ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
People make all sorts of efforts to find peace and pleasure, but no one tries to earn pain.
(ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ ਨਹੀਂ ਕਰਦਾ (ਪਰ ਫਿਰ ਭੀ ਰਜ਼ਾ ਅਨੁਸਾਰ ਦੁਖ ਭੀ ਆ ਹੀ ਪੈਂਦੇ ਹਨ। ਸੁਖ ਭੀ ਤਦੋਂ ਹੀ ਮਿਲਦਾ ਹੈ ਜਦੋਂ ਪ੍ਰਭੂ ਦੀ ਰਜ਼ਾ ਹੋਵੇ) ਸੁਖ ਕੇ = ਸੰਸਾਰਕ ਸੁਖਾਂ ਦੀ ਪ੍ਰਾਪਤੀ ਦੇ। ਕੋ = ਦਾ। ਦੁਖ ਕੋ = ਦੁੱਖਾਂ ਦਾ।
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
Says Nanak, listen, mind: whatever pleases God comes to pass. ||39||
ਨਾਨਕ ਆਖਦਾ ਹੈ- ਹੇ ਮਨ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ ॥੩੯॥ ਹਰਿ ਭਾਵੈ = ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ॥੩੯॥