ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥
Those who are imbued with the Love of the Supreme Lord God, their minds and bodies are colored deep crimson.
ਹੇ ਨਾਨਕ! ਜੇਹੜੇ ਬੰਦੇ ਪਰਮ ਜੋਤਿ-ਪ੍ਰਭੂ ਦੇ ਪਿਆਰ ਵਿਚ ਰੰਗੇ ਜਾਂਦੇ ਹਨ, ਉਹਨਾਂ ਦਾ ਤਨ ਮਨ (ਪਿਆਰ ਵਿਚ) ਗੂੜ੍ਹਾ ਲਾਲ ਹੋ ਜਾਂਦਾ ਹੈ। ਕੈ ਰੰਗਿ = ਦੇ ਰੰਗ ਵਿਚ। ਪਾਰਬ੍ਰਹਮ = ਪਰਮ ਜੋਤਿ ਪ੍ਰਭੂ। ਅਤਿ ਗੁਲਾਲੁ = ਗੂੜ੍ਹਾ ਲਾਲ।
ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥
O Nanak, without the Name, other thoughts are polluted and corrupt. ||3||
(ਪ੍ਰਭੂ ਦੇ ਪਿਆਰ ਨੂੰ ਘਟਾਣ ਵਾਲਾ) ਜਿਤਨਾ ਭੀ ਹੋਰ ਹੋਰ ਧਿਆਨ ਹੈ, ਉਹ ਪ੍ਰਭੂ ਦੇ ਨਾਮ ਦੀ ਯਾਦ ਤੋਂ ਵਾਂਜਿਆਂ ਰੱਖਦਾ ਹੈ ਤੇ (ਮਨ ਨੂੰ) ਮੈਲਾ ਕਰਦਾ ਹੈ ॥੩॥ ਆਲੂਦਿਆ = ਮਲੀਨ। ਜਿਤੀ = ਜਿਤਨਾ ਭੀ ॥੩॥