ਸਲੋਕੁ

Salok:

ਸਲੋਕ।

ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ

See, that even by calculating and scheming in their minds, people must surely depart in the end.

(ਹੇ ਭਾਈ!) ਮਨ ਵਿਚ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਸਾਰਾ ਜਗਤ ਜ਼ਰੂਰ (ਆਪੋ ਆਪਣੀ ਵਾਰੀ ਇਥੋਂ) ਤੁਰ ਜਾਇਗਾ (ਫਿਰ ਨਾਸਵੰਤ ਦੀਆਂ ਆਸਾਂ ਕਿਉਂ?) ਗਨਿ ਮਿਨਿ = ਗਿਣ ਕੇ, ਮਿਣ ਕੇ। ਸਰਪਰ = ਜ਼ਰੂਰ।

ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

Hopes and desires for transitory things are erased for the Gurmukh; O Nanak, the Name alone brings true health. ||1||

ਹੇ ਨਾਨਕ! ਪ੍ਰਭੂ ਦਾ ਨਾਮ ਮਨੁੱਖ ਦੇ ਮਨ ਨੂੰ (ਆਸਾਂ ਆਦਿਕ ਦੇ) ਰੋਗ ਤੋਂ ਬਚਾ ਲੈਂਦਾ ਹੈ, ਗੁਰੂ ਦੀ ਸਰਨ ਪਿਆਂ ਨਾਸ-ਵੰਤ ਪਦਾਰਥਾਂ ਦੀ ਆਸ ਮਿਟ ਜਾਂਦੀ ਹੈ ॥੧॥ ਅਨਿਤ ਆਸ = ਨਿੱਤ ਨਾਹ ਰਹਿਣ ਵਾਲੇ ਪਦਾਰਥਾਂ ਦੀ ਆਸ ॥੧॥