ਠਾਕੁਰ ਕਾ ਸੇਵਕੁ ਆਗਿਆਕਾਰੀ ॥

The servant is obedient to his Lord and Master.

ਪ੍ਰਭੂ ਦਾ ਸੇਵਕ ਪ੍ਰਭੂ ਦੇ ਹੁਕਮ ਵਿਚ ਤੁਰਦਾ ਹੈ, ਆਗਿਆਕਾਰੀ = ਹੁਕਮ ਮੰਨਣ ਵਾਲਾ।

ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥

The servant worships his Lord and Master forever.

ਤੇ ਸਦਾ ਉਸ ਦੀ ਪੂਜਾ ਕਰਦਾ ਹੈ। ਪੂਜਾਰੀ = ਪੂਜਾ ਕਰਨ ਵਾਲਾ।

ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥

The servant of the Lord Master has faith in his mind.

ਅਕਾਲ ਪੁਰਖ ਦੇ ਸੇਵਕ ਦੇ ਮਨ ਵਿਚ (ਉਸ ਦੀ ਹਸਤੀ ਦਾ) ਵਿਸ਼ਵਾਸ ਰਹਿੰਦਾ ਹੈ, ਸੇਵਕ ਕੈ ਮਨਿ = ਸੇਵਕ ਦੇ ਮਨ ਵਿਚ। ਪਰਤੀਤਿ = ਸਰਧਾ, ਸਿਦਕ।

ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥

The servant of the Lord Master lives a pure lifestyle.

(ਤਾਹੀਏਂ) ਉਸ ਦੀ ਜ਼ਿੰਦਗੀ ਦੀ ਸੁੱਚੀ ਮਰਯਾਦਾ ਹੁੰਦੀ ਹੈ। ਰੀਤਿ = ਰਹੁ-ਰੀਤ, ਜ਼ਿੰਦਗੀ ਨਿਬਾਹੁਣ ਦਾ ਤਰੀਕਾ।

ਠਾਕੁਰ ਕਉ ਸੇਵਕੁ ਜਾਨੈ ਸੰਗਿ ॥

The servant of the Lord Master knows that the Lord is with him.

ਸੇਵਕ ਆਪਣੇ ਮਾਲਕ-ਪ੍ਰਭੂ ਨੂੰ (ਹਰ ਵੇਲੇ ਆਪਣੇ) ਨਾਲ ਜਾਣਦਾ ਹੈ, ਕਉ = ਨੂੰ। ਸੰਗਿ = (ਆਪਣੇ) ਨਾਲ।

ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥

God's servant is attuned to the Naam, the Name of the Lord.

ਅਤੇ ਉਸ ਦੇ ਨਾਮ ਦੀ ਮੌਜ ਵਿਚ ਰਹਿੰਦਾ ਹੈ। ਰੰਗਿ = ਪਿਆਰ ਵਿਚ, ਮੌਜ ਵਿਚ।

ਸੇਵਕ ਕਉ ਪ੍ਰਭ ਪਾਲਨਹਾਰਾ ॥

God is the Cherisher of His servant.

ਪ੍ਰਭੂ ਆਪਣੇ ਸੇਵਕ ਨੂੰ ਸਦਾ ਪਾਲਣ ਦੇ ਸਮਰੱਥ ਹੈ,

ਸੇਵਕ ਕੀ ਰਾਖੈ ਨਿਰੰਕਾਰਾ ॥

The Formless Lord preserves His servant.

ਤੇ ਆਪਣੇ ਸੇਵਕ ਦੀ (ਸਦਾ) ਲਾਜ ਰੱਖਦਾ ਹੈ। ਰਾਖੈ = (ਇੱਜ਼ਤ) ਰੱਖਦਾ ਹੈ।

ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥

Unto His servant, God bestows His Mercy.

(ਪਰ) ਸੇਵਕ ਉਹੀ ਮਨੁੱਖ (ਬਣ ਸਕਦਾ) ਹੈ ਜਿਸ ਤੇ ਪ੍ਰਭੂ ਆਪ ਮੇਹਰ ਕਰਦਾ ਹੈ;

ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥

O Nanak, that servant remembers Him with each and every breath. ||3||

ਹੇ ਨਾਨਕ! ਅਜੇਹਾ ਸੇਵਕ ਪ੍ਰਭੂ ਨੂੰ ਦਮ-ਬ-ਦਮ ਯਾਦ ਰੱਖਦਾ ਹੈ ॥੩॥ ਸਾਸਿ ਸਾਸਿ = ਹਰੇਕ ਸਾਹ ਦੇ ਨਾਲ, ਦਮ-ਬ-ਦਮ। ਸਮਾਰੈ = ਯਾਦ ਕਰਦਾ ਹੈ ॥੩॥