ਪ੍ਰਭਾਤੀ ਮਹਲਾ

Prabhaatee, First Mehl:

ਪ੍ਰਭਾਤੀ ਪਹਿਲੀ ਪਾਤਿਸ਼ਾਹੀ।

ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ

Some are forgiven by the Primal Lord God; the Perfect Guru makes the true making.

ਜੇਹੜੇ ਬੰਦੇ ਧੁਰੋਂ ਪ੍ਰਭੂ ਦੀ ਰਜ਼ਾ ਅਨੁਸਾਰ ਪੂਰੇ ਗੁਰੂ ਨੇ ਬਖ਼ਸ਼ੇ ਹਨ (ਜਿਨ੍ਹਾਂ ਉਤੇ ਗੁਰੂ ਨੇ ਮੇਹਰ ਕੀਤੀ ਹੈ) ਗੁਰੂ ਨੇ ਉਹਨਾਂ ਦੀ ਮਾਨਸਕ ਬਨਾਵਟ ਅਜੇਹੀ ਬਣਾ ਦਿੱਤੀ ਹੈ ਕਿ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਸਿਮਰਨ ਵੱਲ ਪ੍ਰੇਰਦੀ ਹੈ। ਇਕਿ = ਕਈ ਬੰਦੇ, ਜੇਹੜੇ ਬੰਦੇ। ਗੁਰਿ = ਗੁਰੂ ਨੇ। ਧੁਰਿ = ਧੁਰੋਂ ਪ੍ਰਭੂ ਦੀ ਰਜ਼ਾ ਅਨੁਸਾਰ। ਸਚੀ = ਸਦਾ-ਥਿਰ ਰਹਿਣ ਵਾਲੀ, ਸਦਾ-ਥਿਰ ਪ੍ਰਭੂ ਦੀ ਯਾਦ ਵੱਲ ਪ੍ਰੇਰਨ ਵਾਲੀ। ਬਣਤ = ਬਨਾਵਟ, ਮਨ ਦੀ ਬਨਾਵਟ।

ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥

Those who are attuned to the Love of the Lord are imbued with Truth forever; their pains are dispelled, and they obtain honor. ||1||

ਉਹ ਸਦਾ ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਰਹਿੰਦੇ ਹਨ, ਉਹਨਾਂ (ਦੇ ਮਨ) ਨੂੰ ਸਦਾ-ਥਿਰ ਰਹਿਣ ਵਾਲਾ ਪ੍ਰੇਮ-ਰੰਗ ਚੜ੍ਹਿਆ ਰਹਿੰਦਾ ਹੈ। ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ ਤੇ ਉਹ (ਲੋਕ ਪਰਲੋਕ ਵਿਚ) ਸੋਭਾ ਖੱਟਦੇ ਹਨ ॥੧॥ ਸਾਚਾ = ਸਦਾ-ਥਿਰ ਰਹਿਣ ਵਾਲਾ। ਪਤਿ = ਇੱਜ਼ਤ ॥੧॥

ਝੂਠੀ ਦੁਰਮਤਿ ਕੀ ਚਤੁਰਾਈ

False are the clever tricks of the evil-minded.

ਭੈੜੀ ਮੱਤ ਤੋਂ ਪੈਦਾ ਹੋਈ ਸਿਆਣਪ ਮਨੁੱਖ ਨੂੰ ਨਾਸਵੰਤ ਪਦਾਰਥਾਂ ਵੱਲ ਹੀ ਪ੍ਰੇਰਦੀ ਰਹਿੰਦੀ ਹੈ, ਝੂਠੀ = ਨਾਸਵੰਤ, ਨਾਸਵੰਤ ਪਦਾਰਥਾਂ ਵੱਲ ਪ੍ਰੇਰਨ ਵਾਲੀ। ਚਤੁਰਾਈ = ਸਿਆਣਪ।

ਬਿਨਸਤ ਬਾਰ ਲਾਗੈ ਕਾਈ ॥੧॥ ਰਹਾਉ

They shall disappear in no time at all. ||1||Pause||

(ਇਸ ਸਿਆਣਪ ਦੇ ਕਾਰਨ) ਮਨੁੱਖ ਨੂੰ ਆਤਮਕ ਮੌਤੇ ਮਰਦਿਆਂ ਰਤਾ ਚਿਰ ਨਹੀਂ ਲੱਗਦਾ ॥੧॥ ਰਹਾਉ ॥ ਬਿਨਸਤ = ਨਾਸ ਹੁੰਦਿਆਂ, ਆਤਮਕ ਮੌਤ ਹੁੰਦਿਆਂ। ਬਾਰ = ਚਿਰ ॥੧॥ ਰਹਾਉ ॥

ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਜਾਈ

Pain and suffering afflict the self-willed manmukh. The pains of the self-willed manmukh shall never depart.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਕਈ ਕਿਸਮ ਦੇ) ਦੁੱਖ ਕਲੇਸ਼ ਦਬਾਈ ਰੱਖਦੇ ਹਨ, ਆਪਣੇ ਮਨ ਦੀ ਅਗਵਾਈ ਵਿਚ ਉਹਨਾਂ ਦਾ ਦੁਖ ਕਦੇ ਦੂਰ ਨਹੀਂ ਹੁੰਦਾ। ਵਿਆਪਸਿ = ਜ਼ੋਰ ਪਾਂਦਾ ਹੈ।

ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥

The Gurmukh recognizes the Giver of pleasure and pain. He merges in His Sanctuary. ||2||

ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਸੁਖ ਦੇਣ ਵਾਲੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੀ ਸਰਨ ਵਿਚ ਰੱਖ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੨॥

ਮਨਮੁਖ ਤੇ ਅਭ ਭਗਤਿ ਹੋਵਸਿ ਹਉਮੈ ਪਚਹਿ ਦਿਵਾਨੇ

The self-willed manmukhs do not know loving devotional worship; they are insane, rotting away in their egotism.

ਮਨਮੁਖਾਂ ਪਾਸੋਂ ਚਿੱਤ ਦੀ ਇਕਾਗ੍ਰਤਾ ਨਾਲ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ਕਿਉਂਕਿ ਉਹ ਹਉਮੈ ਵਿਚ ਕਮਲੇ ਹੋਏ ਹੋਏ ਅੰਦਰੇ ਅੰਦਰ ਖ਼ੁਆਰ ਹੁੰਦੇ ਰਹਿੰਦੇ ਹਨ। ਤੇ = ਤੋਂ, ਪਾਸੋਂ। ਅਭ = ਹਿਰਦਾ। ਅਭ ਭਗਤਿ = ਦਿਲੀ ਭਗਤਿ। ਪਚਹਿ = ਖ਼ੁਆਰ ਹੁੰਦੇ ਹਨ। ਦਿਵਾਨੇ = ਪਾਗਲ।

ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਜਾਨੇ ॥੩॥

This mind flies in an instant from the heavens to the underworld, as long as it does not know the Word of the Shabad. ||3||

ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਤਦ ਤਕ ਇਸ ਦਾ ਇਹ ਮਨ (ਮਾਇਆ ਦੇ ਮੋਹ ਕਾਰਨ) ਕਦੇ ਆਕਾਸ਼ ਵਿਚ ਜਾ ਪਹੁੰਚਦਾ ਹੈ ਕਦੇ ਪਾਤਾਲ ਵਿਚ ਜਾ ਡਿੱਗਦਾ ਹੈ ॥੩॥ ਊਭਿ = ਆਕਾਸ਼ ਵਿਚ। ਪਇਆਲਿ = ਪਤਾਲ ਵਿਚ। ਜਬ ਲਗਿ = ਜਦੋਂ ਤਕ ॥੩॥

ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ

The world has become hungry and thirsty; without the True Guru, it is not satisfied.

ਜਗਤ ਮਾਇਆ ਦੀ ਭੁੱਖ ਮਾਇਆ ਦੀ ਤ੍ਰੇਹ ਨਾਲ ਘਬਰਾਇਆ ਪਿਆ ਹੈ, ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਤ੍ਰਿਸ਼ਨਾ ਨਹੀਂ ਮਿਟਦੀ ਸੰਤੋਖ ਨਹੀਂ ਆਉਂਦਾ। ਤਿਪਤਿ = ਸੰਤੋਖ।

ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥

Merging intuitively in the Celestial Lord, peace is obtained, and one goes to the Lord's Court wearing robes of honor. ||4||

(ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ, ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਮਨੁੱਖ ਆਦਰ ਨਾਲ ਜਾਂਦਾ ਹੈ ॥੪॥ ਸਹਜੁ = ਆਤਮਕ ਅਡੋਲਤਾ। ਪੈਧਾ = ਸਰੋਪਾ ਲੈ ਕੇ, ਇੱਜ਼ਤ ਨਾਲ ॥੪॥

ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ

The Lord in His Court is Himself the Knower and Seer; the Word of the Guru's Bani is Immaculate.

ਸਤਿਗੁਰੂ ਦੀ ਪਵਿਤ੍ਰ-ਬਾਣੀ ਵਿਚ ਜੁੜਿਆਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਆਪ ਹੀ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ, ਆਪ ਹੀ ਸਭ ਦੇ ਕਰਮ ਵੇਖਦਾ ਹੈ, ਦਾਨਾ = (ਸਭ ਦੇ ਦਿਲਾਂ ਦੀ) ਜਾਣਨ ਵਾਲਾ। ਬੀਨਾ = ਸਭ ਦੇ ਕੰਮਾਂ ਨੂੰ ਵੇਖਣ ਵਾਲਾ।

ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥

He Himself is the Awareness of Truth; He Himself understands the state of nirvaanaa. ||5||

ਸਦਾ-ਥਿਰ ਪ੍ਰਭੂ ਆਪ ਹੀ ਸਭ ਦੀਆਂ ਅਰਦਾਸਾਂ ਸੁਣਦਾ ਹੈ ਤੇ ਵਿਚਾਰਦਾ ਹੈ, ਆਪ ਹੀ ਜੀਵਾਂ ਦੀਆਂ ਲੋੜਾਂ ਸਮਝਦਾ ਹੈ, ਆਪ ਹੀ ਵਾਸਨਾ-ਰਹਿਤ ਆਤਮਕ ਅਵਸਥਾ ਦਾ ਮਾਲਕ ਹੈ ॥੫॥ ਸੁਰਤਾ = ਸੁਰਤ ਜੋੜਨ ਵਾਲਾ, ਸੁਣਨ ਵਾਲਾ। ਨਿਰਬਾਣੀ = ਵਾਸਨਾ-ਰਹਿਤ ॥੫॥

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ

He made the waves of water, the fire and the air, and then joined the three together to form the world.

