ਰਾਮਕਲੀ ਮਹਲਾ ੫ ॥
Raamkalee, Fifth Mehl:
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਤੇਰੀ ਸਰਣਿ ਪੂਰੇ ਗੁਰਦੇਵ ॥
You are my Protection, O perfect Divine Guru.
ਹੇ ਸਰਬ-ਗੁਣ ਭਰਪੂਰ ਤੇ ਸਭ ਤੋਂ ਵੱਡੇ ਦੇਵਤੇ! ਮੈਂ ਤੇਰੀ ਸਰਨ ਆਇਆ ਹਾਂ। ਗੁਰਦੇਵ = ਹੇ ਗੁਰਦੇਵ!
ਤੁਧੁ ਬਿਨੁ ਦੂਜਾ ਨਾਹੀ ਕੋਇ ॥
There is no other than You.
ਤੈਥੋਂ ਬਿਨਾ ਮੈਨੂੰ ਕੋਈ ਹੋਰ (ਸਹਾਈ) ਨਹੀਂ (ਦਿੱਸਦਾ)।
ਤੂ ਸਮਰਥੁ ਪੂਰਨ ਪਾਰਬ੍ਰਹਮੁ ॥
You are all-powerful, O perfect Supreme Lord God.
ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹਰ ਥਾਂ ਵਿਆਪਕ ਪਰਮੇਸ਼ਰ ਹੈਂ। ਸਮਰਥੁ = ਸਭ ਤਾਕਤਾਂ ਦਾ ਮਾਲਕ।
ਸੋ ਧਿਆਏ ਪੂਰਾ ਜਿਸੁ ਕਰਮੁ ॥੧॥
He alone meditates on You, whose karma is perfect. ||1||
ਉਹੀ ਮਨੁੱਖ ਤੇਰਾ ਧਿਆਨ ਧਰ ਸਕਦਾ ਹੈ ਜਿਸ ਉਤੇ ਤੇਰੀ ਪੂਰੀ ਬਖ਼ਸ਼ਸ਼ ਹੋਵੇ ॥੧॥ ਸੋ = ਉਹ ਬੰਦਾ। ਜਿਸੁ = ਜਿਸ ਉਤੇ। ਕਰਮੁ = ਬਖ਼ਸ਼ਸ਼ ॥੧॥
ਤਰਣ ਤਾਰਣ ਪ੍ਰਭ ਤੇਰੋ ਨਾਉ ॥
You Name, God, is the boat to carry us across.
ਹੇ ਪ੍ਰਭੂ! ਤੇਰਾ ਨਾਮ (ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ। ਤਰਣ = ਬੇੜੀ। ਪ੍ਰਭ = ਹੇ ਪ੍ਰਭੂ!
ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥
My mind has grasped Your protection alone. Other than You, I have no place of rest at all. ||1||Pause||
ਮੇਰੇ ਮਨ ਨੇ ਇਕ ਤੇਰੀ ਹੀ ਓਟ ਲਈ ਹੈ। ਹੇ ਪ੍ਰਭੂ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਆਸਰੇ ਵਾਲੀ) ਥਾਂ ਨਹੀਂ ਸੁੱਝਦੀ ॥੧॥ ਰਹਾਉ ॥ ਗਹੀ = ਫੜੀ। ਮਨ ਮੇਰੈ = ਮੇਰੇ ਮਨ ਨੇ। ਠਾਉ = ਥਾਂ ॥੧॥ ਰਹਾਉ ॥
ਜਪਿ ਜਪਿ ਜੀਵਾ ਤੇਰਾ ਨਾਉ ॥
Chanting, meditating on Your Name, I live,
ਹੇ ਮੇਰੇ ਗੁਰਦੇਵ! ਤੇਰਾ ਨਾਮ ਜਪ ਜਪ ਕੇ ਮੈਂ (ਇਥੇ) ਆਤਮਕ ਜੀਵਨ ਹਾਸਲ ਕਰ ਰਿਹਾ ਹਾਂ, ਜਪਿ = ਜਪ ਕੇ। ਜਪਿ ਜਪਿ = ਮੁੜ ਮੁੜ ਜਪ ਕੇ। ਜੀਵਾ = ਜੀਵਾਂ, ਮੈਂ ਜੀਉਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।
ਆਗੈ ਦਰਗਹ ਪਾਵਉ ਠਾਉ ॥
and hereafter, I will obtain a seat in the Court of the Lord.
ਅਗਾਂਹ ਤੇਰੀ ਹਜ਼ੂਰੀ ਵਿਚ ਮੈਂ (ਟਿਕਣ ਜੋਗਾ) ਥਾਂ ਪ੍ਰਾਪਤ ਕਰ ਸਕਾਂਗਾ। ਪਾਵਉ = ਪਾਵਉਂ, ਮੈਂ ਪ੍ਰਾਪਤ ਕਰਦਾ ਹਾਂ।
ਦੂਖੁ ਅੰਧੇਰਾ ਮਨ ਤੇ ਜਾਇ ॥
Pain and darkness are gone from my mind;
ਹੇ ਪ੍ਰਭੂ! ਉਸ ਮਨੁੱਖ ਦੇ ਮਨ ਤੋਂ ਦੁੱਖ-ਕਲੇਸ਼ ਤੇ (ਮਾਇਆ ਦੇ ਮੋਹ ਦਾ) ਹਨੇਰਾ ਚਲਾ ਜਾਂਦਾ ਹੈ, ਮਨ ਤੇ = ਮਨ ਤੋਂ। ਜਾਇ = ਚਲਾ ਜਾਂਦਾ ਹੈ।
ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥
my evil-mindedness is dispelled, and I am absorbed in the Lord's Name. ||2||
ਜਿਹੜਾ ਮਨੁੱਖ ਤੇਰੇ ਨਾਮ ਵਿਚ ਲੀਨ ਹੁੰਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਦੂਰ ਹੋ ਜਾਂਦੀ ਹੈ ॥੨॥ ਦੁਰਮਤਿ = ਭੈੜੀ ਮਤਿ। ਰਾਚੈ = ਰਚਦਾ ਹੈ, ਲੀਨ ਹੁੰਦਾ ਹੈ। ਨਾਇ = ਨਾਮ ਵਿਚ ॥੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
I have enshrined love for the Lord's lotus feet.
