ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥
Chasing after worldly affairs, the day is wasted, and the night passes in sleep.
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, ਧਾਵਤ = ਦੌੜਦਿਆਂ, ਭਟਕਦਿਆਂ। ਰੈਣਿ = (ਸੰ: रजनी) ਰਾਤ। ਸੋਇ = ਸੌਂ ਕੇ।
ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥
Speaking lies, one eats poison; the self-willed manmukh departs, crying out in pain.
(ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ। ਬਿਖੁ = ਵਿਹੁ। ਮਨਮੁਖਿ = ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ।
ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥
The Mesenger of Death holds his club over the mortal's head; in the love of duality, he loses his honor.
ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ। ਡੰਡੁ = ਡੰਡ, ਡੰਡਾ। ਦੂਜੈ ਭਾਇ = (ਪ੍ਰਭੂ ਨੂੰ ਛੱਡ ਕੇ) ਹੋਰ ਵਿਚ ਪਿਆਰ ਦੇ ਕਾਰਣ।
ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥
He never even thinks of the Name of the Lord; over and over again, he comes and goes in reincarnation.
ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ।
ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥
But if, by Guru's Grace, the Lord's Name comes to dwell in his mind, then the Messenger of Death will not strike him down with his club.
(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ)। ਮਨਿ = ਮਨ ਵਿਚ।
ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥
Then, O Nanak, he merges intuitively into the Lord, receiving His Grace. ||2||
ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ॥੨॥ ਸਹਜੇ = ਸਹਜ ਵਿਚ, ਅਡੋਲ ਅਵਸਥਾ ਵਿਚ। ਕਰਮਿ = ਬਖ਼ਸ਼ਸ਼ ਦੀ ਰਾਹੀਂ ॥੨॥