ਗੁਰੂ ਦੀ ਰਾਹੀਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਨੇ ਆਪ ਹੀ ਪਾਣੀ ਅੱਗ ਹਵਾ (ਆਦਿਕ) ਤੱਤ ਪੈਂਦਾ ਕੀਤੇ, ਪ੍ਰਭੂ ਦੇ ਹੁਕਮ ਵਿਚ ਹੀ ਇਹਨਾਂ ਤਿੰਨਾਂ ਨੇ ਮਿਲ ਕੇ ਜਗਤ ਪੈਦਾ ਕੀਤਾ। ਤਰੰਗ = ਲਹਿਰ। ਪਵਨ = ਹਵਾ।

ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥

He blessed these elements with such power, that they remain subject to His Command. ||6||

ਪਰਮਾਤਮਾ ਨੇ ਇਹਨਾਂ ਤੱਤਾਂ ਨੂੰ ਬੇਅੰਤ ਤਾਕਤ ਦਿੱਤੀ ਹੋਈ ਹੈ, ਪਰ ਆਪਣੇ ਹੁਕਮ ਨਾਲ ਇਹਨਾਂ ਨੂੰ (ਬੇ-ਥਵ੍ਹੀ ਤਾਕਤ ਵਰਤਣ ਵਲੋਂ) ਰੋਕ ਭੀ ਰਖਿਆ ॥੬॥ ਹੁਕਮੀ = ਹੁਕਮ ਵਿਚ ਹੀ ॥੬॥

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ

How rare are those humble beings in this world, whom the Lord tests and places in His Treasury.

ਜਗਤ ਵਿਚ ਅਜੇਹੇ ਬੰਦੇ ਵਿਰਲੇ ਹਨ ਜਿਨ੍ਹਾਂ ਦੇ ਜੀਵਨ ਨੂੰ ਪਰਖ ਕੇ (ਤੇ ਪਰਵਾਨ ਕਰ ਕੇ) ਪਰਮਾਤਮਾ ਨੇ ਆਪਣੇ ਖ਼ਜ਼ਾਨੇ ਵਿਚ ਪਾ ਲਿਆ, ਖਜਾਨੈ = ਖ਼ਜ਼ਾਨੇ ਵਿਚ।

ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥

They rise above social status and color, and rid themselves of possessiveness and greed. ||7||

ਅਜੇਹੇ ਬੰਦੇ ਜਾਤਿ ਤੇ (ਬ੍ਰਾਹਮਣ ਖਤ੍ਰੀ ਆਦਿਕ) ਵਰਨ ਦੇ ਮਾਣ ਤੋਂ ਨਿਰਲੇਪ ਰਹਿੰਦੇ ਹਨ, ਤੇ ਮਾਇਆ ਦੀ ਮਮਤਾ ਤੇ ਮਾਇਆ ਦਾ ਲੋਭ ਦੂਰ ਕਰ ਲੈਂਦੇ ਹਨ ॥੭॥ ਤੇ = ਤੋਂ। ਅਤੀਤਾ = ਨਿਰਲੇਪ, ਵੱਖਰੇ ॥੭॥

ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ

Attuned to the Naam, the Name of the Lord, they are like immaculate sacred shrines; they are rid of the pain and pollution of egotism.

ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਬੰਦੇ ਅਸਲੀ ਪਵਿਤ੍ਰ ਤੀਰਥ ਹਨ, ਉਹਨਾਂ ਨੇ ਹਉਮੈ ਦਾ ਦੁੱਖ ਹਉਮੈ ਦੀ ਮੈਲ ਆਪਣੇ ਮਨ ਵਿਚੋਂ ਮੁਕਾ ਲਈ ਹੁੰਦੀ ਹੈ। ਸੇ = ਉਹ ਮਨੁੱਖ। ਨਾਮਿ = ਨਾਮ ਵਿਚ।

ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥

Nanak washes the feet of those who, as Gurmukh, love the True Lord. ||8||7||

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਪਿਆਰਾ ਲੱਗਦਾ ਹੈ ਮੈਂ ਉਹਨਾਂ ਦੇ ਚਰਨ ਧੋਂਦਾ ਹਾਂ ॥੮॥੭॥ ਪਖਾਲੈ = ਧੋਂਦਾ ਹੈ। ਸਾਚਾ = ਸਦਾ-ਥਿਰ ਪ੍ਰਭੂ ॥੮॥੭॥