(ਹੇ ਭਾਈ!) (ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ ਪਿਆਰ ਬਣ ਜਾਣਾ- ਸਿਉ = ਨਾਲ। ਚਰਨ ਕਮਲ = ਕੌਲ ਫੁੱਲਾਂ ਵਰਗੇ ਸੋਹਣੇ ਚਰਨ।
ਗੁਰ ਪੂਰੇ ਕੀ ਨਿਰਮਲ ਰੀਤਿ ॥
The lifestyle of the Perfect Guru is immaculate and pure.
(ਇਹੋ ਹੀ) ਪੂਰੇ ਗੁਰੂ ਦੀ ਪਵਿੱਤਰ ਜੀਵਨ-ਮਰਯਾਦਾ ਹੈ। ਨਿਰਮਲ = ਪਵਿੱਤਰ। ਰੀਤਿ = ਮਰਯਾਦਾ।
ਭਉ ਭਾਗਾ ਨਿਰਭਉ ਮਨਿ ਬਸੈ ॥
My fear has run away, and the fearless Lord dwells within my mind.
ਡਰ-ਰਹਿਤ ਪ੍ਰਭੂ ਉਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਉਸ ਦਾ ਹਰੇਕ ਡਰ ਦੂਰ ਹੋ ਜਾਂਦਾ ਹੈ, ਭਉ = ਡਰ। ਨਿਰਭਉ = ਡਰ-ਰਹਿਤ ਪਰਮਾਤਮਾ। ਮਨਿ = ਮਨ ਵਿਚ।
ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥
My tongue continually chants the Ambrosial Naam, the Name of the Lord. ||3||
ਜਿਹੜਾ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ ਨਿੱਤ ਜਪਦਾ ਹੈ ॥੩॥ ਅੰਮ੍ਰਿਤ ਨਾਮੁ = ਆਤਮਕ ਜੀਵਨ ਦੇਣ ਵਾਲਾ ਨਾਮ। ਰਸਨਾ = ਜੀਭ (ਨਾਲ) ॥੩॥
ਕੋਟਿ ਜਨਮ ਕੇ ਕਾਟੇ ਫਾਹੇ ॥
The nooses of millions of incarnations are cut away.
(ਭਗਤੀ ਦਾ ਸਦਕਾ ਉਹਨਾਂ ਦੇ ਪਹਿਲੇ ਕ੍ਰੋੜਾਂ ਜਨਮਾਂ ਦੇ (ਮਾਇਆ ਦੇ) ਬੰਧਨ ਕੱਟੇ ਜਾਂਦੇ ਹਨ। ਕੋਟਿ = ਕ੍ਰੋੜਾਂ।
ਪਾਇਆ ਲਾਭੁ ਸਚਾ ਧਨੁ ਲਾਹੇ ॥
I have obtained the profit of the true wealth.
(ਜੀਵ ਇਥੇ ਜਗਤ ਵਿਚ ਹਰਿ-ਨਾਮ-ਧਨ ਦਾ ਵਣਜ ਕਰਨ ਆਉਂਦੇ ਹਨ। ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ) ਸਦਾ ਕਾਇਮ ਰਹਿਣ ਵਾਲਾ ਨਾਮ-ਧਨ-ਨਫ਼ਾ ਖੱਟ ਲੈਂਦੇ ਹਨ ਸਚਾ = ਸਦਾ ਕਾਇਮ ਰਹਿਣ ਵਾਲਾ। ਲਾਹੇ = ਖੱਟੀ, ਨਫ਼ਾ।
ਤੋਟਿ ਨ ਆਵੈ ਅਖੁਟ ਭੰਡਾਰ ॥
This treasure is inexhaustible; it will never run out.
(ਉਹਨਾਂ ਪਾਸ ਇਸ ਨਾਮ-ਧਨ ਦੇ) ਕਦੇ ਨਾਹ ਮੁੱਕਣ ਵਾਲੇ ਖ਼ਜ਼ਾਨੇ (ਭਰ ਜਾਂਦੇ ਹਨ ਜਿਨ੍ਹਾਂ ਵਿਚ) ਕਦੇ ਘਾਟਾ ਨਹੀਂ ਪੈਂਦਾ। ਤੋਟਿ = ਘਾਟਾ। ਅਖੁਟ = ਕਦੇ ਨਾਹ ਮੁੱਕਣ ਵਾਲੇ। ਭੰਡਾਰ = ਖ਼ਜ਼ਾਨੇ।
ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥
O Nanak, the devotees look beautiful in the Court of the Lord. ||4||23||34||
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਦਰ ਤੇ ਸੋਭਾ ਪਾਂਦੇ ਹਨ ॥੪॥੨੩॥੩੪॥ ਸੋਹਹਿ = ਸੋਭਦੇ ਹਨ। ਦੁਆਰ = ਦੁਆਰਿ, ਦਰਵਾਜ਼ੇ ਤੇ ॥੪॥੨੩॥੩੪॥