ਸੋਰਠਿ ਮਹਲਾ

Sorat'h, Ninth Mehl:

ਸੋਰਠਿ ਨੌਵੀਂ ਪਾਤਿਸ਼ਾਹੀ।

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ

That man, who in the midst of pain, does not feel pain,

ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ)। ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ।

ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ

who is not affected by pleasure, affection or fear, and who looks alike upon gold and dust;||1||Pause||

ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥ ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ ॥੧॥ ਰਹਾਉ ॥

ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ

Who is not swayed by either slander or praise, nor affected by greed, attachment or pride;

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਨਿੰਦਿਆ = ਚੁਗ਼ਲੀ-ਬੁਰਾਈ। ਉਸਤਤਿ = ਖ਼ੁਸ਼ਾਮਦ।

ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥

who remains unaffected by joy and sorrow, honor and dishonor;||1||

ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ ॥੧॥

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ

who renounces all hopes and desires and remains desireless in the world;

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਮਨਸਾ = {मनीषा} ਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ।

ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥

who is not touched by sexual desire or anger - within his heart, God dwells. ||2||

ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥ ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ ॥੨॥

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ

That man, blessed by Guru's Grace, understands this way.

(ਪਰ) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ।

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥

O Nanak, he merges with the Lord of the Universe, like water with water. ||3||11||

ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥ ਸਿਉ = ਨਾਲ, ਵਿਚ। ਸੰਗਿ = ਨਾਲ ॥੩॥੧੧॥