ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਕਲਿ ਕਲੇਸ ਗੁਰ ਸਬਦਿ ਨਿਵਾਰੇ ॥
The Word of the Guru's Shabad quiets worries and troubles.
(ਸਾਧ ਸੰਗਤਿ ਵਿਚ ਪਹੁੰਚੇ ਹੋਏ ਜਿਨ੍ਹਾਂ ਮਨੁੱਖਾਂ ਦੇ) ਮਾਨਸਕ ਝਗੜੇ ਤੇ ਕਲੇਸ਼ ਗੁਰੂ ਦੇ ਸ਼ਬਦ ਨੇ ਦੂਰ ਕਰ ਦਿੱਤੇ, ਕਲਿ = ਦੁੱਖ, ਮਾਨਸਕ ਝਗੜੇ। ਗੁਰ ਸਬਦਿ = ਗੁਰੂ ਦੇ ਸ਼ਬਦ ਨੇ।
ਆਵਣ ਜਾਣ ਰਹੇ ਸੁਖ ਸਾਰੇ ॥੧॥
Coming and going ceases, and all comforts are obtained. ||1||
ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਹਨਾਂ ਨੂੰ ਸਾਰੇ ਸੁਖ ਪ੍ਰਾਪਤ ਹੋ ਗਏ ॥੧॥ ਰਹੇ = ਮੁੱਕ ਗਏ ॥੧॥
ਭੈ ਬਿਨਸੇ ਨਿਰਭਉ ਹਰਿ ਧਿਆਇਆ ॥
Fear is dispelled, meditating on the Fearless Lord.
(ਹੇ ਭਾਈ!) ਜਿਨ੍ਹਾਂ ਨੇ ਨਿਰਭਉ ਹਰੀ ਦਾ ਧਿਆਨ (ਆਪਣੇ ਹਿਰਦੇ ਵਿਚ) ਧਰਿਆ ਹੈ, ਉਹਨਾਂ ਦੇ (ਦੁਨੀਆ ਵਾਲੇ ਸਾਰੇ) ਡਰ ਦੂਰ ਹੋ ਗਏ ਹਨ।
ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥
In the Saadh Sangat, the Company of the Holy, I chant the Glorious Praises of the Lord. ||1||Pause||
ਸਾਧ ਸੰਗਤਿ ਵਿਚ (ਜਾ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆਂ (ਨਿਰਭਉ ਹੋਈਦਾ ਹੈ) ॥੧॥ ਰਹਾਉ ॥ ਬਿਨਸੇ = ਦੂਰ ਹੋ ਗਏ ॥੧॥ ਰਹਾਉ ॥
ਚਰਨ ਕਵਲ ਰਿਦ ਅੰਤਰਿ ਧਾਰੇ ॥
I have enshrined the Lotus Feet of the Lord within my heart.
(ਸਾਧ ਸੰਗਤਿ ਦੀ ਬਰਕਤਿ ਨਾਲ ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਵਸਾ ਲਏ, ਚਰਨ ਕਵਲ = ਕੌਲ ਫੁੱਲ ਵਰਗੇ ਸੋਹਣੇ ਚਰਨ। ਧਾਰੇ = ਟਿਕਾਏ।
ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥
The Guru has carried me across the ocean of fire. ||2||
ਗੁਰੂ ਨੇ ਉਹਨਾਂ ਨੂੰ ਤ੍ਰਿਸ਼ਨਾ-ਅੱਗ ਦੇ ਸਮੁੰਦਰ ਵਿਚੋਂ ਪਾਰ ਲੰਘਾ ਦਿੱਤਾ ॥੨॥ ਗੁਰਿ = ਗੁਰੂ ਨੇ ॥੨॥
ਬੂਡਤ ਜਾਤ ਪੂਰੈ ਗੁਰਿ ਕਾਢੇ ॥
I was sinking down, and the Perfect Guru pulled me out.
(ਵਿਕਾਰਾਂ ਦੇ ਸਮੁੰਦਰ ਵਿਚ) ਡੁੱਬ ਰਹੇ ਮਨੁੱਖਾਂ ਨੂੰ ਪੂਰੇ ਗੁਰੂ ਨੇ (ਬਾਹੋਂ ਫੜ ਕੇ ਬਾਹਰ) ਕੱਢ ਲਿਆ (ਜਦੋਂ ਉਹ ਸਾਧ ਸੰਗਤਿ ਵਿਚ ਅੱਪੜ ਗਏ), ਬੂਡਤ ਜਾਤ = ਡੁੱਬਦੇ ਜਾਂਦੇ।
ਜਨਮ ਜਨਮ ਕੇ ਟੂਟੇ ਗਾਢੇ ॥੩॥
I was cut off from the Lord for countless incarnations, and now the Guru united me with Him again. ||3||
ਉਹਨਾਂ ਨੂੰ (ਪਰਮਾਤਮਾ ਨਾਲੋਂ) ਅਨੇਕਾਂ ਜਨਮਾਂ ਦੇ ਟੁੱਟਿਆਂ ਹੋਇਆਂ ਨੂੰ (ਗੁਰੂ ਨੇ ਮੁੜ ਪਰਮਾਤਮਾ ਦੇ ਨਾਲ) ਮਿਲਾ ਦਿੱਤਾ ॥੩॥ ਗਾਢੇ = ਗੰਢ ਦਿੱਤੇ, ਜੋੜ ਦਿੱਤੇ ॥੩॥
ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
Says Nanak, I am a sacrifice to the Guru;
ਨਾਨਕ ਆਖਦਾ ਹੈ- ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ,
ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥
meeting Him, I have been saved. ||4||56||125||
ਜਿਸ ਨੂੰ ਮਿਲਿਆਂ ਸਾਡੀ (ਜੀਵਾਂ ਦੀ) ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ ॥੪॥੫੬॥੧੨੪॥ ਭੇਟਤ = ਮਿਲਿਆਂ। ਗਤਿ = ਉੱਚੀ ਆਤਮਕ ਅਵਸਥਾ ॥੪॥