ਰਾਮਕਲੀ ਮਹਲਾ ੫ ਰੁਤੀ ਸਲੋਕੁ ॥
Raamkalee, Fifth Mehl, Ruti ~ The Seasons. Salok:
ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ'।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥
Bow to the Supreme Lord God, and seek the dust of the feet of the Holy.
ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਬੰਦਨ = ਨਮਸਕਾਰ। ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ।
ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
Cast out your self-conceit, and vibrate, meditate, on the Lord, Har, Har. O Nanak, God is all-pervading. ||1||
ਅਤੇ ਹੇ ਨਾਨਕ! ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ॥੧॥ ਆਪੁ = ਆਪਾ-ਭਾਵ। ਨਿਵਾਰਿ = ਦੂਰ ਕਰ ਕੇ। ਭਜਉ = ਭਜਉਂ, ਮੈਂ ਜਪਦਾ ਹਾਂ। ਭਰਪੂਰਿ = ਸਰਬ-ਵਿਆਪਕ ॥੧॥
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥
He is the Eradicator of sins, the Destroyer of fear, the Ocean of peace, the Sovereign Lord King.
ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਕਿਲਵਿਖ = ਪਾਪ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸੁਖ ਸਾਗਰ = ਸੁਖਾਂ ਦਾ ਸਮੁੰਦਰ।
ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
Merciful to the meek, the Destroyer of pain: O Nanak, always meditate on Him. ||2||
ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ॥੨॥ ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ। ਨੀਤ = ਨਿੱਤ, ਸਦਾ ॥੨॥