣੀ ਮੇਹਰ ਨਾਲ) ਮਾਲਕ-ਪ੍ਰਭੂ (ਜੀਵ ਦੇ) ਮਨ ਵਿਚ ਆ ਵੱਸਦਾ ਹੈ ਤਾਂ (ਉਸ ਦੇ ਅੰਦਰੋਂ) ਸਾਰੇ ਵਿਕਾਰ ਨਾਸ ਹੋ ਜਾਂਦੇ ਹਨ ॥੨॥ ਮਨਿ = ਮਨ ਵਿਚ। ਜਾਹਿ = ਦੂਰ ਹੋ ਜਾਂਦੇ ਹਨ ॥੨॥