ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥
Can they mount horses and handle guns, if all they know is the game of polo?
(ਜੋ ਮਨੁੱਖ) ਜਾਣਦੇ ਤਾਂ ਹਨ ਖੂੰਡੀ ਦੀ ਖੇਡ ਖੇਡਣੀ, (ਪਰ) ਸੋਹਣੇ ਘੋੜੇ ਤੇ ਚੜ੍ਹ ਕੇ ਬੰਦੂਕਾਂ ਦੇ ਹੱਥੇ (ਹੱਥ ਵਿਚ) ਫੜਦੇ ਹਨ, ਘੋੜੜਾ = ਸੋਹਣਾ ਘੋੜਾ। ਘੋੜੜੈ = ਸੋਹਣੇ ਘੋੜੇ ਤੇ। ਕੁੰਦੇ = ਬੰਦੂਕ ਦਾ ਹੱਥਾ। ਖੇਡਾਰੀ = ਖੇਡ ਜਾਣਨ ਵਾਲੇ।
ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥
Can they be swans, and fulfill their conscious desires, if they can only fly like chickens? ||2||
(ਉਹ ਹਾਸੋ-ਹੀਣੇ ਹੁੰਦੇ ਹਨ, ਉਹ, ਮਾਨੋ, ਇਹੋ ਜਿਹੇ ਹਨ ਕਿ) ਕੁੱਕੜ ਦੀ ਉਡਾਰੀ ਉੱਡਣੀ ਜਾਣਦੇ ਹੋਣ ਤੇ ਹੰਸਾਂ ਨਾਲ (ਉੱਡਣ ਲਈ ਆਪਣੇ) ਮਨ ਨੂੰ ਉਤਸ਼ਾਹ ਦੇਂਦੇ ਹੋਣ। (ਤਿਵੇਂ ਉਹਨਾਂ ਮਨਮੁਖਾਂ ਦਾ ਹਾਲ ਸਮਝੋ ਜੋ ਗੁਰਮੁਖਾਂ ਦੀ ਰੀਸ ਕਰਦੇ ਹਨ) ॥੨॥ ਉਲਾਸਹਿ = ਉਤਸ਼ਾਹ ਵਿਚ ਲਿਆਉਂਦੇ ਹਨ। ਸੇਤੀ = ਨਾਲ ॥੨॥